04
March
2022
ਨਵੀਂ ਦਿੱਲੀ, 4 ਮਾਰਚ-
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਗੱਲ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿੱਚ ਅਜਿਹਾ ਹੁੰਦਾ ਹੈ।’