Friday, January 18 2019 06:39 AM
ਬਠਿੰਡਾ,
ਬਠਿੰਡਾ ਪੁਲੀਸ ਨੇ ਅੱਜ ਦਰਜਨਾਂ ਬਿਜਲੀ ਮੁਲਾਜ਼ਮਾਂ ਦੀ ਖਿੱਚ ਧੂਹ ’ਤੇ ਧੱਕਾ-ਮੁੱਕੀ ਕੀਤੀ, ਜੋ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟ ਕਰ ਰਹੇ ਸਨ। ਅੱਜ ਇੱਥੇ ਸ਼ਹਿਰ ਵਿੱਚ ਮਨਪ੍ਰੀਤ ਬਾਦਲ ਦੇ ਸਮਾਗਮ ਸਨ, ਜਿਨ੍ਹਾਂ ਤੋਂ ਪਹਿਲਾਂ ਹੀ ਚੁੱਪ-ਚੁਪੀਤੇ ਬਿਜਲੀ ਮੁਲਾਜ਼ਮ ਪੁੱਜ ਗਏ। ਪੁਲੀਸ ਨੂੰ ਵੀ ਇਨ੍ਹਾਂ ਕਾਮਿਆਂ ਦੀ ਭਿਣਕ ਨਾ ਪੈ ਸਕੀ। ਜਿਉਂ ਹੀ ਖ਼ਜ਼ਾਨਾ ਮੰਤਰੀ ਬਾਦਲ ਸਮਾਗਮਾਂ ਵਿਚ ਪੁੱਜੇ। ਇਨ੍ਹਾਂ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। ਭਾਵੇਂ ਇਹ ਮੁਲਾਜ਼ਮ ਸਮਾਗਮਾਂ ਤੋਂ ਥੋੜ੍ਹੀ ਦੂਰ...
Friday, January 18 2019 06:38 AM
ਬਠਿੰਡਾ,
ਬਠਿੰਡਾ ਹਲਕੇ ’ਚ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਸਿਆਸੀ ਖਿੱਚੋਤਾਣ ਦੌਰਾਨ ਤਿੰਨ ਬਾਗ਼ੀ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਅਕਾਲੀ ਕੌਂਸਲਰਾਂ ਨੂੰ ਕਾਂਗਰਸ ’ਚ ਲਿਆਉਣ ਲਈ ਕਾਂਗਰਸ ਪਾਰਟੀ ਨੇ ਰਾਤੋਂ ਰਾਤ ਸਮਾਗਮ ਰੱਖੇ। ਖ਼ਜ਼ਾਨਾ ਮੰਤਰੀ ਵਿਸ਼ੇਸ਼ ਤੌਰ ’ਤੇ ਇਨ੍ਹਾਂ ਸਮਾਗਮਾਂ ਕਰਕੇ ਪੁੱਜੇ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਤੋਂ ਇਲਾਵਾ ਅੱਜ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਅੱਜ ਖ਼ਜ਼ਾਨਾ ਮੰਤਰੀ ਦੀ ਹਾਜ਼ਰੀ ਵਿਚ ਕ...
Friday, January 18 2019 06:37 AM
ਚੰਡੀਗੜ੍ਹ,
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਂਪਲਾ ਦਾ ਬਿਆਨ ਭਾਜਪਾ ਦੇ ਘੱਟ ਗਿਣਤੀ ਵਿਰੋਧੀ ਵਤੀਰੇ ਦਾ ਪ੍ਰਤੀਬਿੰਬ ਹੈ ਅਤੇ ਮੋਦੀ ਸਰਕਾਰ ਲਗਾਤਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਨੁੱਕਰੇ ਲਾਉਣ ਦੀ ਕੋਸ਼ਿਸ਼ ਕਰ ਰਹ...
Friday, January 18 2019 06:35 AM
ਜਲੰਧਰ,
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਕੀਤੇ ਗਏ ਅੱਠ ਮਹੀਨਿਆਂ ਦੇ ਵਾਧੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਡੀਜੀਪੀ ਰਹੇ ਸੁਰੇਸ਼ ਅਰੋੜਾ ਨੂੰ ਲਗਾਤਾਰ ਉਸ ਦੇ ਅਹੁਦੇ ’ਤੇ ਬਣਾਈ ਰੱਖਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਠੋਕੇ ਵਜੋਂ ਕੰਮ ਕਰ ਰਹੇ ਹਨ। ਸ੍ਰੀ ਖਹਿਰਾ ਨੇ ਇਹ ਦੋਸ਼ ਵੀ ਲਾਇਆ ਕਿ ਕੌਮੀ ਸੁਰੱਖਿਆ ਸਲਾ...
Friday, January 18 2019 06:32 AM
ਟੱਲੇਵਾਲ, 18 ਜਨਵਰੀ - ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ ਬਰਨਾਲਾ ਤੋਂ ਆਪਣੇ ਪਿੰਡ ਪਰਤ ਰਹੇ ਸਨ ਕਿ ਰਸਤੇ 'ਚ ਪਿੰਡ ਨਾਈਵਾਲਾ ਨੇੜੇ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖ਼ਤ ਨਾਲ ਟਕਰਾਅ ਗਈ। ਇਸ ਹਾਦਸੇ 'ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ 'ਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ 'ਚ ਦਾਖ਼ਲ ਕਰਵਾਇਆ ਗਿਆ। ਇੱਥੋਂ ਡਾਕਟਰਾਂ ਨੇ ਨਾਜ਼ੁਕ ਹਾਲਤ ਕਾਰਨ ...
Monday, January 14 2019 07:07 AM
ਪਟਿਆਲਾ,
ਸਾਂਝਾ ਅਧਿਆਪਕ ਮੋਰਚੇ ਦੀ ਅਹਿਮ ਧਿਰ ਐਸਐਸਏ, ਰਮਸਾ ਅਧਿਆਪਕ ਯੂਨੀਅਨ ਦੇ ਕਾਰਕੁਨਾਂ ਨੇ ਅੱਜ ਲੋਹੜੀ ਮੰਗਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ਵੱਲ ਜਾਂਦਿਆਂ ਰਾਹ ’ਚ ਪੁਲੀਸ ਵੱਲੋਂ ਲਗਾਏ ਬੈਰੀਕੇਡ ਤੋੜਦਿਆਂ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਅਧਿਆਪਕਾਂ ਦੀ ਖਿੱਚ ਧੂਹ ਕੀਤੀ ਗਈ, ਜਿਸ ਕਰ ਕੇ ਕੁਝ ਅਧਿਆਪਕਾਂ ਨੂੰ ਗੁੱਝੀਆਂ ਸੱਟਾਂ ਵੀ ਲੱਗੀਆਂ। ਸੰਘਰਸ਼ ਵਿੱਚ ਸ਼ਾਮਲ ਕੁਝ ਮਹਿਲਾ ਅਧਿਆਪਕਾਂ ਨੇ ਪੁਲੀਸ ’ਤੇ ਵਾਲ ਪੁੱਟਣ ਤੇ ਖਿੱਚ-ਧੂਹ ਦੇ ਦੋਸ਼ ਲਾਏ ਹਨ। ਅਧਿਆਪਕਾਂ ਨੇ ਗਿਲਾ ਕੀਤਾ ਕਿ ਕੈਪਟਨ ਸਰਕਾਰ ਜਿੱਥੇ...
Monday, January 14 2019 07:04 AM
ਵੇਰਕਾ, 14 ਜਨਵਰੀ ਵਿਧਾਨ ਸਭਾ ਹਲਕਾ ਉਤਰੀ ਦੀ ਆਬਾਦੀ ਦਇਆਨੰਦ ਨਗਰ 'ਚ ਰਾਜ ਮਿਸਤਰੀ ਦਾ ਕੰਮ ਕਰਦੇ ਵਿਅਕਤੀ ਦੀ ਸੀਵਰੇਜ ਦੇ ਖੁੱਲ੍ਹੇ ਹੋਲ਼ 'ਚ ਡਿੱਗਣ ਕਾਰਨ ਮੌਕੇ ਤੇ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
Monday, January 7 2019 06:36 AM
ਲੁਧਿਆਣਾ,
ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਤੇ ਹਰ ਘਰ ਨੌਕਰੀ ਦੇਣ ਦੇ ਵਾਅਦੇ ਪੂਰੇ ਨਾ ਕਰਨ ਕਰਕੇ ਵਿਰੋਧੀਆਂ ਵਿਚ ਘਿਰੀ ਰਹਿਣ ਵਾਲੀ ਸੂਬੇ ਦੀ ਕੈਪਟਨ ਸਰਕਾਰ ਨੇ 21 ਮਹੀਨਿਆਂ ਵਿਚ ਕੀਤੇ ਆਪਣੇ ਕੰਮ ਗਿਣਾਉਣ ਲਈ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿਚ ਆਪਣੀਆਂ ਉਪਲੱਬਧੀਆਂ ਵਾਲੇ ਬੋਰਡ ਲਗਾਏ ਹਨ। ਸਨਅਤੀ ਸ਼ਹਿਰ ਵਿਚ ਨਗਰ ਨਿਗਮ ਦੇ ਯੂਨੀਪੋਲਾਂ ’ਤੇ ਕੈਪਟਨ ਸਰਕਾਰ ਨੇ ਬਿਨਾਂ ਮਨਜ਼ੂਰੀ ਹੀ ਨਾਜਾਇਜ਼ ਬੋਰਡ ਲਗਾ ਦਿੱਤੇ ਹਨ। ਇਨ੍ਹਾਂ ਬੋਰਡਾਂ ਬਾਰੇ ਨਗਰ ਨਿਗਮ ਦੇ ਅਫ਼ਸਰਾਂ ਨੇ ਵੀ ਚੁੱਪੀ ਧਾਰੀ ਹੋਈ ਹੈ। ਨਗਰ ਨਿਗਮ ਦੇ ਡੀ ਜ਼ੋਨ ਦਫ਼ਤਰ ਦੇ ਬਿਲਕੁਲ ਨੇੜੇ ਵੀ ਇਹ ਬੋਰ...
Monday, January 7 2019 06:35 AM
ਤਰਨ ਤਾਰਨ,
ਉੱਚ ਜ਼ਿਲ੍ਹਾ ਅਧਿਕਾਰੀਆਂ ਦੀ ਹਾਜ਼ਰੀ ਵਿਚ ਇੱਥੇ ਹੋ ਰਹੀ ਇਕ ਮੀਟਿੰਗ ਵਿਚ ਜਦੋਂ ਡੈਪੋ (ਨਸ਼ਿਆਂ ਖ਼ਿਲਾਫ਼ ਕੰਮ ਕਰਦੀ ਇਕ ਸਰਕਾਰੀ ਸੰਸਥਾ ਨਾਲ ਸਬੰਧਿਤ) ਦੀ ਮਹਿਲਾ ਮੈਂਬਰ ਨੇ ਜ਼ਿਲ੍ਹੇ ਵਿਚ ਨਸ਼ਿਆਂ ਦਾ ਪ੍ਰਚਲਨ ਮੁੜ ਸ਼ੁਰੂ ਹੋਣ ਦੀ ਗੱਲ ਆਖੀ ਤਾਂ ਅਧਿਕਾਰੀਆਂ ਦੇ ਪਸੀਨੇ ਛੁੱਟ ਗਏ। ਜ਼ਿਲ੍ਹੇ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੇ ਮੈਡੀਕਲ ਅਧਿਕਾਰੀਆਂ ਨੇ ਵੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਕਿ ਉਨ੍ਹਾਂ ਦੇ ਕੇਂਦਰਾਂ ਤੋਂ ਨਸ਼ਿਆਂ ਦਾ ਇਲਾਜ ਕਰਵਾਉਂਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਕਮੀ ਆ ਰਹੀ ਹੈ। ਇਸ ਦਾ ਅਰਥ ਇਹ ਲਿਆ ਗਿਆ ਕਿ ਇਨ੍ਹਾਂ ਮਰ...
Monday, January 7 2019 06:34 AM
ਬਰਨਾਲਾ,
‘ਸੁਖਪਾਲ ਖਹਿਰਾ ਦਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਮਹਿਜ਼ ਡਰਾਮਾ ਤੇ ਮੌਕਾਪ੍ਰਸਤੀ ਦੀ ਮਿਸਾਲ ਹੈ।’ ਇਹ ਗੱਲ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਹੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਅਜਿਹੇ ਆਗੂਆਂ ਦੇ ਪਾਰਟੀ ਛੱਡਣ ਨਾਲ ਪਾਰਟੀ ਮਜ਼ਬੂਤ ਹੀ ਹੋਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖਹਿਰਾ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ ’ਤੇ ਬਰਖ਼ਾਸਤ ਕੀਤਾ ਗਿਆ ਸੀ ਤੇ ਸਮਝਾਉਣ ਦਾ ਯਤਨ ਕੀਤਾ ਗਿਆ ਸੀ ਪਰ ਉਹ ਹਮੇਸ਼ਾ ਤੋਂ ਪਾਰਟੀ ਆਗੂਆਂ ਖ਼ਿਲਾਫ਼ ...
Monday, January 7 2019 06:34 AM
ਐਸ.ਏ.ਐਸ. ਨਗਰ (ਮੁਹਾਲੀ),
ਮੁਹਾਲੀ ਪੁਲੀਸ ਨੇ ਦਿੱਲੀ ਹਵਾਈ ਅੱਡੇ ਤੋਂ ਬੱਬਰ ਖਾਲਸਾ ਦੇ ਕਾਰਕੁਨ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਪਿਛਲੇ ਸਾਲ ਮੁਹਾਲੀ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ’ਤੇ ਖਾਲਿਸਤਾਨ ਪੱਖੀ ਲਹਿਰ ਚਲਾਉਣ ਦਾ ਦੋਸ਼ ਹੈ।
ਥਾਣਾ ਫੇਜ਼-1 ਦੇ ਐਸਐਚਓ ਗੁਰਬੰਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਉਰਫ਼ ਦਿਲਾਵਰ ਸਿੰਘ ਵਾਸੀ ਪਿੰਡ ਤਾਜਪੁਰ (ਰਾਏਕੋਟ) ਖ਼ਿਲਾਫ਼ 29 ਮਈ 2017 ਨੂੰ ਦੇਸ਼ ਵਿਰੋਧੀ ਕਾਰਵਾਈਆਂ ਵਿੱਚ ਹਿੱਸਾ ਲੈਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਹਾਲ ਹੀ ਵ...
Friday, December 28 2018 06:43 AM
ਸੰਗਰੂਰ, 28 ਦਸੰਬਰ ਮਦਰਾਸ ਤੋਂ ਜੰਮੂ ਜਾ ਰਹੀ 16031 ਐਕਸਪ੍ਰੈੱਸ ਟਰੇਨ ਸੰਗਰੂਰ ਵਿਖੇ ਉਸ ਸਮੇਂ ਹਾਦਸੇ ਤੋਂ ਬਚ ਗਈ ਜਦੋਂ ਸੰਗਰੂਰ ਨੇੜੇ ਇਸ ਦੇ ਹੇਠ ਤਿੰਨ ਸਾਨ੍ਹ ਆ ਗਏ। ਜਾਣਕਾਰੀ ਦੇ ਅਨੁਸਾਰ, ਇਹ ਟਰੇਨ 6 ਵਜੇ ਦੇ ਕਰੀਬ ਸੰਗਰੂਰ ਸਟੇਸ਼ਨ ਤੋਂ ਤੁਰੀ ਹੀ ਸੀ ਕਿ ਇਕ ਕਿੱਲੋਮੀਟਰ ਦੀ ਦੂਰੀ 'ਤੇ ਇਸ ਹੇਠਾਂ ਤਿੰਨ ਸਾਨ੍ਹ ਆ ਗਏ। ਸਪੀਡ ਘੱਟ ਹੋਣ ਟਰੇਨ ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਈ। ਟਰੇਨ ਨੂੰ ਕਰੀਬ ਦੋ ਘੰਟੇ ਰੋਕ ਕੇ ਸਾਨ੍ਹਾਂ ਨੂੰ ਕੱਟ ਕੇ ਹੇਠੋਂ ਕੱਢਿਆ ਅਤੇ ਫਿਰ ਟਰੇਨ ਰਵਾਨਾ ਹੋਈ।...
Friday, December 28 2018 06:40 AM
ਖਮਾਣੋਂ, 28 ਦਸੰਬਰ ਪੁਲਿਸ ਨੇ ਮੁਖ਼ਬਰੀ ਤੇ ਸਸਤੀ ਸ਼ਰਾਬ ਲਿਆ ਕੇ ਪਿੰਡਾਂ 'ਚ ਵੇਚਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਇਸ ਸੰਬੰਧੀ ਦਸਿਆ ਕਿ ਬੋਪਾਰਾਏ ਢਾਬੇ ਕੋਲ ਨਾਕਾਬੰਦੀ ਕਰ ਕੇ ਲੈਂਸਰ ਕਾਰ ਚਾਲਕ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ ਦੇਸੀ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕੀਤੀਆਂ ਗਈਆਂ। ਕਥਿਤ ਦੋਸ਼ੀ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਮੋਹਣ ਮਾਜਰਾ ਥਾਣਾ ਖੇੜੀ ਨੌਧ ਸਿੰਘ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਪਰਚਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।...
Friday, December 21 2018 07:13 AM
ਲੁਧਿਆਣਾ,
ਭਾਰਤੀ ਹਵਾਈ ਫੌਜ ਦੇ ਸਟੇਸ਼ਨ ਹਲਵਾਰਾ ਵਿੱਚ ਨਵਾਂ ਸਿਵਲ ਅੰਤਰਰਾਸ਼ਟਰੀ ਹਵਾਈ ਟਰਮੀਨਲ ਸਥਾਪਤ ਕਰਨ ਸਬੰਧੀ ਸੂਬਾ ਸਰਕਾਰ ਨੇ ਅੱਜ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਬੰਧੀ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ। ਸਹਿਮਤੀ ਪੱਤਰ ’ਤੇ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਹਵਾਬਾਜ਼ੀ ਸਕੱਤਰ ਤੇਜਵੀਰ ਸਿੰਘ ਅਤੇ ਏ.ਏ.ਆਈ ਵੱਲੋਂ ਕਾਰਜਕਾਰੀ ਡਾਇਰੈਕਟਰ ਜੀ.ਡੀ ਗੁਪਤਾ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਏ.ਏ.ਆਈ. ਦੇ ਚੇਅਰਮੈਨ ਗੁਰਪ੍ਰਸਾਦ ਮੋਹਾਪਾਤਰਾ ਦੀ ਹਾਜ਼ਰੀ ਵਿੱਚ ਹਸਤਾਖਰ ਕੀਤੇ।
ਡਿਪਟੀ ਕਮਿਸ਼ਨਰ ਪ...
Tuesday, December 18 2018 06:11 AM
ਚੁਗਾਵਾਂ/ ਲੋਪੋਕੇ, 18 ਦਸੰਬਰ ਪੰਚਾਇਤੀ ਚੋਣਾਂ 'ਚ ਬਲਾਕ ਚੁਗਾਵਾਂ ਦੇ 109 ਨੂੰ ਪਿੰਡਾਂ ਦੇ ਅਕਾਲੀ ਸਰਪੰਚਾਂ ਅਤੇ ਪੰਚਾਂ ਲਈ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ਅਤੇ ਹੋਰ ਫਾਰਮ ਨਾ ਦਿੱਤੇ ਜਾਣ 'ਤੇ ਬੀ. ਡੀ. ਓ. ਅਤੇ ਪੰਚਾਇਤ ਸੈਕਟਰੀਆਂ ਦੇ ਦਫ਼ਤਰ 'ਚ ਪੰਜ ਦਿਨਾਂ ਤੋਂ ਲਗਾਤਾਰ ਗ਼ੈਰ-ਹਾਜ਼ਰ ਰਹਿਣ ਕਾਰਨ ਅੱਜ ਸੈਂਕੜੇ ਅਕਾਲੀ ਵਰਕਰਾਂ ਨੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਲੋਪੋਕੇ-ਚੁਗਾਵਾਂ ਰੋਡ 'ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਹ ਚਿਤਾਵਨੀ ਦਿੱਤੀ ਕਿ ਜੇਕਰ ਚੁ...