News: ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਤਾਜੋਕੇ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

Wednesday, March 31 2021 06:24 AM
ਤਪਾ ਮੰਡੀ, 31 ਮਾਰਚ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਤਾਜੋਕੇ ਪਹੁੰਚਣ 'ਤੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ , ਸੰਤ ਟੇਕ ਸਿੰਘ ਧਨੌਲਾ, ਸੰਤ ਬਾਬਾ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਬਲਦੇਵ ਸਿੰਘ ਚੂੰਘਾਂ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ । ਗੁਰੂ ਘਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ।...

ਅਪਰਬਾਰੀ ਦੁਆਬ ਨਹਿਰ ਤਾਰਾਂ ਵਾਲਾ ਪੁਲ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜ ਪਵਿੱਤਰ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਕਾਰ ਸੇਵਾ ਸ਼ੁਰੂ

Wednesday, March 31 2021 06:23 AM
ਅੰਮ੍ਰਿਤਸਰ, 31 ਮਾਰਚ - ਅਪਰਬਾਰੀ ਦੁਆਬ ਨਹਿਰ ਤਾਰਾਂ ਵਾਲਾ ਪੁਲ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜ ਪਵਿੱਤਰ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਕਾਰ ਸੇਵਾ ਅੱਜ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਆਰੰਭ ਕੀਤੀ ਗਈ, ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਜਲ ਇਕੱਠਾ ਕਰਨ ਵਾਲੇ ਵਾਟਰ ਟੈਂਕ ਦੀ ਸੇਵਾ ਦੋ ਤਿੰਨ ਦਿਨ ਵਿਚ ਮੁਕੰਮਲ ਹੋ ਜਾਵੇਗੀ । ਅੱਜ ਕਾਰਸੇਵਾ ਦੀ ਅਰੰਭਤਾ ਮੌਕੇ ਬਾਬਾ ਅਮਰੀਕ ਸਿੰਘ ਤੋਂ ਇਲਾਵਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ,...

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਬੈਠਕ ਸ਼ੁਰੂ

Wednesday, March 31 2021 06:23 AM
ਅੰਮ੍ਰਿਤਸਰ, 31 ਮਾਰਚ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਸ਼ੁਰੂ ਹੋ ਗਈ ਹੈ । ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਬੈਠਕ ਵਿਚ ਜਥੇਦਾਰ ਹਰਪ੍ਰੀਤ ਸਿੰਘ ਤੋਂ ਇਲਾਵਾ ਜਥੇਦਾਰ ਰਘਬੀਰ ਸਿੰਘ, ਜਥੇਦਾਰ ਰਣਜੀਤ ਸਿੰਘ ਗੌਰ, ਜਥੇਦਾਰ ਜਗਤਾਰ ਸਿੰਘ ਅਤੇ ਪੰਜ ਪਿਆਰੇ, ਮੰਗਲ ਸਿੰਘ ਦਿਲਬਾਗ ਸਿੰਘ ਮੌਜੂਦ ਸਨ।...

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਅਹੁਦੇਦਾਰ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ 'ਚ ਹੋਏ ਪੇਸ਼

Wednesday, March 31 2021 06:22 AM
ਅੰਮ੍ਰਿਤਸਰ, 31 ਮਾਰਚ - ਸ਼੍ਰੀ ਅਕਾਲ ਤਖ਼ਤ ਵਿਖੇ ਚੱਲ ਰਹੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਪੇਸ਼ ਹੋਏ। ਇਸ ਬੈਠਕ ਵਿਚ ਪ੍ਰਧਾਨ ਨਿਰਮਲ ਸਿੰਘ ਤੋਂ ਇਲਾਵਾ ਭਾਗ ਸਿੰਘ ਅਣਖੀ, ਇੰਦਰਬੀਰ ਸਿੰਘ ਨਿੱਜਰ, ਸਵਿੰਦਰ ਸਿੰਘ ਕੱਥੂਨੰਗਲ਼, ਹਰਮਿੰਦਰ ਸਿੰਘ ਫਰੀਡਮ, ਅਜੀਤ ਸਿੰਘ ਬਸਰਾ ਪੇਸ਼ ਹੋਏ।...

ਟਾਵਰ ‘ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਦੀ ਸਿਹਤ ਵਿਗੜੀ

Wednesday, March 24 2021 02:33 PM
ਪਟਿਆਲਾ, 24 ਮਾਰਚ -ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਅਨ.ਐਲ ਟਾਵਰ ‘ਤੇ ਲਗਾਤਾਰ ਚਾਰ ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ । ਲਗਾਤਾਰ ਦੋ ਦਿਨ ਰਾਤ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੇ ਕਾਰਨ ਟਾਵਰ ‘ਤੇ ਬੈਠਾ ਬੇਰੁਜ਼ਗਾਰ ਅਧਿਆਪਕ ਹਰਜੀਤ ਮਾਨਸਾ ਨੂੰ ਅੱਜ ਸਵੇਰੇ ਤੇਜ਼ ਬੁਖ਼ਾਰ ਚੜ੍ਹ ਗਿਆ ਤੇ ਦੁਪਹਿਰ ਤੋਂ ਬਾਅਦ ਹਰਜੀਤ ਦੀ ਹਾਲਤ ਇੰਨੀ ਨਾਜ਼ੁਕ ਹੋ ਗਈ ਕਿ ਪਾਣੀ ਪੀਣ ਉਪਰੰਤ ਵੀ ਉਲਟੀਆਂ ਲੱਗਣੀਆਂ ਸ਼ੁਰੂ ਹੋ ਗਈਆਂ ।ਇਸ ਮੌਕੇ ਹਰਜੀਤ ਮਾਨਸਾ ਤੇ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਜਦੋਂ ਤਕ ਸਾਡੀਆਂ ਹ...

ਅੰਮ੍ਰਿਤਸਰ 'ਚ ਕੋਰੋਨਾ ਦੇ 290 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ

Wednesday, March 24 2021 02:31 PM
ਅੰਮ੍ਰਿਤਸਰ, 24 ਮਾਰਚ - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 18840 ਹੋ ਗਏ ਹਨ, ਜਿਨ੍ਹਾਂ 'ਚੋਂ 680 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ , ਜਿਸ ਤੋਂ ਬਾਅਦ ਹੁਣ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 649 ਹੋ ਗਿਆ ਹੈ।...

ਪਿੰਡ ਕੋਟ ਵਖਤੂ ਦੇ ਕਿਸਾਨ ਦੀ ਟਿੱਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮੌਤ

Wednesday, March 24 2021 02:29 PM
ਤਲਵੰਡੀ ਸਾਬੋ/ਸ਼ੀਗੋ ਮੰਡੀ ,24 ਮਾਰਚ - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕੋਟ ਵਖਤੂ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਕਿਸਾਨ ਭੋਲਾ ਸਿੰਘ (70) ਪੁੱਤਰ ਪ੍ਰੀਤਮ ਸਿੰਘ ਦੀ ਦਿਲ ਦਾ ਦੌਰ ਪੈਣ ਨਾਲ ਮੌਤ ਹੋ ਗਈ। ਕਿਸਾਨ ਭੋਲਾ ਸਿੰਘ ਪਿਛਲੇ 4 ਦਿਨਾਂ ਤੋਂ ਕਿਸਾਨ ਅੰਦੋਲਨ ਟਿੱਕਰੀ ਬਾਰਡਰ ‘ਤੇ ਸੰਘਰਸ਼ ਕਰ ਰਿਹਾ ਸੀ ਤੇ ਸਵੇਰੇ ਉਸ ਦੀ ਦਿਲ ਦਾ ਦੌਰਾ ਪੈ ਕੇ ਮੌਤ ਹੋ ਗਈ । ਪਿੰਡ ਦੇ ਮੋਹਤਵਰਾਂ ਤੇ ਭਾਕਿਯੂ ਆਗੂਆਂ ਨੇ ਮ੍ਰਿਤਕ ਕਿਸਾਨ ਦਾ ਕਰਜ਼ਾ ਮਾਫ ਕਰਕੇ ਸਰਕਾਰ ਵੱਲੋਂ 10 ਲੱਖ ਦੀ ਵਿਤੀ ਸਹਾਇਤਾ ਦੇਣ ਦੇ ਨਾਲ ਸਰਕਾਰੀ ਨੌਕਰੀ ਦੇਣ ਦੀ ਸਿਫ਼ਾਰ...

ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

Wednesday, March 24 2021 02:29 PM
ਚੋਗਾਵਾਂ /ਲੋਪੋਕੇ, 24 ਮਾਰਚ -ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਠੱਠਾ ਦੇ ਕਿਸਾਨ ਜੋਗਿੰਦਰ ਸਿੰਘ (62)ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਲੋਪੋਕੇ/ਚੋਗਾਵਾਂ ਤੋਂ ਪੰਜ ਮਾਰਚ ਨੂੰ ਸਿੰਘੂ ਬਾਰਡਰ ਉੱਪਰ ਚੱਲੇ ਜਥੇ ਵਿਚ ਗਏ ਸਨ। ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਦਿੱਲੀ ਦੇ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਉਨ੍ਹਾਂ ਨੂੰ ਵਾਪਸ ਲਿਆਂਦਾ ਗਿਆ , ਜਿੱਥੇ ਉਨ੍ਹਾਂ ਦੀ ਦੁਬਾਰਾ ਸਿਹਤ ਵਿਗੜ ਗਈ ਤੇ ਘਰ ਵਾਲੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਦੀ ਹਾਰਟ ਅਟ...

ਪਸ਼ੂ ਪਾਲਣ ਵਿਭਾਗ ਵਲੋਂ ਕੀਤਾ ਗਿਆ ਡੇਅਰੀਵਾਲ ਕੈਟਲ ਪਾਉਂਡ ਅਤੇ ਵੈਟਨਰੀ ਪੋਲੀਕਲੀਨਿਕ ਮਨਵਾਲ ਦਾ ਨਿਰੀਖਣ

Monday, March 22 2021 06:54 AM
ਪਠਾਨਕੋਟ, 22 ਮਾਰਚ - ਅੱਜ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਵਾ ਆਈ ਏ ਐਸ ਨੇ ਪਸ਼ੂ ਪਾਲਣ ਵਿਭਾਗ ਪਠਾਨਕੋਟ ਦੇ ਅਧਿਕਾਰੀਆਂ ਦੇ ਨਾਲ ਕੈਟਲ ਪਾਉਂਡ ਡੇਅਰੀਵਾਲ ਜਿੱਥੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ, ਉਸ ਥਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ‌ ਬੇਸਹਾਰਾ ਪਸ਼ੂਆਂ ਦੇ ਰੱਖ ਰਖਾਅ ਅਤੇ ਪਸ਼ੂਆਂ ਦੀ ਭਲਾਈ ਲ‌ਈ ਚੱਲ ਰਹੇ ਕੰਮਾ ਦੀ ਅਧਿਕਾਰੀਆਂ ਤੋਂ ਜਾਣਕਾਰੀ ਪਰਾਪਤ ਕੀਤੀ ਹੈ |...

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰੱਖਿਆ ਵੇਰਕਾ ਦੇ 15 ਕਰੋੜ ਦੀ ਲਾਗਤ ਵਾਲੇ ਪ੍ਰੋਸੈਸਿੰਗ ਤੇ ਪੇਕੇਜਿੰਗ ਯੂਨਿਟ ਮੱਲਵਾਲ ਦਾ ਨੀਂਹ ਪੱਥਰ

Monday, March 22 2021 06:53 AM
ਫ਼ਿਰੋਜ਼ਪੁਰ 22 ਮਾਰਚ - ਪੰਜਾਬ ਸਰਕਾਰ ਵਲੋਂ ਪਿੰਡ ਮੱਲਵਾਲ‍ ਵਿਖੇ ਵੇਰਕਾ ਦੇ ਚੱਲ ਰਹੇ ਮਿਲਕ ਚਿਲਿੰਗ ਸੈਟਰ ਵਿਖੇ ਪ੍ਰੋਸੈਸਿੰਗ ਅਤੇ ਪੈਕੇਜਿੰਗ ਯੂਨਿਟ ਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੀਂਹ ਪੱਥਰ ਰੱਖਿਆ। ਜਿਸ ਉਪਰ 15 ਕਰੋੜ ਦੀ ਲਾਗਤ ਆਉਣੀ ਹੈ। ਜਿੱਥੇ ਹੁਣ ਇਕ ਲੱਖ ਲੀਟਰ ਦੁੱਧ ਜਮਾਂ ਕਰਨ ਦੀ ਸਮਰੱਥਾ ਹੋਵੇਗੀ। ਜਿਸ ਦਾ ਵੱਡਾ ਲਾਭ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਫਰੀਦਕੋਟ ਦੇ ਦੁੱਧ ਉਤਪਾਦਕਾ ਨੂੰ ਹੋਵੇਗਾ । ਇਸ ਮੌਕੇ 100 ਦੇ ਕਰੀਬ ਨੌਜਵਾਨਾਂ ਨੂੰ ਰੋਜਗਾਰ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਕਮਲਜੀਤ ਸਿੰਘ ਸੰਘਾ ਐਮ ਡੀ ਵ...

ਪੰਜਾਬ ’ਚ ਕਰੋਨਾ ਕਾਰਨ 32 ਮੌਤਾਂ, ਦੇਸ਼ ਵਿੱਚ ਕੋਵਿਡ-19 ਦੇ 39726 ਨਵੇਂ ਮਾਮਲੇ

Friday, March 19 2021 07:31 AM
ਨਵੀਂ ਦਿੱਲੀ, 19 ਮਾਰਚ ਭਾਰਤ ਵਿਚ ਇਕੋ ਦਿਨ ਵਿਚ ਕੋਵਿਡ-19 ਦੇ 39,726 ਨਵੇਂ ਕੇਸ ਸਾਹਮਣੇ ਆਏ, ਜੋ ਕਿ ਇਸ ਸਾਲ ਇਕ ਦਿਨ ਵਿੱਚ ਆਏ ਸਭ ਤੋਂ ਵੱਧ ਕੇਸ ਹਨ। ਇਸ ਨਾਲ ਦੇਸ਼ ਵਿੱਚ ਇਸ ਆਲਮੀ ਮਹਾਮਾਰੀ ਦੇ ਮਾਮਲਿਆਂ ਦੀ ਗਿਣਤੀ 1,15,14,331 ਤੱਕ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 154 ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 1,59,370 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ 32 ਵਿਅਕਤੀਆਂ ਦੀ ਜਾਨ ਗਈ ਹੈ।...

ਅਣਪਛਾਤੇ ਵਿਅਕਤੀ ਨੇ ਮਾਰੀ ਨਹਿਰ ਵਿਚ ਛਾਲ

Friday, March 19 2021 07:30 AM
ਫਿਰੋਜ਼ਪੁਰ, 19 ਮਾਰਚ - ਨਜਦੀਕੀ ਪਿੰਡ ਝੋਕ ਹਰੀ ਹਰ ਵਿਖੇ ਅੱਜ ਸਵੇਰੇ ਇਕ ਵਿਅਕਤੀ ਵਲੋਂ ਨਹਿਰ ਚ ਛਾਲ ਮਾਰ ਦੇਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਕ ਵਿਅਕਤੀ ਜੋ ਐਕਟਿਵਾ ਸਕੂਟਰੀ ਤੇ ਸਵਾਰ ਹੋ ਕੇ ਆਇਆ, ਜਿਸ ਵਲੋਂ ਸਕੂਟਰੀ ਨੰਬਰ ਪੀ.ਬੀ. 05ਏ.ਸੀ-4586 ਨੂੰ ਲਾਕ ਕਰਕੇ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ 'ਤੇ ਪਹੁੰਚ ਪੁਲਿਸ ਥਾਣਾ ਕੁੱਲਗੜ੍ਹੀ ਵਲੋ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।...

ਪੰਜਵੀ ਕਲਾਸ ਦੇ ਸਲਾਨਾ ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਦੇ ਮਾਮਲੇ 'ਚ 4 ਚਾਰਜਸ਼ੀਟ

Friday, March 19 2021 07:29 AM
ਮਾਹਿਲਪੁਰ 19 ਮਾਰਚ - ਬਲਾਕ ਮਾਹਿਲਪੁਰ ਦੇ ਪਿੰਡ ਭਾਣਾ ਦੇ ਸਰਕਾਰੀ ਸਕੂਲ ਦੇ ਪੰਜਵੀ ਜਮਾਤ ਦੇ ਸਲਾਨਾ ਪ੍ਰੀਖਿਆ ਦੇਣ ਤੋਂ ਰਹਿ ਗਏ ਪੰਜ ਵਿਦਿਆਰਥੀਆਂ ਦੇ ਮਾਮਲੇ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਗੌਤਮ ਨੇ ਬਲਾਕ ਸਿੱਖਿਆ ਅਧਿਕਾਰੀ, ਸੈਂਟਰ ਹੈਡ ਟੀਚਰ, ਸਕੂਲ ਦੀ ਅਧਿਆਪਕਾ ਅਤੇ ਡਾਟਾ ਅਪਰੇਟਰ ਨੂੰ ਚਾਰਜਸ਼ੀਟ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਗਵਿੰਦਰ ਲਾਂਬਾ ਨਹੀਂ ਰਹੇ

Friday, March 19 2021 07:28 AM
ਗੜ੍ਹਸ਼ੰਕਰ, 19 ਮਾਰਚ - ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁੱਖ ਪ੍ਰਚਾਰਕ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਗਵਿੰਦਰ ਲਾਂਬਾ ਦਾ ਅੱਜ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਸੰਤ ਜਗਵਿੰਦਰ ਲਾਂਬਾ ਦਾ ਸੰਸਕਾਰ ਅੱਜ ਦੁਪਹਿਰ 12 ਵਜੇ ਉਨ੍ਹਾਂ ਦੇ ਪਿੰਡ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਕੀਤਾ ਜਾਵੇਗਾ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਤੇ ਹੋਰਨਾਂ ਵੱਲੋਂ ਸੰਤ ਜਗਵਿੰਦਰ ਲਾਂਬਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ।...

ਨੌਜਵਾਨ ਵਲੋਂ ਚਲਾਈਆਂ ਗੋਲੀਆਂ 'ਚ ਲੜਕੀਆਂ ਦੀ ਹੋਈ ਮੌਤ ਮਾਮਲੇ 'ਚ ਕੈਪਟਨ ਨੇ ਲਿਆ ਸਖ਼ਤ ਨੋਟਿਸ

Friday, March 19 2021 07:27 AM
ਚੰਡੀਗੜ੍ਹ, 19 ਮਾਰਚ - ਮੋਗਾ ਵਿਖੇ ਨੌਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ ਦੋ ਲੜਕੀਆਂ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਘਿਣਾਉਣਾ ਦੱਸਦੇ ਹੋਏ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।...

E-Paper

Calendar

Videos