Monday, February 21 2022 07:07 AM
ਫ਼ਿਰੋਜ਼ਪੁਰ, 21 ਫਰਵਰੀ - ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਭੇਜੇ ਪੱਤਰ ਦੇ ਆਧਾਰ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਅਤੇ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਿਰੁੱਧ ਥਾਣਾ ਕੈਂਟ ਵਿਖੇ ਮਾਮਲੇ ਦਰਜ ਕੀਤੇ ਗਏ ਹਨ |...
Tuesday, February 15 2022 04:57 PM
ਲੁਧਿਆਣਾ, 15 ਫਰਵਰੀ -ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ । ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ ।...
Sunday, February 13 2022 09:29 AM
ਬੁਢਲਾਡਾ, 13 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੁਢਲਾਡਾ ਵਿਖੇ ਰੈਲੀ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਆਮ ਆਦਮੀਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ 'ਚ ਦਿੱਲੀ ਦੇ ਪੈਸਿਆਂ ਨਾਲ ਇਸ਼ਤਿਹਾਰ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਆਪ' ਨੇ 117 'ਚੋਂ 65 ਦਲ ਬਦਲੂਆਂ ਨੂੰ ਟਿਕਟ ਦਿੱਤੀ ਹੈ ਅਤੇ 'ਆਪ' ਸਰਕਾਰ ਨੇ 6 ਗੈਂਗਸਟਰਾਂ ਨੂੰ ਟਿਕਟ ਦਿੱਤੀ ਹੈ।...
Sunday, February 13 2022 09:28 AM
ਲੁਧਿਆਣਾ,13 ਫਰਵਰੀ- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਡਬਲ ਇੰਜਨ ਵਾਲੀ ਸਰਕਾਰ ਬਣਦੀ ਹੈ ਤਾਂ ਜਿੱਥੇ ਪੰਜਾਬ ਦੇ ਕਿਸਾਨਾਂ ਦਾ ਭਲਾ ਕੀਤਾ ਜਾਵੇਗਾ ਉੱਥੇ ਹੀ ਪੰਜਾਬ ਦਾ ਵਿਕਾਸ ਕਰਨ ਵਿਚ ਕੋਈ ਕਸਰ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਈਕਲ ਨੂੰ ਦੁਨੀਆਂ ਦੇ ਹਰ ਕੋਨੇ ਵਿਚ ਪਹੁੰਚਾ ਕੇ ਦਮ ਲਵਾਂਗੇ।...
Sunday, February 13 2022 09:28 AM
ਲੁਧਿਆਣਾ,13 ਫਰਵਰੀ - ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਦੇ ਦਰੇਸੀ ਰਾਮਲੀਲਾ ਮੈਦਾਨ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਫ਼ੀਆ ਮੁਕਤ ਤੇ ਸਾਰਿਆਂ ਦਾ ਵਿਕਾਸ ਕਰਨ ਲਈ ਪੰਜਾਬ ਅੰਦਰ ਐਨ.ਡੀ.ਏ. ਦੀ ਸਰਕਾਰ ਬਣਾਉਣੀ ਸਮੇਂ ਦੀ ਲੋੜ। ਸ੍ਰੀ ਸ਼ਾਹ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਭਲਾਈ ਲਈ ਕੀਤੇ ਕੰਮਾਂ ਦਾ ਵੀ ਵੇਰਵਾ ਦਿੱਤਾ।...
Sunday, February 13 2022 09:27 AM
ਅੰਮ੍ਰਿਤਸਰ, 13 ਫਰਵਰੀ -ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਕਰਵਾਏ ਸਰਵੇਖਣ 'ਚ ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਦਾ ਮੂੰਹ ਵੇਖਣਗੇ। ਉਨ੍ਹਾਂ ਕਿਹਾ ਕਿ ਆਪਸੀ ਸਿਆਸੀ ਲੜਾਈ ਦੇ ਚੱਲਦਿਆਂ ਅਕਾਲੀ ਦਲ ਅਤੇ ਕਾਂਗਰਸ ਸੂਬੇ 'ਚ ਸਿਹਤ ਸੇਵਾਵਾਂ, ਵਿੱਦਿਅਕ ਸੇਵਾਵਾਂ ਅਤੇ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਅਸਮਰਥ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ ਨੂੰ ਪੰਜਾਬ 'ਚ ਵੱਧ ਤੋਂ ਵੱਧ...
Sunday, February 13 2022 09:26 AM
ਕੋਟਕਪੂਰਾ, 13 ਫਰਵਰੀ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵਲੋਂ ਵੀ ਚੋਣ ਪ੍ਰਚਾਰ ਵਿਚ ਹਿੱਸਾ ਲਿਆ ਜਾ ਰਿਹਾ ਹੈ। ਇਸ ਦੌਰਾਨ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਕੋਟਕਪੂਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ਸਰਕਾਰ ਨੇ ...
Sunday, February 13 2022 09:25 AM
ਅੰਮ੍ਰਿਤਸਰ, 13 ਫਰਵਰੀ-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਪ੍ਰਵਾਸੀ ਭਾਈਚਾਰੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਚੋਣ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀ ਪੀੜ੍ਹੀ ਲਈ ਲੜ ਰਹੇ ਹਾਂ।
Tuesday, February 8 2022 07:53 AM
ਬਠਿੰਡਾ, 8 ਫਰਵਰੀ-
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਤਜਵੀਜ਼ਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈ ਕੇ ਤਿੱਖੇ ਸੁਆਲ ਚੁੱਕੇ ਹਨ। ਡੇਰਾ ਮੁਖੀ ਦੀ ਫ਼ਰਲੋ ਨੂੰ ਭਗਵੰਤ ਮਾਨ ਨੇ ਕਾਨੂੰਨੀ ਮਾਮਲਾ ਦੱਸਦਿਆਂ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਲੋਕ ਰਾਇ ਦਾ ਹਵਾਲਾ ਦੇ ਕੇ ‘ਗਰੀਬ ਆਦਮੀ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਦੋ ਹਲਕਿਆਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਸ੍ਰੀ ਚੰਨੀ ਨੇ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ੀਆ ਬ...
Tuesday, February 8 2022 07:51 AM
ਫ਼ਿਰੋਜ਼ਪੁਰ, 8 ਫ਼ਰਵਰੀ - ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਬਸੰਤ ਪੰਚਮੀ ਦੇ ਮਨਾਏ ਗਏ ਤਿਉਹਾਰ ਦੌਰਾਨ ਚਾਈਨਾ ਡੋਰ ਦੀ ਵਰਤੋਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀ ਗਈ ਪਰ ਉਸ ਸਮੇਂ ਵੱਡਾ ਨੁਕਸਾਨ ਹੋ ਗਿਆ ਜਦੋਂ ਬੀਤੇ ਦਿਨ ਚਾਰ ਸਾਲ ਦੀ ਛੋਟੀ ਬੱਚੀ ਤੇ ਉਸ ਦੀ ਮਾਤਾ ਇਸ ਦੀ ਲਪੇਟ ਵਿਚ ਆ ਗਈਆਂ । ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਜ਼ੀਰਾ ਗੇਟ ਦੇ ਕੋਲ ਪਿੰਡ ਦੁਲਚੀ ਕੇ ਵਾਸੀ ਦਲਜੀਤ ਸਿੰਘ ਦੀ ਬੇਟੀ ਅਸ਼ਲੀਨ ਦੇ ਗਲੇ ਉੱਪਰ ਚਾਈਨਾ ਡੋਰ ਫਿਰ ਗਈ ਸੀ। ਜੋ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ,ਜਿਸ ਦੀ ਅੱਜ ਤੜਕਸਾਰ ਮੌਤ ਹੋ ਗਈ ਹੈ।...
Tuesday, February 8 2022 07:50 AM
ਅੰਮ੍ਰਿਤਸਰ, 8 ਫਰਵਰੀ - ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੂੰ ਇਹ ਪੁੱਛੇ ਜਾਣ 'ਤੇ ਕਿ ''ਕੀ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਗੁੰਮਰਾਹ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ ਅਤੇ ਕਿਹਾ ਕਿ ਅਜਿਹੇ ਉੱਚ ਅਹੁਦੇ 'ਤੇ ਕਿਸੇ ਨੂੰ ਚੁਣਨ ਲਈ ਸਿੱਖਿਆ ਨੂੰ ਗਿਣਿਆਂ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਿਹਰੇ ਲਈ ਸਹੀ ਚੋਣ ਹੋਣੀ ਸੀ |...
Sunday, February 6 2022 10:28 AM
ਚੰਡੀਗੜ੍ਹ। ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਨ੍ਹਾਂ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। 5ਵੀਂ ਜਮਾਤ ਤਕ ਆਨਲਾਈਨ ਸਿੱਖਿਆ ਜਾਰੀ ਰਹੇਗੀ। ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।...
Saturday, February 5 2022 12:39 PM
ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਚੋਣਾਂ ਸਭਾ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸੂਬੇ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਹੁਣ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰਕੇ ਇਸ ਬਾਬਤ ਹੁਕਮ ਦਿੱਤੇ ਹਨ...
Wednesday, February 2 2022 10:15 AM
ਫਾਜਿ਼ਲਕਾ, 2 ਫਰਵਰੀ:
ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤ ਕਲੇਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ।
ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰਜਰੂਰੀ ਤੋਰੇਫੇਰੇ ਤੇ ਰੋਕ ਰਹੇਗੀ। ਹਾਲਾਂਕਿ ਜਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ।
ਪਾਬੰਦ...
Wednesday, February 2 2022 10:12 AM
ਫਾਜ਼ਿਲਕਾ 2 ਫਰਵਰੀ-
ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਬਬੀਤਾ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆ ਲਾਗੂ ਕੀਤੀਆਂ ਗਈਆ ਹਨ। ਇਹ ਪਾਬੰਦੀਆ 31 ਮਾਰਚ 2022 ਤੱਕ ਲਾਗੂ ਰਹਿਣਗੀਆਂ ਅਤੇ ਇਨ੍ਹਾ ਦੀ ਉਲੰਘਨਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਜਿਹੇ ਹੀ ਇੱਕ ਹੁਕਮ ਰਾਹੀ ਜ਼ਿਲ੍ਹਾ ਮੈਜਿਸਟਰੇਟ ਨੇ ਨਿਰਦੇਸ਼ ਦਿੱਤੇ ਗਏ ਹਨ ਕਿ ਅੰਤਰਰਾਸ਼ਟਰੀ ਹੱਦ ਤੋ ਕੰਢਿਆਲੀ ਤਾਰ ਤੋਂ ਪਾਰ ਕੋਈ ਵੀ ਕਿਸਾਨ ਨਰਮਾ, ਮੱਕੀ, ਗਵਾਰਾ, ਜਵਾਰ , ਗੰਨਾ, ਸਰੋ, ਤੋਰੀਆਂ, ਸੂਰਜਮੁੱਖੀ ਜਾਂ...