Arash Info Corporation

ਫੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ

11

May

2023

ਨੰਗਲ, 11 ਮਈ- ਨੰਗਲ ਸ਼ਹਿਰ ’ਚ ਅੱਜ ਇਕ ਫ਼ੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ’ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ’ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ’ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵਲੋਂ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ’ਤੇ ਪੁੱਜ ਰਹੇ ਹਨ। ਇਸ ਤੋਂ ਇਲਾਵਾ ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ।

E-Paper

Calendar

Videos