News: ਪੰਜਾਬ

ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ

Thursday, January 16 2020 07:23 AM
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੀ ਕਾਰਵਾਈ ਖਤਮ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਧਾਨ ਸਭਾ ਉਠਾਈ ਗਈ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼...

ਵਿਰਾਸਤੀ ਮਾਰਗ 'ਤੇ ਬੁੱਤਾਂ ਨਾਲ ਭੰਨਤੋੜ ਕਰਨ ਵਾਲਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

Wednesday, January 15 2020 07:05 AM
ਅੰਮ੍ਰਿਤਸਰ, 15 ਜਨਵਰੀ - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਸਭਿਆਚਾਰਕ ਬੁੱਤਾਂ ਨਾਲ ਭੰਨਤੋੜ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 8 ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਠੇ ਹੋਏ ਇਨ੍ਹਾਂ ਨੌਜਵਾਨਾਂ ਵਿਰੁੱਧ ਧਾਰਾ 307, 295 ਏ ਸਣੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ ਕੀਤਾ ਗਿਆ। ਪੁਲਿਸ ਦਾ ਕਹਿਣਾ ਭੰਨਤੋੜ ਕਰਨ ਵਾਲੇ ਸਿੱਖ ਨੌਜਵਾਨ ਪੁਲਿਸ ਨਾਲ ਹੱਥੋਪਾਈ ਵੀ ਹੋਏ ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ...

ਪੰਜਾਬ ਮੰਤਰੀ ਮੰਡਲ ਵੱਲੋਂ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀਆਂ 3186 ਅਸਾਮੀਆਂ ਭਰਨ ਦੀ ਪ੍ਰਵਾਨਗੀ

Wednesday, January 15 2020 07:02 AM
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ ਟੀਚਿੰਗ ਤੇ ਨਾਨ-ਟੀਚਿੰਗ ਦੀਆਂ ਵੱਖ-ਵੱਖ ਕਾਡਰ ਦੀਆਂ 3186 ਅਸਾਮੀਆਂ ਭਰਨ ਦਾ ਫੈਸਲਾ ਲਿਆ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆਂਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਗਿਆ। ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਸਕੂਲਾਂ ਵਿੱਚ ਸਟਾਫ ਦੀ ਘਾਟ ਪੂਰੀ ਹੋਵੇਗੀ ਜਿਸ ਨਾਲ ਸਿੱਖਿਆ ਦੇ ਮਿਆਰਾਂ ਵਿੱਚ ਹੋਰ ਸੁਧਾਰ ਹੋਵੇਗਾ।ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿਦਿਆ...

ਪੰਜਾਬ ਸਰਕਾਰ ਸੀ.ਏ.ਏ., ਐਨ.ਆਰ.ਸੀ., ਐਨ.ਪੀ.ਆਰ. ਦੇ ਸਬੰਧ ‘ਚ ਸਦਨ ਦੀ ਇੱਛਾ ਅਨੁਸਾਰ ਚੱਲੇਗੀ

Wednesday, January 15 2020 07:01 AM
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਕਦਮ ਚੁੱਕੇਗੀ।ਇਹ ਫੈਸਲਾ ਇੱਥੇ ਮੰਗਲਵਾਰ ਨੂੰ ਪੰਜਾਬ ਮੰਤਰੀ ਪਰਿਸ਼ਦ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਗੈਰ ਰਸਮੀ ਵਿਚਾਰਚਰਚਾ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਗੈਰ-ਸੰਵਿਧਾਨਿਕ ਅਤੇ ਵੱਖਵਾਦੀ ਪਹੁੰਚ ਵਾਲੇ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਦੀਆਂ ਉਲਝਣਾਂ ‘ਤੇ ਗੰਭੀਰ ਚਿੰਤਾ ...

ਸ੍ਰੀ ਮੁਕਤਸਰ ਸਾਹਿਬ: ਮਾਘੀ ਮੇਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਅੱਜ, ਵਰਕਰਾਂ ‘ਚ ਭਾਰੀ ਉਤਸ਼ਾਹ

Tuesday, January 14 2020 07:03 AM
ਸ੍ਰੀ ਮੁਕਤਸਰ ਸਾਹਿਬ: ਸ੍ਰੋਮਣੀ ਅਕਾਲੀ ਦਲ ਵਲੋਂ ਮੇਲਾ ਮਾਘੀ ‘ਤੇ ਅੱਜ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਇਹ ਕਾਨਫਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ੍ਰੀ ਮੁਕਤਸਰ ਸਾਹਿਬ- ਮਲੋਟ ਰੋਡ ‘ਤੇ ਸਥਿਤ ਨਰਾਇਣਗੜ ਰਿਜੋਰਟ ਵਿਖੇ ਹੋਵੇਗੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਦਿੱਗਜ ਆਗੂ ਮੌਜੂਦਰ ਰਹਿਣਗੇ। ਇਸ ਦੌਰਾਨ ਕਾਨਫਰੰਸ ਨੂੰ ਲੈ ਕੇ ਜਿਥੇ ਪਾਰਟੀ ਦੇ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਇਲਾਕੇ ਦੇ ਲੋਕ ਵੀ ਇਸ ਕਾਨਫਰੰਸ ‘ਚ ਪਹੁੰਚ ਰਹੇ ਹਨ।...

ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ

Tuesday, January 14 2020 07:00 AM
ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅੱਜ ਸਵੇਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਗੁਰੂ ਘਰ ਆਈਆਂ ਸੰਗਤਾਂ ਵਲੋਂ ਇਸ ਮੌਕੇ ਪਵਿੱਤਰ ਸਰੋਵਰ ‘ਚ ਆਸਥਾ ਦੀ ਡੁਬਕੀ ਲਾਈ ਜਾ ਰਹੀ ਹੈ।ਮੌਸਮ ਦੇ ਅਚਾਨਕ ਬਦਲੇ ਮਿਜਾਜ਼ ਦੇ ਬਾਵਜੂਦ ਅਮ੍ਰਿਤ ਵੇਲੇ ਤੋਂ ਸੰਗਤ ਦੀ ਵੱਡੀ ਗਿਣਤੀ ਵਿੱਚ ਆਮਦ ਸ਼ੁਰੂ ਹੋ ਗਈ ਹੈ। ਲੋਹੜੀ ਵਾਲੇ ਦਿਨ ਇਕ ਦਮ ਮੌਸਮ ਬਦਲ ਗਿਆ ਅਤੇ ਕਾਫੀ ਬਾਰਿਸ਼ ...

ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ ਤੇਜ਼ ਬਾਰਿਸ਼, ਮੌਸਮ ਹੋਇਆ ਖਰਾਬ

Monday, January 13 2020 07:22 AM
ਸ੍ਰੀ ਮੁਕਤਸਰ ਸਾਹਿਬ: ਤਿੰਨ ਦਿਨਾਂ ਤੋਂ ਧੁੱਪ ਨਿਕਲਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਰਹੀ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਗੁਰੂਹਰਸਹਾਏ ‘ਚ ਬਾਰਿਸ਼ ਹੋ ਰਹੀ ਹੈ ਅਤੇ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ‘ਚ ਕੱਲ ਤੋਂ ਮਾਘੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਅੱਜ ਤੇਜ਼ ਬਾਰਿਸ਼ ਅਤੇ ਹਵਾਵਾਂ ਨਾਲ ਮੌਸਮ ਖਰਾਬ ਹੋ ਗਿਆ ਹੈ। ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ...

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ‘ਲੋਹੜੀ’ ਦੀਆਂ ਦਿੱਤੀਆਂ ਵਧਾਈਆਂ

Monday, January 13 2020 07:20 AM
ਚੰਡੀਗੜ੍ਹ: ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਏ ਜਾਣ ਵਾਲੇ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੱਜ ਦੇਸ਼ ਭਰ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ‘ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਉਥੇ ਹੀ ਕਈ ਦਿੱਗਜ ਨੇਤਾਵਾਂ ਵੱਲੋਂ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ...

ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਬਾਰਿਸ਼, ਜਲੰਧਰ ‘ਚ ਦਿਨ ਵੇਲੇ ਬਣਿਆ ਰਾਤ ਵਰਗਾ ਮਾਹੌਲ (ਤਸਵੀਰਾਂ)

Monday, January 13 2020 07:19 AM
ਜਲੰਧਰ: ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ।ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਬਾਰਿਸ਼ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਗੁਰੂਹਰਸਹਾਏ, ਫਿਰੋਜ਼ਪੁਰ ਤੇ ਜਲੰਧਰ ‘ਚ ਤੇਜ਼ ਬਾਰਿਸ਼ ਹੋ ਰਹੀ ਹੈ। ਜਲੰਧਰ ‘ਚ ਤਾਂ ਦਿਨ ਵੇਲੇ ਰਾਤ ਵਰਗਾ ਮਾਹੌਲ ਬਣ ਗਿਆ ਹੈ। ਪੂਰੇ ਸ਼ਹਿਰ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ, ਜਿਸ ਕਾਰਨ ਆਵਾਜਾਈ ‘ਤੇ ਕਾਫੀ ਅਸਰ ਪੈ ਰਿਹਾ ਹੈ, ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਜਲੰਧਰ ਸ਼ਹਿਰ ‘ਚ ਦਿਨ ‘ਚ ਹਨੇਰਾ ਛਾਇਆ ਹੋਇ...

Happy Lohri 2020: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਦਿੱਤੀਆਂ ਵਧਾਈਆਂ

Monday, January 13 2020 07:18 AM
ਚੰਡੀਗੜ੍ਹ: ਅੱਜ ਲੋਹੜੀ ਦਾ ਤਿਉਹਾਰ ਪੰਜਾਬ ਸਮੇਤ ਪੂਰੇ ਦੇਸ਼ ਤੇ ਦੁਨੀਆ ‘ਚ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਲੋਕਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ “ਨਿੱਘ ਤੇ ਮਿਠਾਸ ਭਰੇ ਤਿਉਹਾਰ...

ਬਿਆਸ ‘ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

Wednesday, January 8 2020 07:29 AM
ਬਿਆਸ: ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ, ਮੈਡੀਕਲ ਰਿਪੋਰਟ ‘ਚ ਬੱਚੀ ਨਾਲ ਹੋਏ ਬਲਾਤਕਾਰ ਦੀ ਪੁਸ਼ਟੀ ਹੋ ਗਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਪੋਕਸੋ ਦੀ ਧਾਰਾ 8 ਤੋਂ 6 ਕਰ ਦਿੱਤੀ ਹੈ। ਉਥੇ ਹੀ ਸਬੂਤ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਧਾਰਾ 210 ਤੇ 120 ਬੀ ਤਹਿਤ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਕਲਾਸ ਟੀਚਰ ਨੂੰ ਨਾਮਜ਼ਦ ਕੀਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਸਕੂਲ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਦਾ ਸਾਥ ਦੇਣ ਦੀ ਕੋਸ਼ਿਸ਼ ਕੀਤ...

ਹੁਸ਼ਿਆਰਪੁਰ ‘ਚ ਵੀ ਦੇਖਣ ਨੂੰ ਮਿਲਿਆ ‘ਭਾਰਤ ਬੰਦ’ ਦਾ ਅਸਰ, ਚੰਡੀਗੜ੍ਹ ਰੋਡ ਕੀਤਾ ਜਾਮ

Wednesday, January 8 2020 07:27 AM
ਹੁਸ਼ਿਆਰਪੁਰ: ਦੇਸ਼ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਦਿੱਤੇ ਭਾਰਤ ਦੇ ਬੰਦ ਦਾ ਅਸਰ ਹੁਸ਼ਿਆਰਪੁਰ ‘ਚ ਵੀ ਦੇਖਣ ਮਿਲਿਆ ਹੈ।ਹੁਸ਼ਿਆਰਪੁਰ ‘ਚ ਸੀਟੂ ਦੇ ਵਰਕਰਾਂ ਵਲੋਂ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ। ਇਹਨਾਂ ਦਾ ਆਰੋਪ ਹੈ ਕਿ ਇਹ ਸਾਰੇ ਵਰਕਰ ਅੱਜ ਸਵੇਰੇ ਹੁਸ਼ਿਆਰਪੁਰ ਬੱਸ ਅੱਡੇ ‘ਤੇ ਬੱਸਾਂ ਰੋਕਣ ਲਈ ਆਏ ਸਨ ਪਰ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਰੋਡ ਜਾਮ ਕਰਨ ਦਾ ਫੈਸਲਾ ਲੈਣਾ ਪਿਆ। ਪ੍ਰਦਰਸ਼ਨ ਦੌਰਾਨ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ ‘ਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਦੇਸ਼ ਪੱਧਰੀ ਹੜਤਾਲ ‘ਚ ਆਲ ਇੰਡੀਆ ਬੈਂਕ ਮੁਲਾਜ਼ਮ ...

ਪੰਜਾਬ ਦੇ ਕਈ ਇਲਾਕਿਆਂ ‘ਚ ਪੈ ਰਿਹੈ ਮੀਂਹ, ਮੁੜ ਵਧੀ ਠੰਡ

Monday, January 6 2020 08:00 AM
ਜਲੰਧਰ: ਪੰਜਾਬ ‘ਚ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਲੁਧਿਆਣਾ, ਤਲਵੰਡੀ ਸਾਬੋ ,ਜਲੰਧਰ, ਸ੍ਰੀ ਅੰਮ੍ਰਿਤਸਰ ਸਾਹਿਬ, ਮੁਹਾਲੀ, ਗੁਰੂਹਰਸਹਾਏ, ਰੋਪੜ ‘ਚ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਹਲਕੀ ਬੂੰਦਾਂ-ਬਾਂਦੀ ਦੇਖਣ ਨੂੰ ਮਿਲ ਰਹੀ ਹੈ। ਬਾਰਿਸ਼ ਕਾਰਨ ਠੰਡ ‘ਚ ਵਾਧਾ ਹੋ ਗਿਆ ਹੈ ਤੇ ਇੱਕ ਵਾਰ ਤੋਂ ਤਾਪਮਾਨ ‘ਚ ਵੱਡੀ ਗਿਰਾਵਟ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਜਿਥੇ ਬਾਰਿਸ਼ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ, ਉਥੇ ਹੀ ਇਹ ਬਾਰਿਸ਼ ਫਸਲਾਂ...

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ: ਭਾਈ ਗਰੇਵਾਲ

Monday, January 6 2020 07:59 AM
ਅੰਮ੍ਰਿਤਸਰ: ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ਅੰਦਰ ਸਿੱਖ ਪਰਵਿਾਰਾਂ ਨੂੰ ਉਜਾੜਨ ਦੇ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਨਰਿੰਦਰ ਸਲੂਜਾ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਵਾ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਮੁਕੇਸ਼ ਨਾਂ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਨੇ ਸਿੱਖਾਂ ਵਿਰੁੱਧ ਘਟੀਆ ਬਿਆਨਬਾਜੀ ਕਰ ਕੇ ਸੋਸ਼ਲ ਮ...

ਪਿਸਤੌਲ ਦੀ ਨੋਕ ‘ਤੇ ਲੁੱਟਿਆ ਸੁਵਿਧਾ ਕੇਂਦਰ, ਘਟਨਾ ਸੀ.ਸੀ.ਟੀ.ਵੀ. ‘ਚ ਕੈਦ

Sunday, January 5 2020 07:23 AM
ਭੋਗਪੁਰ: ਪੰਜਾਬ ‘ਚ ਲੁਟੇਰਿਆਂ ਦੇ ਹੋਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਕਾਰ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇੱਕ ਨਿੱਜੀ ਸੁਵਿਧਾ ਕੇਂਦਰ ‘ਚ ਦਾਖਲ ਹੋ ਕੇ 65 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਸੁਵਿਧਾ ਕੇਂਦਰ ‘ਚ ਲੱਗੇ ਕੈਮਰਿਆਂ ‘ਚ ਪੂਰੀ ਵਾਰਦਾਤ ਕੈਦ ਹੋ ਗਈ ਹੈ।...

E-Paper

Calendar

Videos