26
July
2024
ਨਵੀਂ ਦਿੱਲੀ, 26 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਪ੍ਰਧਾਨ ਪ੍ਰਭਾਤ ਝਾਅ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ 5 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਅਯਾਤਨ ਨੇ ਦੱਸਿਆ ਕਿ ਅੰਤਿਮ ਸੰਸਕਾਰ ਗਵਾਲੀਅਰ ਜਾਂ ਜੱਦੀ ਪਿੰਡ ਕੋਰਿਆਹੀ, ਸੀਤਾਮੜੀ (ਬਿਹਾਰ) ਵਿਖੇ ਕੀਤਾ ਜਾਵੇਗਾ। ਪ੍ਰਭਾਤ ਝਾਅ ਨੂੰ ਕਰੀਬ 26 ਦਿਨ ਪਹਿਲਾਂ ਭੋਪਾਲ ਦੇ ਇਕ ਨਿੱਜੀ ਹਸਪਤਾਲ ਤੋਂ ਗੁਰੂਗ੍ਰਾਮ ਲਿਜਾਇਆ ਗਿਆ ਸੀ।