04
March
2022

ਨਵੀਂ ਦਿੱਲੀ, 4 ਮਾਰਚ-
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6,396 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4,29,51,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਦੇ ਅਨੁਸਾਰ ਕਰੋਨਾ ਕਾਰਨ 201 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,14,589 ਹੋ ਗਈ ਹੈ।