Tuesday, October 12 2021 08:00 AM
ਟਾਂਡਾ, 12 ਅਕਤੂਬਰ - ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਟਾਂਡਾ ਫੇਰੀ ਦੌਰਾਨ ਮਿਆਣੀ ਵਿਖੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਲਈ ਪਹੁੰਚਣ 'ਤੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ |...
Tuesday, October 12 2021 07:59 AM
ਗੁਰੂ ਹਰ ਸਹਾਏ, 12 ਅਕਤੂਬਰ - ਪੰਜੇ ਕੇ ਉਤਾੜ ਮੰਡੀ ਨੂੰ ਸਰਪਲੱਸ ਬਣਾਉਣ ਦੀ ਮੰਗ ਨੂੰ ਲੈ ਕੇ ਮਾਰਕੀਟ ਕਮੇਟੀ ਪੰਜੇ ਕੇ ਦੀ ਸਮੂਹ ਆੜ੍ਹਤੀਆ ਐਸੋਸੀਏਸ਼ਨ ਵਲੋਂ ਪਿੰਡ ਜੀਵਾਂ ਅਰਾਈਂ ਫਿਰੋਜ਼ਪੁਰ-ਫਾਜਿਲਕਾ ਰੋਡ 'ਤੇ ਅਣਮਿਥੇ ਸਮੇਂ ਲਈ ਧਰਨਾ ਲਾਇਆ ਗਿਆ ਹੈ | ਧਰਨੇ 'ਤੇ ਬੈਠੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੰਡੀ ਪੰਜੇ ਕੇ ਉਤਾੜ ਨੂੰ ਸਰਪਲੱਸ ਨਾ ਬਣਾਇਆ ਗਿਆ ਉਹ ਝੋਨਾ ਖ਼ਰੀਦ ਨਹੀ ਕਰਨਗੇ |...
Friday, October 8 2021 08:39 AM
ਰਾਜਪੁਰਾ, 8 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਨ ਲਈ ਰਾਜਪੁਰਾ ਆਉਣਾ ਸੀ, ਪਰ ਹੁਣ ਇਹ ਪ੍ਰੋਗਰਾਮ ਰੱਦ ਹੋ ਗਿਆ ਹੈ। ਇਹ ਜਾਣਕਾਰੀ ਹਲਕਾ ਇੰਚਾਰਜ ਅਤੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੇ ਦਿੱਤੀ ਹੈ।
Friday, October 8 2021 08:38 AM
ਡਮਟਾਲ, 8 ਅਕਤੂਬਰ - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਨੰਗਲ ਨੇੜੇ ਇਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮ੍ਰਿਤਕ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਪ੍ਰਿਥਵੀਰਾਜ, ਪਿੰਡ ਜੈਨੀ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ।
Friday, October 8 2021 08:37 AM
ਚੰਡੀਗੜ੍ਹ, 8 ਅਕਤੂਬਰ - ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਈ. ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ |
Friday, October 8 2021 07:29 AM
ਚੰਡੀਗੜ੍ਹ, 8 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ | ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੇਟੇ ਦੇ ਵਿਆਹ ਲਈ ਮੁੱਖ ਮੰਤਰੀ ਮਨੋਹਰ ਲਾਲ ਨੂੰ ਸੱਦਾ ਦਿੱਤਾ ਹੈ |
Tuesday, October 5 2021 07:34 AM
ਮੁੰਬਈ, 5 ਅਕਤੂਬਰ-
ਨਾਰਕੋਟਿਕਸ ਕੰਟਰੋਲ ਬਿਊਰ (ਐੱਨਸੀਬੀ) ਨੇ ਮੁੰਬਈ ਦੇ ਸਮੁੰਦਰੀ ਤੱਟ ’ਤੇ ਕਰੂਜ਼ ਵਿੱਚੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨਸੀਬੀ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਅਤੇ ਸੱਤ ਹੋਰਨਾਂ ਨੂੰ ਐੱਨਸੀਬੀ ਨੇ ਗੋਆ ਜਾਣ ਵਾਲੇ ਕਰੂਜ਼ 'ਤੇ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ।...
Tuesday, October 5 2021 07:32 AM
ਬਠਿੰਡਾ, 5 ਅਕਤੂਬਰ-
ਦੇਰ ਸ਼ਾਮ ਆਏ ਝੱਖੜ ਅਤੇ ਮੀਂਹ ਨੇ ਬਠਿੰਡੇ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਵਿੱਚ ਨਰਮੇ ਅਤੇ ਝੋਨੇ ਦੀ ਫ਼ਸਲ ਨੂੰ ਵਿਛਾ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਜ਼ਿਲ੍ਹੇ ਦੇ ਪਿੰਡ ਚੁੱਘਾ, ਝੂੰਬਾ, ਤਿਉਣਾ ਘੁੱਦਾ, ਬਾਹੋਂ, ਕੋਟਲੀ ਸਰਦਾਰਗੜ੍ਹ, ਦੌਲਾ, ਸਿਵੀਆਂ, ਮਹਿਮਾ ਸਰਜਾ,ਮਹਿਮਾ ਸਰਕਾਰੀ, ਰਾਮਪੁਰਾ ਹਲਕੇ ਵਿੱਚ ਸੰਦੋਹਾ, ਉੱਭੇ, ਬੱਲੋ, ਜ਼ੈਦ, ਮੰਡੀਕਲਾਂ, ਖੋਖਰ,ਮੌੜ, ਤਲਵੰਡੀ ਸਾਬੋ, ਸੰਗਤ ਖੇਤਰ ਵਿੱਚ ਫਸਲਾਂ ਵਿੱਛ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰੈੱਸ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ...
Tuesday, October 5 2021 07:31 AM
ਚੰਡੀਗੜ੍ਹ, 5 ਅਕਤੂਬਰ - ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਕਰੀਬ ਢਾਈ ਸਾਲ ਬਾਅਦ ਖੁੱਲ੍ਹਣ ਜਾ ਰਹੀ ਹੈ। ਜਿਸ ਨਾਲ ਨਸ਼ੇ ਦੇ ਵਪਾਰੀਆਂ ਦੇ ਭੇਦ ਖੁੱਲ੍ਹਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਦਾਲਤ ਵਲੋਂ ਮਾਮਲੇ ਵਿਚ ਸ਼ਾਮਲ ਲੋਕਾਂ ਦੇ ਨਾਂਅ ਲਏ ਗਏ ਤਾਂ ਇਹ ਪੰਜਾਬ ਦੇ ਪੀੜਤ ਨੌਜਵਾਨਾਂ ਤੇ ਦੁਖੀ ਮਾਂਵਾਂ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਮਾਮਲੇ ਵਿਚ ਸ਼ਾਮਲ ਲੋਕਾਂ ਨੂੰ ਬੇਮਿਸਾਲ ਸਜ਼ਾਵਾਂ ਮਿਲਣਗੀਆਂ ਅਤੇ ਨਸ਼ੇ ਦੇ ਵਪਾਰ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਠੱਲ੍ਹ...
Tuesday, October 5 2021 07:10 AM
ਚੰਡੀਗੜ੍ਹ, 5 ਅਕਤੂਬਰ - ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਰਾਘਵ ਚੱਡਾ ਦੀ ਅਗਵਾਈ ਵਿਚ ਲਖਨਊ ਤੋਂ ਲਖੀਮਪੁਰ ਲਈ ਰਵਾਨਾ ਹੋਇਆ। ਇਸ ਵਫ਼ਦ ਵਿਚ ਹਰਪਾਲ ਸਿੰਘ ਚੀਮਾ, ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਤੇ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਹਨ।
Tuesday, October 5 2021 07:08 AM
ਸਨੌਰ, 5 ਅਕਤੂਬਰ - ਬੀਤੀ ਰਾਤ ਹਰਫੂਲ ਸਿੰਘ ਬੋਸਰ ਕਲਾਂ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਨੌਰ ਅਤੇ ਦੀਦਾਰ ਸਿੰਘ ਬੋਸਰ ਕਲਾਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਚਾਚੇ ਦੇ ਪੁੱਤਰ ਦੀ ਸਨੌਰ ਤੋਂ ਬੋਸਰ ਕਲਾਂ ਰੋਡ 'ਤੇ ਬੀੜ ਵਾਲੀ ਸੜਕ 'ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
Tuesday, October 5 2021 07:02 AM
ਫਗਵਾੜਾ, 5 ਅਕਤੂਬਰ - ਫਗਵਾੜਾ ਦੇ ਥਾਣਾ ਸਦਰ ਇਲਾਕੇ ਦੇ ਚਹੇੜੂ ਵਿਚ ਸ਼ੱਕੀ ਹਾਲਾਤ ਵਿਚ ਪਤਨੀ ਦਾ ਕਤਲ ਕਰਨ ਵਾਲੇ ਪਤੀ ਦੀ ਲਾਸ਼ ਵੀ ਪੁਲਿਸ ਨੇ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚਹੇੜੂ ਦੇ ਕ੍ਰਿਸ਼ਨ ਪਾਲ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਸੁਰਿੰਦਰ ਕੌਰ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦਿਨ ਤੋਂ ਹੀ ਉਹ ਗ਼ਾਇਬ ਸੀ। ਅੱਜ ਸਵੇਰੇ ਚਹੇੜੂ ਦੇ ਨੇੜਲੇ ਇਲਾਕੇ 'ਚੋਂ ਪੁਲਿਸ ਨੇ ਪਤੀ ਦੀ ਲਾਸ਼ ਬਰਾਮਦ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।...
Friday, October 1 2021 07:08 AM
ਚੰਡੀਗੜ੍ਹ, 1 ਅਕਤੂਬਰ - ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੇ ਮੁੜ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਕੀਤਾ ਹੈ | ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਕੁਰਸੀ ਗਵਾਉਣ ਤੋਂ ਬਾਅਦ ਮਾਨਸਿਕ ਸੰਤੁਲਨ ਵੀ ਕੈਪਟਨ ਅਮਰਿੰਦਰ ਸਿੰਘ ਗਵਾ ਬੈਠੇ ਹਨ | ਇਸ ਨਾਲ ਹੀ ਕਿਹਾ ਹੈ ਕਿ ਕੈਪਟਨ ਆਪਣੀ ਕਿਸਮਤ ਨਹੀਂ ਬਦਲ ਸਕੇ ਤਾਂ ਸਿੱਧੂ ਦਾ ਕੀ ਬਦਲਣਗੇ | ਮੁਸਤਫ਼ਾ ਦਾ ਕਹਿਣਾ ਹੈ ਕਿ 117 ਸੀਟਾਂ ਵਿਚੋਂ ਕਿਸੇ ਵੀ ਸੀਟ 'ਤੇ ਕੈਪਟਨ ਸਿੱਧੂ ਨੂੰ ਚੈਲੰਜ ਕਰ ਦੇਣ | ਇਸ ਨਾਲ ਹੀ ਹਾਈਕਮਾਨ ਨੂੰ ਸਿੱਧੂ ਨੂੰ ਪਟਿਆਲਾ ਤੋਂ ਟਿਕਟ ਦੇਣ ਲਈ ਕਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕ...
Wednesday, September 29 2021 10:47 AM
ਚੰਡੀਗੜ੍ਹ, 29 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਗ਼ੀ ਮੰਤਰੀਆਂ, ਦਾਗ਼ੀ ਵਿਧਾਇਕਾਂ ਅਤੇ ਦਾਗ਼ੀ ਅਫ਼ਸਰਾਂ ਨੂੰ ਤੁਰੰਤ ਹਟਾਉਣ - ਕੇਜਰੀਵਾਲ, ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦਿਆਂ ਨੂੰ ਚੰਨੀ ਕਰੇ ਪੂਰਾ - ਕੇਜਰੀਵਾਲ
Wednesday, September 29 2021 10:45 AM
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ 2 ਕੇਵੀ ਤੱਕ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਤੇ ਕੱਟੇ ਬਿਜਲੀ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੇ ਬਿੱਲਾਂ ਦਾ ਬਕਾਇਆ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਕਾਇਆ ਬਿੱਲਾਂ ਦਾ ਭੁਗਤਾਨ ਪੰਜਾਬ ਸਰਕਾਰ ਕਰੇਗੀ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ 1200 ਕਰੋੜ ਰੁਪੲੇ ਦਾ ਭਾਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ ਖ਼ਿਲਾਫ਼ ਛੇਤੀ ਹੀ ਪ੍ਰਭਾਵਸ਼ਾਲੀ ਕਾਰਵਾਈ ਕੀ...