News: ਪੰਜਾਬ

‘ਭਾਈ! ਬਿਜਲੀ ਵਾਲੇ ਆਏ ਨੇ, ਕੁੰਡੀਆਂ ਲਾਹ ਦਿਓ ਤੇ ਘੇਰਾ ਪਾ ਲਓ’

Thursday, July 25 2019 06:26 AM
ਬਠਿੰਡਾ ‘ਭਾਈ, ਬਿਜਲੀ ਵਾਲੇ ਆ ਗਏ ਨੇ, ਕੁੰਡੀਆਂ ਲਾਹ ਦਿਓ ਤੇ ਘੇਰਾ ਪਾ ਲਓ’। ਗੁਰੂ ਘਰ ’ਚੋਂ ਇਹ ਮੁਨਿਆਦੀ ਉਦੋਂ ਹੋਈ ਜਦੋਂ ਪਾਵਰਕੌਮ ਦੇ ਉੱਡਣ ਦਸਤੇ ਨੇ ਇਕ ਪਿੰਡ ਵਿਚ ਬਿਜਲੀ ਚੋਰੀ ਫੜਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਛਾਪਾ ਮਾਰਿਆ। ਉੱਡਣ ਦਸਤੇ ਦੇ ਇੰਚਾਰਜ ਐਕਸੀਅਨ ਨੇ ਬਠਿੰਡਾ-ਮੁਕਤਸਰ ਰੋਡ ’ਤੇ ਪੈਂਦੇ ਇਕ ਪਿੰਡ ਦੀ ਇਹ ਘਟਨਾ ਸੁਣਾਈ ਹੈ, ਜਿੱਥੋਂ ਦੇ ਗੁਰਦੁਆਰੇ ਵਿਚੋਂ ਲੋਕਾਂ ਨੂੰ ਫੌਰੀ ਕੁੰਡੀਆਂ ਲਾਹੁਣ ਲਈ ਸੁਚੇਤ ਕੀਤਾ ਗਿਆ। ਇੰਜ ਹੀ ਬੀਤੇ ਦਿਨ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ’ਚ ਵਾਪਰਿਆ, ਜਿੱਥੋਂ ਦੇ ਗੁਰਦੁਆਰੇ ਵਿਚ ਵੀ ਇਸੇ ਤਰ...

ਕਾਰ ਦੇ ਦਰਵਾਜ਼ਿਆਂ ’ਚੋਂ 16 ਕਿੱਲੋ ਅਫ਼ੀਮ ਬਰਾਮਦ

Monday, July 15 2019 06:17 AM
ਜਲੰਧਰ, ਦਿਹਾਤੀ ਪੁਲੀਸ ਨੇ ਦੋ ਜਣਿਆਂ ਨੂੰ 16 ਕਿਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਨੇ ਪਿੰਡ ਮੱਲੀਆਂ ਮੋੜ ’ਤੇ ਨਾਕੇਬੰਦੀ ਦੌਰਾਨ ਇੱਕ ਕਾਰ ਨੰਬਰ ਪੀਬੀ 02- ਡੀਪੀ -4190 ਨੂੰ ਕਬਜ਼ੇ ਵਿੱਚ ਲਿਆ। ਕਾਰ ਵਿੱਚ ਬੈਠੇ 2 ਨੌਜਵਾਨਾਂ ਨੇ ਆਪਣੀ ਪਛਾਣ ਪੰਜਾਬ ਸਿੰਘ ਅਤੇ ਦਲਜੀਤ ਸਿੰਘ ਦੋਵੇਂ ਵਾਸੀ ਪਿੰਡ ਬੁਤਾਲਾ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਦੱਸੀ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 16 ਕਿਲੋ ਅਫੀਮ ਬਰਾਮਦ ਹੋਈ। ਦੋਵੇਂ ਜਣਿਆਂ ਨੇ ਤਿੰਨ ਪੈਕਟਾਂ ਵਿੱਚ ਇੱਕ-ਇੱਕ ਕਿਲ...

‘ਆਪ’ ਨੇ ਅਕਾਲੀਆਂ ਦੇ ਧਰਨੇ ’ਤੇ ਪਾਈ ‘ਮਿੱਟੀ’

Saturday, July 13 2019 07:10 AM
ਮੋਗਾ, ਇਥੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਦੇ ਬਰਾਬਰ ਅਕਾਲੀਆਂ ਨੂੰ ਮਹਿੰਗੀ ਬਿਜਲੀ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਚੌਕ ’ਚ ਖੜ੍ਹ ਕੇ ਬਾਦਲਾਂ ਵਿਰੁੱਧ ਪਰਚੇ ਵੰਡੇ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨਸੀਬ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ (ਬਾਦਲ) ਵੱਲੋਂ ਲਗਾਏ ਧਰਨੇ ’ਤੇ ‘ਆਪ’ ਨੇ ਹੱਲਾ ਬੋਲਦਿਆਂ ਨਾ ਕੇਵਲ ਮਹਿੰਗੀ ਬਿਜਲੀ ਲਈ ਸਿੱਧ...

ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਕਰਨ ਵਾਲੇ ਅਫ਼ਸਰ ਜੇਲ੍ਹ ਡੱਕੇ ਜਾਣਗੇ: ਸੁਖਬੀਰ

Saturday, July 13 2019 07:09 AM
ਮੋਗਾ, ਇਥੇ ਨਵੀਂ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਬੁਲਾਰਿਆਂ ਨੇ ਕਾਂਗਰਸ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਕਿਸਾਨ ਖੁਦਕਸ਼ੀਆਂ, ਨਸ਼ਿਆਂ ਨਾਲ ਮੌਤਾਂ ਤੇ ਨਸ਼ੇ ਦੀ ਵਿਕਰੀ, ਖੇਤੀ ਸੈਕਟਰ ਲਈ ਬਿਜਲੀ ਤੇ ਮਗਨਰੇਗਾ ਫੰਡਾਂ ’ਚ ਘਪਲਾ ਤੇ ਸੂਬੇ ’ਚ ਲਾਕਾਨੂੰਨੀ ਦੇ ਮੁੱਦੇ ਭਾਰੂ ਰਹੇ। ਜ਼ਿਲ੍ਹਾ ਸਕੱਤਰੇਤ ਤੱਕ ਰੋਸ ਮਾਰਚ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ। ਪਾਰਟੀ ਪ੍ਰ...

ਝੱਖੜ ਨੇ ਉਡਾਏ ਬਿਜਲੀ ਦੇ ਫਿਊਜ਼; ਦਰਜਨਾਂ ਟਰਾਂਸਫਾਰਮਰ ਤੇ ਖੰਭੇ ਡੇਗੇ

Wednesday, July 3 2019 06:18 AM
ਮਾਨਸਾ, ਅੱਧੀ ਰਾਤ ਮਾਨਸਾ ਜ਼ਿਲ੍ਹੇ ’ਚ ਆਏ ਤੇਜ਼ ਤੁਫਾਨ ਨੇ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਵਾ ਨੇ ਪਿੰਡਾਂ ਸ਼ਹਿਰਾਂ ’ਚ ਸੈਂਕੜੇ ਦਰਖ਼ਤ ਉਖਾੜੇ ਤੇ ਟਾਹਣੇ ਤੋੜ ਦਿੱਤੇ। ਦਰਖ਼ਤਾਂ ਦੇ ਡਿੱਗਣ ਕਰਕੇ ਬਿਜਲੀ ਦੇ ਟਰਾਂਸਫਾਰਮਰ ਤੇ ਖੰਭੇ ਡਿੱਗ ਗਏ ਜਿਸ ਕਰਕੇ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਤੇਜ਼ ਝੱਖੜ ਨੇ ਦੁਕਾਨਾਂ ਦੇ ਬਾਹਰ ਲੱਗੇ ਫਲੈਕਸ ਬੋਰਡ ਤੇ ਸੜਕਾਂ ਕਿਨਾਰੇ ਲੱਗੇ ਦਿਸ਼ਾ ਸੂਚਕ ਵੀ ਪੈਰਾਂ ਤੋਂ ਉਖਾੜ ਦਿੱਤੇ ਹਨ। ਅਰਧ ਸ਼ਹਿਰੀ ਖੇਤਰ ਦੇ ਐਸਡੀਓ ਸੁਖਦੇਵ ਸਿੰਘ ਨੇ ਦੱਸਿਆ ਰਾਤ ਵੇਲੇ ਆਏ ਤੇਜ਼ ਝੱਖੜ ਨੇ ਦਰਜਨਾਂ ਪਿੰਡਾਂ ਦੀ ਬਿਜਲੀ ਠੱਪ ਕਰ ਦਿੱਤੀ...

ਨਿਗਮ ਮੁਲਾਜ਼ਮਾਂ ਨੇ ਧਰਨਾ ਲਾ ਕੇ ਤਨਖ਼ਾਹ ਮੰਗੀ

Wednesday, July 3 2019 06:16 AM
ਲੁਧਿਆਣਾ, ਪਿਛਲੇ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਸਰਾਭਾ ਨਗਰ ਸਥਿਤ ਡੀ ਜ਼ੋਨ ਦਫ਼ਤਰ ਘੇਰ ਕੇ ਧਰਨਾ ਲਾਇਆ ਤੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਵਾਲਮੀਕਿ ਧਰਮ ਸਮਾਜ ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਪ੍ਰਧਾਨ ਜੋਨੀ ਡੂਮਰਾ ਦੀ ਅਗਵਾਈ ਹੇਠ ਰੈਲੀ ਕੱਢੀ। ਧਰਨੇ ਦੌਰਾਨ ਜੋਨੀ ਡੂਮਰਾ ਨੇ ਕਿਹਾ ਕਿ ਜਿਹੜੀ ਨਗਰ ਨਿਗਮ ਆਪਣੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਸਕਦੀ, ਉਹ ਸ਼ਹਿਰ ’ਚ ਵਿਕਾਸ ਕਿਵੇਂ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋ...

ਘਰ ਵਿਚੋਂ ਖੂਨ ਨਾਲ ਲਥਪਥ ਲਾਸ਼ ਮਿਲੀ

Wednesday, July 3 2019 06:15 AM
ਗੁਰੂਸਰ ਸੁਧਾਰ, ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਵਿਚ ਇਕ ਅਧਖੜ ਉਮਰ ਦੇ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਉਸ ਦੇ ਘਰ ਵਿਚੋਂ ਹੀ ਮਿਲੀ ਹੈ। ਮ੍ਰਿਤਕ ਬਲਤੇਜ ਸਿੰਘ (53) ਦਾ ਵਿਆਹ ਨਹੀਂ ਸੀ ਹੋਇਆ ਤੇ ਉਹ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਥਾਣਾ ਸੁਧਾਰ ਦੇ ਐੱਸਐੱਚਓ ਇੰਸਪੈਕਟਰ ਅਜੈਬ ਸਿੰਘ ਅਤੇ ਫੋਰੈਂਸਿਕ ਟੀਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਅਮਲੇ ਸਮੇਤ ਘਟਨਾ ਸਥਾਨ ’ਤੇ ਪੁੱਜੇ। ਥਾਣਾ ਦਾਖਾ ਦੇ ਮੁੱਖ ਅਫ਼ਸਰ ਜਗਦੀਸ਼ ਕੁਮਾਰ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਦੀ ਹਦਾਇਤ ‘ਤੇ ਲਾਸ਼ ਦੇ ਜ਼ਖ਼ਮ ਧੋ ਕੇ ਸਾਫ਼ ਕੀਤੇ ਗਏ। ਬਾਅਦ ਦੁਪਹਿ...

ਰੰਧਾਵਾ ਨੇ ਜੇਲ੍ਹ ’ਚ ਹਿੰਸਾ ਦੇ ਮੁੱਦੇ ’ਤੇ ਸੁਖਬੀਰ ਨੂੰ ਵੰਗਾਰਿਆ

Tuesday, July 2 2019 06:35 AM
ਚੰਡੀਗੜ੍ਹ, ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵੱਲੋਂ ਕੀਤੀ ਹਿੰਸਾ ਉੱਪਰ ਟਿੱਪਣੀਆਂ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫਾ ਮੰਗ ਕੇ ਆਪਣੇ ਬੌਧਿਕ ਗਿਆਨ ਦੇ ਹਲਕੇਪਣ ਦਾ ਪ੍ਰਗਟਾਵਾ ਨਾ ਕਰਦੇ। ਉਨ੍ਹਾਂ ਨੇ ਸਾਬਕਾ ਉੱਪ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਜੇਕਰ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਜੇਲ੍ਹ ਮੈਨੂਅਲ ਨਹੀਂ ਪ...

ਹੈਰੋਇਨ ਤਸਕਰੀ ਮਾਮਲਾ: ਦੁਵੱਲਾ ਕਾਰੋਬਾਰ ਕਰਨ ਵਾਲਾ ਵਪਾਰੀ ਵਰਗ ਫ਼ਿਕਰਮੰਦ

Tuesday, July 2 2019 06:35 AM
ਅੰਮ੍ਰਿਤਸਰ, ਪਾਕਿਸਤਾਨੀ ਲੂਣ ਵਿਚ ਲੁਕਾ ਕੇ ਭੇਜੀ ਗਈ 532 ਕਿਲੋ ਹੈਰੋਇਨ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਦੁਵੱਲਾ ਵਪਾਰ ਕਰ ਰਿਹਾ ਸਮੁੱਚਾ ਵਪਾਰੀ ਵਰਗ ਫ਼ਿਕਰ ਵਿਚ ਹੈ। ਵਪਾਰੀਆਂ ਨੇ ਅਟਾਰੀ ਸਥਿਤ ਆਈਸੀਪੀ ’ਤੇ ਤੁਰੰਤ ਫੁੱਲ ਬਾਡੀ ਟਰੱਕ ਸਕੈਨਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿਚ ਕਸਟਮ ਵਿਭਾਗ ਨੇ ਸ਼ੱਕ ਦੇ ਆਧਾਰ ‘ਤੇ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ। ਇਨ੍ਹਾਂ ’ਚੋਂ ਇੱਕ ਅੰਮ੍ਰਿਤਸਰ ਤੋਂ ਵਪਾਰੀ ਗੁਰਪਿੰਦਰ ਸਿੰਘ ਹੈ, ਜਿਸ ਨੇ ਮੈਸਰਜ਼ ਕਨਿਸ਼ਕ ਐਂਟਰਪਰਾਈਜਿਜ਼ ਦੇ ਨ...

ਸਟੇਅਰਿੰਗ ਫੇਲ੍ਹ ਹੋਣ ਕਾਰਨ ਚਾਲਕ ਨੇ ਸਫੈਦੇ ’ਚ ਮਾਰੀ ਬੱਸ; 20 ਜ਼ਖ਼ਮੀ

Tuesday, July 2 2019 06:34 AM
ਪਟਿਆਲਾ, ਪਟਿਆਲਾ ਤੋਂ ਪਿਹੋਵਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ (ਪੀਬੀ 29-ਜੇ-9583) ਦਾ ਸਟੇਅਰਿੰਗ ਫੇਲ੍ਹ ਹੋ ਗਿਆ, ਜਿਸ ਕਾਰਨ ਵੱਡਾ ਹਾਦਸਾ ਟਾਲਣ ਲਈ ਬੱਸ ਦੇ ਚਾਲਕ ਜਸਬੀਰ ਸਿੰਘ ਮੋਗਾ ਨੇ ਬੱਸ ਸੜਕ ਕਿਨਾਰੇ ਖੜ੍ਹੇ ਸਫੈਦੇ ਵਿਚ ਮਾਰ ਦਿੱਤੀ। ਉਂਜ ਇਸ ਘਟਨਾ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ ਡੇਢ ਦਰਜਨ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਪਟਿਆਲਾ ਵਿਚਲੇ ਬੱਸ ਅੱਡੇ ਵਿੱਚੋਂ ਇਹ ਬੱਸ ਪਿਹੋਵਾ ਲਈ ਸਵੇਰੇ ਕਰੀਬ ਦਸ ਵਜੇ ਚੱਲੀ ਸੀ ਪਰ ਕਰੀਬ ਅੱਧੇ ਘੰਟੇ ਮਗਰੋਂ ਥਾਣਾ ਸਦਰ ਪਟਿਆਲਾ ਦੇ ਪਿੰਡ ਪੰਜੇਟਾ ਕੋਲ ਪੁੱਜਣ ’ਤੇ ਹਾਦਸਾ ਵਾਪਰ ਗਿਆ। ਹਾ...

ਛੁੱਟੀਆਂ ਖ਼ਤਮ ਹੋਣ ਦੇ ਬਾਵਜੂਦ ਵੀ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਨਾ ਦੇ ਬਰਾਬਰ

Monday, July 1 2019 07:07 AM
ਬਾਘਾਪੁਰਾਣਾ, 1 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀਆਂ ਛੁੱਟੀਆਂ ਖ਼ਤਮ ਹੋਣ ਬਾਅਦ ਅੱਜ ਪੰਜਾਬ ਦੇ ਸਰਕਾਰੀ ਸਕੂਲ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਖੁੱਲ੍ਹ ਗਏ ਹਨ। ਸਟਾਫ਼ ਤਾਂ ਸਕੂਲਾਂ 'ਚ ਨਿਸ਼ਚਿਤ ਸਮੇਂ 'ਤੇ ਪਹੁੰਚ ਗਿਆ ਪਰ ਕਲਾਸਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਨਾ ਦੇ ਬਰਾਬਰ ਰਹੀ। ਸਕੂਲਾਂ ਦਾ ਦੌਰਾ ਕਰਨ 'ਤੇ ਦੇਖਿਆ ਗਿਆ ਕਿ ਇੱਕਾ-ਦੁੱਕਾ ਵਿਦਿਆਰਥੀ ਹੀ ਜਮਾਤਾਂ 'ਚ ਬੈਠੇ ਦਿਖਾਈ ਦਿੱਤੇ, ਜਿਸ ਕਾਰਨ ਅਧਿਆਪਕ ਵੀ ਵਿਹਲੇ ਬੈਠਣ ਲਈ ਮਜਬੂਰ ਹੋ ਗਏ। ਸਕੂਲਾਂ 'ਚ ਬੱਚਿਆਂ ਦਾ ਘੱਟ ਗਿਣਤੀ 'ਚ ਪਹੁੰਚਣ ਦਾ ਕਾਰਨ ਪੈ ਰਹੀ ਅੱਤ ਦੀ ਗ...

ਬੱਸ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

Monday, July 1 2019 06:58 AM
ਭੁਨਰਹੇੜੀ, 1 ਜੁਲਾਈ - ਅੱਜ ਪਟਿਆਲਾ-ਪਹੇਵਾ ਮੁੱਖ ਮਾਰਗ 'ਤੇ ਪੰਜਾਬ ਰੋਡਵੇਜ਼ ਦੀ ਇੱਕ ਬੱਸ ਦਰਖ਼ਤ ਨਾਲ ਟਕਰਾਅ ਗਈ। ਇਸ ਹਾਦਸੇ 'ਚ ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ 'ਚ ਬੱਸ ਚਾਲਕ ਅਤੇ ਕੰਡਕਟਰ ਵੀ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਬੱਸ ਮੋਗਾ ਤੋਂ ਪਹੇਵਾ ਨੂੰ ਪਟਿਆਲਾ ਭੁਨਰਹੇੜੀ ਵਾਇਆ ਜਾ ਰਹੀ ਸੀ ਅਤੇ ਇਸ ਦੌਰਾਨ ਹੀ ਇਹ ਹਾਦਸਾ ਵਾਪਰ ਗਿਆ।...

ਤਹਿਸੀਲ ਮੁਲਾਜ਼ਮਾਂ ਤੋਂ ਅੱਕੀ ਔਰਤ ਨੇ ਨਿਗਲਿਆ ਜ਼ਹਿਰ

Friday, June 21 2019 07:59 AM
ਮੌੜ ਮੰਡੀ, ਸਥਾਨਕ ਤਹਿਸੀਲ ਕਰਮਚਾਰੀਆਂ ਦੇ ਲਾਰਿਆਂ ਤੋਂ ਅੱਕੀ ਪਿੰਡ ਮੌੜ ਚੜ੍ਹਤ ਸਿੰਘ ਦੀ ਔਰਤ ਨੇ ਅੱਜ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਪਾਲ ਕੌਰ ਪੁੱਤਰੀ ਮਰਹੂਮ ਮੱਖਣ ਸਿੰਘ ਪਿੰਡ ਮੌੜ ਚੜ੍ਹਤ ਸਿੰਘ ਦੀ ਮਾਤਾ ਚਰਨਜੀਤ ਕੌਰ ਦਾ ਆਪਣੇ ਹੀ ਪਰਿਵਾਰਕ ਮੈਂਬਰਾਂ ਨਾਲ ਜ਼ਮੀਨ ਦੀ ਵੰਡ ਦਾ ਕੇਸ ਚਲਦਾ ਸੀ, ਜਿਸ ਦਾ ਫੈਸਲਾ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਬਜ਼ੇ ਲਈ ਸਬੰਧਤ ਮਿਸਲ ਤਹਿਸੀਲ ਮੌੜ ਵਿਖੇ ਭੇਜ ਦਿੱਤਾ ਗਿਆ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਤੇ ਤਹਿਸੀਲ ਕਰ...

ਕਾਂਗੜ ਦੇ ਭਰੋਸੇ ਮਗਰੋਂ ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ

Friday, June 21 2019 07:58 AM
ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੇ ਮਾਲ ਮੰਤਰੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਮਗਰੋਂ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਕਾਂਗੜ ਨੇ ਅੱਜ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਮੰਤਰੀ ਨੇ 26 ਜੂਨ ਨੂੰ ਸਾਰੇ ਡਿਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆ...

ਭਾਰਤ ਸਰਕਾਰ ਸਾਕਾ ਨੀਲਾ ਤਾਰਾ ਦਾ ਸੱਚ ਜਨਤਕ ਕਰੇ: ਗਿਆਨੀ ਹਰਪ੍ਰੀਤ ਸਿੰਘ

Thursday, June 6 2019 08:36 AM
ਅੰਮ੍ਰਿਤਸਰ, - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੈੱ੍ਰਸ ਵਾਰਤਾ ਦੌਰਾਨ ਕਿਹਾ ਕਿ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵੱਲੋਂ ਲੁੱਟਿਆ ਗਿਆ ਕੀਮਤੀ ਖਜਾਨਾ ਵਾਪਸ ਨਹੀਂ ਕੀਤਾ ਗਿਆ।। ਸਿੱਖਾਂ ਦਾ ਇਹ ਹੱਕ ਹੈ ਕਿ ਇਸ ਹਮਲੇ ਦਾ ਸੱਚ ਭਾਰਤ ਸਰਕਾਰ ਜਨਤਕ ਕਰੇ।। ਇਸ ਦੇ ਨਾਲ ਹੀ ਉਨ•ਾਂ ਨੇ ਸ਼ਹੀਦੀ ਦਿਹਾੜੇ ਮੌਕੇ ਸਮੂਹ ਨਾਨਕ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਸਿਧਾਂਤਾਂ, ਸੰਸਥਾਵਾਂ ਤੇ ਕੌਮੀ ਮੁੱਦਿਆਂ ਨਾਲ ਸੰਬੰਧਿਤ ਮਸਲਿਆਂ ਨਾਲ ਨਜਿੱਠਣ ਲਈ ਮਿਲ ਬੈਠਣ ਵਾਲੀ ਸਿੱਖ ਪਰੰਪਰਾ ਨੂੰ ਮਜ਼ਬੂਤ ...

E-Paper

Calendar

Videos