Arash Info Corporation

ਅਦਾਕਾਰ ਸੋਨੂ ਸੂਦ ਖ਼ਿਲਾਫ਼ ਮੋਗਾ ’ਚ ਕੇਸ ਦਰਜ

21

February

2022

ਮੋਗਾ, 21 ਫਰਵਰੀ- ਸਥਾਨਕ ਪੁਲੀਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂ ਸੂਦ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਐੱਫਆਈਆਰ ਵਿੱਚ ਸੋਨੂ ਉੱਤੇ ਆਪਣੀ ਭੈਣ ਮਾਲਵਿਕਾ ਸੂਦ, ਜੋ ਕਾਂਗਰਸ ਦੀ ਟਿਕਟ ’ਤੇ ਮੋਗਾ ਤੋਂ ਚੋਣ ਲੜ ਰਹੇ ਹਨ, ਲਈ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਦੋਸ਼ ਲੱਗਾ ਹੈ। ਪੁਲੀਸ ਨੇ ਦਾਅਵਾ ਕੀਤਾ ਹੈ ਕਿ ਸੋਨੂ ਮੋਗਾ ਅਸੈਂਬਲੀ ਹਲਕੇ ਦਾ ਵੋਟਰ ਨਹੀਂ ਹੈ, ਲਿਹਾਜ਼ਾ ਉਸ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਲਈ ਪ੍ਰਚਾਰ ਕਰਨ ਜਾਂ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਧਰ ਅਦਾਕਾਰ ਨੇ ਕਿਹਾ ਕਿ ਉੁਸ ਨੂੰ ਸੂਬੇ ਤੋਂ ਬਾਹਰਲਾ ਦੱਸਣਾ ਸਰਾਸਰ ਗ਼ਲਤ ਹੈ ਕਿਉਂਕਿ ਉਨ੍ਹਾਂ ਦਾ ਜਨਮ ਤੇ ਪਰਵਰਿਸ਼ ਮੋਗਾ ਵਿੱਚ ਹੀ ਹੋਈ ਹੈ।
Loading…
Loading the web debug toolbar…
Attempt #