News: ਪੰਜਾਬ

ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀ ਗੋਲੀ

Friday, August 9 2024 06:42 AM
ਖਾਲੜਾ, 9 ਅਗਸਤ- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਦੋਦੇ ਸੋਢੀਆਂ ਵਿਖੇ ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਗੋਲੀ ਚੱਲਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਇਕ ਧਿਰ ਵਲੋਂ ਔਰਤ ਅਤੇ ਦੂਜੀ ਧਿਰ ਵਲੋਂ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ ਹੈ।...

ਅੰਮ੍ਰਿਤਸਰ ਵਿਕਾਸ ਮੰਚ ਨੇ ਸ, ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮੁਦਾ ਜੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ

Friday, July 26 2024 07:06 AM
ਅੰਮ੍ਰਿਤਸਰ 26 ਜੁਲਾਈ 2024 :- ਅੰਮ੍ਰਿਤਸਰ ਵਿਕਾਸ ਮੰਚ ਨੇ ਲੋਕ ਸਭਾ ਮੈਂਬਰ ਸ੍ਰ. ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮੁੱਦਾ ਜੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਸ.ਮਨਮੋਹਨ ਸਿੰਘ ਬਰਾੜ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਅਤੇ ਜਨਰਲ ਸਕੱਤਰ ਸ. ਸੁਰਿੰਦਰਜੀਤ ਸਿੰਘ ਵੱਲੋਂ ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਮੰਚ ਵੱਲੋਂ ਸ੍ਰ. ਗੁਰਜੀਤ ਸਿੰਘ ਔਜਲਾ ਜੋ ਕਿ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈ...

7 ਸਾਲ ਪਹਿਲਾਂ ਕੈਦੀ ਨੇ ਲਿਆ ਸੀ ਫ਼ਾਹਾ, ਤਤਕਾਲੀ ਸਹਾਇਕ ਸੁਪਰਡੈਂਟ ਖ਼ਿਲਾਫ਼ ਕੇਸ ਦਰਜ

Friday, July 26 2024 06:31 AM
ਫ਼ਰੀਦਕੋਟ, 26 ਜੁਲਾਈ- ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ 7 ਸਾਲ ਪਹਿਲਾਂ ਇਕ ਕੈਦੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਤਤਕਾਲੀ ਸਹਾਇਕ ਸੁਪਰਡੈਂਟ ਜੁਗਰਾਜ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਉਸ ਸਮੇਂ ਵਾਪਰੀ ਘਟਨਾ ਸਮੇਂ ਸੁਸਾਈਡ ਨੋਟ ਮਿਲਿਆ ਸੀ ਅਤੇ ਐਡੀਸ਼ਨਲ ਸੈਸ਼ਨ ਜੱਜ ਦੀ ਜਾਂਚ ਰਿਪੋਰਟ ਥਾਣਾ ਸਿਟੀ ਵਿਖੇ ਦਰਜ ਕਰਵਾਈ ਗਈ ਸੀ।...

ਟੀ.ਐਮ.ਸੀ. ਸਾਂਸਦ ਸ਼ਤਰੂਘਨ ਸਿਨਹਾ ਨੇ ਭਰੇ ਨਾਮਜ਼ਦਗੀ ਪੱਤਰ

Tuesday, April 23 2024 12:31 PM
ਪੱਛਮ ਬਰਧਮਾਨ, (ਪੱਛਮੀ ਬੰਗਾਲ), 23 ਅਪ੍ਰੈਲ-ਟੀ.ਐਮ.ਸੀ. ਸਾਂਸਦ ਅਤੇ ਆਸਨਸੋਲ ਤੋਂ ਉਮੀਦਵਾਰ, ਸ਼ਤਰੂਘਨ ਸਿਨਹਾ ਨੇ ਨਾਮਜ਼ਦਗੀ ਦਾਖਲ ਕੀਤੀ।

ਜੇ ਪਿਆਰ ’ਚ ਅਫ਼ਸਲ ਪ੍ਰੇਮੀ ਖ਼ੁਦਕੁਸ਼ੀ ਕਰਦਾ ਹੈ ਤਾਂ ਇਸ ਲਈ ਪ੍ਰੇਮਿਕਾ ਜ਼ਿੰਮੇਦਾਰ ਨਹੀਂ: ਦਿੱਲੀ ਹਾਈ ਕੋਰਟ

Wednesday, April 17 2024 01:33 PM
ਨਵੀਂ ਦਿੱਲੀ, 17 ਅਪਰੈਲ ਦਿੱਲੀ ਹਾਈਕੋਰਟ ਨੇ ਦੋ ਵਿਅਕਤੀਆਂ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਕਿਹਾ ਹੈ ਕਿ ਜੇ ਕੋਈ ਵਿਅਕਤੀ ਪਿਆਰ ‘ਚ ਅਸਫਲਤਾ ਕਾਰਨ ਖ਼ੁਦਕੁਸ਼ੀ ਕਰ ਲੈਂਦਾ ਹੈ ਤਾਂ ਉਸ ਲਈ ਔਰਤ ਨੂੰ ਜ਼ਿੰਮੇਦਾਰ ਨਹੀਂ ਠਹਿਰਾਇਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਕਮਜ਼ੋਰ ਮਾਨਸਿਕਤਾ ਵਾਲੇ ਵਿਅਕਤੀ ਵੱਲੋਂ ਕੀਤੇ ਗਲਤ ਫੈਸਲੇ ਲਈ ਕਿਸੇ ਹੋਰ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਜੇ ਪ੍ਰੇਮੀ ਨੇ ਪ੍ਰੇਮ ਅਸਫਲਤਾ ਕਾਰਨ ਖੁਦਕੁਸ਼ੀ ਕਰ ਲਈ ਹੈ, ਜੇ ਕੋਈ ਵਿਦਿਆਰਥੀ ਪ੍ਰੀਖਿਆ ਵਿੱਚ ਉਸ ਦੇ ਮਾੜੇ ਪ੍ਰਦਰਸ਼ਨ ਕਾਰਨ ਖੁਦਕੁਸ਼ੀ ਕਰਦਾ ਹੈ, ਇੱਕ ਮੁਦੱਈ ਇਸ ਲਈ...

ਪੰਜਾਬ ਸਮੇਤ ਇਸ ਵਾਰ ਗੁਰਦਾਸਪੁਰ ਵਿਚ ਵੀ ਝਾੜੂ ਖਿਲਰ ਜਾਵੇਗਾ- ਡਾ. ਚੀਮਾ

Tuesday, April 16 2024 12:17 PM
ਅੰਮ੍ਰਿਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਵਲੋਂ ਹਲਕਾ ਗੁਰਦਾਸਪੁਰ ਤੋਂ ਐਲਾਨੇ ਗਏ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਜਪਾ ਨਾਲ ਗੱਠਜੋੜ ਕਰਕੇ ਅਸੀਂ ਸਰਕਾਰਾਂ ਵੀ ਬਣਾਈਆਂ ਸੀ ਪਰ ਇਸ ਵਾਰ ਕਿਸਾਨਾਂ ਕਰਕੇ ਅਸੀਂ ਵੱਖਰੇ ਹੋ ਗਏ ਹਾਂ‌। ਪਿਛਲੇ ਕਿਸਾਨੀ ਅੰਦੋਲਨ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਤੋਂ ਅਸਤੀਫ਼ਾ ਵੀ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸਾਡੇ ਵਾਸਤੇ ਸਭ ਤੋਂ ਵੱਡਾ ਮੁੱਦਾ ਕਿਸਾਨਾਂ ਦੀ ਐਮ. ਐਸ. ਪੀ. ਅਤੇ ਬੰਦੀ ਸਿੰਘਾਂ ਦੀ ਰਿਹਾਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਭ੍ਰਿਸ਼...

ਰੇਲ ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ

Monday, February 12 2024 06:42 AM
ਬਟਾਲਾ, 12 ਫਰਵਰੀ -ਅੱਜ ਤੜਕਸਾਰ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜੀ.ਆਰ.ਪੀ. ਦੇ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਉਮਰ ਕਰੀਬ 35 ਸਾਲ ਹੈ, ਜਿਸ ਦੀ ਸਵੇਰੇ ਬਠਿੰਡਾ ਜਾਣ ਵਾਲੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਮ੍ਰਿਤਕ ਦੀ ਲਾਸ਼ ਸਹਾਰਾ ਕਲੱਬ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਰੱਖੀ ਗਈ ਹੈ।...

ਤਰਸ ਦੇ ਅਧਾਰ 'ਤੇ ਨੌਕਰੀ ਲੈਣ ਵਾਲੇ ਅੱਜ ਤੋਂ ਪਟਿਆਲੇ ਦੀਆਂ ਸੜਕਾਂ 'ਤੇ ਬਿਤਾਉਣਗੇ ਠੰਢੀਆਂ ਰਾਤਾਂ

Tuesday, January 9 2024 08:13 AM
ਮਲੌਦ (ਖੰਨਾ), 9 ਜਨਵਰੀ - ਪੰਜਾਬ ਰਾਜ ਪਾਵਰ ਕਾਮ ਕਾਰਪੋਰੇਸ਼ਨ ਲਿਮਿਟਡ ਵਿਚ ਮ੍ਰਿਤਕ ਕਰਮਚਾਰੀਆਂ ਦੇ ਧੀਆਂ-ਪੁੱਤਰ ਤਰਸ ਦੇ ਆਧਾਰ 'ਤੇ ਨੌਕਰੀ ਲੈਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਦੋ-ਦੋ ਹੱਥ ਕਰਨ ਲਈ ਅੱਜ ਤੋਂ ਪਟਿਆਲੇ ਦੀਆਂ ਸੜਕਾਂ ਉੱਪਰ ਠੰਢੀਆਂ ਰਾਤਾਂ ਗੁਜਾਰਨ ਨੂੰ ਮਜਬੂਰ ਹੋਣਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ 7-8 ਮਹੀਨਿਆਂ ਤੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਟਾਲ-ਮਟੋਲ ਕਰਕੇ ਮ੍ਰਿਤਕ ਕਰਮਚਾਰੀਆਂ ਦੇ ਧੀਆਂ-ਪੁੱਤਰਾਂ ਨੂੰ ਲਾਰੇ ਲੱਪੇ ਲਗਾਏ ਜਾ ਰ...

ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਹੋਣੀ ਜ਼ਰੂਰੀ- ਗਿਆਨੀ ਹਰਪ੍ਰੀਤ ਸਿੰਘ

Thursday, May 11 2023 07:07 AM
ਅੰਮ੍ਰਿਤਸਰ, 11 ਮਈ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਲਗਾਤਾਰ ਧਮਾਕੇ ਹੋਣਾ ਚਿੰਤਾ ਵਾਲੀ ਗੱਲ ਹੈ ਤੇ ਪੰਜਾਬ ਪੁਲਿਸ ਅਤੇ ਕੇਂਦਰ ਦੀਆਂ ਜਾਂਚ ਏਜੰਸੀਆਂ ਨੂੰ ਇਨ੍ਹਾਂ ਧਮਾਕਿਆਂ ਦੀ ਗਹਿਰਾਈ ਨਾਲ ਜਾਂਚ ਕਰਾਉਣੀ ਚਾਹੀਦੀ ਹੈ। ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀ ਦੀ ਨਿਸ਼ਾਨਦੇਹੀ ਕੀਤੀ ਹੈ, ਪਰ ਪੁਲਿਸ...

ਫੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ

Thursday, May 11 2023 07:05 AM
ਨੰਗਲ, 11 ਮਈ- ਨੰਗਲ ਸ਼ਹਿਰ ’ਚ ਅੱਜ ਇਕ ਫ਼ੈਕਟਰੀ ’ਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ’ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ’ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ’ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵਲੋਂ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅ...

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

Wednesday, May 3 2023 07:26 AM
ਸ੍ਰੀਨਗਰ, 3 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਇਸ ਵਿੱਚ ਦੋ ਅਤਿਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।...

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਬਾਦਲ ਪਰਿਵਾਰ ਕੀਰਤਪੁਰ ਸਾਹਿਬ ਰਵਾਨਾ

Wednesday, May 3 2023 07:24 AM
ਲੰਬੀ, 3 ਮਈ ਬਾਦਲ ਪਰਿਵਾਰ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਪਿੰਡ ਬਾਦਲ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਮਰਹੂਮ ਬਾਦਲ ਦੀ ਅਸਥੀਆਂ ਅੱਜ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣੀਆਂ ਹਨ। ਰਵਾਨਗੀ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਆਗੂਆਂ ਵੱਲੋਂ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ 95 ਸਾਲਾ ਸਾਬਕਾ ਮੁੱਖ ਮੰਤਰੀ ਦਾ 25 ਅਪਰੈਲ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।...

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਕਾਰਨ ਤਾਪਮਾਨ ਡਿੱਗਿਆ

Wednesday, May 3 2023 07:22 AM
ਚੰਡੀਗੜ੍ਹ, 3 ਮਈ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਰੂਪਨਗਰ, ਮੁਹਾਲੀ, ਅੰਬਾਲਾ, ਕਰਨਾਲ, ਕੁਰੂਕਸ਼ੇਤਰ ਅਤੇ ਯਮੁਨਾਨਗਰ ਵਿੱਚ ਮੀਂਹ ਪਿਆ।

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ

Wednesday, May 3 2023 07:20 AM
ਬਠਿੰਡਾ, 3 ਮਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਜੰਮਪਲ ਮੁੰਬਈ ਫ਼ਿਲਮੀ ਨਗਰੀ ਵਿੱਚ ਬਤੌਰ ਫਿਲਮ ਨਿਰਦੇਸ਼ਕ ਰਹੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ। ਉਨ੍ਹਾਂ ਨੇ ਬੀਤੀ ਰਾਤ 12.30 ਵਜੇ ਆਖਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸ਼ਾਦ ਫ਼ਿਲਮੀ ਨਗਰੀ ਮੁੰਬਈ ਤੋਂ ਬਾਅਦ ਆਪਣੇ ਅੰਤਲੇ ਸਮੇਂ ਰਾਜਸਥਾਨ ਦੀ ਐਲਨਾਬਾਦ ਮੰਡੀ ਨਜ਼ਦੀਕ ਆਪਣੇ ਭਤੀਜੇ ਐਡਵੋਕੇਟ ਅਜਾਇਬ ਸਿੰਘ ਬਰਾੜ ਕੋਲ ਪਿੰਡ ਕੂਮਥਲਾ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੇ ਝੋਲੀ ਦਰਜਨ ਨਾਵਲ ਪਾਏ। ਬਤੌਰ ਫਿਲਮ ਨਿਰਦੇਸ਼ਕ ਹੁੰਦਿਆਂ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਬਣਾਈਆਂ।...

ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ

Wednesday, May 3 2023 07:16 AM
ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।...

E-Paper

Calendar

Videos