News: ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੂਸ਼ਣਬਾਜ਼ੀ ਬੰਦ ਕਰਕੇ ਪਹਿਲਾਂ ਰਵਨੀਤ ਬਿੱਟੂ ਅਤੇ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਕਾਰਵਾਈ ਕਰੋ, ਜਿਹੜੇ ਮਨ੍ਰਪੀਤ ਬਾਦਲ ਨੂੰ ਇੱਕ ਨਾਕਾਮ ਵਿੱਤ ਮੰਤਰੀ ਕਹਿ ਰਹੇ ਹਨ : ਸ਼੍ਰੋਮਣੀ ਅਕਾਲੀ ਦਲ

Tuesday, December 24 2019 07:46 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਸ਼ਣਬਾਜ਼ੀ ਦੀ ਖੇਡ ਛੱਡ ਕੇ ਲੋਕਾਂ ਨੂੰ ਜੁਆਬ ਦੇਣਾ ਚਾਹੀਦਾ ਹੈ ਕਿ ਉਹਨਾਂ ਨੇ ਸੂਬੇ ਦਾ ਦੀਵਾਲਾ ਕਿਉਂ ਕੱਢ ਦਿੱਤਾ ਹੈ? ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਜੇਕਰ ਮੁੱਖ ਮੰਤਰੀ ਲੁਧਿਆਣਾ ਦੇ ਸਾਂਸਦ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਖ਼ਿਲਾਫ ਕਾਰਵਾਈ ਕਰਨ, ਜਿਹੜੇ ਕਿ ਮਨਪ੍ਰੀਤ ਬਾਦਲ ਨੂੰ ਇੱਕ ‘ਨਾਕਾਮ ਵਿੱਤ ਮੰਤਰੀ’ਕਹਿ ਰਹੇ ਹਨ। ਉ...

Drone ਰਾਹੀਂ ਭਾਰਤੀ ਸਰਹੱਦ ਅੰਦਰ Bulletproof Jackets ਤੇ ਹਥਿਆਰ ਭੇਜਣ ਦੀ ਤਿਆਰੀ 'ਚ ISI, ਅਲਰਟ

Saturday, December 21 2019 07:32 AM
ਤਰਨਤਾਰਨ : ਧੁੰਦ ਦਾ ਫਾਇਦਾ ਚੁੱਕ ਕੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ISI ਡ੍ਰੋਨ (Drone) ਜ਼ਰੀਏ ਭਾਰਤੀ ਸਰਹੱਦ ਅੰਦਰ ਦੁਬਾਰਾ ਹਥਿਆਰ ਭੇਜਣ ਦੀ ਤਿਆਰੀ 'ਚ ਹੈ। ਇਸ ਵਾਰ ਹਥਿਆਰਾਂ ਦੇ ਨਾਲ-ਨਾਲ Bulletproof Jacket ਭੇਜਣ ਦਾ ਵੀ ਖਦਸ਼ਾ ਪ੍ਰਗਟਾਇਆ ਗਿਆ ਹੈ। ਸੂਤਰਾਂ ਅਨੁਸਾਰ Intelligence Agencies ਦੀ ਰਿਪੋਰਟ ਦੇ ਆਧਾਰ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ (India-Pakistan International Border) 'ਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਰਿਪੋਰਟ 'ਚ ਇਹ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ ਕਿ ਪੰਜਾਬ 'ਚ ਕ੍ਰਿਸਮਸ ਤੇ ਨਵੇਂ ਸਾਲ 'ਤੇ ਮਾਹੌਲ ਵਿਗਾੜ...

ਨਹੀਂ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ

Saturday, December 21 2019 07:29 AM
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਹੈ। ਉਹ 78 ਸਾਲ ਦੇ ਸਨ। ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਬੀਤੇ ਦਿਨੀਂ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਸ਼ੁੱਕਰਵਾਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਿਆ ਹੈ। ਉਨ੍ਹਾਂ ਦਾ ਅੰਤਮ ਸਸਕਾਰ ਭਲਕੇ 22 ਦਸੰਬਰ (ਐਤਵਾਰ) ਬਾਅਦ ਦੁਪਹਿਰ 2 ਵਜੇ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Saturday, December 21 2019 07:27 AM
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹੋਏ ਦਿਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿਚ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਜਥੇਦਾਰ ਮੱਕੜ ਨੂੰ ਸਿੱਖ ਪੰਥ ਲਈ ਆਪਣੀ ਸਮੁੱਚੀ ਜ਼ਿੰਦਗੀ ਨੂੰ ਸਮਰਪਿਤ ਕਰਨ ਵਾਲੇ ਇਨਸਾਨ ਕਰਾਰ ਦਿੱਤਾ। ਉਹਨਾਂ ਕਿਹਾ ਕਿ ਮਾਡਲ ਟਾਊਨ ਲੁਧਿਆਣਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਦਾ ਕੰਮ ਸ਼ੁਰੂ ਕਰਕੇ...

ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਠੰਡ ਨੇ ਠਾਰੇ ਲੋਕਾਂ ਦੇ ਹੱਡ ,ਹੁਣ ਹੋ ਜਾਓ ਸਾਵਧਾਨ !

Wednesday, December 18 2019 07:19 AM
ਚੰਡੀਗੜ੍ਹ : ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਜਿਥੇ ਠੰਡ ‘ਚ ਵਾਧਾ ਹੋਇਆ ਹੈ, ਉਥੇ ਹੀ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ।ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਠੰਡ ਦੇ ਕਹਿਰ ‘ਚ ਅੱਜ ਸ...

ਨੌਕਰੀ ਕਰਕੇ ਘਰ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

Monday, December 16 2019 07:08 AM
ਰਾਮਾਂ ਮੰਡੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਰਾਮਾਂ ਮੰਡੀ ਤੋਂ ਸਾਹਮਣੇ ਆਇਆ ਹੈ। ਜਿੱਥੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਰੋਡ ‘ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਨੇੜੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ‘ਚ ਇਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ‘ਚੋਂ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤੀਸਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਰਾਮਾਂ ਮੰਡੀ ਦੀ ਇਕ ਵੈਲਡਿੰਗ ਵਰਕਸ਼ਾਪ ‘ਚ ਨੌਕਰੀ ...

ਬਿਆਸ : ਦੂਜੀ ਜਮਾਤ ‘ਚ ਪੜ੍ਹਦੀ ਬੱਚੀ ਨਾਲ ਹੋਏ ਜ਼ਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ

Monday, December 16 2019 07:05 AM
ਬਿਆਸ : ਅੰਮ੍ਰਿਤਸਰ ਦੇ ਬਿਆਸ ਵਿੱਚ ਬੀਤੇ ਦਿਨੀਂ ਇੱਕ ਨਿੱਜੀ ਸਕੂਲ ਵਿਚ ਪੜ੍ਹਦੀਸੱਤ ਸਾਲ ਦੀ ਬੱਚੀ ਨਾਲ ਸਕੂਲ ਦੇ ਹੀ 14 ਸਾਲ ਦੇ ਵਿਦਿਆਰਥੀ ਵੱਲੋਂ ਜ਼ਬਰ -ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਬਾਰੇ ਪਤਾ ਲੱਗਦਿਆਂ ਹੀ ਸਕੂਲ ਕੰਪਲੈਕਸ ਵਿਚ ਤਰਥੱਲੀ ਮਚ ਗਈ ਸੀ ਅਤੇ ਇਲਾਕਾ ਨਿਵਾਸੀਆਂ ‘ਚ ਗੁੱਸਾ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਅੱਜ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸਕੂਲ ਦੇ ਅੱਗੇ ਇਕੱਠੇ ਹੋਏ ਅਤੇ ਉਨ੍ਹਾਂ ਨੇ ਇਸ ਮਾਮਲੇ ‘ਚ ਸਕੂਲ ਮੈਨੇਜਮੈਂਟ ਦੇ ਵਿਰੁੱਧ ਮਾਮਲਾ ਦਰਜ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇਸਕੂਲ ਮੈਨੇਜਮੈਂਟ ਦੇ ਵਿਰੁੱਧ...

ਮੋਹਾਲੀ ਦੇ ਖਰੜ ‘ਚ ਮਹਿਲਾ ਟੀਚਰ ਦੀ ਹੱਤਿਆ ਦਾ ਮਾਮਲਾ ,ਪੁਲਿਸ ਨੇ ਕੀਤਾ ਵੱਡਾ ਖੁਲਾਸਾ

Wednesday, December 11 2019 07:14 AM
ਮੋਹਾਲੀ : ਮੋਹਾਲੀ ਦੇ ਖਰੜ ਵਿੱਚ ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਮਹਿਲਾ ਟੀਚਰ ਸਰਬਜੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਕਾਰਨ ਸਕੂਲ ਦੀ ਅਧਿਆਪਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਦੌਰਾਨ ਮੁਲਜ਼ਮ ਸਕੂਲ ਦੇ ਅਧਿਆਪਕ ਨੂੰ ਸਕੂਲ ਦੇ ਬਾਹਰ ਗੋਲੀਆਂ ਮਾਰ ਕੇ ਫਰਾਰ ਹੋ ਗਿਆ ਸੀ। ਹੁਣ ਇਸ ਮਾਮਲੇ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਅਤੇ ਇਸ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਖਰੜ ਪੁਲਿਸ ਨੇ ਮਹਿਲਾ ਅਧਿਆਪਕ ਸਰਬਜੀਤ ਕੌਰ ਦੇ ਕਤਲ ਦੇ ਦੋਸ਼ ‘ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਮੁੱਖ ਦੋਸ਼ੀ ਹਰਵਿੰਦਰ ਸਿੰਘ...

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਦੂਜੇ ਦਿਨ ਵੀ ਧਰਨਾ ਜਾਰੀ ,ਕੱਢਿਆ ਕੈਂਡਲ ਮਾਰਚ

Wednesday, December 11 2019 07:12 AM
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਅੱਜ ਦੂਜੇ ਦਿਨ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਜਾਰੀ ਹੈ। ਇਸ ਦੌਰਾਨ ਰੇਲ ਹਾਦਸੇ ਦੇ ਪੀੜਤਾਂ ਨੇ ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੀੜਤ ਪਰਿਵਾਰ ਸ਼ਾਮਿਲ ਸਨ।ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਦੌਰਾਨ ਪੀੜਤ ਪਰਿਵਾਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਰੇਲ ਹਾਦਸੇ ਦ...

ਹੁਣ ਸੋਨਾ-ਚਾਂਦੀ ਨਹੀਂ ਪਿਆਜ਼ ਹੋਣ ਲੱਗਾ ਚੋਰੀ , ਅੰਮ੍ਰਿਤਸਰ ’ਚ ਪਿਆਜ਼ ਦਾ ਗੱਟਾ ਚੋਰੀ, ਦੇਖੋਂ ਤਸਵੀਰਾਂ

Wednesday, December 11 2019 07:02 AM
ਅੰਮ੍ਰਿਤਸਰ : ਦੇਸ਼ ਅੰਦਰ ਅਕਸਰ ਹੀ ਸਬਜ਼ੀਆਂ ਦੇ ਭਾਅ ਘੱਟਦੇ- ਵੱਧਦੇ ਰਹਿੰਦੇ ਹਨ ਪਰ ਇਸ ਵਾਰ ਪਿਆਜ਼ ਦੇ ਭਾਅ ਇਸ ਕਦਰ ਵਧੇ ਹਨ ਕਿ ਇਸ ਦਾ ਫ਼ਰਕ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ। ਪਿਆਜ਼ ਦੀਆਂ ਕੀਮਤਾਂ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਰਹੀਆਂ ਹਨ। ਦੇਸ਼ ਭਰ ‘ਚ ਜਿੱਥੇ ਪਿਆਜ਼ ਦੀ ਵੱਧਦੀ ਕੀਮਤ ਨੂੰ ਲੈ ਕੇ ਆਮ ਲੋਕ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ, ਓਥੇ ਹੀ ਦੁਕਾਨਦਾਰ ਅਤੇ ਵਪਾਰੀ ਵੀ ਪਰੇਸ਼ਾਨ ਹਨ। ਦੇਸ਼ ਭਰ ‘ਚ ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ...

ਜਦੋਂ ਤੱਕ ਸੂਬੇ ਦੇ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲਦੀਆਂ, ਮੰਤਰੀਆਂ, ਸਲਾਹਕਾਰਾਂ ਅਤੇ ਚੇਅਰਪਰਸਨਾਂ ਦੇ ਸਾਰੇ ਲਾਭ ਹੋਣੇ ਚਾਹੀਦੇ ਹਨ ਬੰਦ : ਸ਼੍ਰੋਮਣੀ ਅਕਾਲੀ ਦਲ

Tuesday, December 10 2019 07:02 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਹੈ ਕਿ ਜਦ ਤੱਕ ਸੂਬੇ ਦੇ ਸਾਰੇ ਕਰਮਚਾਰੀਆਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ, ਮੰਤਰੀਆਂ, ਸਲਾਹਕਾਰਾਂ ਅਤੇ ਚੇਅਰਪਰਸਨਾਂ ਨੂੰ ਮਿਲਣ ਵਾਲੇ ਸਾਰੇ ਲਾਭ ਬੰਦ ਹੋਣੇ ਚਾਹੀਦੇ ਹਨ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਕੋਲ ਸਰਕਾਰੀ ਕਰਮਚਾਰੀਆਂ ਨੂੰ ਤਾਂ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ, ਪਰੰਤੂ ਮੁੱਖ ਮੰਤਰੀ ਦੇ ਵਿਦੇਸ਼ੀ ਸੈਰ ਸਪਾਟੇ ਲਈ ਅਤੇ ਸਰਕਾਰੀ ਖਜ਼ਾਨੇ ਉੱਤੇ ਵੱਡਾ ਬੋਝ ਪਾਉਣ ਵ...

ਗੈਂਗਸਟਰਾਂ ਦੀ ਪੁਸ਼ਤਪਨਾਹੀ ਲਈ ਜਾਂਚੇ ਜਾ ਰਹੇ ਕਾਂਗਰਸੀ ਆਗੂਆਂ ਦੀ ਸੂਚੀ ਵਿਚ ਮੁੱਖ ਮੰਤਰੀ ਕੈਪਟਨ ਆਪਣਾ ਨਾਂ ਵੀ ਜੋੜ ਲਵੇ : ਸੁਖਬੀਰ ਬਾਦਲ

Tuesday, December 10 2019 07:01 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਨਾਂ ਉਹਨਾਂ ਕਾਂਗਰਸੀ ਆਗੂਆਂ ਦੀ ਸੂਚੀ ਵਿਚ ਸ਼ਾਮਿਲ ਕਰਨ ਲਈ ਆਖਿਆ ਹੈ, ਜਿਹਨਾਂ ਦੀ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਕਰਕੇ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਬਾਦਲ ਨੇ ਸਬੂਤ ਵਜੋਂ ਇੱਕ ਫੋਟੋ ਜਾਰੀ ਕੀਤੀ ਹੈ, ਜਿਸ ਵਿਚ 2017 ਦੇ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਮੀ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਦਾ ਵਿਖਾਈ ਦੇ ਰਿਹਾ ਹੈ।ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਨੇ ਅੱਜ ਦੇ ਬ...

ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਫਾਈਨਲ ਮੈਚ , ਜਾਣੋਂ ਕਿਹੜੀਆਂ ਟੀਮਾਂ ਭਿੜਨਗੀਆਂ

Tuesday, December 10 2019 07:00 AM
ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਕਰਵਾਏ ਜਾ ਰਹੇ ਹਨ। ਅੱਜ ਕੌਮਾਂਤਰੀ ਕਬੱਡੀ ਕੱਪ ਦਾ ਫਾਈਨਲ ਮੈਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਖੇਡਿਆ ਜਾਵੇਗਾ। ਜਿੱਥੇ ਅੱਜ ਭਾਰਤ ਅਤੇ ਕੈਨੇਡਾ ਦੀਆਂ ਟੀਮਾਂ ਮੈਦਾਨ ‘ਚ ਭਿੜਨਗੀਆਂ। ਇਸ ਤੋਂ ਪਹਿਲਾਂ ਕੌਮਾਂਤਰੀ ਕਬੱਡੀ ਕੱਪ ਦੇ 2 ਸੈਮੀਫਾਈਨਲ ਮੈਚ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਖੇਡੇ ਗਏ ਸਨ। ਜਿਸ ਵਿੱਚ ਭਾਰਤ ...

ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਪਿਸਤੌਲ ਸਮੇਤ ਕੀਤਾ ਕਾਬੂ

Saturday, December 7 2019 07:01 AM
ਬਟਾਲਾ : ਬਟਾਲਾ ਦੇ ਪਿੰਡ ਢਿਲਵਾਂ ਦੇ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਅੱਜ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਬਟਾਲਾ ਪੁਲਿਸ ਨੇ ਅਜਨਾਲਾ ਦੇ ਨੇੜਲੇ ਪਿੰਡ ਵਿਚੋਂ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨੌਜਵਾਨ ‘ਤੇ ਦੋਸ਼ੀਆਂ ਨੂੰ ਪਨਾਹ ਦੇਣ ਦਾ ਦੋਸ਼ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਲਖਵਿੰਦਰ ਸਿੰਘ ਲੱਖਾ ਨੂੰ 32 ਬੋਰ ਦੀ ਪਿਸਤੌਲ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਸਾਬਕਾ ਅਕਾਲੀ ਸਰਪੰਚ ਦਾ ਇਸ ਪਿਸਤੌਲ ਨਾਲ ਹੀ ਕਤਲ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਨਾਂਅ ਦਾ ਦੋਸ਼ੀ25 ਨਵੰ...

ਲਹਿਰਾਗਾਗਾ ‘ਚ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Monday, December 2 2019 06:53 AM
ਸੰਗਰੂਰ: ਸੰਗਰੂਰ ਦੇ ਲਹਿਰਾਗਾਗਾ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਅਰਹਿੰਤ ਟਰੇਡਿੰਗ ਕੰਪਨੀ ਦੀ ਇੱਕ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ‘ਚ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ 2 ਘੰਟੇ ਦੀ ਦੇਰੀ ਨਾਲ ਪਹੁੰਚੀ, ਜਦੋਂ ਤੱਕ ਪੂਰੀ ਦੁਕਾਨ ਸੜ੍ਹ ਕੇ ਸੁਆਹ ਹੋ ਚੁੱਕੀ ਸੀ। ਇਸ ਦੌਰਾਨ ਗੁੱਸੇ ‘ਚ ਆਏ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਨਗਰ ਕੌਸਂਲ ਦਫਤਰ ਦਾ ਘਿਰਾਓ ਕੀਤਾ। ...

E-Paper

Calendar

Videos