News: ਪੰਜਾਬ

ਟਾਟਾ ਏਸ ਤੇ ਇਨਡੈਵਰ ਦੀ ਟੱਕਰ 'ਚ ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ

Wednesday, March 11 2020 07:27 AM
ਜਲੰਧਰ, 10 ਮਾਰਚ - ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਟਾਟਾ ਏਸ ਅਤੇ ਇਨਡੈਵਰ ਗੱਡੀ ਵਿਚਕਾਰ ਹੋਈ ਟੱਕਰ 'ਚ ਇੱਕ ਮਹਿਲਾ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 15 ਸ਼ਰਧਾਲੂ ਜ਼ਖਮੀ ਹੋ ਗਏ। ਜਿਸ ਸਮੇਂ ਇਹ ਹਾਦਸਾ ਹੋਇਆ ਸਾਰੇ ਸ਼ਰਧਾਲੂ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰਾਂ ਨੁਕਸਾਨੇ ਗਏ।...

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

Wednesday, March 4 2020 07:47 AM
ਮਾਹਿਲਪੁਰ, 4 ਮਾਰਚ - ਮਾਹਿਲਪੁਰ ਚੰਡੀਗੜ੍ਹ ਰੋਡ ਤੇ ਪਿੰਡ ਬਡੋਆਣ ਨਜ਼ਦੀਕ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਇਕ ਖੜ੍ਹੇ ਟਰੱਕ ਵਿਚ ਪਿੱਛੋਂ ਆਏ ਇਕ ਤੇਜ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੱਕ ਦੇ ਕੋਲ ਖੜ੍ਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਮੁਗਗੋਵਾਲ ਅਤੇ ਬਿੰਦਰ ਵਾਸੀ ਖੇੜਾ ਵਜੋਂ ਹੋਈ ਹੈ। ਮਾਹਿਲਪੁਰ ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

ਸਕੂਲ ਬੱਸਾਂ ਦੀ ਕੀਤੀ ਗਈ ਚੈਕਿੰਗ

Wednesday, March 4 2020 07:46 AM
ਕੋਟਲੀ ਸੂਰਤ ਮੱਲ੍ਹੀ, 4 ਮਾਰਚ - ਸਕੂਲ ਵਾਹਨ ਸੈਫਟੀ ਤਹਿਤ ਅੱਜ ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਕੂਲਾਂ ਦੀਆਂ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕਰਨ ਲਈ ਕੋਟਲੀ ਸੂਰਤ ਮੱਲ੍ਹੀ 'ਚ ਵਿਸ਼ੇਸ਼ ਨਾਕਾ ਲਗਾਇਆ ਗਿਆ।

ਆਵਾਰਾ ਪਸ਼ੂਆਂ ਨੇ ਲਈ 2 ਵਿਅਕਤੀਆਂ ਦੀ ਜਾਨ, 3 ਜ਼ਖਮੀ

Wednesday, March 4 2020 07:41 AM
ਲੱਖੋਂ ਕੇ ਬਹਿਰਾਮ, 4 ਮਾਰਚ - ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕੜਮਾ ਨੇੜੇ ਬੀਤੀ ਰਾਤ 11 ਵਜੇ ਦੇ ਕਰੀਬ ਤਿੰਨ ਪਹੀਆਂ ਵਾਹਨ ਆਟੋ ਦੇ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਆਟੋ ਰਿਕਸ਼ਾ 'ਚ ਸਵਾਰ 5 ਵਿਅਕਤੀਆਂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਪਹੁੰਚਾਇਆ ਗਿਆ। ਜਿੱਥੇ 2 ਵਿਅਕਤੀਆਂ ਦੀ ਮੌਤ ਹੋ ਗਈ।...

ਨਿਊਯਾਰਕ ਯੂਨੀਵਰਸਿਟੀ ਦੀ ਪ੍ਰੋਫੈਸਰ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਦਾ ਦੌਰਾ

Wednesday, March 4 2020 07:40 AM
ਜੰਡਿਆਲਾ ਗੁਰੂ, 4 ਮਾਰਚ- ਨਿਊਯਾਰਕ ਯੂਨੀਵਰਸਿਟੀ ਤੋਂ ਪ੍ਰੋਫੈਸਰ ਮੈਡਮ ਏਂਜਲਾ ਹੋਕਿਉਮ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ ਅਤੇ ਇਥੋਂ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਜੀ.ਪੀ. ਏ.ਐਸ. ਰਾਏ ਐਨ.ਆਰ.ਆਈ.ਵਿੰਗ ਪੰਜਾਬ, ਆਈ. ਜੀ. ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐਸ. ਐਸ.ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ, ਐਸ. ਪੀ.(ਡੀ) ਗੌਰਵ ਕੁਮਾਰ, ਐਸ. ਪੀ. (ਹੈਡਕੁਆਰਟਰ) ਅਮਨਦੀਪ ਕੌਰ, ਜਿਲ੍ਹਾ ਇੰਚਾਰਜ਼ ਸਾਂਝ ਕੇਂਦਰ ਅਵਤਾਰ ਸਿੰਘ, ਇੰਚਾਰ...

ਬਿਜਲੀ 'ਤੇ ਘਮਾਸਾਨ : ਭਗਵੰਤ ਮਾਨ ਬੋਲੇ- ਮੋਤੀ ਮਹਿਲ ਦੀ ਬੱਤੀ ਕਰਾਂਗੇ ਗੁੱਲ, ਬ੍ਰਹਮਪੁਰਾ ਦਾ ਸੁਖਬੀਰ 'ਤੇ ਦੋਸ਼

Saturday, February 22 2020 07:23 AM
ਚੰਡੀਗੜ੍ਹ : ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਗਏ ਤਾਂ ਆਪ 16 ਮਾਰਚ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ। ਇਹ ਚਿਤਾਵਨੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਦਿੱਤੀ। ਮਾਨ ਤੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਦਲਾਲੀ ਬੰਨ੍ਹ ਲਈ ਹੈ। ਤਿੰਨ ਸਾਲ ਬੀਤ ਜਾਣ ਦੇ ਬਾਵਜੂ...

Punjab assembly ਦਾ ਬਜਟ ਸ਼ੁਰੂ, ਸ਼੍ਰੋਅਦ ਵਿਧਾਇਕਾਂ ਦਾ ਬਿਜਲੀ ਦੇ ਮੁੱਦੇ 'ਤੇ ਪ੍ਰਦਰਸ਼ਨ

Thursday, February 20 2020 07:17 AM
ਚੰਡੀਗੜ੍ਹ : ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਬਿਜਲੀ ਸਮੇਤ ਹੋਰ ਮੁੱਦਿਆਂ 'ਤੇ ਪੋਸਟਰਾਂ ਨਾਲ ਪ੍ਰਦਰਸ਼ਨ ਕੀਤਾ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਜਟ ਸੈਸ਼ਨ 28 ਫਰਵਰੀ ਤਕ ਚੱਲੇਗਾ। 25 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੂਬੇ ਦਾ ਬਜਟ ਪੇਸ਼ ਕਰੇਗੀ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਪਹਿਲੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਵਿਛੜੀਆ ਰੂਹਾਂ ਤੇ ਪਿਛਲੇ ਸ਼ਨਿਚਰਵਾਰ ਨੂੰ ਸੰਗਰੂਰ ਦੇ ਲੋਗੋਂਵਾਲ ਪਿੰਡ 'ਚ ਸਕੂਲ ਵੈਨ 'ਚ ਅੱਗ ਲੱਗਣ...

ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ

Wednesday, February 19 2020 07:28 AM
ਚੋਗਾਵਾ, 19 ਫਰਵਰੀ - ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਦੇ ਰੂਪ 'ਚ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਬੀਤੀ ਰਾਤ ਬਹਿੜਵਾਲ ਪੱਧਰੀ ਦੇ ਵਿਚਕਾਰ ਪੁਲੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਹਮਲੇ 'ਚ ਨੌਜਵਾਨ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ ...

ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ

Tuesday, February 18 2020 08:03 AM
ਜੰਡਿਆਲਾ ਮੰਜਕੀ, 18 ਫਰਵਰੀ - ਨਜ਼ਦੀਕੀ ਪਿੰਡ ਚਾਨੀਆਂ 'ਚ ਅੱਜ ਸਵੇਰੇ ਖੇਤਾਂ 'ਚ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਅੱਧਾ ਦਰਜਨ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਜਾਣਕਾਰੀ ਮੁਤਾਬਕ ਸਮਰਾਏ ਪਿੰਡ ਦੇ ਇੱਕ ਨਿੱਜੀ ਸਕੂਲ ਨਾਲ ਸੰਬੰਧਿਤ ਇਹ ਬੱਸ ਬਜੂਹਾ ਤੋਂ ਚਾਨੀਆਂ ਬੱਚੇ ਲੈਣ ਜਾ ਰਹੀ ਸੀ। ਸਕੂਲ ਪ੍ਰਬੰਧਕਾਂ ਮੁਤਾਬਕ ਬੱਸ ਦੀ ਅਗਲੀ ਕਮਾਨੀ ਖੁੱਲ੍ਹਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਮੁਤਾਬਕ ਬੱਸ 'ਚ ਸਵਾਰ ਬੱਚੇ ਸਹੀ ਸਲਾਮਤ ਸਕੂਲ ਪੁੱਜ ਗਏ ਹਨ। ਘਟ...

ਮਾਡਰਨ ਜੇਲ੍ਹ ਕਪੂਰਥਲਾ 'ਚੋਂ ਹਵਾਲਾਤੀਆਂ ਪਾਸੋਂ ਮੋਬਾਇਲ ਫੋਨ ਬਰਾਮਦ

Friday, February 14 2020 07:31 AM
ਕਪੂਰਥਲਾ, 14 ਫਰਵਰੀ - ਮਾਡਰਨ ਜੇਲ੍ਹ ਕਪੂਰਥਲਾ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਅੱਜ ਜੇਲ੍ਹ 'ਚੋਂ 11 ਮੋਬਾਇਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ 'ਚੋਂ ਚਾਰ ਫੋਨ ਤਿੰਨ ਹਵਾਲਾਤੀਆਂ ਪਾਸੋਂ ਅਤੇ ਸੱਤ ਮੋਬਾਇਲ ਫੋਨ ਲਾਵਾਰਸ ਹਾਲਤ 'ਚ ਮਿਲੇ ਹਨ। ਇਸ ਤੋਂ ਇਲਾਵਾ ਅੱਠ ਸਿਮ ਕਾਰਡ, ਮੋਬਾਇਲਾਂ ਦੀ ਬੈਟਰੀਆਂ ਅਤੇ ਦੋ ਚਾਰਜਰ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।...

ਅਕਾਲੀ ਦਲ ਟਕਸਾਲੀਆ ਨੇ ਪਾਰਟੀ ਦੀ ਪਿੱਠ 'ਤੇ ਮਾਰਿਆ ਛੁਰਾ - ਪ੍ਰਕਾਸ਼ ਸਿੰਘ ਬਾਦਲ

Thursday, February 13 2020 12:22 PM
ਅੰਮ੍ਰਿਤਸਰ, 13 ਫਰਵਰੀ - ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰਾਜਾਸਾਂਸੀ ਵਿਖੇ ਹੋਈ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਟਕਸਾਲੀਆ ਨੇ ਪਾਰਟੀ ਦੀ ਪਿੱਠ ਤੇ ਛੁਰਾ ਮਾਰਿਆ ਹੈ। ਜੋ ਉਨ੍ਹਾਂ ਦੀ ਬਜ਼ਰ ਗ਼ਲਤੀ ਹੈ। ਉਨ੍ਹਾਂ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ।...

ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ, ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹਾਂਗਾ- ਪ੍ਰਕਾਸ਼ ਸਿੰਘ ਬਾਦਲ

Thursday, February 13 2020 12:14 PM
ਅੰਮ੍ਰਿਤਸਰ, 13 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੇੜੇ ਪੌੜੀਆਂ 'ਤੇ ਬੈਠ ਕੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਇਸੇ ਸੋਚ ਨ...

ਦਿੱਲੀ, ਹਰਿਆਣਾ ਤੇ ਕਰਨਾਟਕ ਦੇ ਮੁਸਲਿਮ ਆਗੂਆਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

Thursday, February 13 2020 12:11 PM
ਅੰਮ੍ਰਿਤਸਰ, 13 ਫਰਵਰੀ - ਦਿੱਲੀ ਹਰਿਆਣਾ ਤੇ ਕਰਨਾਟਕ ਤੋਂ ਮੁਸਲਿਮ ਭਾਈਚਾਰੇ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਸਹਿਯੋਗ ਦੀ ਮੰਗ ਕੀਤੀ।

ਡਰੋਨਾਂ ਰਾਹੀਂ ਹਥਿਆਰ ਭੇਜਣ ਦੇ ਮਾਮਲੇ 'ਚ ਪਾਕਿਸਤਾਨ 'ਚ ਬੈਠੇ ਨੀਟਾ ਅਤੇ ਬੱਗਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ

Wednesday, February 12 2020 07:09 AM
ਐੱਸ. ਏ. ਐੱਸ. ਨਗਰ, 12 ਫਰਵਰੀ - ਸਰਹੱਦੀ ਇਲਾਕੇ 'ਚ ਡਰੋਨਾਂ ਰਾਹੀਂ ਹਥਿਆਰ ਭੇਜਣ ਦੇ ਮਾਮਲੇ 'ਚ ਐੱਨ. ਆਈ. ਏ. ਦੇ ਸਪੈਸ਼ਲ ਜੱਜ ਦੀ ਅਦਾਲਤ ਵਲੋਂ ਐੱਨ. ਆਈ. ਏ. ਦੀ ਅਰਜ਼ੀ ਰਣਜੀਤ ਸਿੰਘ ਨੀਟਾ, ਜੋ ਕਿ ਪਾਕਿਸਤਾਨ 'ਚ ਦੱਸਿਆ ਜਾ ਰਿਹਾ ਹੈ ਅਤੇ ਗੁਰਮੀਤ ਸਿੰਘ ਬੱਗਾ, ਜੋ ਕਿ ਜਰਮਨੀ 'ਚ ਦੱਸਿਆ ਜਾ ਰਿਹਾ ਹੈ, ਦੇ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਐੱਨ. ਆਈ. ਏ. ਵਲੋਂ ਇਸ ਮਾਮਲੇ 'ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸੰਬੰਧਿਤ ਦੱਸੇ ਜਾਂਦੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਕਰ ਰਹੀ ਸੀ। ਮਗਰੋਂ ...

ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਦਿਨਾਂ ਪੁਸਤਕ ਮੇਲਾ ਆਰੰਭ

Tuesday, February 11 2020 08:16 AM
ਅੰਮ੍ਰਿਤਸਰ 11 ਫਰਵਰੀ - ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਅੱਜ ਚਾਰ ਦਿਨਾਂ ਪੁਸਤਕ ਮੇਲਾ ਆਰੰਭ ਹੋਇਆ ਇਸ ਪੁਸਤਕ ਮੇਲੇ ਦਾ ਉਦਘਾਟਨ ਪਦਮ ਸ੍ਰੀ ਡਾ ਸੁਰਜੀਤ ਪਾਤਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾ ਲਖਵਿੰਦਰ ਜੌਹਲ, ਰਾਜਿੰਦਰ ਮੋਹਨ ਸਿੰਘ ਛੀਨਾ ਪ੍ਰਿੰਸੀਪਲ ਡਾਕਟਰ ਮਹਿਲ ਸਿੰਘ ਡਾ ਆਤਮ ਸਿੰਘ ਰੰਧਾਵਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤ ਸਾਹਿਤਕਾਰ ਤੇ ਵਿਦਿਆਰਥੀ ਹਾਜ਼ਰ ਸਨ।...

E-Paper

Calendar

Videos