News: ਪੰਜਾਬ

ਸ੍ਰੀ ਫਤਿਹਗੜ੍ਹ ਸਾਹਿਬ: ਕੌਮਾਂਤਰੀ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

Thursday, October 24 2019 07:06 AM
ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਇੱਕ ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ। ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਹੀ ਅੱਜ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਫ਼ਤਹਿ...

ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ‘ਚ 8ਵੇਂ ਗੇੜ ਦੀ ਗਿਣਤੀ ਪੂਰੀ, ਜਾਣੋ ਕੌਣ ਚੱਲ ਰਿਹੈ ਅੱਗੇ !

Thursday, October 24 2019 06:53 AM
ਫਗਵਾੜਾ: ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਚੋਣ ਕਮਿਸ਼ਨ ਵੱਲੋਂ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਫਗਵਾੜਾ ਜ਼ਿਮਨੀ ਚੋਣ ਦੀ ਵੋਟਿੰਗ ਦੀ ਗਿਣਤੀ ਵੀ ਸ਼ੁਰੂ ਹੋ ਚੁੱਕੀ ਹੈ। ਇਥੇ ਗਿਣਤੀ ਦੇ 8 ਰਾਊਂਡ ਪੂਰੇ ਹੋ ਚੁੱਕੇ ਹਨ, ਜਿੱਥੇ ਕਾਂਗਰਸ ਪਾਰਟੀ ਹੀ ਲੀਡ ਕਰ ਰਹੀ ਹੈ। ਜਿਸ ਦੌਰਾਨ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਕੁੱਲ 10788 ਵੋਟਾਂ ਨਾਲੋਂ ਅੱਗੇ ਚੱਲ ਰਹੇ ਹਨ। ਜਦਕਿ ਭਾਜਪਾ ਦੇ ਰਾਜੇਸ਼ ਬੱਗਾ ਦੂਜੇ ਨੰਬਰ ‘ਤੇ ਹਨ ਅਤੇ ਬਸਪਾ ਪਾਰ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਹਜ਼ਾਰ ਲੀਟਰ ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 7 ਗ੍ਰਿਫਤਾਰ

Wednesday, October 23 2019 07:08 AM
ਮਾਨਸਾ: ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਹਰਿਆਣਾ ’ਚ ਸਰਚ ਵਾਰੰਟ ’ਤੇ ਰੇਡ ਕਰ ਕੇ 10 ਹਜ਼ਾਰ ਲਿਟਰ ਲਾਹਣ, 150 ਲੀਟਰ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ਸੋਨਾ ਸਿੰਘ, ਚਾਨਣ ਸਿੰਘ, ਕਸ਼ਮੀਰ ਸਿੰਘ,ਓਮ ਪ੍ਰਕਾਸ਼, ਮਲਕੀਤ ਸਿੰਘ ਦਰਸ਼ਨ ਸਿੰਘ, ਗੁਰਦੀਪ ਸਿੰਘਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋੋਂ ਸ਼ਰਾਬ ਦੇ ਦਰਜ ਹੋਏ ਮੁਕੱਦਮੇ ’ਚ ਗ੍ਰਿਫਤਾਰ ਵਿਅਕਤੀ ਗੁਰਮੇਜ ਸਿੰਘ ਵਾਸੀ ਝੰਡਾਂ ਕਲਾਂ ਜੋੋ ਹਰ...

ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ ‘ਚ ਪਟੀਸ਼ਨ ਦਾਖਲ

Wednesday, October 23 2019 07:07 AM
ਚੰਡੀਗੜ੍ਹ: ਡੇਰਾ ਸੱਚਾ ਸੌਦਾ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਹੈ। ਪਟੀਸ਼ਨ ‘ਚ ਰਾਮ ਰਹੀਮ ਦੀ ਅਦਾਲਤ ਵਿਚ ਮੌਜੂਦਗੀ ਦੀ ਮੰਗ ਕਰਦਿਆਂ ਉਸ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਹੈ।ਉਧਰ ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਰਾਮ ਰਹੀਮ ‘ਤੇ ਜੇਲ੍ਹ ‘ਚ ਤਿੰਨ ਵਾਰ ਹਮਲਾ ਹੋ ਚੁੱਕਿਆ ਹੈ। ਪਟੀਸ਼ਨ ’ਚ ਰਾਮ ਰਹੀਮ ਨੂੰ ਕੋਰਟ ’ਚ ਪੇਸ਼ ਕਰਨ ਦੀ ਮੰਗ ਵੀ ਕੀਤੀ ਗਈ ਹੈ। ਦੋਸ਼ ਲਾਇਆ ਗਿਆ ਹੈ ਕਿ ਜੇਲ ਪ੍ਰਸ਼ਾਸਨ ਰਾਮ ਰਹੀਮ ਨਾਲ ਉਨ੍ਹਾਂ...

ਅੰਤਰਰਾਸ਼ਟਰੀ ਨਗਰ ਕੀਰਤਨ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ, ਦਰਸ਼ਨਾਂ ਲਈ ਸੰਗਤਾਂ ਦਾ ਉਮੜਿਆ ਸੈਲਾਬ

Wednesday, October 23 2019 07:04 AM
ਪਟਿਆਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਗਿਆ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਪਟਿਆਲਾ ਪਹੁੰਚਿਆ, ਜਿਥੇ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਬੀਤੇ ਦਿਨ ਨਾਭਾ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਕਰੀਬ 2.30 ਵਜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਹੁੰਚਿਆ। ਜਿਥੇ ਰਾਤਰੀ ਵਿਸਰਾਮ ਤੋਂ ਬਾ...

ਕੌਮਾਂਤਰੀ ਨਗਰ ਕੀਰਤਨ ਦਾ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

Tuesday, October 22 2019 06:52 AM
ਨਾਭਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੰਗਰੂਰ ਤੋਂ ਨਾਭਾ ਪਹੁੰਚਣ ਤੱਕ ਥਾਂ -ਥਾਂ ਭਰਵਾਂ ਸਵਾਗਤ ਹੋਇਆ ਹੈ। ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਗੁਰੂਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆ ਵਾਲਾ) ਨਾਭਾ ਵਿਖੇ ਪਹੁੰਚਿਆ ਹੈ। ਜਿੱਥੇ ਗੁਰੂਦੁਆਰਾ ਸਾਹਿਬਬਾਬਾ ਅਜਾਪਾਲ ਸਿੰਘ ਘੋੜਿਆ ਵਾਲਾ ਵਿਖੇ ਵਿਸਰਾਮ ਕੀਤਾ ਹੈ। ਇਸ ਦੌਰਾਨ ਯਾਤਰਾ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕੁੱਝ ਸਮੇਂ ਬਾਅਦ ਨਾਭਾ ਤੋਂ ਪਟਿਆਲੇ ਲਈ ਰਵਾਨਾ ਹੋਵੇਗੀ। ਸ੍ਰੀ ਨਨ...

ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ ‘ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

Monday, October 21 2019 07:40 AM
ਦਾਖਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ ‘ਚ ਸਵੇਰ ਤੋਂ ਹੀ ਲਗਾਤਾਰ ਵੋਟਿੰਗ ਜਾਰੀ ਹੈ। ਜਿਸ ਦੌਰਾਨ ਸਵੇਰ ਤੋਂ ਹੀ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਚਾਰੇ ਹਲਕਿਆਂ ‘ਚ ਹੁਣ ਤੱਕ ਦੀ ਵੋਟਿੰਗ ਸਾਹਮਣੇ ਆ ਚੁੱਕੀ ਹੈ। ਜਿਸ ਦੌਰਾਨ ਹੁਣ ਤੱਕ ਮੁਕੇਰੀਆਂ ‘ਚ 23.5 ਫ਼ੀਸਦ, ਫਗਵਾੜਾ ‘ਚ 17.5 ਫ਼ੀਸਦ, ਦਾਖਾ ਹਲਕੇ ‘ਚ 23.76 ਅਤੇ ਜਲਾਲਾਬਾਦ ਹਲਕੇ ‘ਚ 29 ਫ਼ੀਸਦ ਵੋਟਿੰਗ ਹੋ ਚੁੱਕੀ ਹੈ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕ...

ਮੋਗਾ: ਇੱਕ ਵਿਅਕਤੀ ਨੇ ਹਵਸ ਮਿਟਾਉਣ ਲਈ 66 ਸਾਲਾ ਬਜ਼ੁਰਗ ਨਾਲ ਕੀਤਾ ਜਬਰ-ਜ਼ਨਾਹ

Friday, September 27 2019 06:56 AM
ਮੋਗਾ: ਪੰਜਾਬ ‘ਚ ਆਏ ਦਿਨ ਜ਼ਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ। ਆਪਣੀ ਹਵਸ ਮਿਟਾਉਣ ਲਈ ਸ਼ਰਾਰਤੀ ਅਨਸਰ ਬਜ਼ੁਰਗ ਮਹਿਲਾਵਾਂ ਨੂੰ ਵੀ ਸ਼ਿਕਾਰ ਬਣਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਵਿਅਕਤੀ ਵੱਲੋਂ 66 ਸਾਲਾ ਬਜ਼ੁਰਗ ਔਰਤ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਪੀੜਤਾ ਅਨੁਸਾਰ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਦੋਸ਼ੀ ਪੌੜੀਆਂ ਰਾਹੀਂ ਘਰ ਵਿਚ ਦਾਖਲ ਹੋਇਆ, ਜਿਵੇਂ ਹੀ ਮੈਨੂੰ ਪਤਾ ਲੱਗਾ ਤਾਂ ਮੈਂ ਉਸ ਦਾ ਵਿਰੋਧ ਕ...

ਪੰਜਾਬ ਦੇ ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਮੌਸਮ ਹੋਇਆ ਠੰਡਾ

Friday, September 27 2019 06:55 AM
ਜਲੰਧਰ: ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਕਈ ਥਾਈਂ ਆਸਮਾਨ ਵਿੱਚ ਚਾਰੇ ਪਾਸੇ ਸੰਘਣੇ ਕਾਲੇ ਬੱਦਲ ਛਾਏ ਰਹੇ। ਪੰਜਾਬ ਦੇ ਮੋਹਾਲੀ, ਜਲੰਧਰ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਹੋਰ ਇਲਾਕਿਆਂ ‘ਚ ਅੱਜ ਸਵੇਰੇ ਜ਼ੋਰਦਾਰ ਬਾਰਿਸ਼ ਹੋਈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਬਾਰਿਸ਼ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ। ਅਜਿਹੇ ਵਿੱਚ ਲੁਧਿਆਣਾ ਵਿੱਚ ਭਾਰੀ ਮੀਂਹ ਪਿਆ। ਇਸ ਬਾਰੀ ਬਾਰਿਸ਼ ਨੇ ਪ੍ਰਸਾਸ਼ਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਕਿਉਂਕਿ ਇਸ ਬਾਰਿਸ਼ ਸ਼ਹਿਰ ਦੇ ਕਈ ਹ...

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Friday, September 27 2019 06:54 AM
ਲੁਧਿਆਣਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਚੱਲ ਰਿਹਾ ਹੈ। ਜਿਸ ਦੌਰਾਨ ਅੱਜ ਦਾਖਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਪਾਰਟੀ ਦੇ ਵਰਕਰ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ ਮਨਪ੍ਰੀਤ ਇਯਾਲੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮਸਕੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ , ਲੱਖਾਂ ਰੁਪਏ ਕਰਜ਼ਾ ਲੈ ਕੇ ਗਿਆ ਸੀ ਵਿਦੇਸ਼

Friday, September 20 2019 06:42 AM
ਜ਼ੀਰਕਪੁਰ : ਅਮਰੀਕਾ ਦੇ ਸ਼ਿਕਾਗੋ ’ਚ ਗਰੋਸਰੀ ਦੇ ਸਟੋਰ ਵਿਚ ਕੰਮ ਕਰਦੇ ਨੌਜਵਾਨ ਨੂੰ ਲੁੱਟਣ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਇੱਕ ਭਾਰਤੀ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਬਲਜੀਤ ਸਿੰਘ ਉਰਫ ਪ੍ਰਿੰਸ ਵਾਸੀ ਜ਼ੀਰਕਪੁਰ ਸ਼ਹਿਰ ਦੇ ਪਿੰਡ ਛੱਤ ਵਜੋਂ ਹੋਈ ਹੈ। ਇਹ ਭਾਰਤੀ ਨੌਜਵਾਨਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਇੱਥੇ ਹੀ ਆਪਣੇ ਪਿੰਡ ਦੇ ਅਵਤਾਰ ਸਿੰਘ ਪਾਪੀ ਨਾਮਕ ਵਿਅਕਤੀ ਦੇ ਗਰੋਸਰੀ ਦੇ ਸਟੋਰ ਵਿਚ ਕੰਮ ਕਰਦਾ ਸੀ।ਜਾਣਕਾਰੀ ਮੁਤਾਬਕ ਜਦੋਂ ਪ੍ਰਿੰਸ ਬੀਤੀ 18 ਸਤੰਬਰ ਨੂੰ ਤਕਰੀਬਨ ਰ...

ਭਾਰਤੀ ਹਵਾਈ ਫੌਜ ਦੀ ਵਧੀ ਜੰਗੀ ਸਮਰੱਥਾ, ਸ਼ਾਮਲ ਹੋਏ 8 ਅਪਾਚੇ ਹੈਲੀਕਾਪਟਰ

Tuesday, September 3 2019 06:26 AM
ਪਠਾਨਕੋਟ: ਪੰਜਾਬ ਦੇ ਪਠਾਨਕੋਟ ਏਅਰਬੇਸ ’ਤੇ ਭਾਰਤੀ ਹਵਾਈ ਫੌਜ (ਆਈ.ਏ.ਐੱਫ.) ਦੀ ਜੰਗੀ ਸਮਰੱਥਾ ਵਧਾਉਣ ਲਈ ਅਮਰੀਕਾ ਦੇ ਬਣੇ 8 ‘ਅਪਾਚੇ ਏ.ਐੱਚ-64 ਈ.’ ਜੰਗੀ ਹੈਲੀਕਾਪਟਰਾਂ ਨੂੰ ਆਈ.ਏ.ਐੱਫ. ’ਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪਠਾਨਕੋਟ ਏਅਰ ਫੋਰਸ ਸਟੇਸ਼ਨ ‘ਤੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ‘ਚ ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਬੋਇੰਗ ਇੰਡੀਆ, ਸਲੀਲ ਗੁਪਤੇ ਨੇ ਅਪਾਚੇ ਹਮਲੇ ਦੇ ਹੈਲੀਕਾਪਟਰ ਦੀ ਰਸਮੀ ਚਾਬੀ ਨੂੰ ਭਾਰਤੀ ਹਵਾਈ ਸੈਨਾ ਦੇ ਮੁਖੀ ਮਾਰਸ਼ਲ ਬੀਐਸ ਧਨੋਆ ਨੂੰ ...

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਪਈਆਂ ਮਹਿੰਗੀਆਂ , ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

Wednesday, August 28 2019 07:07 AM
ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਦਾਤਾਰਪੁਰ ’ਚ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਅਸ਼ਲੀਲ ਹਰਕਤਾਂ ਕਰਨ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਦਾਤਾਰਪੁਰ ਦੇ ਸਰਕਾਰੀ ਸਕੂਲ ’ਚ ਪ੍ਰਿੰਸੀਪਲ ਵਿਕਰਮ ਸਿੰਘ ਨੂੰ ਅੱਜ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ‘ਚ ਬੀਤੇ ਦਿਨੀਂ ਦਾਤਾਰਪੁਰ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਆਪਣੇ ਹੀ ਸਕੂਲ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਰੰਗੇ ਹੱਥੀਂ ਫੜਿਆ ਗਿਆ ਸੀ। ਸਰਕਾਰੀ ਸਕੂਲ ਦੇ ਦਫ਼ਤਰ ਅੰਦਰ ਪ੍ਰਿੰਸੀਪਲ ਅਤੇ ਮਹਿਲਾ ਅਧਿਆ...

ਅੰਮ੍ਰਿਤਸਰ: ਦੇਰ ਰਾਤ ਸ਼ੱਕੀ ਹਾਲਤਾਂ ‘ਚ ਮੁੰਡੇ-ਕੁੜੀ ਦੀ ਲਾਸ਼ ਬਰਾਮਦ, ਜਾਂਚ ‘ਚ ਜੁਟੀ ਪੁਲਿਸ

Wednesday, August 21 2019 07:42 AM
ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਸਾਹਮਣੇ ਮੰਗਲਵਾਰ ਰਾਤ ਉਸ ਵਕਤ ਦਹਿਸ਼ਤ ਫੈਲ ਗਈ ਜਦੋਂ ਸ਼ੱਕੀ ਹਾਲਾਤਾਂ ‘ਚ ਮੁੰਡੇ-ਕੁੜੀ ਦੀਆਂ ਸੜਕ ਵਿਚਕਾਰ 2 ਸਿਰ ਕੱਟੀਆਂ ਲਾਸ਼ਾਂ ਮਿਲੀਆਂ। ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਜਿਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਜਣੇ ਐਕਟਿਵਾ ‘ਤੇ ਸਵਾਰ ਸਨ। ਨੌਜਵਾਨ ਦੀ ਧੌਣ ਸੜਕ ਤੋਂ ਕੁਝ ਦੂਰੀ ‘ਤੇ ਫੁੱਟਪਾਥ ‘ਤੇ ਪਈ ਮਿਲੀ, ਜਦਕਿ ਲੜਕੀ ਦੀ ਧੌਣ ਐਕਟਿਵਾ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਮਿਲੀ। ਫਿਲਹਾਲ ਮ੍ਰਿਤਕਾਂ ਦੀ ਅਜੇ ਤੱਕ ਪਛਾਣ ...

ਲੁਧਿਆਣਾ: ਸਤਲੁਜ ਦਰਿਆ ਦੇ ਪਾਣੀ ਦਾ ਘਟਿਆ ਪੱਧਰ, ਲੋਕਾਂ ਨੂੰ ਮਿਲੀ ਰਾਹਤ

Wednesday, August 21 2019 07:41 AM
ਲੁਧਿਆਣਾ: ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ‘ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਾਰਨ ਡੈਮ ਦੇ ਫਲੱਡ ਗੇਟ ਖੋਲ੍ਹਣੇ ਪਏ। ਜਿਸ ਕਾਰਨ ਸਤਲੁਜ ਅਤੇ ਬਿਆਸ ਦਰਿਆ ਦਾ ਪਾਣੀ ਪੱਧਰ ਵੱਧ ਗਿਆ ਸੀ, ਜਿਸ ਦੌਰਾਨ ਜਲੰਧਰ, ਲੁਧਿਆਣਾ ਅਤੇ ਰੋਪੜ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ। ਲੋਕਾਂ ਆਪਣਾ ਘਰ-ਬਾਰ ਛੱਡਣ ਨੂੰ ਮਜ਼ਬੂਰ ਹੋ ਰਹੇ ਹਨ। ਪਰ ਅਜਿਹੇ ‘ਚ ਇਹਨਾਂ ਲੋਕਾਂ ਲਈ ਚੰਗੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਕਰੀਬ 6 ਫੁੱਟ ਤੋਂ ਜ਼ਿਆਦਾ ਘੱਟ ਗਿਆ, ਜਿਸ ਕਾਰਨ ਲੋਕਾਂ ਨੂੰ ਥੋੜੀ...

E-Paper

Calendar

Videos