28
April
2022
ਮੁੰਬਈ, 28 ਅਪਰੈਲ-
ਕੋਰੇਗਾਓਂ-ਭੀਮਾ ਜਾਂਚ ਕਮਿਸ਼ਨ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਜੰਗੀ ਯਾਦਗਾਰ ਵਿੱਚ ਜਨਵਰੀ 2018 ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਐੱਨਸੀਪੀ ਮੁਖੀ ਸ਼ਰਦ ਪਵਾਰ ਨੂੰ 5 ਅਤੇ 6 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਪੈਨਲ ਨੇ ਪਹਿਲਾਂ ਪਵਾਰ ਨੂੰ 2020 ਵਿੱਚ ਸੰਮਨ ਕੀਤਾ ਸੀ ਪਰ ਉਹ ਤਾਲਾਬੰਦੀ ਕਾਰਨ ਇਸ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ। ਬਾਅਦ ਵਿੱਚ ਸ੍ਰੀ ਪਵਾਰ ਨੂੰ ਇਸ ਸਾਲ 23 ਅਤੇ 24 ਫਰਵਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੋਰ ਸੰਮਨ ਜਾਰੀ ਕੀਤਾ ਗਿਆ ਸੀ ਪਰ ਸੀਨੀਅਰ ਰਾਜਨੇਤਾ ਨੇ ਇਹ ਕਹਿੰਦੇ ਹੋਏ ਨਵੀਂ ਤਰੀਕ ਦੀ ਮੰਗ ਕੀਤੀ ਸੀ ਕਿ ਉਹ ਆਪਣੀ ਗਵਾਹੀ ਦਰਜ ਕਰਨ ਤੋਂ ਪਹਿਲਾਂ ਹਲਫਨਾਮਾ ਦਾਇਰ ਕਰਨਾ ਚਾਹੁੰਦੇ ਹਨ। ਹਲਫਨਾਮਾ ਹਾਲ ਹੀ ਵਿਚ ਦਾਖਲ ਕੀਤਾ ਗਿਆ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਬੁੱਧਵਾਰ ਨੂੰ ਸ੍ਰੀ ਪਵਾਰ ਨੂੰ ਇਕ ਹੋਰ ਸੰਮਨ ਜਾਰੀ ਕੀਤਾ।