04
March
2022

ਨਵੀਂ ਦਿੱਲੀ, 4 ਮਾਰਚ - ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ 2 ਹਫਤਿਆਂ ਦੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਖ਼ਿਲਾਫ਼ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀ.ਬੀ.ਆਈ. ਨੂੰ ਟਰਾਂਸਫਰ ਕਰਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰੇ ਜਾਂ ਕਿਸੇ ਹੋਰ ਬੈਂਚ ਨੂੰ ਸੌਂਪੇ |