ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਦਾ ਅਮਨ-ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ

21

February

2022

ਫਿਰੋਜ਼ਪੁਰ 21 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ ਸ੍ਰੀ. ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਵੋਟਾਂ ਪਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਅਤੇ ਚੋਣ ਡਿਊਟੀ ਮਿਹਨਤ ਨਾਲ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਯੋਗਦਾਨ ਸਦਕਾ ਹੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ 77.59 ਵੋਟ ਪਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੇ ਦੌਰਾਨ ਕਾਨੂੰਨ ਵਿਵਸਥਾ ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਨਿਗਰਾਨੀ ਦੇ ਲਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਦਿਨ-ਰਾਤ ਕੰਮ ਵਿੱਚ ਲੱਗੀਆਂ ਰਹੀਆਂ, ਜਿਸ ਸਦਕਾ ਹੀ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਮੁਕੰਮਲ ਹੋਈਆਂ। ਜ਼ਿਲ੍ਹਾ ਚੋਣ ਅਫਸਰ ਨੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪ੍ਰਕਿਰਿਆ ਵਿੱਚ ਹਿੱਸਾ ਲਿਆ ਅਤੇ ਫਿਰੋਜ਼ਪੁਰ ਨੂੰ ਪੰਜਾਬ ਦੇ ਵਧੀਆ ਵੋਟ ਦਰ ਵਾਲੇ ਜ਼ਿਲ੍ਹੇ ਦੀ ਸੂਚੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਅਤੇ ਜਾਗਰੂਕਤਾ ਤੋਂ ਬਿਨਾਂ ਏਨਾ ਚੰਗਾ ਵੋਟ ਪ੍ਰਤੀਸ਼ਤ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਵਿੱਚ ਏਨੀ ਚੰਗੀ ਭਾਗੀਦਾਰੀ ਫਿਰੋਜ਼ਪੁਰ ਦੇ ਲੋਕਾਂ ਨੇ ਲੋਕਤੰਤਰ ਵਿਵਸਥਾ ਵਿੱਚ ਵਿਸ਼ਵਾਸ ਅਤੇ ਆਪਣੇ ਲੋਕਤੰਤਰਿਕ ਦੇ ਲਈ ਪਿਆਰ ਨੂੰ ਦਰਸਾਉਂਦਾ ਹੈ।