Thursday, May 11 2023 07:07 AM
ਅੰਮ੍ਰਿਤਸਰ, 11 ਮਈ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਲਗਾਤਾਰ ਧਮਾਕੇ ਹੋਣਾ ਚਿੰਤਾ ਵਾਲੀ ਗੱਲ ਹੈ ਤੇ ਪੰਜਾਬ ਪੁਲਿਸ ਅਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਨੂੰ ਇਨ੍ਹਾਂ ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਕਰਾਉਣੀ ਚਾਹੀਦੀ ਹੈ। ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀ ਦੀ ਨਿਸ਼ਾਨਦੇਹੀ ਕੀਤੀ ਹੈ, ਪਰ ਪੁਲਿਸ...
Thursday, May 11 2023 07:05 AM
ਨੰਗਲ, 11 ਮਈ- ਨੰਗਲ ਸ਼ਹਿਰ ’ਚ ਅੱਜ ਇਕ ਫ਼ੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ’ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ’ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ’ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵਲੋਂ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅ...
Wednesday, May 3 2023 07:26 AM
ਸ੍ਰੀਨਗਰ, 3 ਮਈ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਇਸ ਵਿੱਚ ਦੋ ਅਤਿਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।...
Wednesday, May 3 2023 07:24 AM
ਲੰਬੀ, 3 ਮਈ
ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਮਰਹੂਮ ਬਾਦਲ ਦੀ ਅਸਥੀਆਂ ਅੱਜ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣੀਆਂ ਹਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।...
Wednesday, May 3 2023 07:22 AM
ਚੰਡੀਗੜ੍ਹ, 3 ਮਈ
ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਰੂਪਨਗਰ, ਮੁਹਾਲੀ, ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਯਮੁਨਾਨਗਰ ਵਿੱਚ ਮੀਂਹ ਪਿਆ।
Wednesday, May 3 2023 07:20 AM
ਬਠਿੰਡਾ, 3 ਮਈ
ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਜੰਮਪਲ ਮੁੰਬਈ ਫ਼ਿਲਮੀ ਨਗਰੀ ਵਿੱਚ ਬਤੌਰ ਫਿਲਮ ਨਿਰਦੇਸ਼ਕ ਰਹੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ। ਉਨ੍ਹਾਂ ਨੇ ਬੀਤੀ ਰਾਤ 12.30 ਵਜੇ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸ਼ਾਦ ਫ਼ਿਲਮੀ ਨਗਰੀ ਮੁੰਬਈ ਤੋਂ ਬਾਅਦ ਆਪਣੇ ਅੰਤਲੇ ਸਮੇਂ ਰਾਜਸਥਾਨ ਦੀ ਐਲਨਾਬਾਦ ਮੰਡੀ ਨਜ਼ਦੀਕ ਆਪਣੇ ਭਤੀਜੇ ਐਡਵੋਕੇਟ ਅਜਾਇਬ ਸਿੰਘ ਬਰਾੜ ਕੋਲ ਪਿੰਡ ਕੂਮਥਲਾ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੇ ਝੋਲੀ ਦਰਜਨ ਨਾਵਲ ਪਾਏ। ਬਤੌਰ ਫਿਲਮ ਨਿਰਦੇਸ਼ਕ ਹੁੰਦਿਆਂ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਬਣਾਈਆਂ।...
Wednesday, May 3 2023 07:16 AM
ਨਵੀਂ ਦਿੱਲੀ, 3 ਮਈ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।...
Tuesday, March 7 2023 08:02 AM
ਚੰਡੀਗੜ੍ਹ, 7 ਮਾਰਚ
ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਪਿਤਾ ਬਲਕੌਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਫ਼ਰਾਰ ਹਨ। ਜਾਂਚ ਏਜੰਸੀਆਂ ਵੱਲੋਂ ਕੁਝ ਵੀ ਠੋਸ ਨਹੀਂ ਕੀਤਾ ਗਿਆ। ਉਨ੍ਹਾਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬ...
Thursday, April 28 2022 06:31 AM
ਚੰਡੀਗੜ੍ਹ, 28 ਅਪ੍ਰੈਲ - ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ | ਕੋਠੀ ਦੀ ਖਰੀਦੋ ਫ਼ਰੋਖਤ ਮਾਮਲੇ 'ਚ ਅੰਤਰਿਮ ਜ਼ਮਾਨਤ ਉਨ੍ਹਾਂ ਨੂੰ ਮਿਲੀ ਹੈ | ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ |
Thursday, April 28 2022 06:24 AM
ਚੰਡੀਗੜ੍ਹ, 28 ਅਪ੍ਰੈਲ -ਪੰਜਾਬ 'ਚ ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ ਹੋਏ ਹਨ | ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਦੇ ਆਦੇਸ਼ਾਂ ਅਨੁਸਾਰ ਰਜਿੰਦਰ ਸਿੰਘ ਰਾਏ ਨੂੰ ਐਸ.ਏ.ਐਸ. ਨਗਰ ਤੋਂ ਸੰਗਰੂਰ, ਵਰਿੰਦਰ ਅਗਰਵਾਲ ਨੂੰ ਬਰਨਾਲਾ ਤੋਂ ਫ਼ਿਰੋਜ਼ਪੁਰ, ਹਰਪਾਲ ਸਿੰਘ ਨੂੰ ਸੰਗਰੂਰ ਤੋਂ ਐਸ.ਏ.ਐਸ. ਨਗਰ, ਰਜਿੰਦਰ ਅਗਰਵਾਲ ਨੂੰ ਪਟਿਆਲਾ ਤੋਂ ਗੁਰਦਾਸਪੁਰ, ਰਮੇਸ਼ ਕੁਮਾਰੀ ਨੂੰ ਗੁਰਦਾਸਪੁਰ ਤੋਂ ਫਰੀਦਕੋਟ, ਕਮਲਜੀਤ ਲਾਂਬਾ ਨੂੰ ਬਠਿੰਡਾ ਤੋਂ ਬਰਨਾਲਾ, ਤਰਸੇਮ ਮੰਗਲਾ ਨੂੰ ਫਾਜ਼ਿਲਕਾ ਤੋਂ ਪਟਿਆਲਾ, ਸੁਮਿਤ ਮਲਹੋਤਰਾ ਨੂੰ ਫਰੀਦਕੋਟ ਤੋਂ ਬਠਿੰਡਾ, ਜਤਿੰਦਰ ਕੌ...
Wednesday, April 27 2022 10:17 AM
ਚੰਡੀਗੜ੍ਹ, 27 ਅਪ੍ਰੈਲ, 2022: ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਹੋਰ ਜੱਜਾਂ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।
Wednesday, March 2 2022 08:22 AM
ਫਗਵਾੜਾ 02 ਮਾਰਚ (ਅਸ਼ੋਕ ਸ਼ਰਮਾ) ਯੂਥ ਵਾਈਸ ਫਾਊਂਡੇਸ਼ਨ ਅਤੇ ਯੂਥ ਮੋਰਚਾ ਵਲੋਂ ਅੱਜ ਇੱਕ ਗਰੀਬ ਪਰਿਵਾਰ ਦੀ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਉਨ੍ਹਾਂ ਨੂੰ 31000 ਰੁ. ਦੀ ਜਿੱਥੇ ਆਰਥਿਕ ਮੱਦਦ ਕੀਤੀ ਉੱਥੇ ਨਾਲ ਹੀ ਉਸ ਲੜਕੀ ਨੂੰ ਰੋਜ਼ਾਨਾ ਦੀ ਵਰਤੋਂ "ਚ ਆਉਣ ਵਾਲੀਆਂ ਚੀਜ਼ਾਂ ਜਿਵੇਂ ਲੜਕੀ ਦੇ ਕਪੜੇ,ਕੰਬਲ,ਚਦਰਾ ਸਰਾਨੇ,ਰਸੋਈ ਵਿੱਚ ਵਰਤੇ ਜਾਣ ਵਾਲੇ ਬਰਤਨਾ ਤੋਂ ਇਲਾਵਾ ਬਰਾਤ ਦੀ ਰੋਟੀ ਦਾ ਵੀ ਪ੍ਰਬੰਧ ਕੀਤਾ ਇਸ ਮੌਕੇ ਬੋਲਦਿਆਂ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਕਿਹਾ ਕਿ ਯੂਥ ਵਾਈਸ ਫਾਊਂਡੇਸ਼ਨ ਦਾ ਮੁੱਖ ਮੰਤਵ ਲੋੜਵੰਦਾਂ ਦੀ ਮਦਦ ਕਰਨਾ ਹੈ ਉਨ੍ਹਾਂ ਕਿਹਾ ਕਿ ...
Wednesday, March 2 2022 08:18 AM
ਫਗਵਾੜਾ 02 ਮਾਰਚ (ਅਸ਼ੋਕ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਜੱਖੂ ਹਸਪਤਾਲ ਫਗਵਾੜਾ ਦੇ ਮਾਲਕ ਡਾ. ਹਰਜਿੰਦਰ ਸਿੰਘ ਜੱਖੂ ਦੇ ਛੋਟੇ ਦੋਵੇ ਬੇਟੇ ਆਜਮਵੀਰ ਸਿੰਘ ਜੱਖੂ ਅਤੇ ਅਰਮਾਨ ਸਿੰਘ ਜੱਖੂ ਵੀ ਦੁਸਰੇ ਭਾਰਤੀ ਵਿਦਿਆਰਥੀਆਂ ਦੀ ਤਰ੍ਹਾਂ ਯੂਕਰੇਨ "ਚ ਫੱਸੇ ਹੋਏ ਹਨ।ਡਾ.ਜੱਖੂ ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਡਾ.ਅਵਨੀਤ ਕੌਰ ਨੇ ਦੱਸਿਆ ਕਿ ਸਾਡੇ ਬੱਚਿਆਂ ਦਾ ਐਮ ਬੀ ਬੀ ਐਸ ਪੰਜਵਾਂ ਸਾਲ ਹੈ ਉਨ੍ਹਾਂ ਨੇ ਵਾਪਸੀ ਦੀਆਂ ਟਿਕਟਾਂ ਵੀ ਕਰਵਾ ਲਈਆਂ ਸਨ ਪਰ ਜੰਗ ਕਾਰਣ ਸਭ ਧਰਿਆ ਧਰਾਇਆ ਰਹਿ ਗਿਆ। ਡਾ.ਜੱਖੂ ਨੇ ਦੱਸਿਆ ਕਿ ਉਨ੍ਹਾਂ ਕੋਲ ਖਾਣ ਪੀਣ ਦੀ...
Tuesday, March 1 2022 10:42 AM
ਲੌਂਗੋਵਾਲ,1 ਮਾਰਚ (ਜਗਸੀਰ ਸਿੰਘ ) -
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਨੇੜਲੇ ਪਿੰਡ ਕਨੋਈ ਵਿਖੇ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਪੀ ਏ ਯੂ ਸਮਾਰਟ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਵਰਤ ਕੇ ਬੀਜੀ ਕਣਕ ਦੀ ਫ਼ਸਲ ਉੱਤੇ ਖੇਤ ਦਿਵਸ ਅਤੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨੇ ਦੱਸਿਆ ਕਿ ਇਸ ਖੇਤ ਦਿਵਸ ਦਾ ਆਯੋਜਨ ਅਗਾਂਹਵਧੂ ਅਤੇ ਵਾਤਾਵਰਣ ਹਿਤੈਸ਼ੀ ਕਿਸਾਨ ਸ ਗੁਰਿੰਦਰ ਸਿੰਘ ਗਿੱਲ ਦੇ ਫਾਰਮ ਉੱਤੇ...
Wednesday, February 23 2022 05:49 AM
ਚੰਡੀਗੜ੍ਹ, 23 ਫਰਵਰੀ - ਚੰਡੀਗੜ੍ਹ ਦੇ ਬਿਜਲੀ ਵਿਭਾਗ ਵਿਚ ਮੁਲਾਜ਼ਮਾਂ ਦੀ ਯੂਨੀਅਨ ਦੀ ਹੜਤਾਲ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿਚ ਬਿਜਲੀ ਠੱਪ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨੇ ਦੂਰਸੰਚਾਰ ਟਾਵਰਾਂ ਨੂੰ ਪ੍ਰਭਾਵਤ ਕੀਤਾ ਹੈ, ਜਿਸ ਨਾਲ ਪ੍ਰਭਾਵਿਤ ਖੇਤਰਾਂ ਵਿਚ ਮੋਬਾਈਲ ਨੈਟਵਰਕ ਕਨੈਕਟੀਵਿਟੀ ਵਿਚ ਵਿਘਨ ਪੈ ਰਿਹਾ ਹੈ |...