23
February
2022
ਰਾਜਾਸਾਂਸੀ, 23 ਫਰਵਰੀ - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਕੰਬੋਅ ਦੀ ਪੁਲਿਸ ਵਲੋਂ ਕੀਤੀ ਜਾ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 30 ਬੋਰ ਸਮੇਤ ਮੈਗਜ਼ੀਨ, ਇਕ ਖਾਲੀ ਮੈਗਜ਼ੀਨ, ਅਤੇ 17 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭੱਠਲ ਭਾਈਕੇ, ਥਾਣਾ ਚੋਹਲਾ ਸਾਹਿਬ ਵਜੋਂ ਹੋਈ |