Monday, November 22 2021 07:44 AM
ਲਖਨਊ, 22 ਨਵੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 750 ਕਿਸਾਨਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਵੀ ਧਿਆਨ 'ਚ ਰੱਖਿਆ ਜਾਵੇ। ਦੁੱਧ ਦੇ ਲਈ ਇਕ ਨੀਤੀ ਆ ਰਹੀ ਹੈ। ਉਸ ਦੇ ਵੀ ਅਸੀਂ ਖ਼ਿਲਾਫ਼ ਹਾਂ, ਬੀਜ ਕਾਨੂੰਨ ਵੀ ਹੈ ਇਨ੍ਹਾਂ ਸਾਰਿਆਂ 'ਤੇ ਅਸੀਂ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਹਾਂ।...
Monday, November 22 2021 07:43 AM
ਪਠਾਨਕੋਟ, 22 ਨਵੰਬਰ - ਬੀਤੀ ਰਾਤ ਪਠਾਨਕੋਟ ਵਿਚ ਇਕ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਗਰਨੇਡ ਧਮਾਕਾ ਹੋਇਆ। ਜ਼ਿਕਰਯੋਗ ਹੈ ਕਿ ਸੂਬੇ ਦਾ ਕਾਊਂਟਰ ਇੰਟੈਲੀਜੈਂਸ ਵਿੰਗ ਇਸ ਦੀ ਜਾਂਚ ਕਰ ਰਿਹਾ ਹੈ। ਉੱਥੇ ਹੀ ਗੁਲਨੀਤ ਸਿੰਘ ਖੁਰਾਣਾ, ਏ.ਆਈ.ਜੀ.- ਕਾਊਂਟਰ ਇੰਟੈਲੀਜੈਂਸ ਦਾ ਕਹਿਣਾ ਹੈ ਕਿ ਸਥਾਨਕ ਪੁਲਿਸ, ਕਾਊਂਟਰ ਇੰਟੈਲੀਜੈਂਸ, ਸੀ.ਆਈ.ਡੀ. ਮਿਲ ਕੇ ਕੰਮ ਕਰ ਰਹੇ ਹਨ। ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਅਸੀਂ ਸਬੂਤ ਇਕੱਠੇ ਕਰ ਰਹੇ ਹਾਂ ਅਤੇ ਤੱਥਾਂ ਦੇ ਆਧਾਰ 'ਤੇ ਕਾਰਵਾਈ ਕਰਾਂਗੇ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਗਰਨੇਡ ਸੁੱਟਿਆ ਗਿਆ ਹੈ ਤਾਂ ਕ...
Wednesday, November 17 2021 08:21 AM
ਲੁਧਿਆਣਾ, 17 ਨਵੰਬਰ ( ) ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਕੱਢਿਆ ਗਿਆ। ਜੁਗੋ ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋ ਆਰੰਭ ਹੋਏ ਨਗਰ ਕੀਰਤਨ ਵਿ...
Tuesday, November 16 2021 06:33 AM
ਫਿਰੋਜ਼ਪੁਰ, 16 ਨਵੰਬਰ:
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਹਿਤ ਖੇਤੀਬਾੜੀ ਵਿਭਾਗ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫਿਰੋਜ਼ਪੁਰ ਓਮ ਪ੍ਰਕਾਸ਼, ਐਸ.ਡੀ.ਐਮ. ਜ਼ੀਰਾ ਸੂਬਾ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਦੀ ਸਪਲਾਈ ਸਰਕਾਰੀ ਮਾਪਦੰਡਾਂ ਮੁਤਾਬਿਕ ਕਰਨ ਲਈ ਹਦਾਇਤ ਕੀਤੀ।
ਉਨ੍ਹਾਂ ਡੀ....
Monday, November 15 2021 07:37 AM
ਰਾਏਕੋਟ, 15 ਨਵੰਬਰ (ਤੇਜਿੰਦਰ ਰਾਜੋਆਣਾ) ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸੀਨੀਅਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ, ਅਜੀਤ ਸਰ ਸਕੂਲ ਰਾਏਕੋਟ ਅਤੇ ਦਵਾਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਟੈਗੋਰ ਮਾਡਰਨ ਸਕੂਲ ਤੋਂ ਸੀਨੀਅਰ ਅਧਿਆਪਕਾਂ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਇਸ ਰੈਲੀ ਦੌਰਾਨ ਲਡ਼ਕਿਆਂ ਵੱਲੋਂ ਪੈਦਲ ਮਾਰਚ ਕ...
Monday, November 15 2021 07:35 AM
ਰਾਏਕੋਟ, 15 ਨਵੰਬਰ ( ਤੇਜਿੰਦਰ ਰਾਜੋਆਣਾ) ਥਾਣਾ ਸੁਧਾਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਰਮਨਪ੍ਰੀਤ ਸਿੰਘ ਅਨੁਸਾਰ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਘੁਮਾਣ ਚੌਂਕ 'ਚ ਸਮੇਤ ਪੁਲਿਸ ਪਾਰਟੀਤਾਇਨਾਤ ਏ.ਐਸ.ਆਈ. ਰਾਜਦੀਪ ਸਿੰਘ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪਿੰਦਰ ਸਿੰਘ ਹਨੀ ਪੁੱਤਰ ਗੁਰਿੰਦਰ ਸਿੰਘ ਵਾਸੀ ਨਵੀਂ ਆਬਾਦੀ ਅਕਾਲਗੜ੍ਹ ਤੇ ਕਾਰਤਿਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਸਿਨੇਮਾ ਹਾਲ ਗਾਰਡ ਰੂਮ ਸੁਧਾਰ ਪਿਛਲੇ ਕਾਫ਼ੀ ਸਮੇਂ ਤੋਂ ਨਸ...
Friday, November 12 2021 09:26 AM
ਫਗਵਾੜਾ 12 ਨਵੰਬਰ (ਅਸ਼ੋਕ ਸ਼ਰਮਾ) ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਸਾਬਕਾ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਬੰਦ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਜਲਦ ਖੋਲਿਆ ਜਾਵੇ। ਜਥੇਦਾਰ ਭੁੰਗਰਨੀ ਨੇ ਕੇਂਦਰ ਸਰਕਾਰ ਪਾਸੋਂ ਪੁਰਜੋਰ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦਿਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੀ ਗੁਰੂ ਨਾਨਕ ਨਾਮਲੇਵਾ ਸੰਗਤ ਦੀਆਂ ਧਾ...
Friday, November 12 2021 09:21 AM
ਚੰਡੀਗੜ੍ਹ, 12 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਲੰਘਣਾ ਕਰਨ ’ਤੇ ਸਕੂਲਾਂ ਨੂੰ 2 ਲੱਖ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹੁਣ ਦਫਤਰਾਂ ਵਿੱਚ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ’ਤੇ ਪੰ...
Friday, November 12 2021 09:20 AM
ਚੰਡੀਗੜ੍ਹ, 12 ਨਵੰਬਰ-
‘ਆਪ’ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।...
Wednesday, October 27 2021 08:07 AM
ਚੰਡੀਗੜ੍ਹ, 27 ਅਕਤੂਬਰ - ਸਿੱਧੂ ਦੇ ਟਵੀਟ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਸਿੱਧੂ ਕੁਝ ਨਹੀਂ ਜਾਣਦੇ ਅਤੇ ਬਹੁਤ ਜ਼ਿਆਦਾ ਬੋਲਦੇ ਹਨ ਉਹ ਦਿਮਾਗ ਨਹੀਂ ਰੱਖਦੇ।
Wednesday, October 27 2021 08:06 AM
ਚੰਡੀਗੜ੍ਹ, 27 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਹੇ ਹਨ | ਟਵੀਟ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ |...
Wednesday, October 27 2021 08:05 AM
ਲੁਧਿਆਣਾ,27ਅਕਤੂਬਰ- ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ, 48 ਹਜਾਰ ਵੈਟ ਸੰਬੰਧੀ ਝਗੜੇ ਖ਼ਤਮ,1ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ। ਵਪਾਰੀਆਂ ਨੂੰ ਤੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਵਪਾਰੀਆਂ ਨੂੰ ਟੈਕਸ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਦੀ ਲੋੜ ਨਹੀਂ।...
Wednesday, October 27 2021 08:05 AM
ਜੇਕਰ ਬੀ.ਐੱਸ.ਐਫ. ਦਾ ਮਸਲਾ ਕੇਂਦਰ ਸਰਕਾਰ ਨਹੀਂ ਹੱਲ ਕਰਦੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ
Wednesday, October 27 2021 08:04 AM
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ |
Tuesday, October 26 2021 08:15 AM
ਚੰਡੀਗੜ੍ਹ, 26 ਅਕਤੂਬਰ-
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਸਕਦੇ ਹਨ। ਇਸ ਸਬੰਧ ਵਿੱਚ ਇਹ ਸੰਕੇਤ ਅੱਜ ਉਦੋਂ ਮਿਲਿਆ ਜਦੋਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਲਈ ਮੀਡੀਆ ਨੂੰ ਸੱਦਾ ਦਿੱਤਾ।...