ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ

16

April

2024

ਨਵੀਂ ਦਿੱਲੀ, 16 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਇਕ ਮਹੀਨੇ ਬਾਅਦ, ਭਾਰਤ ਦਾ ਚੋਣ ਕਮਿਸ਼ਨ ਰਾਜਨੀਤਿਕ ਪਾਰਟੀਆਂ ਦੁਆਰਾ ਜ਼ਾਬਤੇ ਦੀ ਪਾਲਣਾ ਤੋਂ ਵਿਆਪਕ ਤੌਰ ’ਤੇ ਸੰਤੁਸ਼ਟ ਹੈ ਅਤੇ ਵੱਖ-ਵੱਖ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਇਹ ਮੁਹਿੰਮ ਵੱਡੇ ਪੱਧਰ ’ਤੇ ਗੜਬੜ-ਰਹਿਤ ਰਹੀ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਔਰਤਾਂ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਔਰਤਾਂ ਦੀ ਗਰਿਮਾ ਅਤੇ ਸਨਮਾਨ ਦੇ ਮਾਮਲੇ ਵਿਚ ਖ਼ਾਸ ਤੌਰ ’ਤੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਵੱਖ ਵੱਖ ਰਾਜਨੀਤਿਕ ਦਲਾਂ ਅਤੇ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਅਤੇ ਰਾਜ ਪੱਧਰ ’ਤੇ ਕਰੀਬ 200 ਸ਼ਿਕਾਇਤਾਂ ਦਰਜਾਂ ਕੀਤੀਆਂ ਹਨ ਅਤੇ ਇਨ੍ਹਾਂ ਵਿਚੋਂ 169 ਮਾਮਲਿਆਂ ’ਤੇ ਕਾਰਵਾਈ ਕੀਤੀ ਗਈ ਹੈ।