Arash Info Corporation

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਬਾਦਲ ਪਰਿਵਾਰ ਕੀਰਤਪੁਰ ਸਾਹਿਬ ਰਵਾਨਾ

03

May

2023

ਲੰਬੀ, 3 ਮਈ ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਮਰਹੂਮ ਬਾਦਲ ਦੀ ਅਸਥੀਆਂ ਅੱਜ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣੀਆਂ ਹਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।
Loading…
Loading the web debug toolbar…
Attempt #