ਪੁਲਵਾਮਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਮਾਰੇ, ਜਵਾਨ ਜ਼ਖ਼ਮੀ

28

April

2022

ਸ੍ਰੀਨਗਰ, 28 ਅਪਰੈਲ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਸੇ ਸਮੇਂ ਉਥੇ ਲੁਕੇ ਅਤਿਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਦੇ ਕੁਝ ਸਮੇਂ ਬਾਅਦ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਕਾਰਵਾਈ ਨੂੰ ਰੱਦ ਕਰ ਦਿੱਤਾ ਗਿਆ। ਨਾਗਰਿਕਾਂ ਨੂੰ ਬਾਹਰ ਕੱਢਣ ਤੋਂ ਬਾਅਦ ਮੁਕਾਬਲਾ ਮੁੜ ਸ਼ੁਰੂ ਹੋਇਆ ਅਤੇ ਬੁੱਧਵਾਰ ਰਾਤ ਨੂੰ ਇੱਕ ਅਤਿਵਾਦੀ ਮਾਰਿਆ ਗਿਆ, ਜਦਕਿ ਇੱਕ ਫ਼ੌਜੀ ਜ਼ਖ਼ਮੀ ਹੋ ਗਿਆ। ਅਧਿਕਾਰੀ ਮੁਤਾਬਕ ਰਾਤ ਭਰ ਹੋਏ ਮੁਕਾਬਲੇ 'ਚ ਇਕ ਹੋਰ ਅਤਿਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਅਤਿਵਾਦੀ ਸੰਗਠਨ ਅਲ ਬਦਰ ਨਾਲ ਜੁੜੇ ਹੋਏ ਸਨ।