1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ

17

December

2018

ਨਵੀਂ ਦਿੱਲੀ, 17 ਦਸੰਬਰ 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਸ ਫ਼ੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਈਕੋਰਟ ਨੇ 27 ਅਕਤੂਬਰ, 2018 ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦੇ ਹੋਏ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ 1984 ਦੌਰਾਨ ਦਿੱਲੀ ਦੇ ਰਾਜ ਨਗਰ ਇਲਾਕੇ 'ਚ ਜਗਦੀਸ਼ ਕੌਰ ਦੇ ਪਤੀ ਅਤੇ ਪੁੱਤਰ ਤੋਂ ਇਲਾਵਾ ਜਗਸ਼ੇਰ ਸਿੰਘ ਦੇ 3 ਭਰਾਵਾਂ ਦਾ ਕਤਲ ਕੀਤਾ ਗਿਆ ਸੀ।