ਕਰਨਾਟਕ : 23 ਸਾਲਾ ਨੌਜਵਾਨ ਦਾ ਕਤਲ

21

February

2022

ਕਰਨਾਟਕ, 21 ਫਰਵਰੀ - ਹਿਜਾਬ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਸਥਿਤੀ ਹਿੰਸਾ ਤੱਕ ਪਹੁੰਚ ਗਈ ਹੈ। ਕਰਨਾਟਕ ਦੇ ਸ਼ਿਵਮੋਗਾ 'ਚ 23 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇੱਥੇ ਤਣਾਅ ਦੀ ਸਥਿਤੀ ਬਣੀ ਹੋਈ ਹੈ ਅਤੇ ਧਾਰਾ 144 ਲਾਗੂ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਦਾ ਨਾਂਅ ਹਰਸ਼ ਹੈ ਅਤੇ ਉਹ ਬਜਰੰਗ ਦਲ ਦਾ ਵਰਕਰ ਸੀ। ਰਾਜ ਦੇ ਗ੍ਰਹਿ ਮੰਤਰੀ ਅਰਾਗਾ ਜਨੇਂਦਰ ਨੇ ਅਗਲੇ ਦੋ ਦਿਨਾਂ ਲਈ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ।