News: ਪੰਜਾਬ

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

Tuesday, November 5 2019 07:19 AM
ਨੰਗਲ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕਲਇਤਰਾ ਕੋਲ ਵਾਪਰਿਆ ਹੈ, ਜਿਥੇ ਜੀਪ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ 5 ਲੋਕਾਂ ਵਿੱਚੋਂ 1 ਮਹਿਲਾ ਦੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਜ਼ਖਮੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਹਾਦਸ...

ਸ੍ਰੀ ਅੰਮ੍ਰਿਤਸਰ ਸਾਹਿਬ: 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ

Tuesday, November 5 2019 06:55 AM
ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਸਮੇਤ ਕਮੇਟੀ ਦੇ ਕਈ ਹੋਰ ਮੈਂਬਰ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਅਤੇ ਖਾਲੜਾ ਮ...

ਫਤਿਹਵੀਰ ਤੋਂ ਬਾਅਦ ਇਕ ਹੋਰ 5 ਸਾਲਾਂ ਬੱਚੀ ਡੂੰਘੇ ਬੋਰਵੈੱਲ ‘ਚ ਡਿੱਗੀ , ਦੁਨੀਆਂ ਨੂੰ ਕਿਹਾ ਅਲਵਿਦਾ

Monday, November 4 2019 06:55 AM
ਕਰਨਾਲ : ਹਰਿਆਣਾ ਦੇ ਕਰਨਾਲ ‘ਚ ਪੈਂਦੇ ਪਿੰਡ ਹਰਸਿੰਘਪੁਰਾ ਵਿਖੇ ਉਸ ਵੇਲੇ ਇਕ ਦਰਦਨਾਕ ਹਾਦਸਾ ਵਾਪਰਿਆ , ਜਦੋਂ ਇੱਕ ਪੰਜ ਸਾਲਾਂ ਬੱਚੀ 50 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਈ। ਜਿਸ ਤੋਂ ਬਾਅਦ ਬੱਚੀ ਨੂੰ ਬੋਰਵੈੱਲ ‘ਚੋਂ ਬਾਹਰ ਕੱਢਣ ਲਈ ਲਗਾਤਾਰ ਦੇਰ ਰਾਤ ਤੋਂ ਬਚਾਅ ਕਾਰਜ ਜਾਰੀ ਸਨ ਪਰ ਅੱਜ ਸਵੇਰੇ ਬੱਚੀ ਨੂੰ ਬਾਹਰ ਕੱਢ ਲਿਆ ਗਿਆ ਹੈ। ਸੂਤਰਾਂ ਮੁਤਾਬਕ ਬੱਚੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 5 ਸਾਲਾਂ ਮਾਸੂਮ ਸ਼ਿਵਾਨੀ ਕੱਲ ਸ਼ਾਮ ਤੋਂ ਘਰੋਂ ਲਾਪਤਾ ਸੀ ਅਤੇ ਰਾਤ 8 ਵਜੇ ਸ਼ਿਵਾਨੀ ਦੇ ਘਰ ਬਾਹਰ 50 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਦਾ ਪਤਾ ਲ...

ਸ੍ਰੀ ਮੁਕਤਸਰ ਸਾਹਿਬ: ਤੇਜ਼ ਰਫ਼ਤਾਰ ਕਾਰ ਨੇ 4 ਨੌਜਵਾਨਾਂ ਨੂੰ ਦਰੜਿਆ, 3 ਦੀ ਹੋਈ ਮੌਤ

Sunday, November 3 2019 07:49 AM
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਬੁੱਟਰ ਸ਼ਰੀਹ ਕੋਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਪਿੰਡ ਭਲਾਈਆਣਾ ਅਤੇ ਕੋਠੇ ਛੱਪੜੀ ਵਾਲਾ ਨਾਲ ਸਬੰਧਿਤ ਹਨ। ਉਧਰ ਜ਼ਖਮੀ ਹੋਇਆ ਨੌਜਵਾਨ ਪਿੰਡ ਰੋੜੀਕਪੂਰਾ ਵਾਸੀ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਵੇਟਰ ਦਾ ਕੰਮ ਕਰਦੇ ਸਨ ਅਤੇ ਬੀਤੀ ਰਾਤ ਅਬੋਹਰ ਤੋਂ ਇਕ ਫੰਕਸ਼ਨ ਤੋਂ ਵਾਪਸ ਆਏ ਸਨ ਅਤੇ ਦੋਦਾ ਵਿਖੇ ਪਹਿਲਾ ਤੋਂ ਖੜਾ ਆਪਣਾ ਮੋਟਰਸਾਈਕਲ ਚੁੱਕਿਆ ਅਤੇ ਪਿੰਡ ਵਾਪਸ ਆ ਰਹੇ ਸਨ। ਇਸ ਦੌਰਾਨ ਮੋਟਰਸਾਈ...

27 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ, ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

Sunday, November 3 2019 07:45 AM
ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਵੱਲਾ ਵਿਖੇ ਚੱਲ ਰਹੀ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਚ ਲਿਆ ਗਿਆ ਹੈ। ਇਸ ਇਜਲਾਸ ਦੌਰਾਨ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ 27 ਨਵੰਬਰ ਨੂੰ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਜਿਸ ਦੌਰਾਨ ਪ੍ਰਧਾਨ, ਸੀਨੀਅਰ ਮੀ...

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਰਜਿਸਟਰੇਸ਼ਨ ਸ਼ੁਰੂ , ਸੇਵਾ ਕੇਂਦਰਾਂ ‘ਤੇ ਸ਼ਰਧਾਲੂਆਂ ਦੀਆਂ ਲੱਗੀਆਂ ਲਾਇਨਾਂ

Friday, November 1 2019 08:02 AM
ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਰਕੇ ਅੱਜ ਤੋਂ ਸੂਬੇ ਭਰ ‘ਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜ਼ਿਲ੍ਹੇ ‘ਚ ਬਣੇ ਸੇਵਾ ਕੇਂਦਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਵੀ...

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਏਅਰ ਇੰਡੀਆ ਨੇ ਲੰਡਨ ਲਈ ਭਰੀ ਪਹਿਲੀ ਉਡਾਣ

Thursday, October 31 2019 08:04 AM
ਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰਤੀ ਏਅਰ ਲਾਈਨ ਵੱਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਦੇ ਤਹਿਤ ਅੱਜ ਇੰਡੀਆ ਕੰਪਨੀ ਦੀ ਪਹਿਲੀ ਫਲਾਈਟ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰੀ। ਇਸ ਜਹਾਜ਼ ‘ਤੇ ‘ੴ’ ਦਾ ਧਾਰਮਿਕ ਚਿੰਨ ਬਣਿਆ ਹੋਇਆ ਹੈ। ਉਡਾਨ ਦੀ ਰਵਾਨਗੀ ਤੋਂ ਪਹਿਲਾਂ ਏਅਰਪੋਰਟ ‘ਤੇ ਅਰਦਾਸ ਵੀ ਕੀਤੀ ਗਈ ਤੇ ਫਿਰ ਹੀ ਉਡਾਨ ਨੂੰ ਲੰਡਨ ਲਈ ਰਵਾਨਾ ਕੀਤਾ ਗਿਆ। ਹਵਾਈ ਯਾਤਰਾ ਨੂੰ ਰਵਾਨਾ ਕਰਨ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼,ਭਾਜਪਾ ਸੂਬਾ ਪ੍ਰਧਾਨ...

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ ,ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Tuesday, October 29 2019 06:55 AM
ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰਬਾਦਲ ਨੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਇਸ ਮਗਰੋਂ ਸ਼੍ਰੋਮਣੀ ਅਕ...

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ਕਰੇ ਭੁਗਤਾਨ : ਸੁਖਬੀਰ ਬਾਦਲ

Tuesday, October 29 2019 06:51 AM
ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ...

ਪੁਲਿਸ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ

Saturday, October 26 2019 07:24 AM
ਮੋਗਾ : ਬੀਤੇ ਦਿਨੀਂ ਮੋਗਾ ਦੇ CIA ਸਟਾਫ ਨੇ ਭਾਰਤ-ਪਾਕਿ ਸਰਹੱਦ ‘ਤੇ ਸਰਕੰਡਿਆਂ ‘ਚ ਲੁਕੋ ਕੇ ਰੱਖੀ ਗਈ 10 ਕਰੋੜ ਰੁਪਏ ਕੀਮਤ ਦੀ ਤਕਰੀਬਨ ਢਾਈ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ । ਦੱਸ ਦੇਈਏ ਕਿ ਪੁਲਿਸ ਨੇ ਦੱਸਿਆ ਕਿ ਮੋਗਾ ਗੁਪਤ ਸੂਚਨਾ ਤੋਂ ਜਾਣਕਾਰੀ ਮਿਲੀ ਕਿਪਾਕਿਸਤਾਨੀ ਤਸਕਰਾਂ ਵੱਲੋਂ ਫਿਰੋਜਪੁਰ ਦੇ ਕੋਲ ਭਾਰਤੀ ਸਰਹੱਦ ‘ਤੇ ਜ਼ੀਰੋ ਲਾਈਨ ਦੇ ਕੋਲ ਵੱਡੀ ਮਾਤਰਾ ‘ਚ ਹੈਰੋਇਨ ਦੀ ਖੇਪ ਭੇਜੀ ਗਈ ਹੈ, ਜੋ ਉੱਥੇ ਸਰਕੰਡਿਆਂ ‘ਚ ਲੁਕੋ ਕੇ ਰੱਖੀ ਗਈ ਹੈ। ਪੁਲਿਸ ਟੀਮ ਨੇ ਤੁਰੰਤ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ੀਰੋ ਲਾਈਨ ‘ਤੇ ਸਰਕੰਡਿਆਂ ‘ਚ...

ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸਵੇਰੇ ਲੁਧਿਆਣਾ ਦੇ ਗਿੱਲ ਚੌਂਕ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ

Saturday, October 26 2019 07:18 AM
ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸਵੇਰੇ ਲੁਧਿਆਣਾ ਦੇ ਗਿੱਲ ਚੌਂਕ ਪਹੁੰਚਣ ‘ਤੇ ਭਰਵਾਂ ਸਵਾਗਤ ਹੋਇਆ ਹੈ। ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਬੀਤੀ ਰਾਤ ਲੁਧਿਆਣਾ ਪੁੱਜਾ ਸੀ , ਜਿੱਥੇ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ। ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾ...

ਕਾਂਗਰਸ ਸਰਕਾਰ ਨੇ ਦਾਖਾ ਦੀ ਹਾਰ ਦਾ ਗੁੱਸਾ ਡਾਕਟਰ ਚੀਮਾ ਖ਼ਿਲਾਫ ਉਹਨਾਂ ਦੀ ਸੁਰੱਖਿਆ ਛਤਰੀ ਵਾਪਸ ਲੈ ਕੇ ਕੱਢਿਆ : ਸੁਖਬੀਰ ਬਾਦਲ

Friday, October 25 2019 06:20 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਾਖਾ ਵਿਚ ਮਿਲੀ ਹਾਰ ਦਾ ਗੁੱਸਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਖ਼ਿਲਾਫ ਕੱਢਣ ਅਤੇ ਉਹਨਾਂ ਨੂੰ ਦਿੱਤੀ ਸੁਰੱਿਖਆ ਛਤਰੀ ਵਾਪਸ ਲੈਣ ਲਈ ਸਖ਼ਤ ਫਟਕਾਰ ਲਾਈ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਡਾਕਟਰ ਚੀਮਾ ਨੂੰ ਦਿੱਤੇ ਸੱਤ ਸੁਰੱਖਿਆ ਕਰਮਚਾਰੀਆਂ ਵਿਚੋਂ ਪੰਜ ਨੂੰ ਵਾਪਸ ਬੁਲਾ ਲਿਆ ਸੀ। ਇਹ ਫੈਸਲਾ ਸੂਬੇ ਅੰਦਰ ਜ਼ਿਮਨੀ ਚੋਣਾਂ ਵਾਸਤੇ ਪਈਆਂ ਵੋਟਾਂ ਦੀ ਗਿਣਤੀ ਮੁਕੰਮਲ ਹੋਣ ‘ਤੇ ਲਿਆ ਗਿਆ, ਜਿਸ...

ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 1201 ਵੋਟਾਂ ਨਾਲ ਅੱਗੇ

Thursday, October 24 2019 07:12 AM
ਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ। ਇਸ ਦੌਰਾਨ ਵੱਡੀ ਖਬਰ ਫਗਵਾੜਾ ਤੋਂ ਸਾਹਮਣੇ ਆ ਰਹੀ ਹੈ ਕਿ ਪਹਿਲੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 1201 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ...

ਫਿਰ ਚਰਚਾ ‘ਚ ਆਇਆ ‘ਨੀਟੂ ਸ਼ਟਰਾਂ ਵਾਲਾ’, ਗਿਣਤੀ ਕੇਂਦਰ ਦੇ ਬਾਹਰ ਪਾੜੇ ਕੱਪੜੇ

Thursday, October 24 2019 07:09 AM
ਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ।ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ। ਇਸ ਦੌਰਾਨ ਫਗਵਾੜਾ ਤੋਂ ਚੋਣ ਲੜ੍ਹ ਰਹੇ ਆਜ਼ਾਦ ਉਮੀਦਵਾਰ ਨੀਟੂ ਸਟਰਾਂ ਵਾਲਾ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਵੀ ਨੀਟੂ ਨੇ ਗਿਣਤੀ ਕੇਂਦਰ ਦੇ ਬਾਹਰ ਆਪਣੇ ਕੱਪੜੇ ਪਾੜ ਕੇ ਸਿਸਟਮ ਦੇ ਪ੍ਰਤੀ ਵਿਰੋਧ ਪ੍ਰਗਟ ਕੀਤਾ।ਪੱਤਰਕਾਰ...

ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਦਸਵੇਂ ਰਾਊਂਡ ਵਿਚ 10540 ਵੋਟਾਂ ਨਾਲ ਅੱਗੇ

Thursday, October 24 2019 07:08 AM
ਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ। ਇਸ ਦੌਰਾਨ ਹਲਕਾ ਜਲਾਲਾਬਾਦ ਜ਼ਿਮਨੀ ਚੋਣ ਲਈ ਅੱਜ ਹੋ ਰਹੀ ਵੋਟਾਂ ਦੀ ਗਿਣਤੀ ਦੇ ਦਸਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ। ਜਿਸ ਵਿਚ ਜਲਾਲਾਬਾਦ ‘ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਨੂੰ 33929 ਵੋਟਾਂ ,ਸ਼...

E-Paper

Calendar

Videos