News: ਪੰਜਾਬ

ਹੜ੍ਹ ਤੋਂ ਬਾਅਦ ਕਰੀਬ 200 ਪਿੰਡ ਖ਼ਾਲੀ ਕਰਵਾਏ, ਪੰਜਾਬ 'ਚ ਹੁਣ ਤਕ ਛੇ ਮੌਤਾਂ, ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

Monday, August 19 2019 11:13 AM
ਚੰਡੀਗੜ੍ਹ/ਜਲੰਧਰ : ਪਹਾੜਾਂ ਤੇ ਮੈਦਾਨੀ ਹਿੱਸਿਆਂ 'ਚ ਤਿੰਨ ਦਿਨਾਂ ਤੋਂ ਬਾਰਸ਼ ਜਾਰੀ ਰਹਿਣ ਕਾਰਨ ਪੰਜਾਬ 'ਚ ਨਦੀਆਂ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਸ਼ਨਿਚਰਵਾਰ ਤੇ ਐਤਵਾਰ ਤੋਂ ਬਾਅਦ ਸੋਮਵਾਰ ਸਵੇਰੇ ਵੀ ਜ਼ਬਰਦਸਤ ਮੀਂਹ ਪਿਆ। ਹੁਣ ਤਕ ਸੂਬੇ ਵਿਚ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਤਲੁਜ ਸਮੇਤ ਸਾਰੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ ਜਿਸ ਕਾਰਨ ਕਈ ਇਲਾਕਿਆਂ 'ਚ ਹੜ੍ਹ ਆ ਗਿਆ ਹੈ। ਹੁਣ ਤਕ 200 ਪਿੰਡ ਖ਼ਾਲੀ ਕਰਵਾਏ ਜਾ ਚੁੱਕੇ ਹਨ। ਕਈ ਪਿੰਡਾਂ ਦਾ ਹੋਰਨਾ ਥਾਵਾਂ ਨਾਲ ਸੰਪਰਕ ਟੁੱਟ ਗਿਆ ਹੈ। ਕੈਪ...

ਰੂਪਨਗਰ: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

Monday, August 19 2019 11:06 AM
ਰੂਪਨਗਰ: ਪਿਛਲੇ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਵਿੱਚੋਂ ਛੱਡੇ ਗਏ ਪਾਣੀ ਕਰਬ ਰੂਪਨਗਰ ਜ਼ਿਲ੍ਹੇ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ। ਜ਼ਿਲ੍ਹੇ ‘ਚ ਹਰ ਪਾਸੇ ਪਾਣੀ-ਪਾਣੀ ਹੋਇਆ ਪਿਆ ਤੇ ਬਹੁਤ ਸਾਰੇ ਲੋਕ ਬੇਘਰ ਹੋ ਗਏ ਹਨ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ, ਜਿਥੇ ਉਹਨਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਜ਼ਿੰਦਗੀ ਨੂੰ ਲੀਹਾਂ ‘ਤੇ ਲਿਆਉਣ ਲਈ ਸਰਕਾਰ ਵੱਲੋਂ ਉਚਿੱਤ ਕਦਮ ਚੁੱਕੇ ਜਾਣਗੇ ਅਤੇ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਸਰਕਾਰ...

ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਣ ਕਾਰਨ ਖੋਲ੍ਹੇ ਗਏ ਫਲੱਡ ਗੇਟ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ

Saturday, August 17 2019 06:34 AM
ਨੰਗਲ: ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਪੈ ਰਹੇ ਲਗਾਤਾਰ ਮੀਹਾਂ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਕਰੀਬ 1,670 ਫੁੱਟ ਤੱਕ ਪੁੱਜ ਗਿਆ ਹੈ। ਜਿਸ ਦੌਰਾਨ ਅੱਜ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਇਸ ਸਬੰਧੀ ਭਾਖੜਾ ਬਿਆਸ ਬੋਰਡ ਮੈਨੇਜਮੈਂਟ ਬੋਰਡ ਵੱਲੋਂ ਦਰਿਆ ਦੇ ਕੰਢੇ ‘ਤੇ ਵਸਦੇ ਪਿੰਡਾਂ ਲਈ ਇੱਕ ਚੇਤਾਵਨੀ ਜਾਰੀ ਕੀਤੀ ਗਈ ਜਿਸ ‘ਚ ਕਿਹਾ ਗਿਆ ਹੈ ਕਿ ਜੇ ਫਲੱਡਗੇਟਸ ਰਾਹੀਂ ਪਾਣੀ ਛੱਡਣ ਦੀ ਸਥਿਤੀ ਉਤਪੰਨ ਹੁੰਦੀ ਹੈ ਤਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਛੱਡਣੇ ਪੈ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਇ...

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Monday, August 12 2019 06:58 AM
ਪੰਚਕੂਲਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। ਬੀਤੇ ਦਿਨ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਚੱਲ ਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਪਹੁੰਚਿਆ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ...

ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੁਸਲਿਮ ਭਾਈਚਾਰੇ ਨੇ ਮਨਾਈ ਈਦ (ਤਸਵੀਰਾਂ)

Monday, August 12 2019 06:55 AM
ਮਲੇਰਕੋਟਲਾ: ਅੱਜ ਦੇਸ਼ ਭਰ ਦੇ ਵਿੱਚ ਮੁਸਲਿਮ ਭਾਈਚਾਰੇ ਵੱਲੋ ਈਦ ਉਲ-ਜੂਹ (ਬਕਰੀਦ) ਦਾ ਤਿਉਹਾਰ ਬੜੇ ਸਰਧਾ ਭਾਵਨਾ ਨਾਲ ਮਨਾਈਆ ਗਿਆ।ਇਸ ਦੇ ਮੱਦੇਨਜਰ ਅੱਜ ਪੰਜਾਬ ਦੇ ਬਹੁ ਗਿਣਤੀ ਵਾਲੇ ਸਹਿਰ ਮਲੇਰਕੋਟਲਾ ਵਿੱਚ ਵੀ ਹਜ਼ਾਰਾਂ ਲੋਕਾ ਵੱਲੋ ਈਦ ਦੀ ਨਮਾਜ਼ ਏਸ਼ੀਆ ਦੀ ਸਭ ਤੋ ਵੱਡੀ ਈਦਗਾਹ ਵਿਖੇ ਅਦਾ ਕੀਤੀ ਗਈ ਅਤੇ ਦੁਆ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਇਲਾਕਿਆਂ ਬਠਿੰਡਾ, ਪਟਿਆਲਾ,ਲੁਧਿਆਣਾ, ਜਲੰਧਰ ਅਤੇ ਸ੍ਰੀ ਫਤਹਿਗੜ੍ਹ ‘ਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਮਨਾਇਆ। ਤੁਹਾਨੂੰ ਦੱਸ ਦਈਏ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸਥਿਤ ਰੋਜ਼ਾ ਸਰੀਫ ਵਿਖੇ...

ਕਾਂਗਰਸੀ ਵਿਧਾਇਕ ਬੇਅਦਬੀ ਕੇਸਾਂ ਦੀ ਜਾਂਚ ਨੂੰ ਮਰਜ਼ੀ ਮੁਤਾਬਕ ਘੁੰਮਾ ਰਹੇ ਹਨ: ਸ਼੍ਰੋਮਣੀ ਅਕਾਲੀ ਦਲ

Friday, August 9 2019 07:30 AM
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗਦਿਆਂ ਕਾਂਗਰਸੀ ਵਿਧਾਇਕ ਆਪਣੇ ਸਿਆਸੀ ਫਾਇਦੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੀਆਂ ਘਿਨੌਣੀਆਂ ਘਟਨਾਵਾਂ ਦੀ ਜਾਂਚ ਨੂੰ ਮਰਜ਼ੀ ਮੁਤਾਬਿਕ ਇੱਧਰ ਉੱਧਰ ਘੁੰਮਾ ਰਹੇ ਹਨ। ਇਸ ਤਰ੍ਹਾਂ ਉਹਨਾਂ ਕਾਨੂੰਨ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਾਲ ਹੀ ਵਿਚ ਹੋਈਆਂ ਮੀਟਿੰਗਾਂ ਦੌਰਾਨ ਕਾਂਗਰਸੀ ਵਿਧਾਇਕ ਸਰਕਾਰ ਉੱਤੇ ਬੇਅਦਬ...

ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Friday, August 9 2019 07:26 AM
ਸ੍ਰੀ ਆਨੰਦਪੁਰ ਸਾਹਿਬ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਹੈ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਸਨ ,ਜਿਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਹਨ। ਦੱਸਿਆ ਜਾਂਦਾ ਹੈ ਕਿ ਕੌਮਾਂਤਰ...

ਲੁਧਿਆਣਾ ਵਿਖੇ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ

Wednesday, August 7 2019 07:43 AM
ਲੁਧਿਆਣਾ, 7 ਅਗਸਤ - ਅੱਜ ਸਵੇਰੇ ਸਰਦਾਰ ਨਗਰ 'ਚ ਸਥਿਤ ਇੱਕ ਹੌਜ਼ਰੀ ਫ਼ੈਕਟਰੀ ਦੀ ਤੀਜੀ ਮੰਜ਼ਲ 'ਤੇ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ਹਨ, ਜਿਨ੍ਹਾਂ ਵਲੋਂ ਅੱਗ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੈਕਟਰੀ 'ਚ ਕੰਮ ਕਰਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਤੀਜੀ ਮੰਜ਼ਲ 'ਤੇ ਗੋਦਾਮ ਅਤੇ ਕੁਝ ਮਸ਼ੀਨਾਂ ਸਨ। ਅੱਗ ਲੱਗਣ ਤੋਂ ਬਾਅਦ ਇੱਥੇ ਕੰਮ ਕਰਦੇ ਕੁਝ ਕਰਮਚਾਰੀ ਥੱਲੇ ਆ ਗਏ ਪਰ ਛੱਤ 'ਤੇ ਗਏ ਕਈ ਕਰਮਚਾਰੀ ਉੱਥੇ ਫਸ ਗਏ। ਇਨ੍ਹਾਂ ਸਾਰਿਆਂ ਨੂੰ ਪੌ...

ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Wednesday, August 7 2019 07:42 AM
ਫਗਵਾੜਾ, 7 ਅਗਸਤ - ਭਾਜਪਾ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇਹਾਂਤ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ 'ਚ ਅੱਜ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।...

ਸ੍ਰੀ ਮੁਕਤਸਰ ਸਾਹਿਬ : ਹਾਦਸੇ ਤੋਂ ਬਾਅਦ ਲੋਕਾਂ ਨੇ ਸੜਕ 'ਤੇ ਲਾਇਆ ਧਰਨਾ, ਆਵਾਜਾਈ ਠੱਪ

Wednesday, August 7 2019 07:42 AM
ਸ੍ਰੀ ਮੁਕਤਸਰ ਸਾਹਿਬ, - ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ 'ਤੇ ਪਿੰਡ ਝਬੇਲਵਾਲੀ ਅਤੇ ਵੜਿੰਗ ਵਿਚਕਾਰ ਅੱਜ ਸਵੇਰੇ ਬੱਸ ਦੀ ਮੋਟਰਸਾਈਕਲ ਨਾਲ ਹੋਈ ਟੱਕਰ 'ਚ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਸੀ। ਕਰੀਬ ਦੋ ਘੰਟੇ ਪਹਿਲਾਂ ਵਾਪਰੇ ਇਸ ਸੜਕ ਹਾਦਸੇ ਮਗਰੋਂ ਭਾਵੇਂ ਨੌਜਵਾਨਾਂ ਦੀਆਂ ਲਾਸ਼ਾਂ ਐਂਬੂਲੈਂਸ 'ਚ ਰੱਖ ਦਿੱਤੀਆਂ ਗਈਆਂ ਹਨ ਪਰ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਲੋਕਾਂ ਨੇ ਲਾਸ਼ਾਂ ਵਾਲੀਆਂ ਗੱਡੀਆਂ ਨੂੰ ਜਾਣ ਨਹੀਂ ਦਿੱਤਾ ਅਤੇ ਸੜਕ 'ਤੇ ਹੀ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਪੀੜਤ ਪਰਿਵਾਰ ਅਤੇ ਹੋਰ ਧਰਨਾਕਾਰੀ ਮੰਗ ਕਰ ਰਹੇ ਹਨ ਕਿ ਬ...

ਮਹਾਰਾਣੀ ਪ੍ਰਨੀਤ ਕੌਰ ਹੋਈ 23 ਲੱਖ ਦੀ ਆਨਲਾਈਨ ਠੱਗੀ ਦਾ ਸ਼ਿਕਾਰ -

Wednesday, August 7 2019 07:38 AM
ਪਟਿਆਲਾ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ 23 ਲੱਖ ਰੁਪਏ ਦੀ ਆਨਲਾਈਨ ਠੱਗੀ ਦਾ ਸ਼ਿਕਾਰ ਹੋਏ ਹਨ .ਇਹ ਠੱਗੀ ਬੈਂਕ ਦਾ ਮੈਨੇਜਰ ਬਣ ਕੇ ਕੀਤੀ ਗਈ .ਸਾਈਬਰ ਕ੍ਰਾਈਮ ਕਰਨ ਵਾਲੇ ਦੋਸ਼ੀ ਨੂੰ ਝਾਰਖੰਡ ਵਿਚੋਂ ਕਾਬੂ ਕਰ ਲਿਆ ਗਿਆ ਹੈ ਅਤੇ ਠੱਗੀ ਗਈ ਰਾਸ਼ੀ ਵੀ ਬਰਾਮਦ ਕਰ ਲਈ ਗਈ ਹੈ . ਪੜ੍ਹੋ ਪੂਰਾ ਮਾਮਲਾ- ਅਤਾਉੱਲਾ ਅੰਸਾਰੀ ਨਾਮਕ ਵਿਅਕਤੀ ਨੇ ਝਾਰਖੰਡ ਤੋਂ ਪ੍ਰਨੀਤ ਕੌਰ ਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਉਹ ਐਸ ਬੀ ਆਈ ਬੈਂਕ ਦਾ ਮੈਨੇਜਰ ਬੋਲ ਰਿਹਾ ਹੈ। ਉਨ੍ਹਾਂ ਨੇ ਪ੍ਰਨੀਤ ਕੌਰ ਦੀ ਤ...

ਸਕੂਲ ਦੀ ਕੰਧ ਡਿੱਗਣ ਕਾਰਨ ਇੱਕ ਹਲਾਕ, 8 ਜ਼ਖ਼ਮੀ

Wednesday, July 31 2019 06:43 AM
ਰਾਮਪੁਰਾ ਫੂਲ, ਸਥਾਨਕ ਸ਼ਹਿਰ ਅੰਦਰ ਬਣੇ ਭਾਰਤੀਆ ਮਾਡਲ ਸਕੂਲ ਦੀ ਕੰਧ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਅੱਠ ਦੇ ਕਰੀਬ ਵਿਅਕਤੀ ਫੱਟੜ ਹੋ ਗਏ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਬਿਲਕੁਲ ਵਿਚਕਾਰ ਭਾਰਤੀਆ ਮਾਡਲ ਸਕੂਲ ਦੀ ਖ਼ਸਤਾ ਹਾਲਤ ਕੰਧ ਅਚਾਨਕ ਗਾਂਧੀ ਬਸਤੀ ਵਾਲੇ ਡਿੱਗ ਗਈ। ਇਸ ਸਬੰਧੀ ਜਿਵੇਂ ਹੀ ਸ਼ਹਿਰ ਵਾਸੀਆਂ ਨੂੰ ਪਤਾ ਲੱਗਾ ਤਾਂ ਲੋਕ ਮਦਦ ਕਰਨ ਲਈ ਪਹੁੰਚਣ ਲੱਗੇ। ਇਕੱਤਰ ਹੋਏ ਲੋਕਾਂ ਨੇ ਮਲਬੇ ਹੇਠਾਂ ਆਏ ਵਿਅਕਤੀਆਂ ਨੂੰ ਬਾਹਰ ਕੱਢ ਕੇ ਆਪਣੇ ਵਾਹਨਾਂ ਰਾਹੀਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਘਟਨਾ ਸਥਾਨ ’ਤੇ ਕੰਧ ਡਿੱਗਣ ਕ...

ਬੱਚਿਆਂ ਦਾ ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ: ਮਜੀਠੀਆ

Wednesday, July 31 2019 06:42 AM
ਰਾਜਪੁਰਾ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਆਗੂਆਂ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕ ਹਰਿੰਦਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਪਿੰਡ ਖੇੜੀ ਗੰਡਿਆਂ ਦੇ ਲਾਪਤਾ ਹੋਏ ਬੱਚਿਆਂ ਜਸ਼ਨਦੀਪ ਸਿੰਘ ਅਤੇ ਹਸ਼ਨਦੀਪ ਸਿੰਘ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਮਜੀਠੀਆ ਨੇ ਆਖਿਆ ਕਿ ਬੱਚਿਆਂ ਨੂੰ ਲੱਭਣ ਵਿਚ ਪੁਲੀਸ ਪ੍ਰਸ਼ਾਸਨ ਵੱਲੋਂ ਵਰਤੀ ਗਈ ਕੁਤਾਹੀ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸ...

ਮੋਤੀ ਮਹਿਲ ਵੱਲ ਜਾ ਰਹੇ ਕਿਸਾਨਾਂ ਨੂੰ ਵਾਈਪੀਐੱਸ ਚੌਕ ’ਤੇ ਰੋਕਿਆ

Wednesday, July 31 2019 06:41 AM
ਪਟਿਆਲਾ, ਘੱਗਰ ਦਰਿਆ, ਟਾਂਗਰੀ ਨਦੀ ਅਤੇ ਪਟਿਆਲਾ ਨਦੀ ਸਮੇਤ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਪਟਿਆਲਾ ਜ਼ਿਲ੍ਹੇ ਦੇ ਸਬੰਧਤ ਇਲਾਕਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੇ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਅੱਜ ਝੰਡਾ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਪੁਲੀਸ ਫੋਰਸ ਨੇ ਕਿਸਾਨਾਂ ਦੇ ਕਾਫ਼ਲੇ ਨੂੰ ਮਹਿਲ ਤੋਂ ਪਹਿਲਾਂ ਹੀ ਵਾਈਪੀਐੱਸ ਚੌਕ ’ਤੇ ਰੋਕ ਲਿਆ ਤੇ ਕਿਸਾਨ ਉੱਥੇ ਹੀ ਧਰਨਾ ਮਾਰ ਕੇ ਬੈਠ ਗਏ। ਮੁੱਖ ਮੰਤਰੀ ਦੇ ਓਐੱਸਡ...

‘ਭਾਈ! ਬਿਜਲੀ ਵਾਲੇ ਆਏ ਨੇ, ਕੁੰਡੀਆਂ ਲਾਹ ਦਿਓ ਤੇ ਘੇਰਾ ਪਾ ਲਓ’

Thursday, July 25 2019 06:26 AM
ਬਠਿੰਡਾ ‘ਭਾਈ, ਬਿਜਲੀ ਵਾਲੇ ਆ ਗਏ ਨੇ, ਕੁੰਡੀਆਂ ਲਾਹ ਦਿਓ ਤੇ ਘੇਰਾ ਪਾ ਲਓ’। ਗੁਰੂ ਘਰ ’ਚੋਂ ਇਹ ਮੁਨਿਆਦੀ ਉਦੋਂ ਹੋਈ ਜਦੋਂ ਪਾਵਰਕੌਮ ਦੇ ਉੱਡਣ ਦਸਤੇ ਨੇ ਇਕ ਪਿੰਡ ਵਿਚ ਬਿਜਲੀ ਚੋਰੀ ਫੜਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਛਾਪਾ ਮਾਰਿਆ। ਉੱਡਣ ਦਸਤੇ ਦੇ ਇੰਚਾਰਜ ਐਕਸੀਅਨ ਨੇ ਬਠਿੰਡਾ-ਮੁਕਤਸਰ ਰੋਡ ’ਤੇ ਪੈਂਦੇ ਇਕ ਪਿੰਡ ਦੀ ਇਹ ਘਟਨਾ ਸੁਣਾਈ ਹੈ, ਜਿੱਥੋਂ ਦੇ ਗੁਰਦੁਆਰੇ ਵਿਚੋਂ ਲੋਕਾਂ ਨੂੰ ਫੌਰੀ ਕੁੰਡੀਆਂ ਲਾਹੁਣ ਲਈ ਸੁਚੇਤ ਕੀਤਾ ਗਿਆ। ਇੰਜ ਹੀ ਬੀਤੇ ਦਿਨ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ’ਚ ਵਾਪਰਿਆ, ਜਿੱਥੋਂ ਦੇ ਗੁਰਦੁਆਰੇ ਵਿਚ ਵੀ ਇਸੇ ਤਰ...

E-Paper

Calendar

Videos