16
April
2024
ਸ੍ਰੀਨਗਰ, 16 ਅਪ੍ਰੈਲ- ਸ਼ਹਿਰ ਦੇ ਬਾਹਰਵਾਰ ਜੇਹਲਮ ਨਦੀ ਵਿਚ ਬੱਚਿਆਂ ਨੂੰ ਲਿਜਾ ਰਹੀ ਇਕ ਕਿਸ਼ਤੀ ਦੇ ਪਲਟ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ ਉਨ੍ਹਾਂ ਦੀਆਂ ਮਿ੍ਰਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਕਿਸ਼ਤੀ ਵਿਚ ਸਵਾਰ ਲੋਕਾਂ ਦੀ ਸਹੀ ਗਿਣਤੀ ਅਜੇ ਸਪਸ਼ਟ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਕਸ਼ਮੀਰ ਘਾਟੀ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋ ਗਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।