News: ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Wednesday, January 29 2020 07:08 AM
ਅੰਮ੍ਰਿਤਸਰ, 29 ਜਨਵਰੀ - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।...

ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ

Wednesday, January 29 2020 07:07 AM
ਪਟਿਆਲਾ, 29 ਜਨਵਰੀ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਪੁੱਜੇ। ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ 'ਤੇ ਲੱਗੇ ਸੱਭਿਆਚਾਰਕ ਬੁੱਤਾਂ ਦੇ ਸੰਬੰਧ 'ਚ ਲੰਘੇ ਦਿਨ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਹੋਈ ਸੀ। ਸਿੰਘ ਸਾਹਿਬ ਨੇ ਕਿਹਾ ਕਿ ਉਹ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਹ ਬੁੱਤ ਕਿਸੇ ਹੋਰ ਥਾਂ ਲਗਾਏ ਜਾਣ ਤੇ ਵਿਰਾਸਤੀ ਮਾਰਗ 'ਤ...

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

Monday, January 27 2020 06:56 AM
ਖਾਸਾ, 26 ਜਨਵਰੀ - ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਦਾ ਰਿਹਾ ਕਿ ਉਕਤ ਔਰਤ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ।

ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ

Monday, January 27 2020 06:53 AM
ਲੋਹਟਬੱਦੀ, 26 ਜਨਵਰੀ - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਪਿਆਨਾ ਕਰ ਗਏ ਹਨ। ਇਹ ਖ਼ਬਰ ਸੁਣਦਿਆਂ ਹੀ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਅਤੇ ਸੰਤ ਸਮਾਜ ਨੇ ਅਫ਼ਸੋਸ ਜ਼ਾਹਿਰ ਕੀਤਾ। ਰਾੜਾ ਸਾਹਿਬ ਸੰਪਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਜਿਨ੍ਹਾਂ ਦਾ ਡਾਕਟਰੀ ਇਲਾਜ ਜਾਰੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ...

ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ

Monday, January 27 2020 06:52 AM
ਕੁੱਪ ਕਲਾਂ, 26 ਜਨਵਰੀ - ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਿੰਘ ਵਾਸੀ ਬਿਹਾਰ ਤੇ ਜ਼ਖ਼ਮੀ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਨਜ਼ਦੀਕੀ ਵੂਲਨ ਮਿੱਲ ਅਕਬਰਪੁਰ ਛੰਨਾ ਵਿਖੇ ਬਤੌਰ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਤੇ ਹੁਣ ਮਲੇਰਕੋਟਲਾ ਸ਼ਹਿਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ। ਇਸ ਸਬੰਧੀ ਪੁਲਿਸ ਨੇ ਬਿਨਾਂ ਰਿਫ਼ਲੈਕਟਰ ਤੇ ਇੰਡੀਗੇਟਰਾਂ ਦੇ ਸੜਕ 'ਤੇ ...

ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ

Monday, January 27 2020 06:51 AM
ਮਹਿਲ ਕਲਾਂ, 26 ਜਨਵਰੀ - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਂਅ ਦੀ ਕੋਈ ਬਿਮਾਰੀ ਨਹੀ ਹੈ ਅਤੇ ਨਾ ਹੀ ਅਜਿਹੀ ਬਿਮਾਰੀ ਸਬੰਧੀ ਪੰਜਾਬ ਵਿਚ ਕੋਈ ਮਰੀਜ਼ ਦੇਖਣ ਨੂੰ ਮਿਲਿਆ ਹੈ । ਚੀਨ ਵਿਚ ਇਸ ਬਿਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਵਿਚ ਸਿਹਤ ਵਿਭਾਗ ਵੱਲੋਂ ਚੀਨ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਚਾਈਨੀਜ਼ ਏਅਰਲਾਈਨਜ਼ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਮੁਕੰਮਲ ਟੈਸਟ ਕਰਵਾਏ ਜਾ ਰਹੇ ਹਨ।...

ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਗੁਰਦੁਆਰਿਆਂ ਨੂੰ ਗੈਰ ਪੰਥਕਾਂ ਤੋਂ ਅਜ਼ਾਦ ਕਰਵਾਉਣ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੌਪਿਆਂ ਮੰਗ ਪੱਤਰ

Saturday, January 25 2020 02:52 PM
ਲੌਂਗੋਵਾਲ,25 ਜਨਵਰੀ ( ਜਗਸੀਰ ਲੌਂਗੋਵਾਲ ) - ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਜ਼ਿਲਾ ਸੰਗਰੂਰ ਦੇ ਅਕਾਲੀ ਆਗੂਆਂ ਵਿਚ ਵਧੀ ਕਸ਼ਮਕਸ਼ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਬੰਧੀ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਅਪਣੇ ਸਾਥੀਆਂ ਸਮੇਤ ਵੱਡੀ ਵਿੱਚ ਪਹੁੰਚਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਇਥੇ ਸੰਕੇਤਕ ਧਰਨਾ ਵੀ ਦਿੱਤਾ ਗਿਆ । ਇਸ ਮੌਕੇ ਜਥੇਦਾਰ ਫੱਗ...

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ

Saturday, January 25 2020 07:33 AM
ਬਰਨਾਲਾ, 25 ਜਨਵਰੀ - ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਸ਼ਹਿਰ ਬਰਨਾਲਾ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ । ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਇੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।...

ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ

Saturday, January 25 2020 07:25 AM
ਤਲਵੰਡੀ ਸਾਬੋ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਈ ਹੁੰਗਾਰਾ ਨਹੀਂ ਮਿਲਿਆ। ਸਾਰੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਹਨ ਅਤੇ ਸੜਕੀ ਆਵਾਜਾਈ 'ਤੇ ਵੀ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਇੱਥੇ ਕਿਸੇ ਕਿਸਮ ਦੇ ਵਿਰੋਧ ਪ੍ਰਦਰਸ਼ਨ ਦੀ ਵੀ ਕੋਈ ਖ਼ਬਰ ਨਹੀਂ ਹੈ।...

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ

Saturday, January 25 2020 07:20 AM
ਅੰਮ੍ਰਿਤਸਰ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਉਕਤ ਜਥੇਬੰਦੀਆਂ ਵਲੋਂ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।...

ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

Saturday, January 25 2020 07:15 AM
ਅੰਮ੍ਰਿਤਸਰ, 25 ਜਨਵਰੀ - ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਡਾ. ਰੂਪ ਸਿੰਘ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ।...

ਲੁਧਿਆਣਾ ‘ਚ ਗੈਂਗਸਟਰ ਸੁਖਵਿੰਦਰ ਮੋਨੀ ਨੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Friday, January 24 2020 07:11 AM
:ਲੁਧਿਆਣਾ : ਸਥਾਨਕ ਜਵਾਹਰ ਨਗਰ ਵਿਚ ਬੀਤੀ ਰਾਤ ਗੈਂਗਸਟਰ ਸੁਖਵਿੰਦਰ ਸਿੰਘ ਮੋਨੀ ਨੇ ਆਪਣੇ ਇਕ ਸਾਥੀ ਸਮੇਤ ਕਲੀਨਿਕ ‘ਚ ਦਾਖਲ ਹੋ ਕੇ ਫਾਈਨਾਂਸਰ ਹਰਜਿੰਦਰ ਸਿੰਘ ਜਿੰਦੀ ‘ਤੇ 6 ਗੋਲੀਆਂ ਦਾਗ ਦਿੱਤੀਆਂ ਹਨ। ਜਿਸ ਤੋਂ ਬਾਅਦ ਹਰਜਿੰਦਰ ਜਿੰਦੀ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਜਿੰਦੀ ਵੀਰਵਾਰ ਸ਼ਾਮ ਨੂੰ ਆਪਣੇ ਦੋਸਤ ਦੇ ਕਲੀਨਿਕ ਦੇ ਬਾਹਰ ਕੁਰਸੀ ‘ਤੇ ਬੈਠਾ ਸੀ। ਉਸ ਸਮੇਂ ਦੌਰਾਨ ਸਾਹਮਣਿਓਂ ਆਏ 2 ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾਈ ਪਰ ਉਸ ਨੂੰ ਗੋਲੀ ਨਹੀਂ ਲੱਗੀ ਅਤੇ ਉਹ ਕਲੀਨਿਕ ਦੇ ਅੰਦਰ ਵੱਲ ਭੱਜ...

ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ

Thursday, January 16 2020 07:25 AM
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾ...

ਪੰਜਾਬ ਵਿਧਾਨ ਸਭਾ ਇਜਲਾਸ: ਸ਼੍ਰੋਮਣੀ ਅਕਾਲੀ ਦਲ ਤੇ “ਆਪ” ਵੱਲੋਂ ਸਦਨ ‘ਚੋਂ ਵਾਕ-ਆਊਟ

Thursday, January 16 2020 07:24 AM
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਸ ਸਾਲ ਦਾ ਪਹਿਲਾ 2 ਦਿਨਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਹ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ‘ਚੋਂ ਵਾਕ-ਆਊਟ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ।ਅਕਾਲੀ ਦਲ ਦੇ ਵਿਧਾਇਕਾਂ ਨੇ ਕੁਰਸੀਆਂ ਤੋਂ ਉੱਠ ਕੇ ਕਿਹਾ ਕਿ ਰਾਜਪਾਲ ਦੇ ਭਾਸ਼ਣ ‘ਚ ਕੁਝ ਵੀ ਨਹੀਂ ਹੈ। ਅਕਾਲੀ ਦਲ ਨੇ ਇਜਲਾਸ ‘ਚ ਬਿਜਲੀ ਦਰਾਂ ਦਾ ਮੁੱਦਾ ਚੁੱਕਿਆ ਅਤੇ ਕਥਿਤ ਬਿਜਲ...

ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ

Thursday, January 16 2020 07:23 AM
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੀ ਕਾਰਵਾਈ ਖਤਮ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਧਾਨ ਸਭਾ ਉਠਾਈ ਗਈ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼...

E-Paper

Calendar

Videos