News: ਪੰਜਾਬ

ਜਲ ਜੀਵਨ ਮਿਸ਼ਨ ਤਹਿਤ ਘਰ ਘਰ ਸ਼ੁੱਧ ਪਾਣੀ ਦੇ ਕੁਨੈਕਸ਼ਨ ਯਕੀਨੀ ਬਣਾਏ ਜਾਣ: ਤੇਜ ਪ੍ਰਤਾਪ ਸਿੰਘ ਫੂਲਕਾ

Friday, December 18 2020 12:07 PM
ਬਰਨਾਲਾ, 18 ਦਸੰਬਰ (ਬਲਜਿੰਦਰ ਸਿੰਘ ਚੋਹਾਨ, ਗੋਪਾਲ ਮਿੱਤਲ) ਜਲ ਜੀਵਨ ਮਿਸ਼ਨ ਤਹਿਤ ਕਮਿਊਨਿਟੀ ਇਮਾਰਤਾਂ ਤੋਂ ਇਲਾਵਾ ਘਰ ਘਰ ਸ਼ੁੱਧ ਪਾਣੀ ਦੇ ਕੁਨੈਕਸ਼ਨ ਯਕੀਨੀ ਬਣਾਏ ਜਾਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵੱਖ ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿÎਭਾਗ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਵਿਭਾਗ ਸਣੇ ਹੋਰ ਵਿÎਭਾਗਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕ...

ਡੀ.ਈ.ਓ ਅਤੇ ਡਿਪਟੀ ਡੀਈਓ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ

Friday, December 18 2020 12:06 PM
ਪਠਾਨਕੋਟ, 18 ਦਸੰਬਰ (ਪ.ਪ) ਜਿਲਾ ਸਿੱਖਿਆ ਅਫਸਰ (ਸੈ.ਸਿ) ਵਰਿੰਦਰ ਪਰਾਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਕੂਲ ਵਿੱਚ ਚੱਲ ਰਹੇ ਦਸੰਬਰ ਟੈਸਟ ਦਾ ਜਾਇਜਾ ਲੈਣ ਤੋਂ ਬਾਅਦ ਸਕੂਲ ਸਟਾਫ ਨਾਲ ਮੀਟਿੰਗ ਕੀਤੀ ਅਤੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਦਿਲ ਖੋਲ• ਕੇ ਸਲਾਘਾ ਕੀਤੀ ਅਤੇ ਸਟਾਫ ਕੋਲੋਂ ਸਕੂਲ ਵਿੱਚ ਬਣਾਏ ਗਏ ਇੰਗਲਿਸ ਬੁਸਟਰ ਕਲੱਬ, ਬੱਡੀ ਗਰੁੱਪ, ਸਮਾਰਟ ਸਕੂਲ ਮੁਹਿੰਮ ...

ਆਰਐਸਪੀ ਵੱਲੋਂ ਬਾਬਾ ਰਾਮ ਸਿੰਘ ਵਲੋਂ ਕੀਤੇ ਆਤਮਘਾਤ ਸਬੰਧੀ ਗਹਿਰੇ ਦੁੱਖ ਦਾ ਪ੍ਰਗਟਾਵਾ

Friday, December 18 2020 12:06 PM
ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ)- ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ(ਆਰ.ਐਸ.ਪੀ) ਨੇ ਬਾਬਾ ਰਾਮ ਸਿੰਘ ਸਿੰਗੜਾ ਵਾਲਿਆਂ ਵਲੋਂ ਕਿਸਾਨ ਅੰਦੋਲਨ ਪ੍ਰਤੀ ਮੋਦੀ ਸਰਕਾਰ ਦੀ ਬੇਰੁਖੀ ਤੋਂ ਦੁੱਖੀ ਹੋ ਕੇ ਸਿੰਘੂ ਬਾਰਡਰ ਤੇ ਚੱਲ ਰਹੇ ਧਰਨੇ ਵਾਲੀ ਸਥਾਨ ਤੇ ਆਤਮਦਾਹ ਕਰ ਲੈਣ ਦੀ ਮੰਦਭਾਗੀ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੇ ਲਈ ਪੂਰੀ ਤਰ੍ਹਾਂ ਮੋਦੀ ਸਰਕਾਰ ਦੇ ਅੜੀਅਲ ਤੇ ਤਰਕਹੀਣ ਰਵਈਏ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਰਐਸਪੀ ਨੇ ਕਿਸਾਨ ਅੰਦੋਲਨ ਦੀਆਂ ਸਮਰਥਕ ਸਮੂਹ ਇਨਸਾਫ ਪਸੰਦ ਅਤੇ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਘਟਨਾ ...

ਅਲਕੋਹਲ ’ਤੇ ਅਧਾਰਤ ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਫੈਕਟਰੀ ਬੇਨਕਾਬ

Friday, December 18 2020 12:05 PM
ਰਾਜਪੁਰਾ, 18 ਦਸੰਬਰ (ਪ.ਪ) ਆਬਕਾਰੀ ਵਿਭਾਗ, ਪੰਜਾਬ, ਪਟਿਆਲਾ ਪੁਲਿਸ, ਆਈ.ਆਰ.ਬੀ ਅਤੇ ਸਿਹਤ ਵਿਭਾਗ ਨੇ ਅੱਜ ਦੇਰ ਸ਼ਾਮ ਇੱਕ ਵੱਡੀ ਕਾਰਵਾਈ ਕਰਦਿਆਂ ਰਾਜਪੁਰਾ ਵਿਖੇ ਦੋ ਥਾਵਾਂ ’ਤੇ ਛਾਪੇਮਾਰੀ ਕਰਕੇ ਅਲਕੋਹਲ ’ਤੇ ਅਧਾਰਤ ਜਾਅਲੀ ਸੈਨੇਟਾਈਜ਼ਰ ਬਣਾਉਣ ਵਾਲੀ ਇੱਕ ਫੈਕਟਰੀ ਬੇਨਕਾਬ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਆਬਕਾਰੀ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਨਕਲੀ ਤੇ ਨਾਜਾਇਜ਼ ਸ਼ਰਾਬ, ਅਲਕੋਹਲ ’ਤੇ ਅਧਾਰਤ ਨਾਜਾਇਜ਼ ਕਾਰੋਬਾਰ ਆਦਿ ਪ੍ਰਤੀ ਅਪਣਾ...

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2021-22 ਦੇ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਦਾ ਐਲਾਨ

Friday, December 18 2020 12:04 PM
ਐਸ ਏ ਐਸ ਨਗਰ, 18 ਦਸੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਭਾਰਤ ਦੇ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਪ੍ਰਵੇਸ਼ ਪ੍ਰੀਖਿਆ ‘ਸੀਯੂ.ਸੀ.ਈ.ਟੀ-2021’ ਲਾਂਚ ਕੀਤੀ ਗਈ। ਚੰਡੀਗੜ੍ਹ ਯੂਨੀਵਰਸਿਟੀ ’ਚ ਇੰਜੀਨੀਅਰਿੰਗ, ਐਮ.ਬੀ.ਏ, ਲਾਅ, ਫਾਰਮੇਸੀ ਅਤੇ ਐਗਰੀਕਲਚਰ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਦੇਣੀ ਲਾਜ਼ਮੀ ਹੋਵੇਗੀ। ਇਸ ਪ੍ਰੀਖਿਆ ਦੇ ਅੰਤਰਗਤ ਵਿਦਿਆਰਥੀ ਵੱਖ-ਵੱਖ ਕੋਰਸਾਂ ’ਚ ਮੈਰਿਟ ਦੇ ਆਧਾਰ ’ਤੇ ਦਾਖ਼ਲਾ ਲੈ ਸਕਣਗੇ। ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਪ੍ਰਵੇਸ਼ ਪ੍ਰੀਖਿਆ ਦੇ ਆਧਾਰ ’...

ਪੁਲਸ ਨੇ ਅੰਨ੍ਹੇ ਕਤਲ ਕੇਸ ਦਾ ਮਾਮਲਾ 96 ਘੰਟੇ ਵਿਚ ਸੁਲਝਾਇਆ, 1 ਗ੍ਰਿਫਤਾਰ : ਐਸ. ਐਸ. ਪੀ.

Wednesday, December 16 2020 08:59 AM
ਫ਼ਤਿਹਗੜ੍ਹ ਸਾਹਿਬ, 16 ਦਸੰਬਰ (ਮੁਖਤਿਆਰ ਸਿੰਘ)- ਸ਼੍ਰੀਮਤੀ ਅਮਨੀਤ ਕੌਂਡਲ ਐਸ. ਐਸ. ਪੀ ਜਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਮਾੜੇ ਅਨਸਰਾਂ ਤਹਿਤ ਵਿੱਢੀ ਮੁਹਿੰਮ ਤਹਿਤ ਦਿੱਤੇ ਹੋਏ ਦਿਸ਼ਾ ਨਿਰਦੇਸ਼ਾ ਤੇ ਜਗਜੀਤ ਸਿੰਘ ਜੱਲ੍ਹਾ ਪੀ. ਪੀ. ਐਸ ਪੁਲਸ ਕਪਤਾਨ (ਇੰਨਵੈਸਟੀਗੇਸ਼ਨ) ਦੀਆ ਹਦਾਇਤਾਂ ਅਨੁਸਾਰ ਰਘਬੀਰ ਸਿੰਘ ਉਪ ਪੁਲਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸੁਖਵਿੰਦਰ ਸਿੰਘ ਚੌਹਾਨ ਉਪ ਪੁਲਸ ਕਪਤਾਨ ਸਰਕਲ ਬਸੀ ਪਠਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਗੱਬਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ ਸਰਹਿੰਦ ਨੇ ਸਮੇਤ ਟੀਮ ਦੇ ਅਤੇ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫਸਰ ਥਾਣਾ...

ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜਿਲ੍ਹਾ ਪੱਧਰੀ ਰੋਸ ਧਰਨੇ

Wednesday, December 16 2020 08:28 AM
ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) ਖੇਤੀ ਪ੍ਰਧਾਨ ਦੇਸ਼ ਦੇ ਖੇਤੀ ਪ੍ਰਧਾਨ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਿਆਂਦੇ ਇਹ ਕਾਨੂੰਨ ਜਿਥੇ ਕਿਸਾਨਾਂ ਲਈ ਢੁਕਵੇਂ ਨਹੀਂ, ਉਥੇ ਹੀ ਕਿਰਸਾਨੀ ਨਾਲ ਜੁੜੇ ਵਿਭਾਗਾਂ ਜਾਂ ਹੋਰ ਅਦਾਰਿਆਂ ਲਈ ਵੀ ਮਾਰੂ ਸਾਬਤ ਹੋ ਸਕਦੇ ਹਨ। ਇਸ ਸ਼ਾਂਤਮਈ ਚੱਲ ਰਹੇ ਅੰਦੋਲਨ ਨੂੰ ਕੌਮਾਂਤਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਵੀ ਵੱਡਾ ਸਮਰਥਨ ਹਾਸਿਲ ਹੋਇਆ ਹੈ। ਜਿਸ ਤਰ੍ਹਾਂ ਲੋਕ ਆਪ ਮੁਹਾਰੇ ਦਿੱਲੀ ਵੱਲ ਕੂਚ ਕਰ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਇਹ ਅੰਦ...

ਵਿਜੈ ਦਿਵਸ ਮੌਕੇ ਫਾਜ਼ਿਲਕਾ ਦੇ ਰਾਖਿਆਂ ਨੂੰ ਨਮਨ ਕਰੇਗਾ ਦੇਸ਼

Wednesday, December 16 2020 08:28 AM
ਫਾਜ਼ਿਲਕਾ, 16 ਦਸੰਬਰ (ਪ.ਪ) 1971 ਦੀ ਭਾਰਤ ਪਾਕਿ ਜੰਗ ਵਿਚ ਆਪਣੇ ਵਤਨ ਦੀ ਮਿੱਟੀ ਦੀ ਰਾਖੀ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਜਵਾਨਾਂ ਨੂੰ ਦੇਸ਼ 17 ਦਸੰਬਰ 2020 ਨੂੰ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧੀ ਤੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਮੌਕੇ ਯਾਦ ਕਰੇਗਾ। ਇਸ ਮੌਕੇ ਫੌਜ ਦੇ ਵੱਡੇ ਅਧਿਕਾਰੀ, ਸਿਵਲ ਪ੍ਰਸ਼ਾਸਨ, ਸ਼ਹੀਦਾਂ ਦੇ ਪਰਿਵਾਰ ਅਤੇ ਲੋਕ ਫਾਜ਼ਿਲਕਾ ਦੇ ਰਾਖਿਆਂ ਨੂੰ ਨਮਨ ਕਰਣਗੇ, ਕਿਉਂਕਿ 1971 ਦੀ ਜੰਗ ਵਿਚ ਇੰਨਾਂ ਵੀਰ ਸਪੂਤਾਂ ਨੇ ਆਪਣੀਆਂ ਜਾਨਾਂ ਦਾ ਸਰਵਉਚ ਬਲਿਦਾਨ ਦੇ ਕੇ ਫਾਜ਼ਿਲਕਾ ਨੂੰ ਬਚਾਇਆ ਸੀ। ਪਾਕਿਸਤਾਨ ਤੇ ਭਾਰਤ ਦੀ ਜਿੱਤ ਦੇ 49ਵੇਂ ਵਰੇ ਦੇ...

ਸਿੱਖਿਆ ਵਿਭਾਗ ਵੱਲੋਂ ਚੱਲ ਰਹੀਆਂ ਗਤੀਵਿਧੀਆਂ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਆਪਸੀ ਤਾਲਮੇਲ ਜ਼ਰੂਰੀ : ਡਾ. ਬੱਲ

Wednesday, December 16 2020 08:27 AM
ਫਾਜ਼ਿਲਕਾ, 16 ਦਸੰਬਰ (ਪ.ਪ) ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਰਪ੍ਰਸਤੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿਚ ਚੱਲ ਰਹੀਆਂ ਵੱਖ ਵੱਖ ਗਤੀਵਿਧੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਦੇ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਸੈਕੰਡਰੀ ਫ਼ਾਜ਼ਿਲਕਾ ਡਾ ਸੁਖਵੀਰ ਸਿੰਘ ਬੱਲ ਵਲੋਂ ਡਿਪਟੀ ਡੀਈਓ ਸੈਕੰਡਰੀ, ਡਿਪਟੀ ਡੀਈਓ ਐਲੀਮੈਂਅਰੀ, ਜ਼ਿਲ੍ਹੇ ਦੇ ਸਾਰੇ ਡੀ ਐਮ, ਬੀ ਐਮ, ਪ੍ਰਿੰਸੀਪਲ ਹੈੱਡਮਾਸਟਰ ਅਤੇ ਬੀ.ਪੀ.ਈ.ਓਜ਼ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਹੋਈ। ਇਸ ਮੀਟਿੰਗ ਵਿੱਚ ਮਿਸ਼ਨ ਸ਼ਤ ਪ...

ਇੰਗਲਿਸ਼ ਬੂਸਟਰ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

Wednesday, December 16 2020 08:25 AM
ਫਾਜ਼ਿਲਕਾ, 16 ਦਸੰਬਰ (ਪ.ਪ) ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿੱਚ ਸਥਾਪਤ ਇੰਗਲਿਸ਼ ਬੂਸਟਰ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਕਲੱਬ ਗਤੀਵਿਧੀਆਂ ਅਧੀਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਮੁਖੀਆਂ ਦੀਆਂ ਆਨਲਾਈਨ ਮਿਲਣੀਆਂ ਵਰਚੂਅਲ ਆਯੋਜਿਤ ਕਰਨ ਤੋਂ ਬਾਅਦ ਹੁਣ ਪ੍ਰਭਾਵਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ ਸਟਾਰਜ਼ ਗੈਟ ਟੂ ਗੈਦਰ ਬਲਾਕ ਪੱਧਰ ਤ...

ਆਰੀਅਨਜ਼ ਦੇ ਖੇਤੀਬਾੜੀ ਵਿਭਾਗ ਦੁਆਰਾ “ਰੂਟ ਨੋਟ ਨੈਮੈਟੋਡਜ਼” ਤੇ ਵੈਬਿਨਾਰ ਆਯੋਜਿਤ

Wednesday, December 16 2020 08:24 AM
ਮੌਹਾਲੀ 16 ਦਸੰਬਰ (ਵਿ.ਵਾ.) ਆਰੀਅਨਜ਼ ਡਿਗਰੀ ਕਾਲਜ ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਖੇਤੀਬਾੜੀ ਵਿਭਾਗ ਲਈ, “ਖੇਤੀ ਦੇ “ਰੂਟ ਨੌਟ ਨੈਮੈਟੋਡਜ਼” ਦੇ ਪ੍ਰਭਾਵਾ” ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਰਜਨੀ ਅਤੱਰੀ, ਪੈਰਾਸੀਓਲੋਜਿਸਟ ਨੇ ਬੀ.ਐੱਸ.ਸੀ ਅਤੇ ਡਿਪਲੋਮਾ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ। ਡਾ ਅਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੈਮੈਟੋਡ ਮਿੱਟੀ ਦੇ ਕੀੜੇ ਹੁੰਦੇ ਹਨ ਜੋ ਪੌਦਿਆਂ ਨੂੰ ਪ੍ਰਭਾਵਤ ਕਰਦੇ ਹਨ।...

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ 74 ਨਵੇਂ ਮਰੀਜ਼ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ

Monday, December 14 2020 11:58 AM
ਲੁਧਿਆਣਾ, 14 ਦਸੰਬਰ (ਬਿਕਰਮਪ੍ਰੀਤ)- ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਚਿੰਤਾ ਦਾ ਵਿਸ਼ਾ ਇਹ ਵੀ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਸਿਹਤਯਾਬੀ ਦਰ ਵੀ ਘੱਟ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ 74 ਨਵੇਂ ਮਰੀਜ਼ ਸਾਹਮਣੇ ਆ...

ਦਸੂਹਾ ਵਿਖੇ ਮਨਿਆਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ

Monday, December 14 2020 11:58 AM
ਦਸੂਹਾ, 14 ਦਸੰਬਰ (ਪ.ਪ)- ਦਸੂਹਾ ਵਿਖੇ ਮਨਿਆਰੀ ਦੀ ਇਕ ਦੁਕਾਨ 'ਚ ਰਾਤੀਂ ਦੋ ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਦੁਕਾਨ ਦੀਆਂ ਤਿੰਨ ਮੰਜ਼ਲਾਂ ਅਤੇ ਇੱਕ ਬੇਸਮੈਂਟ ਹੈ। ਅੱਗ ਲਪੇਟ 'ਚ ਬੇਸਮੈਂਟ, ਦੁਕਾਨ ਅਤੇ ਦੁਕਾਨ 'ਚ ਬਣਿਆ ਇਕ ਬਿਊਟੀ ਪਾਰਲਰ ਪੂਰੀ ਤਰ੍ਹਾਂ ਆ ਗਿਆ, ਜਦਕਿ ਦੁਕਾਨ ਉੱਪਰ ਬਣੀਆਂ ਰਿਹਾਇਸ਼ਾਂ ਦਾ ਬਚਾਅ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਰਾਤੀਂ 2 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਵੀ ਅੱਗ ਦੁਕਾਨ ਅੰਦਰ ਸੁਲਗਦੀ...

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

Monday, December 14 2020 11:57 AM
ਅੰਮ੍ਰਿਤਸਰ, 14 ਦਸੰਬਰ (ਪ.ਪ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਵਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਗਾ ਕੇ ਰਵੀ ਸ਼ੰਕਰ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ...

ਕਿਸਾਨ ਅੰਦੋਲਨ: ਦਿੱਲੀ ਆਉਣ ਵਾਲੇ ਰਸਤੇ ਬੰਦ, ਪੁਲੀਸ ਵੱਲੋਂ ਐਡਵਾਇਜ਼ਰੀ ਜਾਰੀ

Monday, December 14 2020 11:53 AM
ਨਵੀਂ ਦਿੱਲੀ, 14 ਨਵੰਬਰ (ਜੀ.ਐਨ.ਐਸ.ਏਜੰਸੀ) ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ ਆਉਣ ਵਾਲੇ ਕਈ ਰਸਤੇ ਸਮੋਵਾਰ ਨੂੰ ਵੀ ਬੰਦ ਰਹੇ । ਇਸ ਦੇ ਮੱਦੇਨਜ਼ਰ ਦਿੱਲੀ ਟਰੈਫਿਕ ਪੁਲੀਸ ਨੇ ਟਵਿਟਰ ਰਾਹੀਂ ਲੋਕਾਂ ਨੂੰ ਬੰਦ ਰਸਤਿਆਂ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਮਾਰਗਾਂ ਰਾਹੀਂਂ ਸਫਰ ਕਰਨ ਦੀ ਸਲਾਹ ਦਿੱਤੀ। ਕੇਂਦਰ ਵੱਲੋਂ ਸਤੰਬਰ ਵਿੱਚ ਲਾਗੂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਵੱਖ ਵੱਖ ਸੂਬਿਆਂ ਦੇ ਕਿਸਾਨ ਸਿੰਘੂ, ਟਿਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦ '...

E-Paper

Calendar

Videos