Arash Info Corporation

News: ਪੰਜਾਬ

ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ

Monday, September 27 2021 08:45 AM
ਜਲੰਧਰ, 27 ਸਤੰਬਰ - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ।

ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ

Monday, September 27 2021 08:44 AM
ਭੋਗਪੁਰ, 27 ਸਤੰਬਰ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

Saturday, September 25 2021 07:15 AM
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |

ਪਟਨਾ ਸਾਹਿਬ ਤੋਂ ਵਾਪਸ ਆਉਂਦੇ ਸਿੱਖ ਸ਼ਰਧਾਲੂਆਂ ਦੀ ਬੱਸ ਟਰੱਕ 'ਚ ਵੱਜੀ, 22 ਵਿਅਕਤੀ ਜ਼ਖ਼ਮੀ

Friday, September 24 2021 06:43 AM
ਗੋਪਾਲਗੰਜ: ਪਟਨਾ ਸਾਹਿਬ ਤੋਂ ਪਰਤ ਰਹੇ ਸਿੱਖ ਸ਼ਰਧਾਲੂਆਂ ਦੀ ਟੂਰਿਸਟ ਬੱਸ ਟ੍ਰੱਕ ਨਾਲ ਟਕਰਾ ਕੇ ਗੋਪਾਲਗੰਜ 'ਚ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 22 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਅੱਜ ਸਵੇਰ ਗੋਪਾਲਗੰਜ ਜ਼ਿਲ੍ਹੇ ਦੇ ਬਰੌਲੀ ਥਾਣੇ ਦੇ ਸੋਨਬਰਸਾਕੋਲ ਐੱਨਐੱਚ-27 ਤੇ ਵਾਪਰਿਆ। ਟੂਰਿਸਟ ਬੱਸ 'ਚ ਕਰੀਬ 40 ਸ਼ਰਧਾਲੂ ਸਵਾਰ ਸਨ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੋਨਿਆ ਪਿੰਡ ਦੇ ਰਹਿਣ ਵਾਲੇ ਸਾਰੇ ਸ਼ਰਧਾਲੂ ਪਟਨਾ ਸਾਹਿਬ ਗੁਰਦੁਆਰੇ ਗਏ ਸਨ। ਵਾਪਸੀ ਤੇ ਹਾਈਵੇਅ 'ਤੇ ਟਰੱਕ ਤੋਂ ਸਾਈਡ ਲੈਣ ਦੌ...

ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ

Friday, September 24 2021 06:41 AM
ਫਗਵਾੜਾ, 24 ਸਤੰਬਰ - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ ਧਿਰ ਦੇ 13 ਮੈਂਬਰਾਂ ਖ਼ਿਲਾਫ਼ ਕਤਲ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।...

ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ

Friday, September 24 2021 06:41 AM
ਖਾਲੜਾ, 24 ਸਤੰਬਰ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਨਾਕਾਮ ਕਰਦਿਆਂ ਕਰੀਬ ਬਾਰਾਂ ਗੋਲੀਆਂ ਚਲਾਈਆਂ ਗਈਆਂ ਪ੍ਰੰਤੂ ਉਹ ਵਾਪਸ ਜਾਣ ਵਿਚ ਕਾਮਯਾਬ ਹੋ ਗਿਆ। ਬੀ.ਐਸ.ਐਫ ਵਲੋਂ ਘਟਨਾ ਸਥਾਨ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।...

ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

Friday, September 24 2021 06:40 AM
ਮਹਿਲ ਕਲਾਂ, 24 ਸਤੰਬਰ - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਵਜੀਦਕੇ ਖ਼ੁਰਦ ਤੋਂ ਪਾਵਰ ਕਾਮ ਗਰਿੱਡ ਮਹਿਲ ਕਲਾਂ 'ਚ ਡਿਊਟੀ 'ਤੇ ਆ ਰਿਹਾ ਸੀ, ਕਿ 8 ਵਜੇ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਪਹੁੰਚਣ 'ਤੇ ਉਸ ਨੂੰ ਪਿਛਲੇ ਪਾਸਿਉਂ ਆ ਰਹੇ ਕਿਸੇ ਤੇਜ਼ ਰਫ਼ਤਾਰ ਵਹੀਕਲ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ ਸਬੰ...

ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ

Friday, September 24 2021 06:38 AM
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ ਧਿਰਾਂ ਦੀਆਂ ਧਾਰਨਾਵਾਂ ਨੂੰ ਸੱਟ ਪਹੁੰਚੀ ਹੈ। ਉਨ੍ਹਾਂ ਨੇ ਲਿਖਿਆ ਕਿ ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ।...

ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Friday, September 24 2021 06:38 AM
ਚੰਡੀਗੜ੍ਹ, 24 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ।

ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ

Thursday, September 23 2021 08:53 AM
ਐੱਸ. ਏ. ਐੱਸ. ਨਗਰ, 23 ਸਤੰਬਰ - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ ਜਲੰਧਰ ਤੋਂ ਚੁੱਕ ਕੇ ਲੈ ਜਾਣ ਅਤੇ ਗੁਰਵਿੰਦਰ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਥਾਣੇਦਾਰ ਅਮਰੀਕ ਸਿੰਘ ਨੂੰ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸੰਬੰਧੀ ਮ੍ਰਿਤਕ ਗੁਰਵਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ 29 ਸਾਲ ਬਾਅਦ ਉਸ ਦੇ ਭਰਾ ਅਤੇ ਪਰਿਵਾਰ ਨੂੰ...

ਭਿੱਖੀਵਿੰਡ ਪੁਲੀਸ ਨੇ ਕਾਰ ਸਵਾਰ 3 ਵਿਅਕਤੀ ਧਮਾਕਾਖੇਜ਼ ਸਮੱਗਰੀ ਤੇ ਅਸਲੇ ਸਣੇ ਕਾਬੂ ਕੀਤੇ

Thursday, September 23 2021 08:49 AM
ਭਿੱਖੀਵਿੰਡ, 23 ਸਤੰਬਰ- ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੱਖੀਵਿੰਡ ਨੇ ਧਮਾਕੇਖਜ਼ ਸਮੱਗਰੀ ਸਣੇ ਤਿੰਨ ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕੀਤਾ ਕਾਬੂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਪਿੰਡ ਭਗਵਾਨਪੁਰਾ ਮੋੜ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ। ਇਸ ਤੋਂ ਬਾਅਦ ਪੁਲੀਸ ਨੇ ਬੈਰੀਕੇਡ ਕਰਕੇ ਗੱਡੀ ਨੂੰ ਕਾਬੂ ਕਰ ਲਿਆ ਪਰ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਪੁ...

ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ

Thursday, September 23 2021 08:48 AM
ਚੰਡੀਗੜ੍ਹ, 23 ਸਤੰਬਰ- ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਲਣ ਹੈ। ਸ੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀਜੀਪੀ ਵਿਜੀਲੈਂਸ ਬੀਕੇ ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀਜੀਪੀ ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ।...

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ

Thursday, September 23 2021 08:48 AM
ਚੰਡੀਗੜ੍ਹ, 23 ਸਤੰਬਰ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।...

ਸੀਨੀਅਰ ਵਕੀਲ ਡੀਐੱਸ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

Thursday, September 23 2021 08:47 AM
ਚੰਡੀਗੜ੍ਹ, 23 ਸਤੰਬਰ- ਸੀਨੀਅਰ ਵਕੀਲ ਡੀਐੱਸ ਪਟਵਾਲੀਆ ਨੂੰ ਅੱਜ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ।

ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ

Wednesday, September 22 2021 06:44 AM
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ | ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ | ਪੀ.ਆਰ.ਟੀ.ਸੀ. ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ |...

E-Paper

Calendar

Videos