ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਹੋਣੀ ਜ਼ਰੂਰੀ- ਗਿਆਨੀ ਹਰਪ੍ਰੀਤ ਸਿੰਘ

11

May

2023

ਅੰਮ੍ਰਿਤਸਰ, 11 ਮਈ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਲਗਾਤਾਰ ਧਮਾਕੇ ਹੋਣਾ ਚਿੰਤਾ ਵਾਲੀ ਗੱਲ ਹੈ ਤੇ ਪੰਜਾਬ ਪੁਲਿਸ ਅਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਨੂੰ ਇਨ੍ਹਾਂ ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਕਰਾਉਣੀ ਚਾਹੀਦੀ ਹੈ। ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀ ਦੀ ਨਿਸ਼ਾਨਦੇਹੀ ਕੀਤੀ ਹੈ, ਪਰ ਪੁਲਿਸ ਨੂੰ ਇਨ੍ਹਾਂ ਧਮਾਕਿਆਂ ਪਿੱਛੇ ਦੀਆਂ ਤਾਕਤਾਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ ਤੇ ਅਜਿਹੀਆਂ ਘਟਨਾਵਾਂ ਕਾਰਨ ਕਦੇ ਵੀ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ।