ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

03

May

2023

ਸ੍ਰੀਨਗਰ, 3 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਇਸ ਵਿੱਚ ਦੋ ਅਤਿਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।