ਛੱਤੀਸਗੜ੍ਹ: ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਜਾਰੀ

16

April

2024

ਰਾਏਪੁਰ, 16 ਅਪ੍ਰੈਲ- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਇਹ ਜਾਣਕਾਰੀ ਐਸ.ਪੀ. ਆਈ.ਕੇ. ਐਲੇਸੇਲਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਛੋਟੇਬੇਠੀਆ ਥਾਣੇ ਦੀ ਹੱਦ ਦੇ ਜੰਗਲੀ ਖ਼ੇਤਰ ਵਿਚ ਮੁਕਾਬਲਾ ਚੱਲ ਰਿਹਾ ਹੈ।