News: ਪੰਜਾਬ

ਤੇਜ਼ ਰਫ਼ਤਾਰ ਬੱਸ ਨੇ 3 ਨੌਜਵਾਨਾਂ ਨੂੰ ਦਰੜਿਆ, 2 ਦੀ ਮੌਕੇ ‘ਤੇ ਮੌਤ

Monday, December 2 2019 06:52 AM
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਖਰੌੜੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਟਿਆਲਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਖਰੌੜੀ ਪਿੰਡ ਕੋਲ ਪਹੁੰਚੇ ਤਾਂ ਪਿੱਛੋਂ ਸਰਹਿੰਦ ਤੋਂ ਪਟਿਆਲਾ ਵੱਲ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ‘ਚ ਜ਼ਖ਼ਮ...

ਮਲੇਰਕੋਟਲਾ ‘ਚ ਵੱਡੀ ਵਾਰਦਾਤ, ਗੈਂਗਸਟਰ ਅਬਦੁਲ ਰਸ਼ੀਦ ਘੁੱਦੂ ਦਾ ਗੋਲੀਆਂ ਮਾਰ ਕੇ ਕਤਲ

Tuesday, November 26 2019 06:55 AM
ਮਲੇਰਕੋਟਲਾ: ਮਲੇਰਕੋਟਲਾ ‘ਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਮੈਰਿਜ ਪੈਲੇਸ ‘ਚ ਇਕ ਪਰਿਵਾਰ ਖੁਸ਼ੀਆਂ ਮਨਾ ਰਿਹਾ ਸੀ ਤੇ ਇਹ ਖੁਸ਼ੀਆਂ ਵਾਲਾ ਮਾਹੌਲ ਇਕ ਦਮ ਮਾਤਮ ਵਿਚ ਤਬਦੀਲ ਹੋ ਗਿਆ। ਦਰਅਸਲ, ਵਿਆਹ ਵਿੱਚ ਕੁਝ ਅਗਿਆਤ ਵਿਅਕਤੀਆਂ ਵਲੋਂ ਵਿਆਹ ਵਾਲੇ ਲਾੜੇ ਦੇ ਭਰਾ ਅਬਦੁਲ ਰਸ਼ੀਦ ਉਰਫ ਘੁੱਦੁ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਉਸ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀਂ ਹੋ ਗਿਆ। ਹਮਲਾਵਰ ਘੁੱਦੂ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ‘ਤੇ ਪ...

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਜ਼ਬਰਦਸਤ ਲਾਠੀਚਾਰਜ, ਕਈ ਜ਼ਖਮੀ

Monday, November 25 2019 07:03 AM
ਸੰਗਰੂਰ: ਸੰਗਰੂਰ ‘ਚ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਤਾਂ ਪੁਲਿਸ ਵਲੋਂ ਉਹਨਾਂ ‘ਤੇ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਦਰਜ਼ਨ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਦੌਰਾਨ ਦੋ ਮਹਿਲਾ ਅਧਿਆਪਕਾਵਾਂ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਉਥੇ ਹੀ ਪੁਲਿਸ ਵਲੋਂ ਪੂਰੀ ਤਾਕਤ ਵਰਤੇ ਜਾਣ ਦੇ ਬਾਵਜੂਦ ਅਧਿਆਪਕ ਸਿੱਖ...

ਬਠਿੰਡਾ ਦੇ ਸਰਕਾਰੀ ਸਕੂਲ ਤੋਂ ਲਾਪਤਾ 3 ਵਿਦਿਆਰਥਣਾਂ ਦੇ ਬਾਰੇ ਆਈ ਖ਼ਬਰ , ਪੁਲਿਸ ਕਰ ਸਕਦੀ ਹੈ ਵੱਡੇ ਖ਼ੁਲਾਸੇ

Friday, November 22 2019 07:17 AM
ਬਠਿੰਡਾ : ਸਥਾਨਕ ਸਰਕਾਰੀ ਸਕੂਲ ਤੋਂ 7 ਦਿਨ ਪਹਿਲਾਂ ਰਹੱਸਮਈ ਢੰਗ ਨਾਲ ਲਾਪਤਾ ਹੋਈਆਂ 3 ਨਾਬਾਲਿਗ ਵਿਦਿਆਰਥਣਾਂ ਨੂੰ ਦਿੱਲੀ ਤੋਂ ਬਰਾਮਦ ਕਰ ਲਿਆ ਗਿਆ ਹੈ। ਇਹ ਨਾਬਾਲਿਗ ਵਿਦਿਆਰਥਣਾਂ ਬਠਿੰਡਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਹਨ। ਇਸ ਮਾਮਲੇ ‘ਚਦਿੱਲੀ ਪੁਲਿਸ ਦੇ ਉੱਚ ਅਧਿਕਾਰੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹਨ ਵਾਲੀਆਂ 3 ਨਾਬਾਲਿਗ ਵਿਦਿਆਰਥਣਾਂ 14 ਨਵੰਬਰ ਨੂੰ ਸਕੂਲ ਜਾਣ ਲਈ ਘਰੋਂ ਨਿਕਲੀਆਂ ਸਨ ,ਪਰ ਸ...

ਆਪ ਦੇ ਬਾਗੀ ਵਿਧਾਇਕ ਮਾਰ ਰਹੇ ਨੇ ਡੱਡੂ ਟਪੂਸੀਆਂ , ਇੱਕ ਹੋਰ MLA ਨੇ ਮਾਰੀ ਦੂਜੀ ਪਾਰਟੀ ‘ਚ ਟਪੂਸੀ ,ਲੋਕ ਵੀ ਦੁਖੀ

Thursday, November 21 2019 07:35 AM
ਚੰਡੀਗੜ੍ਹ : ਆਪ ਦੇ ਬਾਗੀ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ ਹੁਣ ਕਾਂਗਰਸ ਦਾ ਹੱਥ ਫੜਨ ਵਾਲੇ ਆਪ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਅਮਰਜੀਤ ਸਿੰਘ ਸੰਦੋਆ ਨੇ ਬੀਤੇ ਕੱਲ੍ਹ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ। ਦੱਸਿਆ ਜਾਂਦਾ ਹੈ ਕਿ ਅਮਰਜੀਤ ਸਿੰਘ ਸੰਦੋਆ 4 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ...

ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ ‘ਚ ਦਾਖਲ

Thursday, November 21 2019 07:33 AM
ਬਠਿੰਡਾ : ਪੰਜਾਬ ਵਿਚ ਕਾਨੂੰਨ ਵਿਵਸਥਾ ਕਿਸ ਹੱਦ ਤੱਕ ਵਿਗੜ ਚੁੱਕੀ ਹੈ, ਇਸ ਦੀ ਮਿਸਾਲ ਪਿਛਲੇ ਦਿਨਾਂ ਤੋਂ ਸੂਬੇ ਅੰਦਰ ਵਾਪਰੀਆਂ ਵੱਡੀਆਂ ਵਾਰਦਾਤਾਂ ਤੋਂ ਦੇਖਣ ਨੂੰ ਮਿਲਦੀ ਹੈ। ਹੁਣ ਭਗਤਾ ਭਾਈਕਾ ‘ਚ ਅੱਜ ਸਵੇਰੇ ਇੱਕ ਨੌਜਵਾਨਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੇ ਸਕੂਲ ਸਾਹਮਣੇ ਕੁੱਝ ਮੁੰਡੇ ਸਕੂਲ ਦੀਆਂ ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸਨ। ਜਦੋਂ ਨੌਜਵਾਨ ਗੁਰਪ੍ਰੀਤ ਸਿੰਘ ਨੇਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਗੋਲੀ ਨੌਜਵਾਨ ਦੇ ...

ਬਟਾਲਾ ਦੇ ਫਤਿਹਗੜ੍ਹ ਚੂੜੀਆਂ ਦਾ ਜਵਾਨ ਮਨਿੰਦਰ ਸਿੰਘ ਗਲੇਸ਼ੀਅਰ ‘ਚ ਹੋਇਆ ਸ਼ਹੀਦ , ਸੋਗ ‘ਚ ਡੁੱਬਿਆ ਪਰਿਵਾਰ

Wednesday, November 20 2019 07:20 AM
:ਫਤਿਹਗੜ੍ਹ ਚੂੜੀਆਂ : ਬਟਾਲਾ ਦੇ ਫਤਿਹਗੜ੍ਹ ਚੂੜੀਆਂ ਦਾ ਜਵਾਨ ਮਨਿੰਦਰ ਸਿੰਘ ਡਿਊਟੀ ਦੌਰਾਨਗਲੇਸ਼ੀਅਰ ‘ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ ਸ਼ਹੀਦ ਹੋ ਗਿਆ ਹੈ।ਇਸ ਖ਼ਬਰ ਤੋਂ ਬਾਅਦ ਸਮੁੱਚਾ ਪਰਿਵਾਰ ਸੋਗ ਵਿਚ ਡੁੱਬ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਮਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ,ਵਾਸੀ ਵਾਰਡ ਨੰ. 1 ਫਤਿਹਗੜ੍ਹ ਚੂੜੀਆਂ ਕਰੀਬ 12 ਸਾਲ ਪਹਿਲਾਂ 3 ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਉਹ ਪਿਛਲੇ 4 ਮਹੀਨਿਆਂ ਤੋਂ ਲੇਹ ਦੇ ਗਲੇਸ਼ੀਅਰ ਵਿਚ ਡਿਊਟੀ ਕਰ ਰਿਹਾ ਸੀ, ਜਿਥੇ ਬਰਫ ਦੇ ਹੇਠਾਂ ਦੱਬੇ ਜਾਣ ਕਾਰਣ ਉਸਦੀ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹ...

ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ, ਰਾਹ ਜਾਂਦੇ ਪਿਓ-ਪੁੱਤ ਦੀ ਹੋਈ ਮੌਤ

Thursday, November 14 2019 08:13 AM
ਮੋਗਾ: ਪੰਜਾਬ ‘ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਹੁਣ ਤਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਨਾਕ ਸੜਕ ਹਾਦਸਾ ਬੀਤੀ ਰਾਤ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹੈ, ਜਿਥੇ ਇਕ ਟੈਂਪੂ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਜਿਸ ਦੌਰਾਨ ਰਸਤੇ ‘ਤੇ ਜਾ ਰਹੇ ਪਿਓ-ਪੁੱਤ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸ਼ਿਕਾਰ ਹੋਏ ਟੈਂਪੂ ਤੇ ਕਾਰ ਚਾਲਕ ਬਾਲ-ਬਾਲ ਬਚ ਗਏ।...

2 ਗੱਡੀਆਂ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 7 ਲੋਕ ਜ਼ਖਮੀ

Thursday, November 14 2019 08:13 AM
ਗੁਰਦਾਸਪੁਰ: ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਦੋ ਗੱਡੀਆਂ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ‘ਚ 7 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਜ਼ਖਮੀ ਵਰਿੰਦਰ ਸਿੰਘ ਮੁਤਾਬਕ ਉਹ ਆਪਣੀ ਸਕਾਰਪੀਓ ਗੱਡੀ ਤੇ ਆਪਣੀ ਗਰਭਵਤੀ ਪਤਨੀ ਰਿੰਪੀ ਦਾ ਚੈੱਕਅਪ ਕਰਵਾਉਣ ਲਈ ਆਪਣੀ ਮਾਂ ਨਾਲ ਮੁਕੇਰੀਆਂ ਜਾ ਰਿਹਾ ਸੀ ਤੇ ਪਿੱਛੋਂ ਆ ਰਹੀ ਗੱਡੀ ਨੇ ਅਚਾਨਕ ਓਵਰਟੇਕ ਕਰ ਦਿੱਤਾ। ਜਿਸ ਕਾਰਨ ਦੋਵੇ ਗੱਡੀਆਂ ਆਪਸ ‘ਚ ਟ...

SGPC ਵੱਲੋਂ ਕਰਵਾਏ ਗਏ ਲਾਈਟ ਐਂਡ ਸਾਊਂਡ ਪ੍ਰੋਗਰਾਮ ‘ਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ , ਦੇਖੋ ਤਸਵੀਰਾਂ

Wednesday, November 13 2019 07:57 AM
ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ‘ਚ ਮਨਾਇਆ ਗਿਆ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਜਿੱਥੇ ਦੇਸ਼ -ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਗਏ , ਓਥੇ ਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੇ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਦੀ ਧਰਤੀ ਉੱਤੇ ਪਹੁੰਚ ਕੇ ਮੱਥਾ ਟੇਕਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ ਸਨ...

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ

Monday, November 11 2019 06:44 AM
ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ...

ਜਲਾਲਾਬਾਦ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

Thursday, November 7 2019 07:30 AM
ਜਲਾਲਾਬਾਦ: ਪੰਜਾਬ ‘ਚ ਸੜਕੀ ਹਾਦਸਿਆਂ ਕਾਰਨ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜਲਾਲਾਬਾਦ-ਬਾਹਮਣੀ ਵਾਲਾ ਰੋਡ ‘ਤੇ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਹਿਚਾਣ ਸੁਖਵਿੰਦਰ ਸਿੰਘ ਅਤੇ ਬਿੱਟੂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਅਤੇ ਬਿੱਟੂ ਵਾਸੀ ਪਿੰਡ ਡਿੱਬੀਪੁਰਾ ਸ਼ਹਿਰ ਤੋਂ ਪਿੰਡ ਜਾ ਰਹੇ ਸਨ ਜਦੋਂ ਉਹ ਪਿੰਡ ਕੋਟੂ ਫੰਗੀਆਂ ਦੇ ਕੋਲ ਪਹੁੰਚੇ ਤਾਂ ਟਰੈਕਟਰ...

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘਾ ਖੁੱਲ੍ਹਣ ਸਬੰਧੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

Thursday, November 7 2019 07:29 AM
ਡੇਰਾ ਬਾਬਾ ਨਾਨਕ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਖੁੱਲਣ ਜਾ ਰਹੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋ ਗਈ ਹੈ। ਜਿਸ ਦੇ 9 ਨਵੰਬਰ ਨੂੰ ਭੋਗ ਪਾਏ ਜਾਣਗੇ। ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ ਦਲਜੀਤ ਸਿੰਘ ਚੀਮਾ,ਨਿਰਮਲ ਸਿੰਘ ਕਾਹਲੋਂ, ਪਰਮਬੰਸ ਸਿੰਘ ਬੰਟੀ ਰੋਮਾਣਾ, ਕੰਵਲਜੀ...

ਕੌਮਾਂਤਰੀ “ਸ਼ਬਦ ਗੁਰੂ ਯਾਤਰਾ” ਅੱਜ ਪਹੁੰਚੇਗੀ ਸੁਲਤਾਨਪੁਰ ਲੋਧੀ, ਗੁ: ਸ੍ਰੀ ਬੇਰ ਸਾਹਿਬ ਵਿਖੇ ਯਾਤਰਾ ਹੋਵੇਗੀ ਸੰਪੂਰਨ

Tuesday, November 5 2019 07:21 AM
ਕਪੂਰਥਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਤੇ ਪਵਿੱਤਰ ਧਰਤੀ ‘ਤੇ ਪਹੁੰਚੇਗਾ, ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਯਾਤਰਾ ਸੰਪੂਰਨ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਕਪੂਰਥਲਾ ਪਹੁੰਚਿਆ, ਜਿਥੇ ਸੰਗਤਾਂ ਨੇ ਭਰਵਾਂ ਸੁਆਗਤ ਕੀਤਾ। ਇਸ ਦੌਰਾਨ ਨਗਰ ਕੀਰਤਨ ਅੱਜ ਕਪੂਰਥਲਾ ਤੋਂ ਪਾਵਨ...

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

Tuesday, November 5 2019 07:19 AM
ਨੰਗਲ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕਲਇਤਰਾ ਕੋਲ ਵਾਪਰਿਆ ਹੈ, ਜਿਥੇ ਜੀਪ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ 5 ਲੋਕਾਂ ਵਿੱਚੋਂ 1 ਮਹਿਲਾ ਦੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਜ਼ਖਮੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਹਾਦਸ...

E-Paper

Calendar

Videos