News: ਪੰਜਾਬ

ਟਕਸਾਲੀਆਂ ਨਾਲ ਸਮਝੌਤਾ ਨਾ ਹੋਣ ’ਤੇ ਇਕੱਲਿਆਂ 13 ਸੀਟਾਂ ’ਤੇ ਲੜੇਗੀ ‘ਆਪ’

Wednesday, March 13 2019 06:44 AM
ਚੰਡੀਗੜ੍ਹ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਸਮਝੌਤਾ ਨਾ ਹੋਣ ਦੀ ਸੂਰਤ ਵਿਚ ‘ਆਪ’ ਇਕੱਲਿਆਂ 13 ਸੀਟਾਂ ਉਪਰ ਚੋਣ ਲੜੇਗੀ ਅਤੇ ਟਕਸਾਲੀਆਂ ਦਾ ਇਕ ਹਿੱਸਾ ‘ਆਪ’ ਨਾਲ ਗੱਠਜੋੜ ਕਾਇਮ ਕਰਨ ਲਈ ਬੀਰਦਵਿੰਦਰ ਸਿੰਘ ਨੂੰ ਬਠਿੰਡਾ ਤੋਂ ਚੋਣ ਲੜਾਉਣ ਦੀ ਪੇਸ਼ਕਸ਼ ਕਰ ਰਿਹਾ ਹੈ। ਸੂਤਰਾਂ ਅਨੁਸਾਰ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਬੀਰਦਵਿੰਦਰ ਸਿੰਘ ਨੂੰ ਦਿੱਤੀ ਜ਼ੁਬਾਨ ਅਨੁਸਾਰ ਆਨੰਦਪੁਰ ਸਾਹਿਬ ਤੋਂ ਹੀ ਚੋਣ ਲੜਾਉਣ ਦੇ ਸਟੈਂਡ ਉਪਰ ਕਾਇਮ ਹਨ ਜਿਸ ਕਾਰਨ ਇਨ੍ਹਾਂ ਦੋਵਾਂ ਧਿਰਾਂ ਦੀ ਗੱਲ ਕਿਸੇ ਸਿਰੇ ਨਹੀਂ ਚੜ੍ਹ ਰਹੀ। ਸੂਤਰਾਂ ਅਨੁਸਾਰ ਦੂ...

ਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗੱਲਬਾਤ ਨਹੀਂ: ਕੈਪਟਨ

Wednesday, March 13 2019 06:43 AM
ਚੰਡੀਗੜ੍ਹ, ਪੰਜਾਬ ਦੇਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗੱਲਬਾਤ ਨਹੀਂ: ਕੈਪਟਨ ਨੇ ਸੂਬੇ ਵਿੱਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਸ ਸਬੰਧ ਵਿੱਚ ਕਿਸੇ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਣ ਤੋਂ ਬਾਅਦ ਮੀਡੀਆ ਨਾਲ ਗ...

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਖ਼ਿਲਾਫ਼ ਪੋਸਟਰ ਚਿਪਕਾਏ

Tuesday, March 12 2019 05:36 AM
ਪਟਿਆਲਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ’ਚ ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ‘ਚਾਹੁੰਦਾ ਹੈ ਪੰਜਾਬ, ਕੈਪਟਨ ਪੰਜਾਬ ਤੋਂ ਬਾਹਰ’ ਦੇ ਪੋਸਟਰ ਲਗਾਏ ਗਏ। ਦੱਸਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਦੀ ਜਥੇਬੰਦੀ ਵੱਲੋਂ ਬਹਾਦਰਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਨੌਕਰੀ ਦੀ ਮੰਗ ’ਤੇ ‘ਟੈਂਕੀ ਅੰਦੋਲਨ’ ਵਿੱਢਿਆ ਹੋਇਆ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਗੌਰ ਨਾ ਕੀਤੇ ਜਾਣ ਕਾਰਨ ਉਨ੍ਹਾਂ ਦਾ ਰੋਸ ਵਧਦਾ ਜਾ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਚਿਪਕਾਏ ਗਏ ਪੋਸਟਰਾਂ ’ਤੇ ਕੈਪਟਨ ਅਮਰਿੰਦਰ ਸਿੰਘ ’ਤੇ ਬੇਰੁਜ਼ਗ...

ਮੁਲਾਜ਼ਮਾਂ ਨੇ ਦੂਜੇ ਦਿਨ ਵੀ ਠੱਪ ਰੱਖਿਆ ਕੰਮ-ਕਾਰ

Saturday, March 9 2019 06:39 AM
ਚੰਡੀਗੜ੍ਹ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਅੱਜ ਦੂਸਰੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖ ਕੇ ਪੰਜਾਬ ਸਕੱਤਰੇਤ, ਵਿਭਾਗਾਂ ਦੇ ਮੁੱਖ ਦਫਤਰਾਂ ਅਤੇ ਸੂਬੇ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਦਫਤਰਾਂ ਦੇ ਕੰਮ ਠੱਪ ਰਖੇ। ਸੂਤਰਾਂ ਅਨੁਸਾਰ ਸਰਕਾਰ ਨੇ ਹੰਗਾਮੀ ਮੀਟਿੰਗਾਂ ਕਰਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਅਤੇ ਸਕੱਤਰੇਤ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨਾਲ ਪਿਛਲੇ ਦਿਨੀਂ ਗੱਲਬਾਤ ਕਰਕੇ ਮੰਨੀਆਂ ਮੰਗਾਂ ਦੀਆਂ ਫਾਈਲਾਂ ਨੂੰ ਅੰਤਿਮ ਰੂਪ ਦੇਣ ਦੀ ਕਾਰਵਾਈ ਵਿੱਢ ਦਿੱਤੀ ਹੈ ਪਰ ਅੱਜ ਯੂਨੀਅਨ ਦੇ ਆਗੂਆਂ ਨੂੰ ...

ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਤੇ ਮੀਡੀਆ ਕਰਮੀਆਂ ਵਿਚਾਲੇ ਤਕਰਾਰ

Monday, March 4 2019 06:40 AM
ਅੰਮ੍ਰਿਤਸਰ, ਇਥੇ ਭਗਤਾਂਵਾਲਾ ਡੰਪ ’ਤੇ ਅੱਜ ਉਸ ਵੇਲੇ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰਨ ਦੇ ਇਛੁੱਕ ਇਲੈਕਟ੍ਰਾਨਿਕ ਮੀਡੀਆ ਕਰਮੀਆਂ ਅਤੇ ਸ੍ਰੀ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਤਕਰਾਰ ਹੋ ਗਈ। ਸ੍ਰੀ ਸਿੱਧੂ ਇਥੇ ਡੰਪ ਵਾਲੀ ਥਾਂ ’ਤੇ ਪਾਰਕ ਉਸਾਰਨ ਦਾ ਕੰਮ ਸ਼ੁਰੂ ਕਰਨ ਲਈ ਪੁੱਜੇ ਸਨ। ਜਦੋਂ ਸ੍ਰੀ ਸਿੱਧੂ ਵਾਪਸ ਪਰਤ ਰਹੇ ਸਨ ਤਾਂ ਮੀਡੀਆ ਕਰਮੀਆਂ ਨੇ ਭਾਰਤ-ਪਾਕਿ ਵਿਚ ਬਣੇ ਤਣਾਅ ਬਾਰੇ ਗੱਲ ਕਰਨ ਦੀ ਇੱਛਾ ਪ੍ਰਗਟਾਈ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਰੋਕ ਦਿੱ...

ਸਿੱਖਿਆ ਸਕੱਤਰ ਵੱਲੋਂ ਪ੍ਰੀਖਿਆ ਪ੍ਰਬੰਧਾਂ ਦੀ ਨਜ਼ਰਸਾਨੀ

Sunday, March 3 2019 07:12 AM
ਐਸ.ਏ.ਐਸ. ਨਗਰ (ਮੁਹਾਲੀ), ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੂਬੇ ਵਿੱਚ ਸ਼ੁਰੂ ਹੋਈਆਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਸਮੀਖਿਆ ਕੀਤੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਕਲ ਰੋਕਣ ਲਈ ਕੀਤੇ ਪੁਖ਼ਤਾ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਇਹ ਵੀ ਪਤਾ ਲੱਗਾ ਹੈ ਕਿ ਬੀਤੇ ਦਿਨੀਂ ਸਿੱਖਿਆ ਸਕੱਤਰ ਨੇ ਤਰਨ ਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ-2 ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸਕੱਤਰ ਸਕੂਲ ਦੀ ਅਸੁਰੱਖਿਅਤ ਇਮਾਰਤ ਦੇਖ ਕੇ ਦੰਗ ਰਹਿ ਗਏ, ਜੋ ਮਾਮੂਲੀ ਬਾਰਿਸ਼ ਕਾਰਨ ਵੀ ਚੋਅ ...

ਬਰਗਾੜੀ ਕਾਂਡ: ਐੱਸਪੀ, ਡੀਐੱਸਪੀ ਤੇ ਚਾਰ ਹੋਰਾਂ ਤੋਂ ਪੁੱਛਗਿੱਛ

Sunday, March 3 2019 07:11 AM
ਫਗਵਾੜਾ, ਬਰਗਾੜੀ ਕਾਂਡ ਦੇ ਮਾਮਲੇ ’ਚ ਚੱਲ ਰਹੀ ਜਾਂਚ ਦੇ ਸਬੰਧ ’ਚ ਵਿਸ਼ੇਸ਼ ਜਾਂਚ ਕਮੇਟੀ ਨੇ ਅੱਜ ਇੱਥੇ ਇਸ ਕੇਸ ਨਾਲ ਸਬੰਧਿਤ ਪੁਲੀਸ ਤੇ ਸਿਵਲ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਬਿਆਨ ਦਰਜ ਕੀਤੇ। ਅੱਜ ਸਵੇਰ ਤੋਂ ਹੀ ਏ.ਡੀ.ਜੀ.ਪੀ. ਪ੍ਰਮੋਦ ਕੁਮਾਰ, ਆਈ.ਜੀ. ਅਰੁਨਪਾਲ ਸਿੰਘ, ਐੱਸ.ਐੱਸ.ਪੀ. ਕਪੂਰਥਲਾ ਸਤਿੰਦਰ ਸਿੰਘ, ਡੀ.ਸੀ.ਪੀ. ਭੁਪਿੰਦਰ ਸਿੰਘ ’ਤੇ ਆਧਾਰਿਤ ਟੀਮ ਨੇ ਇਕ ਐੱਸ.ਪੀ., ਇਕ ਡੀ.ਐੱਸ.ਪੀ. ਅਤੇ ਚਾਰ ਸਿਵਲੀਅਨ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ। ਬਿਆਨਾਂ ਸਬੰਧੀ ਹੋਰ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਵਰਨਣਯੋਗ ਹੈ ਕਿ ਆਈ.ਜੀ. ਪਰਮਰ...

ਸਿਹਤ ਮੰਤਰੀ ਦੇ ਭਰੋਸੇ ਮਗਰੋਂ ਨਰਸਾਂ ਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਖਤਮ

Sunday, March 3 2019 07:10 AM
ਪਟਿਆਲਾ, ਨਰਸਿਜ਼, ਐਨਸਿਲਰੀ ਅਤੇ ਚੌਥਾ ਦਰਜਾ ਮੁਲਾਜ਼ਮਾਂ ਦੀ ਹੜਤਾਲ ਤੇ ਧਰਨਾ ਅੱਜ ਸਮਾਪਤ ਹੋ ਗਏ। ਛੱਬੀ ਦਿਨ ਪੁਰਾਣੀ ਇਹ ਹੜਤਾਲ਼ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੇ ਗਏ ਲਿਖਤੀ ਭਰੋਸੇ ਮਗਰੋਂ ਸਮਾਪਤ ਕੀਤੀ ਗਈ। ਮੰਤਰੀ ਨੇ ਇਨ੍ਹਾਂ 956 ਮੁਲਾਜ਼ਮਾਂ ਦੀਆਂ ਸੇਵਾਵਾਂ 7 ਮਾਰਚ ਤੱਕ ਰੈਗੂਲਰ ਕਰਨ ਸਬੰਧੀ ਲਿਖਤੀ ਜਾਣਕਾਰੀ ਦਿੱਤੀ ਜਿਸ ਮਗਰੋਂ ਕਈ ਦਿਨ ਦੇ ਚਲ ਰਹੇ ਰੇੜਕੇ ਦਾ ਹੱਲ ਹੋਇਆ। ਜ਼ਿਕਰਯੋਗ ਹੈ ਕਿ ਰਾਜਿੰਦਰਾ ਤੇ ਟੀ.ਬੀ ਹਸਪਤਾਲ, ਮੈਡੀਕਲ ਕਾਲਜ ਪਟਿਆਲਾ, ਗੁਰੂ ਨਾਨਕ ਦੇਵ ਹਸਪਤਾਲ਼ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਨਾਲ ਸਬੰਧਿਤ ਨਰਸਿਜ਼ ਅਤੇ ਐਨਸ...

ਸਪੀਕਰ ਦੇ ਵਤੀਰੇ ਵਿਰੁੱਧ ‘ਆਪ’ ਵਿਧਾਇਕਾਂ ਵੱਲੋਂ ਵਾਕਆਊਟ

Tuesday, February 26 2019 06:33 AM
ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਵਿੱਚ ਕਟੌਤੀ ਪ੍ਰਸਤਾਵ (ਕੱਟ ਮੋਸ਼ਨ) ਦੌਰਾਨ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਲਈ ਕਥਿਤ ਤੌਰ ’ਤੇ ਵਰਤੇ ਇਤਰਾਜ਼ਯੋਗ ਲਫ਼ਜ਼ਾਂ ਵਿਰੁੱਧ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ’ਚੋਂ ਵਾਕਆਊਟ ਕੀਤਾ। ਸਦਨ ਤੋਂ ਬਾਹਰ ਸ੍ਰੀ ਚੀਮਾ, ਸਰਬਜੀਤ ਕੌਰ ਮਾਣੂੰਕੇ ਅਤੇ ਅਮਨ ਅਰੋੜਾ ਨੇ ਦੱਸਿਆ ਕਿ ‘ਕਟੌਤੀ ਪ੍ਰਸਤਾਵ’ ਦੌਰਾਨ ਸ੍ਰੀ ਸੰਧਵਾਂ ਵੱਲੋਂ ਦਲਿਤ ਲੜਕੀਆਂ ਦੇ ਲੰਬੇ ਸਮੇਂ ਤੋਂ ਸ਼ਗਨ ਸਕੀਮ ਦੀ ਲੰਬਿਤ ਪਈ ਰਾਸ਼ੀ ਜਾਰੀ ਕਰਨ...

ਵਿਧਾਨ ਸਭਾ ਸੈਸ਼ਨ 'ਚ ਕਿਸਾਨੀ ਅਤੇ ਬੇਰੁਜ਼ਗਾਰੀ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ- ਚੀਮਾ

Tuesday, February 12 2019 06:22 AM
ਸੰਗਰੂਰ, 12 ਫਰਵਰੀ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋ ਰਹੇ ਇਜਲਾਸ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਬੇਰੁਜ਼ਗਾਰੀ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੌਕਰੀਆਂ ਖੋਹ ਰਹੇ ਹਨ ਅਤੇ ਹੱਕ ਮੰਗਦੇ ਅਧਿਆਪਕਾਂ 'ਤੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਵਾ ਰਹੇ ਹਨ। ਚੀਮਾ ਦਾ ਕਹਿਣਾ ਹੈ ਕਿ ਸੈਸ਼ਨ ਦੌਰਾਨ ਵਪਾਰੀਆਂ, ਮੁਲਾਜ਼ਮਾਂ, ਦ...

ਪਟਿਆਲਾ 'ਚ ਵਕੀਲਾਂ ਨੇ ਕੀਤਾ ਕੰਮ-ਕਾਜ ਠੱਪ

Tuesday, February 12 2019 06:17 AM
ਪਟਿਆਲਾ, 12 ਫਰਵਰੀ ਪੂਰੇ ਭਾਰਤ 'ਚ ਅੱਜ ਵਕੀਲਾਂ ਵਲੋਂ ਜਿੱਥੇ ਮੁਕੰਮਲ ਤੌਰ 'ਤੇ ਬੰਦ ਦਾ ਐਲਾਨ ਕੀਤਾ ਹੋਇਆ, ਉੱਥੇ ਹੀ ਪਟਿਆਲਾ 'ਚ ਵੀ 1400 ਦੇ ਕਰੀਬ ਵਕੀਲਾਂ ਵਲੋਂ ਕੰਮ-ਕਾਜ ਠੱਪ ਕੀਤਾ ਹੋਇਆ ਹੈ। ਇਨ੍ਹਾਂ ਦੀ ਸਰਕਾਰ ਅੱਗੇ ਇਹ ਮੰਗ ਹੈ ਕਿ ਵਕੀਲਾਂ ਨੂੰ ਲਾਇਬਰੇਰੀ, ਚੈਂਬਰ ਆਦਿ ਦਿੱਤੇ ਜਾਣ ਅਤੇ ਜਿਹੜੇ ਨਵੇਂ ਵਕੀਲ ਹਨ, ਉਨ੍ਹਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ। ਨਾਲ ਹੀ ਜੇਕਰ ਕਿਸੇ ਵਕੀਲ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ।...

ਸੜਕ ਹਾਦਸੇ ਵਿਚ ਪਿਉ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

Sunday, February 3 2019 07:34 AM
ਸੰਗਰੂਰ, ਇੱਥੇ ਪੁਲੀਸ ਲਾਈਨ ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ’ਚ ਮੋਟਰਸਾਈਕਲ ਸਵਾਰ ਪਿਤਾ-ਪੁੱਤ ਦੀ ਮੌਤ ਹੋ ਗਈ ਹੈ, ਜਦੋਂਕਿ ਮਾਂ-ਧੀ ਜ਼ਖ਼ਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸਿਟੀ-1 ਦੇ ਐੱਸ.ਐੱਚ.ਓ. ਰਮਨਦੀਪ ਸਿੰਘ ਨੇ ਦੱਸਿਆ ਕਿ ਮੁਹੰਮਦ ਇਰਸ਼ਾਦ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਜਗਦੰਬਾ ਰਾਈਸ ਮਿੱਲਜ਼, ਸੰਗਰੂਰ ਆਪਣੀ ਪਤਨੀ ਸਾਜਮਾ ਬੇਗ਼ਮ, ਬੇਟੀ ਖੁਸ਼ਨੁਮਾ ਤੇ ਬੇਟੇ ਮੁਹੰਮਦ ਅਮਨ ਨਾਲ ਮੋਟਰਸਾਈਕਲ ’ਤੇ ਸੰਗਰੂਰ ਤੋਂ ਮਸਤੂਆਣਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਉਹ ਬਰਨਾਲਾ ਰੋਡ ਓਵਰਬ੍ਰਿਜ ਲੰਘ ਕ...

ਤੇਜ਼ਾਬ ਹਮਲਾ: ਮਾਸੀ ਦੇ ਪੁੱਤ ਦਾ ਕਾਰਾ

Sunday, February 3 2019 07:34 AM
ਜਲੰਧਰ, ਕਮਿਸ਼ਨਰੇਟ ਪੁਲੀਸ ਨੇ 24 ਸਾਲਾ ਲੜਕੀ ’ਤੇ ਕੈਮੀਕਲ ਪਾਊਡਰ ਪਾਉਣ ਵਾਲੇ ਚਾਰ ਮੁਲਜ਼ਮਾਂ ਵਿਚੋਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਪੀੜਤ ਲੜਕੀ ਦੀ ਮਾਸੀ ਦਾ ਪੁੱਤ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ, ਜਸਵਿੰਦਰ ਸਿੰਘ ਤੇ ਮਨੀ ਵਜੋਂ ਹੋਈ ਹੈ। ਜਦਕਿ ਪ੍ਰੀਤ ਨਾਂ ਦਾ ਇਕ ਹੋਰ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਦੋ ਮੋਟਰਸਾਈਕਲ ਤੇ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਗੁਰਦੀਪ ਸਿੰਘ, ਫੌਜ...

ਬਠਿੰਡਾ ਪੁਲੀਸ ਵੱਲੋਂ ਬਿਜਲੀ ਮੁਲਾਜ਼ਮਾਂ ਦੀ ਖਿੱਚ-ਧੂਹ

Friday, January 18 2019 06:39 AM
ਬਠਿੰਡਾ, ਬਠਿੰਡਾ ਪੁਲੀਸ ਨੇ ਅੱਜ ਦਰਜਨਾਂ ਬਿਜਲੀ ਮੁਲਾਜ਼ਮਾਂ ਦੀ ਖਿੱਚ ਧੂਹ ’ਤੇ ਧੱਕਾ-ਮੁੱਕੀ ਕੀਤੀ, ਜੋ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟ ਕਰ ਰਹੇ ਸਨ। ਅੱਜ ਇੱਥੇ ਸ਼ਹਿਰ ਵਿੱਚ ਮਨਪ੍ਰੀਤ ਬਾਦਲ ਦੇ ਸਮਾਗਮ ਸਨ, ਜਿਨ੍ਹਾਂ ਤੋਂ ਪਹਿਲਾਂ ਹੀ ਚੁੱਪ-ਚੁਪੀਤੇ ਬਿਜਲੀ ਮੁਲਾਜ਼ਮ ਪੁੱਜ ਗਏ। ਪੁਲੀਸ ਨੂੰ ਵੀ ਇਨ੍ਹਾਂ ਕਾਮਿਆਂ ਦੀ ਭਿਣਕ ਨਾ ਪੈ ਸਕੀ। ਜਿਉਂ ਹੀ ਖ਼ਜ਼ਾਨਾ ਮੰਤਰੀ ਬਾਦਲ ਸਮਾਗਮਾਂ ਵਿਚ ਪੁੱਜੇ। ਇਨ੍ਹਾਂ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। ਭਾਵੇਂ ਇਹ ਮੁਲਾਜ਼ਮ ਸਮਾਗਮਾਂ ਤੋਂ ਥੋੜ੍ਹੀ ਦੂਰ...

ਬਾਗ਼ੀ ਅਕਾਲੀ ਕੌਂਸਲਰਾਂ ਦੀ ਤਿੱਕੜੀ ਨੇ ਫੜਿਆ ਕਾਂਗਰਸ ਦਾ ਹੱਥ

Friday, January 18 2019 06:38 AM
ਬਠਿੰਡਾ, ਬਠਿੰਡਾ ਹਲਕੇ ’ਚ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਸਿਆਸੀ ਖਿੱਚੋਤਾਣ ਦੌਰਾਨ ਤਿੰਨ ਬਾਗ਼ੀ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਅਕਾਲੀ ਕੌਂਸਲਰਾਂ ਨੂੰ ਕਾਂਗਰਸ ’ਚ ਲਿਆਉਣ ਲਈ ਕਾਂਗਰਸ ਪਾਰਟੀ ਨੇ ਰਾਤੋਂ ਰਾਤ ਸਮਾਗਮ ਰੱਖੇ। ਖ਼ਜ਼ਾਨਾ ਮੰਤਰੀ ਵਿਸ਼ੇਸ਼ ਤੌਰ ’ਤੇ ਇਨ੍ਹਾਂ ਸਮਾਗਮਾਂ ਕਰਕੇ ਪੁੱਜੇ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਤੋਂ ਇਲਾਵਾ ਅੱਜ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਅੱਜ ਖ਼ਜ਼ਾਨਾ ਮੰਤਰੀ ਦੀ ਹਾਜ਼ਰੀ ਵਿਚ ਕ...

E-Paper

Calendar

Videos