News: ਪੰਜਾਬ

ਪੱਕੇ ਮੋਰਚੇ ਨੂੰ ਨਿੱਘ ਦੇਣ ਲਈ ਤੰਬੂਆਂ-ਕਨਾਤਾਂ ਦਾ ਪ੍ਰਬੰਧ

Tuesday, November 13 2018 06:33 AM
ਪਟਿਆਲਾ, ਸਾਂਝੇ ਅਧਿਆਪਕ ਮੋਰਚੇ ਵੱਲੋਂ ਇਥੇ ਲਗਾਏ ਪੱਕੇ ਮੋਰਚੇ ਦੇ ਤੰਬੂਆਂ ਨੂੰ ਵਧ ਰਹੀ ਠੰਢ ’ਚ ਨਿੱਘਾ ਬਣਾਈ ਰੱਖਣ ਲਈ ਚਾਰਾਜੋਈ ਆਰੰਭ ਦਿੱਤੀ ਗਈ ਹੈ| ਰਾਤ ਨੂੰ ਤੰਬੂਆਂ ਦੁਆਲੇ ਕਨਾਤਾਂ ਲਗਾ ਕੇ ਪੱਕੇ ਧਰਨੇ ਨੂੰ ਪੂਰੀ ਤਰ੍ਹਾਂ ਢੱਕਿਆ ਜਾਣ ਲੱਗਿਆ ਹੈ। ਇਸ ਤੋਂ ਇਲਾਵਾ ਹੜਤਾਲੀ ਅਧਿਆਪਕਾਂ ਲਈ ਰਜਾਈਆਂ ਤੇ ਕੰਬਲਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਧਰ ਪੱਕਾ ਧਰਨਾ 37ਵੇਂ ਦਿਨ ਨੂੰ ਵੀ ਪਾਰ ਕਰ ਗਿਆ ਤੇ ਰੋਜ਼ ਵਾਂਗ ਅੱਜ ਅਧਿਆਪਕਾਂ ਦਾ ਵੱਡਾ ਜਥਾ ਭੁੱਖ ਹੜਤਾਲ ’ਤੇ ਬੈਠਿਆ। ਪੱਕੇ ਮੋਰਚੇ ’ਚ ਅੱਜ ਮਾਨਸਾ ਤੇ ਮੁਕਤਸਰ ਜ਼ਿਲਿਆਂ ਦੇ ਅਧਿਅਪਕਾਂ ਸ਼ਿਰ...

ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਡੋਬਿਆ ਸੂਬਾ: ਢੀਂਡਸਾ

Tuesday, November 13 2018 06:33 AM
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਅਤੇ 4000 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰੇ। ਇਸ ਤੋਂ ਇਲਾਵਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਐਕਟ ਮੁਤਾਬਿਕ ਠੇਕੇ ਉੱਤੇ ਰੱਖੇ ਸਾਰੇ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰੇ। ਪਾਰਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਛੇਤੀ ਦਾਖ਼ਲ ਕੀਤਾ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਸ ...

ਕੈਪਟਨ ਨੇ ਕੀਤਾ 122 ਕਰੋੜੀ ਹਸਪਤਾਲ ਦਾ ਉਦਘਾਟਨ

Monday, November 12 2018 12:46 PM
ਸੰਗਰੂਰ/ਬਰਨਾਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੰਗਰੂਰ ਪਹੁੰਚ ਕੇ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਸੌ ਬਿਸਤਰਿਆਂ ਵਾਲੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਸਪਤਾਲ 122 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਵਿਜੈ ਇੰਦਰ ਸਿੰਗਲਾ ਵੱਲੋਂ ਐੱਮ. ਪੀ. ਹੁੰਦੇ ਹੋਏ ਕੀਤੇ ਗਏ ਠੋਸ ਤੇ ਅਣਥੱਕ ਯਤਨਾਂ ਦੇ ਨਾਲ 30 ਬਿਸਤਰਿਆਂ ਦੀ ...

ਪੱਕੇ ਧਰਨੇ ’ਚ ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਅਧਿਆਪਕਾਂ ਨੇ ਭਰੀ ਹਾਜ਼ਰੀ

Monday, November 12 2018 05:57 AM
ਪਟਿਆਲਾ, ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਇਥੇ ਚੱਲ ਰਹੇ ਪੱਕੇ ਧਰਨੇ ਦੇ 36ਵੇਂ ਦਿਨ ਅੱਜ ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਦਰਜਨ ਅਧਿਆਪਕ ਲੜੀਵਾਰ ਭੁੱਖ ਹੜਤਾਲ ’ਤੇ ਵੀ ਬੈਠੇ। ਹੜਤਾਲੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ‘ਬਿੱਟੂ’ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਮਗਰੋਂ ਘਿਰਾਓ ਕੀਤਾ। ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ ਅਤੇ ਅਧਿਆਪਕ ਆਗੂਆਂ ਕੁਲਦੀਪ ਸਿੰਘ ਦੌੜਕਾ, ਗੁਰਪ੍ਰੀਤ ਅੰਮੀਵਾਲ, ਕੁਲਦੀਪ ਗੋਬਿੰਦਪੁਰਾ ...

ਅਧਿਆਪਕਾਂ ਨੇ ਸਿੱਖਿਆ ਅਧਿਕਾਰੀਆਂ ਨੂੰ ਭੇਜਿਆ ਕਾਨੂੰਨੀ ਨੋਟਿਸ

Monday, November 12 2018 05:56 AM
ਐਸ.ਏ.ਐਸ. ਨਗਰ (ਮੁਹਾਲੀ), ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮੰਤਵ ਨਾਲ ਉਨ੍ਹਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ ਅਤੇ ਮੁਅੱਤਲੀ ਆਦੇਸ਼ਾਂ ਦਾ ਤਿੱਖਾ ਵਿਰੋਧ ਕਰਦਿਆਂ ਅਧਿਆਪਕਾਂ ਨੇ ਅੱਜ ਆਪਣੇ ਵਕੀਲ ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਹੁਕਮਰਾਨਾਂ ਦੀ ਨੀਂਦ ਉੱਡਾ ਦਿੱਤੀ ਹੈ। ਅਧਿਆਪਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਮਰੀਕ ਸਿੰਘ ਰਾਹੀਂ ਸਿੱਖਿਆ ਵਿਭਾਗ ਦੇ ਸਕੱਤਰ, ਡੀਜੀਐੱਸਈ ਅਤੇ ਸਮੂਹ ਜ਼ਿਲ੍ਹਾ ਅਫ਼ਸਰਾਂ ਸਮੇਤ ਕੁੱਲ 48 ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ...

ਬੇਅਦਬੀ ਮਾਮਲਾ: ਮੁਲਜ਼ਮਾਂ ਦੀਆਂ ਦੁਕਾਨਾਂ ਨੂੰ ਲਾਏ ਜਿੰਦਰੇ

Monday, November 12 2018 05:56 AM
ਭਗਤਾ ਭਾਈ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਭਗਤਾ ਭਾਈ ਦੇ ਦੋ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਦੁਕਾਨਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਜਿੰਦਰੇ ਲਾ ਦਿੱਤੇ। ਸ਼੍ਰੋਮਣੀ ਕਮੇਟੀ ਦੀ ਮਾਲਕੀ ਵਾਲੀਆਂ ਇਹ ਦੁਕਾਨਾਂ ਬੱਸ ਅੱਡੇ ਵਿਚ ਸਥਿਤ ਹਨ। ਸ਼੍ਰੋਮਣੀ ਕਮੇਟੀ ਨੇ ਇਹ ਕਾਰਵਾਈ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਸੰਘਰਸ਼ ਦੀ ਚਿਤਾਵਨੀ ਪਿੱਛੋਂ ਕੀਤੀ ਹੈ। ਵੇਰਵਿਆਂ ਮੁਤਾਬਕ ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ...

ਸ਼੍ਰੋਮਣੀ ਕਮੇਟੀ ਦੀ ਟੀਮ ’ਚ ਨਵੇਂ ਚਿਹਰੇ ਸ਼ਾਮਲ ਹੋਣ ਦੀ ਸੰਭਾਵਨਾ

Monday, November 12 2018 05:55 AM
ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਜਨਰਲ ਇਜਲਾਸ ਵਿੱਚ ਇਸ ਵਾਰ ਹਾਕਮ ਧਿਰ ਮੌਜੂਦਾ ਟੀਮ ਵਿੱਚ ਤਬਦੀਲੀ ਕਰਨ ਦੇ ਰੌਂਅ ਵਿੱਚ ਹੈ, ਜਿਸ ਤਹਿਤ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਵਿੱਚ ਕਈ ਨਵੇਂ ਚਿਹਰੇ ਸ਼ਾਮਲ ਹੋ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਜਨਰਲ ਇਜਲਾਸ 13 ਨਵੰਬਰ ਨੂੰ ਸੱਦਿਆ ਗਿਆ ਹੈ, ਜੋ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗਾ। ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰ...

ਗੰਨੇ ਦਾ ਭਾਅ ਤੇ ਪਿੜਾਈ ਦਾ ਸਮਾਂ ਨਾ ਐਲਾਨਣ ਤੋਂ ਕਿਸਾਨ ਔਖੇ

Saturday, November 10 2018 06:36 AM
ਜਲੰਧਰ, ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦਾ ਸਮਾਂ ਨਾ ਐਲਾਨਣ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਦੋਆਬਾ 17 ਨਵੰਬਰ ਨੂੰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਤੇ ਦਸੂਹਾ ਵਿਚ ਜਾਮ ਲਾਵੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੁਲਾਰੇ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਅਜੇ ਵੀ 450 ਕਰੋੜ ਰੁਪਏ ਬਕਾਇਆ ਖੜ੍ਹਾ ਹੈ, ਜਿਸ ਕਾਰਨ ਕਿਸਾਨ ਆਰਥਿਕ ਤੰਗੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ 1 ਨਵੰਬਰ ਤੋਂ ਗੰਨੇ ਦ...

ਵਾਹਨਾਂ ਦੀ ਜਾਅਲੀ ਐੱਨਓਸੀ ਤਿਆਰ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ

Saturday, November 10 2018 06:36 AM
ਪਟਿਆਲਾ, ਦੂਜੇ ਰਾਜਾਂ ਤੋਂ ਗੱਡੀਆਂ ਲਿਆ ਕੇ ਉਨ੍ਹਾਂ ਦੀਆਂ ਜਾਅਲੀ ਐੱਨਓਸੀਜ਼ ਤਿਆਰ ਕਰਨ ਉਪਰੰਤ ਪੰਜਾਬ ਵਿੱਚ ਜਾਅਲੀ ਐਡਰੈੱਸ ਪਰੂਫ਼ ਲਾ ਕੇ ਆਰਸੀ ਬਣਾ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਰਗੜਾ ਲਾਉਣ ਵਾਲ਼ੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਪਟਿਆਲਾ ਪੁਲੀਸ ਨੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 80 ਆਰ.ਸੀਜ਼ (11 ਹਰਿਆਣਾ ਅਤੇ 69 ਪਟਿਆਲਾ ਦੀਆਂ), 132 ਪਰਮਿਟ (ਆਰਟੀਏ ਪਟਿਆਲਾ ਵੱਲੋਂ ਜਾਰੀ) ਅਤੇ 7 ਜਾਅਲੀ ਮੋਹਰਾਂ (5 ਆਰਟੀਏ ਪਟਿਆਲਾ) ਸਮੇਤ ਚਾਰ ਟਿੱਪਰ, ਦੋ ਮਹਿੰਦਰਾ ਪਿੱਕਅਪ ਜੀਪਾਂ, ਇਕ ਘੋੜਾ ਟਰਾਲਾ ਅਤੇ ਪੰਜ ਟਰੱਕ ਬਰਾਮਦ...

ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ: ਭਗਵੰਤ ਮਾਨ

Saturday, November 10 2018 06:35 AM
ਅੰਮ੍ਰਿਤਸਰ, ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਇਥੇ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਅੱਜ ਇਥੇ ਪਾਰਟੀ ਦਫ਼ਤਰ ਦੇ ਉਦਘਾਟਨ ਲਈ ਆਏ ਸਨ। ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸਿੰਘ ਸੰਧੂ ਖਿਲਾਫ਼ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਦਰੁਸਤ ਦੱਸਦਿਆਂ ਆਖਿਆ ਕਿ ਪਾਰਟੀ ਜਾਂ ਪਰਿਵਾਰ ਨੂੰ ਕਾਇਮ ਰੱਖਣ ਲਈ ਉਸ ਵਿਚ ਅ...

ਬੀਐੱਸਐੱਫ ਤੇ ਪਾਕਿਸਤਾਨੀ ਰੇਂਜਰਾਂ ਨੇ ਵੰਡੀਆਂ ਮਠਿਆਈਆਂ

Friday, November 9 2018 06:29 AM
ਅਟਾਰੀ, ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਸੁਦੀਪ ਕੁਮਾਰ ਨੇ ਪਾਕਿਸਤਾਨ ਰੇਂਜਰਜ਼ ਦੇ ਅਧਿਕਾਰੀ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਦੀਵਾਲੀ ਦਿਹਾੜੇ ’ਤੇ ਸ਼ੁਭ ਇੱਛਾਵਾਂ ਭੇਟ ਕੀਤੀਆਂ। ਇੱਥੇ ਗੌਰਤਲਬ ਹੈ ਕਿ ਆਪਸੀ ਸਦਭਾਵਨਾ ਪੈਦਾ ਕਰਨ ਦੇ ਸੰਕੇਤ ਵਜੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕ...

ਬੰਦੀ ਛੋੜ ਦਿਵਸ: ਤਿੰਨ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

Friday, November 9 2018 06:28 AM
ਅੰਮ੍ਰਿਤਸਰ, ਅਕਾਲ ਤਖ਼ਤ ਦੇ ਨਵੇਂ ਥਾਪੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਦੇਸ਼ ਦੀਆਂ ਸਰਕਾਰਾਂ, ਕਾਨੂੰਨ ਤੇ ਅਦਾਲਤਾਂ ਨੂੰ ਲੋਕ ਕਟਹਿਰੇ ਵਿਚ ਖੜ੍ਹੇ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਦਰਦ ਦਿੱਤਾ ਹੈ, ਜਿਸ ਨਾਲ ਸਿੱਖਾਂ ਨੂੰ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਾਇਆ ਗਿਆ। ਪਹਿਲੀ ਵਾਰ ਹੀ ਸੰਦੇਸ਼ ਜਾਰੀ ਕਰਨ ਸਮੇਂ ਗਰਮਖਿਆਲੀ ਧਿਰਾਂ ਨਾਲ ਸਬੰਧਤ ਕਾਰਕੁਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਦਿਖਾਈਆਂ। ਇਸ ਤੋਂ ਇਲਾਵਾ ਸਰਬੱਤ ਖ਼ਾ...

ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀਆਂ ਵਿਚਾਲੇ ਦੂਸ਼ਣਬਾਜ਼ੀ

Tuesday, November 6 2018 06:11 AM
ਅੰਮ੍ਰਿਤਸਰ, ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤਬਦੀਲੀ ਲਈ ਬਜਾਏ ਬਿਗਲ ਤੋਂ ਬਾਅਦ ਪਾਰਟੀ ਆਗੂਆਂ ਨੇ ਬਾਗੀਆਂ ਖ਼ਿਲਾਫ਼ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਵੱਲੋਂ ਦਿੱਤੇ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੇਖਵਾਂ ਨੂੰ ਪਾਰਟੀ ਵਿਚੋਂ ਕੱਢਣ ਦੇ ਕੀਤੇ ਫੈਸਲੇ ਮਗਰੋਂ ਅੱਜ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਹਲਾ ਸਾਹਿਬ ਹਲਕੇ ਵਿਚ ਵਰਕਰ ਮੀਟਿੰਗ ਕੀਤੀ, ਜੋ ਇਕ ਵੱਡੀ ਰੈਲੀ ਦਾ ਰੂਪ ਧਾਰ ਗਈ। ਇਸ ਰੈਲੀ ’ਚ ਪਾਰਟੀ ਨੂੰ ਨੁਕਸਾਨ ਲਈ ਸੁਖਬੀਰ ਸਿੰਘ ਬਾਦ...

ਮੁੱਖ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਅਧਿਆਪਕ ਮੋਰਚਾ ਨਿਰਾਸ਼

Tuesday, November 6 2018 06:11 AM
ਪਟਿਆਲਾ, ਸਾਂਝੇ ਅਧਿਆਪਕ ਮੋਰਚੇ ਦੀ ਭਲਕੇ 5 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤੈਅ ਹੋਈ ਬੈਠਕ ਮੁਲਤਵੀ ਹੋ ਗਈ ਹੈ। ਅਜਿਹੇ ਵਿੱਚ ਅਧਿਆਪਕਾਂ ’ਚ ਕੈਪਟਨ ਸਰਕਾਰ ਖ਼ਿਲਾਫ਼ ਨਾਰਾਜ਼ਗੀ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਹੋ ਗਿਆ ਹੈ। ਮੋਰਚੇ ਨੇ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਘੜਨ ਲਈ ਭਲਕੇ 5 ਨਵੰਬਰ ਨੂੰ ਪਟਿਆਲਾ ਵਿੱਚ ਸੂਬਾ ਕਮੇਟੀ ਦੀ ਬੈਠਕ ਸੱਦ ਲਈ ਹੈ। ਸਮਝਿਆ ਜਾਂਦਾ ਹੈ ਕਿ ਹੁਣ ਸੰਘਰਸ਼ੀ ਅਧਿਆਪਕਾਂ ਤੇ ਸਿੱਖਿਆ ਵਿਭਾਗ ਦਰਮਿਆਨ ਸਿੰਗ ਹੋਰ ਫਸਣਗੇ। ਯਾਦ ਰਹੇ ਕਿ ਸਾਂਝੇ ਅਧਿਆਪਕ ਮੋਰਚੇ ਤੇ ਸਿੱਖਿਆ ਵਿਭਾਗ ਦਰਮਿਆਨ ਪਹਿਲਾਂ ਹੀ ਮਾਹੌਲ ਕਥਿਤ ਤ...

ਪੰਚਾਇਤੀ ਚੋਣਾਂ ਦਸੰਬਰ ਦੇ ਪਹਿਲੇ ਹਫ਼ਤੇ: ਬਾਜਵਾ

Saturday, November 3 2018 06:34 AM
ਜਗਰਾਉਂ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦਸੰਬਰ ਦੇ ਪਹਿਲੇ ਹਫ਼ਤੇ ਕਰਾਈਆਂ ਜਾਣਗੀਆਂ। ਇੱਥੇ ਇਕ ਪ੍ਰਾਈਵੇਟ ਸਕੂਲ ਦੇ ਸਮਾਗਮ ਵਿਚ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸਾਰਾ ਕੁਝ ਗਵਾ ਚੁੱਕੇ ਅਕਾਲੀ ਦਲ ਕੋਲ ਕੋਈ ਹੋਰ ਮੁੱਦਾ ਨਹੀਂ ਰਿਹਾ, ਇਸ ਲਈ ਹੁਣ ਅਣਛਪੀਆਂ ਕਿਤਾਬਾਂ ’ਤੇ ਸਿਆਸਤ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਵੀ ਗੰਭੀਰਤਾ ਨਾਲ ਨਹੀਂ ਲਿਆ। ਸਿੱਖ ਕੌਮ ...

E-Paper

Calendar

Videos