Friday, July 26 2024 06:31 AM
ਨਵੀਂ ਦਿੱਲੀ, 26 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਪ੍ਰਧਾਨ ਪ੍ਰਭਾਤ ਝਾਅ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ 5 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਅਯਾਤਨ ਨੇ ਦੱਸਿਆ ਕਿ ਅੰਤਿਮ ਸੰਸਕਾਰ ਗਵਾਲੀਅਰ ਜਾਂ ਜੱਦੀ ਪਿੰਡ ਕੋਰਿਆਹੀ, ਸੀਤਾਮੜੀ (ਬਿਹਾਰ) ਵਿਖੇ ਕੀਤਾ ਜਾਵੇਗਾ। ਪ੍ਰਭਾਤ ਝਾਅ ਨੂੰ ਕਰੀਬ 26 ਦਿਨ ਪਹਿਲਾਂ ਭੋਪਾਲ ਦੇ ਇਕ ਨਿੱਜੀ ਹਸਪਤਾਲ ਤੋਂ ਗੁਰੂਗ੍ਰਾਮ ਲਿਜਾਇਆ ਗਿਆ ਸੀ।...
Monday, July 22 2024 11:41 AM
ਨਵੀਂ ਦਿੱਲੀ, 22 ਜੁਲਾਈ -ਦਿੱਲੀ ਵਿਚ ਭਾਰੀ ਜਲਥਲ ਹੋ ਗਿਆ ਹੈ। ਭਾਰੀ ਬਰਸਾਤ ਨਾਲ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
Tuesday, April 23 2024 12:33 PM
ਨਵੀਂ ਦਿੱਲੀ, 23 ਅਪ੍ਰੈਲ-ਭਾਜਪਾ ਨੇ ਸਾਂਸਦ ਜਾਮਯਾਂਗ ਸੇਰਿੰਗ ਨਾਮਗਿਆਲ ਦੀ ਥਾਂ ਲੱਦਾਖ ਹਲਕੇ ਤੋਂ ਤਾਸ਼ੀ ਗਾਇਲਸਨ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ।
Tuesday, April 23 2024 12:29 PM
ਜਲੰਧਰ, 23 ਅਪ੍ਰੈਲ (ਸ਼ਿਵ ਸ਼ਰਮਾ)-ਚੰਡੀਗੜ੍ਹ ਜਾ ਰਹੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਗੱਡੀ ਰੋਪੜ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਉਹ ਵਾਲ-ਵਾਲ ਬਚ ਗਏ।
Tuesday, April 23 2024 12:28 PM
ਮੱਧ ਪ੍ਰਦੇਸ਼, 23 ਅਪ੍ਰੈਲ-ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ ਵਿਚ ਅਸੀਂ 'ਵਿਕਸਿਤ ਭਾਰਤ' ਦੇ ਸੰਕਲਪ ਨਾਲ ਅੱਗੇ ਵਧ ਰਹੇ ਹਾਂ। ਤੁਸੀਂ ਕਦੇ ਅੰਦਾਜ਼ਾ ਲਗਾਇਆ ਸੀ ਕਿ ਭਾਰਤ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।...
Monday, April 22 2024 01:03 PM
ਨਵੀਂ ਦਿੱਲੀ, 22 ਅਪਰੈਲ
ਸੁਪਰੀਮ ਕੋਰਟ ਨੇ 14 ਸਾਲ ਦੀ ਕਥਿਤ ਬਲਾਤਕਾਰ ਪੀੜਤਾ ਨੂੰ ਲਗਪਗ 30 ਹਫ਼ਤਿਆਂ ਦਾ ਗਰਭਪਾਤ ਕਰਾਉਣ ਦੀ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਨਾਬਾਲਗ ਬਲਾਤਕਾਰ ਪੀੜਤ ਦੀ ਮੈਡੀਕਲ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ।...
Monday, April 22 2024 12:56 PM
ਨਵੀ ਦਿੱਲੀ, 22 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਲਾ ਦੇ ਖ਼ੇਤਰ ਵਿਚ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਪਦਮ ਭੂਸ਼ਣ ਪ੍ਰਦਾਨ ਕੀਤਾ।
Wednesday, April 17 2024 01:36 PM
ਨਵੀਂ ਦਿੱਲੀ, 17 ਅਪਰੈਲ
ਯੂਐੱਨਐੱਫਪੀਏ ਦੀ ਤਾਜ਼ਾ ਰਿਪੋਰਟ ਅਨੁਸਾਰ ਭਾਰਤ ਦੀ ਆਬਾਦੀ 144 ਕਰੋੜ ਤੱਕ ਪੁੱਜ ਚੁੱਕੀ ਹੈ ਤੇ ਇਸ ਵਿੱਚ 0-14 ਸਾਲ ਦੀ ਉਮਰ ਦੇ ਆਬਾਦੀ 24 ਫੀਸਦ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ ਨੇ ਖੁਲਾਸਾ ਕੀਤਾ ਹੈ ਕਿ ਭਾਰਤ ਦੀ ਆਬਾਦੀ 77 ਸਾਲਾਂ ਵਿੱਚ ਦੁੱਗਣੀ ਹੋਣ ਦਾ ਅਨੁਮਾਨ ਹੈ। ਰਿਪੋਰਟ ਮੁਤਾਬਕ ਭਾਰਤ 144.17 ਕਰੋੜ ਦੀ ਅੰਦਾਜ਼ਨ ਆਬਾਦੀ ਦੇ ਨਾਲ ਵਿਸ਼ਵ ਪੱਧਰ ‘ਤੇ ਸਭ ਤੋਂ ਅੱਗੇ ਹੈ, ਜਦਕਿ ਚੀਨ 142.5 ਕਰੋੜ ਦੇ ਨਾਲ ਦੂਜੇ ਨੰਬਰ ‘ਤੇ ਹੈ। 2011 ਵਿੱਚ ਕੀਤੀ ਗਈ ਪਿਛਲੀ ਜਨਗਣਨਾ ਦੌਰਾਨ ਭਾਰਤ ਦੀ ਆਬਾਦੀ 121 ਕਰੋੜ ਦਰਜ ਕੀਤੀ ਗਈ ਸ...
Wednesday, April 17 2024 01:30 PM
ਸੰਯੁਕਤ ਰਾਸ਼ਟਰ, 17 ਅਪਰੈਲ
ਭਾਰਤ ਦੀ ਆਰਥਿਕਤਾ 2024 ਵਿੱਚ 6.5 ਫੀਸਦੀ ਵਧਣ ਦਾ ਅਨੁਮਾਨ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਬਹੁ-ਰਾਸ਼ਟਰੀ ਕੰਪਨੀਆਂ ਆਪਣੀ ਸਪਲਾਈ ਚੇਨ ‘ਚ ਵਿਭਿੰਨਤਾ ਲਿਆਉਣ ਲਈ ਦੇਸ਼ ‘ਚ ਆਪਣੀਆਂ ਨਿਰਮਾਣ ਪ੍ਰਕਿਰਿਆਵਾਂ ਦਾ ਵਿਸਥਾਰ ਕਰ ਰਹੀਆਂ ਹਨ, ਜਿਸ ਦਾ ਭਾਰਤੀ ਬਰਾਮਦ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਸੰਯੁਕਤ ਰਾਸ਼ਟਰ ਵਪਾਰ ਅਤੇ ਵਿਕਾਸ ਨੇ ਅੱਜ ਜਾਰੀ ਆਪਣੀ ਰਿਪੋਰਟ ‘ਚ ਕਿਹਾ ਕਿ 2023 ‘ਚ ਭਾਰਤ ਦੀ ਵਿਕਾਸ ਦਰ 6.7 ਫੀਸਦੀ ਅਤੇ 2024 ‘ਚ 6.5 ਫੀਸਦੀ ਰਹਿਣ ਦੀ ਉਮੀਦ ਹੈ। ਇਹ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ...
Wednesday, April 17 2024 01:28 PM
ਅਯੁੱਧਿਆ, 17 ਅਪਰੈਲ
ਰਾਮ ਨੌਮੀ ਦੇ ਮੌਕੇ ’ਤੇ ਅੱਜ ਅਯੁੱਧਿਆ ‘ਚ ਸ਼ੀਸ਼ਿਆਂ ਅਤੇ ਲੈਂਸਾਂ ਰਾਹੀਂ ਰਾਮ ਲੱਲਾ ਨੂੰ ਸੂਰਿਆ ਤਿਲਕ ਲਗਾਇਆ ਗਿਆ। ਇਸ ਵਿਧੀ ਰਾਹੀਂ ਸੂਰਜ ਦੀਆਂ ਕਿਰਨਾਂ ਰਾਮ ਦੀ ਮੂਰਤੀ ਦੇ ਮੱਥੇ ਤੱਕ ਪਹੁੰਚ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਜਨਵਰੀ ਨੂੰ ਉਦਘਾਟਨ ਕੀਤੇ ਨਵੇਂ ਮੰਦਰ ਵਿੱਚ ਰਾਮ ਮੂਰਤੀ ਦੀ ਸਥਾਪਨਾ ਤੋਂ ਬਾਅਦ ਇਹ ਪਹਿਲੀ ਰਾਮ ਨੌਮੀ ਹੈ। ਮੰਦਰ ਦੇ ਬੁਲਾਰੇ ਪ੍ਰਕਾਸ਼ ਗੁਪਤਾ ਨੇ ਕਿਹਾ, ‘ਸੂਰਿਆ ਤਿਲਕ ਲਗਪਗ ਚਾਰ-ਪੰਜ ਮਿੰਟਾਂ ਲਈ ਲਗਾਇਆ ਗਿਆ, ਜਦੋਂ ਸੂਰਜ ਦੀਆਂ ਕਿਰਨਾਂ ਸਿੱਧੇ ਰਾਮ ਲੱਲਾ ਦੀ ਮੂਰਤੀ ਦੇ ਮੱਥੇ ‘ਤੇ ...
Wednesday, April 17 2024 01:26 PM
ਸਹਾਰਨਪੁਰ, (ਉੱਤਰ ਪ੍ਰਦੇਸ਼), 17 ਅਪ੍ਰੈਲ-ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਹਾਰਨਪੁਰ ਵਿਚ ਰੋਡ ਸ਼ੋਅ ਸ਼ੁਰੂ ਕੀਤਾ।
Wednesday, April 17 2024 01:25 PM
ਸਹਾਰਨਪੁਰ, (ਉਤਰ ਪ੍ਰਦੇਸ਼), 17 ਅਪ੍ਰੈਲ-ਇੰਡੀਆ ਗੱਠਜੋੜ ਦੀਆਂ ਸੀਟਾਂ ਦੀ ਗਿਣਤੀ 'ਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੈਂ ਕੋਈ ਜੋਤਸ਼ੀ ਨਹੀਂ ਹਾਂ, ਅਸੀਂ ਵੱਡੀ ਗਿਣਤੀ ਵਿਚ ਸੀਟਾਂ ਪ੍ਰਾਪਤ ਕਰਨ ਜਾ ਰਹੇ ਹਾਂ।
Wednesday, April 17 2024 01:24 PM
ਨਵੀਂ ਦਿੱਲੀ, 17 ਅਪ੍ਰੈਲ-ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਦੇ ਕੂਚ ਬਿਹਾਰ ਦੇ ਪ੍ਰਸਤਾਵਿਤ ਦੌਰੇ ਨੂੰ ਰੋਕ ਦਿੱਤਾ ਹੈ। ਰਾਜਪਾਲ ਸੀ.ਵੀ. ਆਨੰਦ ਬੋਸ ਨੇ 18-19 ਅਪ੍ਰੈਲ ਨੂੰ ਕੂਚ ਬਿਹਾਰ ਦੀ ਯਾਤਰਾ ਕਰਨੀ ਸੀ, ਜੋ ਕਿ ਐਮ.ਸੀ.ਸੀ. ਦੀ ਉਲੰਘਣਾ ਸੀ।
Wednesday, April 17 2024 01:22 PM
ਅਹਿਮਦਾਬਾਦ, (ਗੁਜਰਾਤ), 17 ਅਪ੍ਰੈਲ-ਵਡੋਦਰਾ-ਅਹਿਮਦਾਬਾਦ ਕੌਮੀ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ।
Wednesday, April 17 2024 01:21 PM
ਚੋਹਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ)-ਕਸਬਾ ਚੋਹਲਾ ਸਾਹਿਬ ਵਿਖੇ ਸਰਹਾਲੀ ਰੋਡ ਉਤੇ ਸਥਿਤ ਇਕ ਨਿੱਜੀ ਅਕੈਡਮੀ ਦੀ ਬਿਲਡਿੰਗ ਅਚਾਨਕ ਢਹਿ-ਢੇਰੀ ਹੋ ਗਈ। ਇਸ ਵਿਚ 45 ਤੋਂ 50 ਵਿਦਿਆਰਥੀ ਸਿੱਖਿਆ ਲੈਣ ਲਈ ਪਹੁੰਚਦੇ ਸਨ। ਵਿਦਿਆਰਥੀਆਂ ਨੂੰ ਛੁੱਟੀ ਹੋਣ ਤੋਂ ਲਗਭਗ 20 ਮਿੰਟ ਬਾਅਦ ਹੀ ਇਹ ਬਿਲਡਿੰਗ ਦੀਆਂ ਦੀਵਾਰਾਂ ਵਿਚ ਪਾੜ ਪੈਣੇ ਸ਼ੁਰੂ ਹੋ ਗਏ ਅਤੇ ਵੇਖਦੇ ਹੀ ਵੇਖਦੇ ਪੂਰੀ ਬਿਲਡਿੰਗ ਜ਼ਮੀਨ ਉੱਪਰ ਢਹਿ-ਢੇਰੀ ਹੋ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।...