News: ਪੰਜਾਬ

ਮਲੋਟ ਹਲਕੇ ਦੇ ਵੱਖ ਵੱਖ ਖੇਤਰਾਂ ਵਿੱਚ ਵੋਟ ਬਣਾਉਣ ਲਈ ਵਿਸ਼ੇਸ਼ ਤੌਰੇ ਤੇ ਕੈਂਪ ਲਗਾਏ ਜਾਣਗੇ-ਐਸ.ਡੀ.ਐਮ ਮਲੋਟ

Wednesday, November 18 2020 10:37 AM
ਮਲੋਟ,18 ਨਵੰਬਰ (ਪ.ਪ)- ਮਲੋਟ ਦੇ ਐਸ ਡੀ ਐਮ ਸ.ਗੋਪਾਲ ਸਿੰਘ ਵੱਲੋਂ ਅੱਜ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਹਲਕਾ ਮਲੋਟ ਅਧੀਨ ਪੈਂਦੇ ਵੱਖ ਵੱਖ ਖੇਤਰਾਂ ਵਿੱਚ 21-22 ਨਵੰਬਰ ਅਤੇ 5-6 ਦਸੰਬਰ ਨੂੰ ਵੱਖ ਵੱਖ ਬੂਥਾਂ ਤੇ ਵੋਟ ਬਣਾਉਣ ਲਈ ਵਿਸ਼ੇਸ਼ ਤੌਰੇ ਤੇ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਐਸ ਡੀ ਐਮ ਸ.ਗੋਪਾਲ ਸਿੰਘ ਨੇ ਵਿਧਾਨ ਸਭਾ ਹਲਕਾ 085 ਮਲੋਟ ਦੇ ਬੀਐਲਓ ਸਾਹਿਬਾਨ ਨੂੰ ਇਹ ਸੰਦੇਸ਼ ਦਿੱਤਾ ਕਿ ਜੋ ਵਿਅਕਤੀ ਵੋਟਰ ਬਣਨ ਦੇ ਯੋਗ ਹੈ, ਉਸ ਨੂੰ ਬਤੌਰ ਵੋਟਰ ਰਜਿਸਟਰ ਕੀਤਾ ਜਾਵੇ। ਇਸ ਦੇ ਨਾਲ ਨਾਲ ਉਹਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤ...

ਜਵਾਹਰ ਨਵੋਦਿਆ ਸਕੂਲ ਵਿਚ ਛੇਵੀਂ 'ਚ ਦਾਖਲੇ ਲਈ ਅਪਲਾਈ ਕਰਨ ਦਾ ਸੱਦਾ

Wednesday, November 18 2020 10:30 AM
ਤਪਾ/ਬਰਨਾਲਾ, 18 ਨਵੰਬਰ (ਬਲਜਿੰਦਰ ਸਿੰਘ ਚੋਹਾਨ, ਗੋਪਾਲ ਮਿੱਤਲ) ਜਵਾਹਰ ਨਵੋਦਿਆ ਵਿਦਿਆਲਯ ਢਿੱਲਵਾਂ (ਤਪਾ) ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਸਕੂਲ ਵਿਚ ਛੇਵੀਂ ਜਮਾਤ ਵਿਚ ਦਾਖਲਾ ਲੈਣ ਲਈ ਆਨਲਾਈਨ ਫਾਰਮ ਭਰਨੇ ਮਿਤੀ 22 ਅਕਤੂਬਰ 2020 ਤੋਂ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਉਮੀਦਵਾਰ ਜਿਨ੍ਹਾਂ ਦਾ ਜਨਮ ਮਿਤੀ 1.5.2008 ਤੇ 30.4.2012 ਵਿਚਕਾਰ ਹੋਇਆ ਹੋਵੇ ਅਤੇ ਤੀਜੀ ਤੇ ਚੌਥੀ ਜਮਾਤ ਲਗਾਤਾਰ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਪਾਸ ਕੀਤੀ ਹੋਵੇ ਅਤੇ ਹੁਣ ਪੰਜਵੀਂ ਜਮਾਤ 'ਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰ...

ਮੌਜੂਦਾ ਸਮੇਂ 'ਚ ਕਰੋਨਾ ਤੋਂ ਬਚਣ ਲਈ ਪੂਰੇ ਇਹਤਿਆਤ ਵਰਤਣ ਦੀ ਲੋੜ : ਆਦਿਤਯ ਡੇਚਲਵਾਲ

Wednesday, November 18 2020 10:29 AM
ਬਰਨਾਲਾ, 18 ਨਵੰਬਰ (ਬਲਜਿੰਦਰ ਸਿੰਘ ਚੋਹਾਨ, ਗੋਪਾਲ ਮਿੱਤਲ) ਮੌਜੂਦਾ ਸਮੇਂ ਵਿਚ ਤਿਉਹਾਰਾਂ ਅਤੇ ਇਕੱਠਾਂ ਦੇ ਮੱਦੇਨਜ਼ਰ ਕਰੋਨਾ ਵਾਇਰਸ ਤੋਂ ਜ਼ਿਆਦਾ ਬਚਣ ਦੀ ਲੋੜ ਹੈ ਤਾਂ ਜੋ ਕੋਵਿਡ 19 ਦੀ ਦੂਜੀ ਲਹਿਰ ਖੜ੍ਹੀ ਨਾ ਹੋ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਨੇ ਹਫਤਾਵਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਕਰੋਨਾ ਵਾਇਰਸ ਸਬੰਧੀ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ ਤੇ ਜੇਕਰ ਕੋਈ ਵੀ ਲੱਛਣ ਮਹਿਸੂਸ ਹੁੰਦੇ ਹਨ ਤਾਂ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਦਾ...

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੱਸੀਆਂ (ਰਾਏਕੋਟ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ ਦਾ ਰੱਖਿਆ ਨੀਂਹ ਪੱਥਰ

Wednesday, November 18 2020 10:29 AM
ਰਾਏਕੋਟ (ਲੁਧਿਆਣਾ), 18 ਨਵੰਬਰ (ਪਰਮਜੀਤ ਸਿੰਘ) - ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਵਲੋ ਅੱਜ ਰਾਏਕੋਟ ਨੇੜੇ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ਬੱਸੀਆਂ ਦੇ ਕੈਂਪਸ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ (ਆਈ.ਟੀ.ਆਈ.) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਚੰਨੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪਾਸ ਹੋਈ ਇਹ ਸੰਸਥਾ ਇਲਾਕੇ ਦੀ ਪਹਿਲੀ ਤਕਨੀਕੀ ਸੰਸਥਾ ਹੋਵੇਗੀ। ਇਸ ਆਈ.ਟੀ.ਆਈ. 'ਤੇ ਤਕਰੀਬਨ 7 ਕਰੋੜ ਰੁਪਏ ਖਰਚ ਆਉਣਗੇ ਜਿਸ ਵਿੱਚ 3.39 ਕਰੋੜ ਰੁਪਏ ਇਮਾਰਤ ਦੇ ...

ਕੌਮੀ ਲੋਕ ਅਦਾਲਤ ਮਿਤੀ 12.12.2020 ਦੇ ਸਬੰਧ ਵਿੱਚ ਆਨਲਾਈਨ ਮੀਟਿੰਗ

Wednesday, November 18 2020 10:28 AM
ਬਰਨਾਲਾ 18 ਨਵੰਬਰ (ਬਲਜਿੰਦਰ ਸਿੰਘ ਚੋਹਾਨ): ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਵੱਲ੍ਹੋਂ ਦਿੱਤੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮਿਤੀ 12.12.2020 ਨੂੰ ਜਿਲ੍ਹਾ ਬਰਨਾਲਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਮਿਤੀ 17.11.2020 ਨੂੰ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲ੍ਹੋਂ ਜਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਐੱਸ.ਪੀ. (ਡੀ) ਸ਼੍ਰੀ ਸੁਖਦੇਵ ਸਿੰਘ ਵਿਰਕ ਅਤ...

ਲੋਟੇ ਬਣੇ ਐਂਟੀ ਨਾਰਕੋਟਿਕ ਸੈੱਲ ਮਾਲਵਾ ਜ਼ੋਨ ਪੰਜਾਬ 2 ਦੇ ਇੰਚਾਰਜ

Wednesday, November 18 2020 10:01 AM
ਲੁਧਿਆਣਾ, 18 ਨਵੰਬਰ (ਬਿਕਰਮਪ੍ਰੀਤ): ਪੰਜਾਬ ਪ੍ਰਦੇਸ਼ ਐਂਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਨੇ ਮਿਹਨਤੀ ਕਾਂਗਰਸੀ ਵਰਕਰ ਜਗਦੀਪ ਸਿੰਘ ਲੋਟੇ ਨੂੰ ਐਂਟੀ ਨਾਰਕੋਟਿਕਸ ਸੈੱਲ ਮਾਲਵਾ ਜ਼ੋਨ ਪੰਜਾਬ 2 ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਨਵ ਨਿਯੁਕਤ ਇੰਚਾਰਜ ਜਗਦੀਪ ਸਿੰਘ ਲੋਟੇ ਨੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ । ਲੋਟੇ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ, ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪੰਨ

Wednesday, November 18 2020 09:52 AM
ਪਠਾਨਕੋਟ, 18 ਨਵੰਬਰ (ਪ.ਪ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਪ੍ਰਤੀਯੋਗਿਤਾਵਾਂ ਦੀ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਵਿਭਾਗ ਵੱਲੋਂ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲ ਰਹੇ ਸੁੰਦਰ ਮੁਕਾਬਲਿਆਂ ਵਿੱਚ ਜਿਲ੍ਹਾ ਭਰ ਦੇ ਸਰਕਾਰੀ ਸਕੂਲਾਂ ...

ਐਤਕੀਂ ਬਿਲਾਸਪੁਰ (ਯਮੁਨਾਨਗਰ) ਵਿਖੇ ਸ਼੍ਰੀ ਕਪਾਲ ਮੋਚਨ - ਸ਼੍ਰੀ ਆਦਬਦ੍ਰੀ ਮੇਲਾ ਨਹੀਂ ਲੱਗੇਗਾ

Wednesday, November 18 2020 09:47 AM
ਲੁਧਿਆਣਾ, 18 ਨਵੰਬਰ (ਕੁਲਦੀਪ ਸਿੰਘ) ਹਰ ਸਾਲ ਬਿਲਾਸਪੁਰ (ਯਮੁਨਾਨਗਰ) ਵਿਖੇ ਲੱਗਣ ਵਾਲਾ ਸ਼੍ਰੀ ਕਪਾਲ ਮੋਚਨ - ਸ਼੍ਰੀ ਆਦਬਦ੍ਰੀ ਮੇਲਾ ਇਸ ਵਾਰ ਨਹੀਂ ਲੱਗੇਗਾ। ਇਸ ਸਬੰਧੀ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਯਮੁਨਾਨਗਰ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਹ ਫੈਸਲਾ ਕਰੋਨਾ ਦੇ ਸੰਕਰਮਣ ਨੂੰ ਰੋਕਣ ਲਈ ਲਿਆ ਹੈ। ਉਹਨਾਂ ਦੱਸਿਆ ਕਿ ਹਰ ਸਾਲ ਕੱਤਕ ਦੀ ਮੱਸਿਆ ਨੂੰ ਲਗਾਏ ਜਾਂਦੇ ਇਸ ਭਾਰੀ ਮੇਲੇ ਵਿੱਚ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂ ਸ਼ਿਰਕਤ ਕਰਦੇ ...

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਬਾਦਲ ਦੇ ਬੁਲਾਰੇ ਦੇ ਰੂਪ ਕੰਮ ਨਾ ਕਰਨ- ਗਰੇਵਾਲ

Wednesday, November 18 2020 09:46 AM
ਲੁਧਿਆਣਾ, 18 ਨਵੰਬਰ (ਪਰਮਜੀਤ ਸਿੰਘ): ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਈ ਵੀ ਐਮ ਸਿਸਟਮ ਸਬੰਧੀ ਦਿੱਤੇ ਬਿਆਨ ਤੇ ਉਨ੍ਹਾਂ ਨੂੰ ਇਹ ਨੇਕ ਸਲਾਹ ਦਿੱਤੀ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਦੇ ਰੂਪ ਚ ਕੰਮ ਨਾ ਕਰਨ ਬਲਕਿ ਆਪਣੀ ਬਣਦੀ ਧਾਰਮਿਕ ਜ਼ਿੰਮੇਵਾਰੀ ਨੂੰ ਨਿਭਾਉਣ ਤਾਂ ਇਹ ਪੰਜਾਬ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਲਈ ਬਿਹਤਰ ਹੋਵੇਗਾ। ਗਰੇਵਾਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਦਿਲ ਤੋਂ ਸਤਿਕਾਰ ਕਰਦੇ ...

ਬਜ਼ੁਰਗਾਂ ਨੂੰ ਬਿਰਧ ਆਸ਼ਰਮਾ 'ਚ ਭੇਜਣ ਲਈ ਮਜਬੂਰ ਕਰਨਾ ਚਿੰਤਾਜਨਤਕ ਅਤੇ ਸ਼ਰਮਨਾਕ : ਬਰਾੜ

Wednesday, November 18 2020 09:45 AM
ਕੋਟਕਪੂਰਾ, 18 ਨਵੰਬਰ (ਪ.ਪ) ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਸਥਾਨਕ ਸਿੱਖਾਂਵਾਲਾ ਰੋਡ 'ਤੇ ਸਥਿੱਤ ਵੀਰ ਜਲੰਧਰ ਸਿੰਘ ਦੀ ਯਾਦ 'ਚ ਬਣੇ ਬਿਰਧ ਆਸ਼ਰਮ 'ਚ ਰਹਿੰਦੇ ਬੇਸਹਾਰਾ ਬਜੁਰਗਾਂ ਨਾਲ ਫਲ-ਫਰੂਟ ਅਤੇ ਮਠਿਆਈ ਵੰਡ ਕੇ ਬਾਲ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੰਦੀਪ ਸਿੰਘ ਸੰਨੀ ਬਰਾੜ ਓਐਸਡੀ ਮੁੱਖ ਮੰਤਰੀ ਪੰਜਾਬ ਅਤੇ ਵਿਸ਼ੇਸ਼ ਮਹਿਮਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਲੱਬ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਖਿਆ ਕਿ ਅੱਜ ਉੱਚ ਅਧਿਕਾਰੀਆਂ ਵਜੋਂ ਜਾਣੇ ਜਾਂਦੇ ਅਰਥਾਤ ਉੱਚੀਆਂ...

ਚਾਨਣ ਵਾਲਾ ਸਕੂਲ ਦੀ ਸੀਰਤਜੋਤ ਕੌਰ ਨੇ ਸਲੋਗਨ ਮੁਕਾਬਲੇ ਵਿੱਚ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ

Wednesday, November 18 2020 09:45 AM
ਫਾਜ਼ਿਲਕਾ, 18 ਨਵੰਬਰ (ਪ.ਪ) ਸਿੱਖਿਆ ਵਿਭਾਗ ਪੰਜਾਬ ਅਤੇ ਐਸ ਸੀ ਈ ਆਰ ਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚੋ ਸਲੋਗਨ ਮੁਕਾਬਲੇ ਵਿੱਚੋ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਚਾਨਣ ਵਾਲਾ ਦੀ ਹੋਣਹਾਰ ਵਿਦਿਆਰਥਣ ਸੀਰਤਜੋਤ ਕੌਰ ਨੇ ਸਲੋਗਨ ਮੁਕਾਬਲੇ ਵਿੱਚੋ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬਲ ਨੇ ਕੀਤਾ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ...

ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਲੋਨ ਮੇਲਾ ਦਸੰਬਰ 'ਚ -ਜਿਲ੍ਹਾ ਰੋਜ਼ਗਾਰ ਅਫਸਰ

Wednesday, November 18 2020 09:44 AM
ਪਠਾਨਕੋਟ, 18 ਨਵੰਬਰ (ਪ.ਪ) ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸਰ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਹੀਨਾਂ ਦਸੰਬਰ 2020 ਦੋਰਾਨ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੋਜ਼ਗਾਰਾਂ ਨੂੰ ਕਰਜ਼ੇ ਦੀ ਸਹੂਲਤ ਮੁਹੱ...

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ : ਮੁੱਖ ਮੰਤਰੀ

Wednesday, November 18 2020 09:44 AM
ਚੰਡੀਗੜ੍ਹ, 18 ਨਵੰਬਰ (ਵਿ.ਵਾ.) ਖੇਤੀਬਾੜੀ ਬਿੱਲਾਂ ਉਤੇ ਸੂਬਾ ਅਤੇ ਕੇਂਦਰ ਸਰਕਾਰਾਂ ਦਰਮਿਆਨ ਮਤਭੇਦਾਂ ਉਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਹਨਾਂ ਦੇ ਆੜ•ਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਰਿਸ਼ਤੇ ਦੀ ਕਾਇਮੀ ਲਈ ਕੋਈ ਵਿਧੀ-ਵਿਧਾਨ ਤਾਂ ਬਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੂੰ ਖਤਮ ਕਰਨ ਦੀ ਕੋਈ ਵੀ ਕੋਸ਼ਿਸ਼ ਕੰਮ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਕੇਂਦਰ...

ਯੂਥ ਕਲੱਬਾਂ ਨੂੰ ਖੇਡਾਂ ਦਾ ਸਮਾਨ ਕੀਤਾ ਜਾਵੇਗਾ ਮੁਹੱਈਆ : ਵਿਜੈ ਸ਼ਰਮਾ ਟਿੰਕੂ

Wednesday, November 18 2020 09:42 AM
ਐਸ.ਏ.ਐਸ ਨਗਰ, 18 ਨਵੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ । ਸ਼ਹਿਰੀ ਅਤੇ ਦਿਹਾਤੀ ਖੇਤਰ ਚ ਵਿਕਾਸ ਕਾਰਜ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਕੁਮਾਰ ਸ਼ਰਮਾ ਟਿੰਕੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਵਿਖੇ ਰੱਖੀ ਹਫਤਾਵਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ । ਚੇਅਰਮੈਨ ਯੋ...

ਪਰਗਟ ਸਿੰਘ ਸਤੌਜ ਦੇ ਨਾਵਲਾਂ ਦੇ ਨਵੇਂ ਐਡੀਸ਼ਨ ਜਾਰੀ

Tuesday, November 17 2020 09:50 AM
ਚੀਮਾਂ ਮੰਡੀ, 17 ਨਵੰਬਰ (ਜਗਸੀਰ ਲੌਂਗੋਵਾਲ) - ਨਾਵਲਕਾਰ ਪਰਗਟ ਸਿੰਘ ਸਤੌਜ ਦੇ ਨਾਵਲ 'ਨਾਚਫ਼ਰੋਸ਼' ਅਤੇ 'ਤੀਵੀਆਂ' ਦੋਵੇਂ ਨਾਵਲਾਂ ਦੇ ਨਵੇਂ ਐਡੀਸ਼ਨ ਜਾਰੀ ਕੀਤੇ ਗਏ। ਇਸ ਮੌਕੇ ਕਵੀ ਸੁਖਵਿੰਦਰ ਨੇ ਕਿਹਾ ਕਿ ਪਰਗਟ ਸਿੰਘ ਸਤੌਜ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਪਾਠਕਾਂ ਵਿੱਚ ਆਪਣੀ ਇੱਕ ਅਲੱਗ ਪਛਾਣ ਬਣਾ ਲਈ ਹੈ। ਆਰਕੈਸਟਰਾ ਲਾਈਨ ਉੱਪਰ ਅਧਾਰਿਤ ਨਾਵਲ 2018 ਵਿੱਚ ਛਪਿਆ ਸੀ ਤੇ ਹੁਣ ਉਸ ਦਾ ਤੀਸਰਾ ਐਡੀਸ਼ਨ ਛਪ ਜਾਣਾ ਪੰਜਾਬੀ ਸਾਹਿਤ ਲਈ ਸ਼ੁਭ ਸਗਨ ਹੈ। ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ਐਵਾਰਡ ਜੇਤੂ ਨਾਵਲ 'ਤੀਵੀਂਆਂ' ਦਾ ਅੱਠਵਾਂ ਐਡੀਸ਼ਨ ਪਾਠਕਾਂ ਦੇ ਹੱਥਾਂ ਵਿੱ...

E-Paper

Calendar

Videos