News: ਦੇਸ਼

ਇਮਰਾਨ ਖ਼ਾਨ ਦਾ ਵੱਡਾ ਐਲਾਨ, ਕਰਤਾਰਪੁਰ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ

Friday, November 1 2019 07:17 AM
ਇਸਲਾਮਾਬਾਦ (ਏਜੰਸੀ) : ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਕਰਤਾਰਪੁਰ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਦੀ ਤੀਰਥ ਯਾਤਰਾ 'ਤੇ ਆਉਣ ਵਾਲੇ ਸਿੱਖਾਂ ਨੂੰ ਮੈਂ ਛੋਟ ਦਿੱਤੀ ਹੈ। ਹੁਣ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ, ਬਸ ਉਨ੍ਹਾਂ ਕੋਲ ਇਕ ਜਾਇਜ਼ ਆਈਡੀ ਕਾਰਡ ਹੋਣਾ ਚਾਹੀਦਾ ਹੈ। 10 ਦਿਨ ਪਹਿਲਾਂ ਰਜਿਸਟਰ ਕਰਵਾਉਣ ਦੀ ਸ਼ਰਤ ਵੀ ਨਹੀਂ ਹੋਵੇਗੀ। ਉਦਘਾਟਨ ਵਾਲੇ ਦਿਨ ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਕੋਈ ਫੀਸ ਨਹੀਂ ਲੱਗੇ...

ਗੈਸ ਚੈਂਬਰ 'ਚ ਬਦਲੀ ਦਿੱਲੀ, ਨਾਸਾ ਦਾ ਖੁਲਾਸਾ, ਪੰਜਾਬ ਤੇ ਹਰਿਆਣਾ 'ਚ ਸਾੜੀ ਜਾ ਰਹੀ ਪਰਾਲੀ

Wednesday, October 30 2019 07:24 AM
ਨਵੀਂ ਦਿੱਲੀ, ਰਾਜਧਾਨੀ ਦਿੱਲੀ ਤੇ ਐੱਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਣ ਦੇ ਨਾਲ ਹੀ ਦੂਸ਼ਣਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਦਿੱਲੀ ਸਰਕਾਰ ਨੇ ਪ੍ਰਦੂਸ਼ਣ ਵਧਾਉਣ ਦਾ ਦੋਸ਼ ਗੁਆਂਢੀ ਸੂਬਿਆਂ ਸਿਰ ਮੜ੍ਹਿਆ ਹੈ। ਇਸ ਦੇ ਨਾਲ ਹੀ ਨਾਸਾ ਦੀ ਸੈਟੇਲਾਈਟ ਤੋਂ ਜਾਰੀ ਤਸਵੀਰਾਂ ਦੇ ਆਧਾਰ 'ਤੇ ਦਾਅਵਾ ਕੀਤਾ ਹੈ ਕਿ 24 ਘੰਟਿਆਂ 'ਚ ਹਰਿਆਣਾ ਤੇ ਪੰਜਾਬ 'ਚ ਪਾਰਲੀ ਸਾੜਨ ਦੀਆਂ ਘਟਨਾਵਾਂ 'ਚ ਤੇਜ਼ੀ ਆਈ ਹੈ। ਇਸ ਕਾਰਨ ਹੀ ਦਿੱਲੀ ਗੈਸ ਦੇ ਚੈਂਬਰ 'ਚ ਬਦਲ ਗਈ ਹੈ। ਦਿੱਲੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ...

ਇਮਰਾਨ ਦੇ ਮੰਤਰੀ ਨੇ ਦਿੱਤੀ ਚਿਤਾਵਨੀ, ...ਤਾਂ ਭਾਰਤ ਦੇ ਦੋਸਤਾਂ 'ਤੇ ਵੀ ਦਾਗ਼ੀਆਂ ਜਾਣਗੀਆਂ ਮਿਜ਼ਾਈਲਾਂ

Wednesday, October 30 2019 07:23 AM
ਇਸਲਾਮਾਬਾਦ, ਪਾਕਿਸਤਾਨ ਨੇ ਇਕ ਵਾਰ ਮੁੜ ਪਰਮਾਣੂ ਦੀ ਧਮਕੀ ਦਿੱਤੀ ਹੈ। ਪਾਕਿਸਤਾਨ 'ਚ ਇਮਰਾਨ ਖ਼ਾਨ ਸਰਕਾਰ ਦੇ ਇਕ ਮੰਤਰੀ ਨੇ ਭਾਰਤ ਨੂੰ ਇਕ ਵਾਰ ਮੁੜ ਪਰਮਾਣੂ ਯੁੱਧ ਦੀ ਧਮਕੀ ਦਿੱਤੀ ਹੈ। ਨਾਲ ਹੀ ਕਿਹਾ ਹੈ ਕਿ ਜਿਸ ਵੀ ਦੇਸ਼ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਦਾ ਸਮਰਥਨ ਕੀਤਾ ਉਸ 'ਤੇ ਪਾਕਿਸਤਾਨ ਮਿਜ਼ਾਈਲ ਨਾਲ ਹਮਲਾ ਕਰੇਗਾ, ਇੰਨਾ ਹੀ ਨਹੀਂ ਉਸ ਨੂੰ ਪਾਕਿਸਤਾਨ ਦਾ ਦੁਸ਼ਮਣ ਮੰਨਿਆ ਜਾਵੇਗਾ। ਕਸ਼ਮੀਰ ਤੇ ਗਿਲਗਿਤ-ਬਲੋਚਿਸਤਾਨ ਮਾਮਲਿਆਂ ਦੇ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਮੰਗਲਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਕਿਹਾ, 'ਜੇਕਰ ਭਾਰਤ ਦੇ ਨਾਲ ਕਸ਼ਮੀਰ ਸਬੰਧੀ ਤਣਾਅ ਵਧਦਾ ਹ...

ਕਸ਼ਮੀਰ ਦੌਰੇ 'ਤੇ ਬੋਲੇ ਈਯੂ ਐੱਮਪੀ- ਸਾਡੇ ਦੌਰੇ ਨੂੰ ਗ਼ਲਤ ਪ੍ਰਚਾਰਿਆ ਗਿਆ, ਭਾਰਤੀ ਅਖਵਾਉਣਾ ਚਾਹੁੰਦੇ ਹਨ ਕਸ਼ਮੀਰੀ

Wednesday, October 30 2019 07:22 AM
ਸ੍ਰੀਨਗਰ, ਧਾਰਾ 370 ਮਨਸੂਖ਼ ਕੀਤੇ ਜਾਣ ਤੋਂ ਬਾਅਦ ਕਸ਼ਮੀਰ ਦੌਰੇ 'ਤੇ ਆਏ ਯੂਰਪੀ ਸੰਘ ਦੇ ਸੰਸਦ ਮੈਂਬਰਾਂ ਨੇ ਆਪਣੇ ਦੌਰੇ ਦੇ ਦੂਸਰੀ ਦਿਨ ਪ੍ਰੈੱਸ ਕਾਨਫਰੰਸ ਕਰਦਿਆ ਆਪਣੇ ਅਨੁਭਵ ਸਾਂਝੇ ਕੀਤੇ। ਆਪਣੇ ਇਸ ਦੌਰੇ ਤੋਂ ਬਾਅਦ ਸੰਸਦ ਮੈਂਬਰਾਂ ਦੇ ਵਫ਼ਦ ਵੱਲੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਕ ਮੈਂਬਰ ਨੇ ਇਸ ਦੌਰੇ ਸਬੰਧੀ ਭਾਰਤੀ ਮੀਡੀਆ ਵੱਲੋਂ ਦਿੱਤੀਆਂ ਗਈਆਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਗ਼ਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਹ ਇੱਥੇ ਘੁੰਮਣ ਤੇ ਇੱਥੇ ਦੇ ਹਾਲਾਤ ਦੇਖਣ ਤੋਂ ਬਾਅਦ ਕ...

75 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਬੋਰਵੈੱਲ ‘ਚ ਡਿੱਗਾ ਦੋ ਸਾਲਾ ਮਾਸੂਮ ਸੁਜੀਤ

Tuesday, October 29 2019 06:56 AM
ਚੇਨਈ : ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ‘ਚ ਬੋਰਵੈੱਲ ‘ਚ ਡਿੱਗਾ 2 ਸਾਲਾ ਮਾਸੂਮ ਸੁਜੀਤ ਵਿਲਸਨ ਆਖ਼ਰਕਾਰ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ। ਰਾਹਤ ਟੀਮਾਂ ਉਸ ਨੂੰ 75 ਘੰਟਿਆਂ ਦੀ ਸਖ਼ਤ ਮਿਹਨਤ ਦੇ ਬਾਵਜੂਦ ਬੋਰਵੈੱਲ ‘ਚ ਜਿਊਂਦਾ ਬਾਹਰ ਨਹੀਂ ਕੱਢ ਸਕੀਆਂ। ਜਿਸ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ। ਤਾਮਿਲਨਾਡੂ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਰਾਧਾਕ੍ਰਿਸ਼ਨਨ ਨੇ ਕੱਲ੍ਹ ਦੇਰ ਸ਼ਾਮ ਆਖ ਦਿੱਤਾ ਸੀ ਕਿ ਅਸੀਂ ਉਸ ਨੂੰ ਬਚਾਉਣ ਦੇ ਬਹੁਤ ਜਤਨ ਕੀਤੇ ਪਰ ਇਹ ਦੁਖਦਾਈ ਗੱਲ ਹੈ ਕਿ ਜਿਸ ਬੋਰਵੈੱਲ ’ਚ ਬੱਚਾ ਡਿੱਗਿਆ ਸੀ, ਉਸ ਵਿੱਚੋਂ ਹੁਣ ਮਨੁੱਖੀ ਸਰੀਰ...

ਭਾਰਤ-ਪਾਕਿਸਤਾਨ ਦੇ ਵਧਦੇ ਤਣਾਅ ਤੋਂ ਚਿੰਤਤ ਹੋਏ US ਰਾਸ਼ਟਰਪਤੀ ਟਰੰਪ, ਵਿਚੋਲਗੀ ਲਈ ਤਿਆਰ

Friday, October 25 2019 06:23 AM
ਵਾਸ਼ਿੰਗਟਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿਤਸਾਨ ਵਿਚਾਲੇ ਵਧਦੇ ਤਣਾਅ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ ਚਾਹੁਣ ਤਾਂ ਅਮਰੀਕਾ ਕਸ਼ਮੀਰਮ ਮੁੱਦੇ 'ਤੇ ਵਿਚੋਲਗੀ ਲਈ ਤਿਆਰ ਹੈ। ਉਧਰ ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ਾਂਤੀ ਵਾਰਤਾ 'ਚ ਅੱਤਵਾਦੀਆਂ ਦੀ ਕਾਰਵਾਈ ਦੇ ਮਾਮਲੇ 'ਚ ਇਸਲਾਮਾਬਾਦ ਲਗਾਤਾਰ ਝੂਠ ਬੋਲ ਰਿਹਾ ਹੈ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਵਿਚੋਲਗੀ ਦੇ ਇਛੁੱਕ ਹੋਣ ਤਾਂ ਅਮਰੀਕਾ ਇਸ ਦੀ ਪਹਿਲ ਕਰ ਸਕਦਾ ਹੈ। ਟਰੰਪ ਦੇ ਸੀਨੀਅਰ ਅਧਿਕਾਰੀ ਨੇ...

ਯੁਗਾਂਡਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਮੌਤਾਂ, ਕਈ ਜ਼ਖਮੀ

Wednesday, October 23 2019 07:06 AM
ਨਵੀਂ ਦਿੱਲੀ: ਯੁਗਾਂਡਾ ਦੇ ਜਿੰਜਾ ਜ਼ਿਲੇ ‘ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ 2 ਟਰੱਕਾਂ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰਨ ਟਰੱਕ ਦੀ ਬ੍ਰੇਕ ਫੇਲ ਹੋ ਗਈ ਜਿਸ ਕਾਰਨ ਇਹ ਹਾਦਸਾ ਹੋਇਆ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਾਇਆ ਹੈ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।ਉਧਰ ਸਥਾਨਕ ਪੁਲਿਸ ਮੁਤਾਬਕ ਟਰੱਕ ਚਾਲਕ ਨੇ ਯਾਤਾਯਾਤ ਨਿਯਮ ਤੋੜਿਆ ਅਤੇ ਤੇਜ਼ ਰਫਤਾਰ ‘ਤੇ ਧਿਆਨ ਨਹ...

ਪੰਜਾਬ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ ‘ਚੋਂ ਕੁੱਲ 26 ਸ਼ਿਕਾਇਤਾਂ ਮਿਲੀਆਂ : ਡਾ. ਐੱਸ. ਕਰੁਣਾ ਰਾਜੂ

Tuesday, October 22 2019 08:05 AM
ਚੰਡੀਗੜ੍ਹ; ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣਾਂ ਹੋ ਰਹੀਆਂ ਸਨ ,ਜੋ ਸ਼ਾਮ 6 ਵਜੇ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ,ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਚੋਣਾਂ ਖਤਮ ਹੋਣ ਉਪਰੰਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਜ਼ਿਮਨੀ ਚੋਣਾਂ ਦੌਰਾਨ ਵੱਖ-ਵੱਖ ਹਲਕਿਆਂ ‘ਚੋਂ 26 ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ‘ਚ ਦਾਖਾ ‘ਚ 20, ਫਗਵਾੜਾ ਤੋਂ...

91 ਦੇਸ਼ਾਂ ਦੇ ਰਾਜਦੂਤਾਂ ਦਾ ਵਫ਼ਦ ਪਹੁੰਚਿਆ ਅੰਮ੍ਰਿਤਸਰ , ਹਵਾਈ ਅੱਡੇ ‘ਤੇ ਰੀਤੀ ਰਿਵਾਜ਼ਾਂ ਨਾਲ ਹੋਇਆ ਨਿੱਘਾ ਸਵਾਗਤ

Tuesday, October 22 2019 07:59 AM
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 91 ਦੇਸ਼ਾਂ ਦੇ ਰਾਜਦੂਤ ਅੱਜ ਦਰਸ਼ਨ ਕਰਨ ਪੁੱਜ ਰਹੇ ਹਨ , ਜੋ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈਅੱਡੇ ‘ਤੇ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਦਾ ਪੰਜਾਬੀ ਰੀਤੀ ਰਿਵਾਜ਼ਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਨ੍ਹਾਂ ਰਾਜਦੂਤਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ 91 ਦੇਸ਼ਾਂ ਦੇ ਇਨ੍ਹਾਂ ਰਾਜਦੂਤਾਂ ਦੇ ਨਾਲ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਸਨ...

ਹਰਿਆਣਾ ਵਿਧਾਨ ਸਭਾ ਚੋਣਾਂ 2019 : ਮਨੋਹਰ ਲਾਲ ਖੱਟਰ ਸਾਈਕਲ ‘ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਕਰਨਾਲ

Monday, October 21 2019 07:41 AM
ਹਰਿਆਣਾ : ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਅੱਜ ਸਵੇਰੇ ਤੋਂ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਭਾਜਪਾ ,ਕਾਂਗਰਸ , ਜੇ.ਜੇ.ਪੀ , ਇਨੈਲੋ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਮਸ਼ਹੂਰ ਚਿਹਰਿਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਹ ਚਿਹਰੇ ਖੇਡ ਜਗਤ ਅਤੇ ਸਿੱਖਿਆ ਤੋਂ ਇਲਾਵਾ ਸੋਸ਼ਲ ਮੀਡੀਆ ਸਟਾਰ ਵੀ ਹਨ। ਕਰਨਾਲ ਸੀਟ ਤੋਂ ਚੋਣ ਲੜ ਰਹੇ ਮਨੋਹਰ ਲਾਲ ਖੱਟਰ ਸਾਈਕਲ ‘ਤੇ ਸਵਾਰ ਹੋ ਕੇ ਪੋਲਿੰਗ ਬੂਥ ‘ਤੇ ...

ਅਮਰੀਕਾ ‘ਚ ਵਾਈਟ ਹਾਊਸ ਨੇੜੇ ਗੋਲ਼ੀਬਾਰੀ , ਇੱਕ ਦੀ ਮੌਤ, 5 ਜ਼ਖਮੀ

Friday, September 20 2019 06:43 AM
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੀਆਂ ਸੜਕਾਂ ਉਤੇ ਵੀਰਵਾਰ ਦੀ ਰਾਤ ਨੂੰ ਫ਼ਿਰ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਗੋਲ਼ੀਬਾਰੀ ਦੀ ਇਹ ਘਟਨਾ ਰਾਤ ਦੀ ਹੈ। ਇਸ ‘ਚ ਕਈਆਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਲੋਕਾਂ ਨੇ ਰਾਜਧਾਨੀ ਦੀਆਂ ਗਲੀਆਂ ‘ਚ ਦੇਰ ਰਾਤ ਗੋਲ਼ੀਆਂ ਦੀ ਆਵਾਜ਼ ਸੁਣੀ,ਜਿਸ ਤੋਂ ਬਾਅਦ ਐਂਬੁਲੈਂਸ ‘ਚ ਲੋਕਾਂ ਨੂੰ ਹਸਪਤਾਲ ਲਿਜਾਂਦੇ ਹੋਏ ਦੇਖਿਆ ਗਿਆ। ਡੀਸੀ ਫਾਇਰ ਅਤੇ ਈਐਮਐਸ ਟੀਮ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਈ ਲੋਕਾਂ ਨੂੰ ਗੋਲੀ ਲ...

INX MEDIA CASE: CBI ਕੋਰਟ ’ਚ ਪੀ.ਚਿਦੰਬਰਮ ਦੀ ਪੇਸ਼ੀ ਅੱਜ

Tuesday, September 3 2019 06:33 AM
ਨਵੀਂ ਦਿੱਲੀ: ਆਈ.ਐੱਨ.ਐੱਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਅੱਜ ਮੁੜ ਤੋਂ ਸੀਬੀਆਈ ਅਦਾਲਤ ਵਿੱਚ ਪੇਸ਼ੀ ਹੋਵੇਗੀ। ਪੀ.ਚਿਦੰਬਰਮ ਜੇਲ ਜਾਣਗੇ ਜਾਂ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਜਾਵੇਗਾ, ਇਸਦਾ ਫੈਸਲਾ ਅੱਜ ਕੀਤਾ ਜਾਵੇਗਾ।ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਅੱਜ ਉਹਨਾਂ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨਗੇ।ਸੋਮਵਾਰ ਨੂੰ ਅਦਾਲਤ ਨੇ ਉਸਦੀ ਸੀਬੀਆਈ ਹਿਰਾਸਤ ਵਿੱਚ ਮੰਗਲਵਾਰ ਤੱਕ ਵਾਧਾ ਕਰ ਦਿੱਤਾ।ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸੀਬੀਆਈ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੇ ...

ਮੁੰਬਈ ਦੇ ONGC ਪਲਾਂਟ ’ਚ ਲੱਗੀ ਭਿਆਨਕ ਅੱਗ, 5 ਮੌਤਾਂ, ਕਈ ਜ਼ਖਮੀ

Tuesday, September 3 2019 06:30 AM
ਮੁੰਬਈ: ਮੁੰਬਈ ਦੇ ਆਇਲ ਐਂਡ ਨੈਚੁਰਲ ਗੈਸ ਕਾਰਪੋਰੇਸ਼ਨ ਦੇ ਪਲਾਂਟ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਕਾਫੀ ਭਿਆਨਕ ਹੈ।ਇਸ ਘਟਨਾ ਤੋਂ ਬਾਅਦ ਪਲਾਂਟ ਅੰਦਰ ਹਫੜਾ-ਦਫੜੀ ਮੱਚ ਗਈ ਹੈਅਤੇ ਲੋਕਾਂ ‘ਚ ਡਰ ਦਾ ਮਾਹੌਲ ਹੈ। ਮਿਲੀ ਜਾਣਕਰੀ ਮੁਤਾਬਕ ਅੱਗ ਨਵੀਂ ਮੁੰਬਈ ’ਚ ਓ. ਐੱਨ. ਜੀ. ਸੀ. ਦੇ ਕੋਲਡ ਸਟੋਰੇਜ ’ਚ ਲੱਗੀ ਹੈ। ਜਿਸ ਕਾਰਨ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 8 ਲੋਕ ਜ਼ਖਮੀ ਹੋ ਗਏ ਹਨ।ਅੱਗ ਦੀਆਂ ਲਪਟਾਂ ਦੇਖਦੇ ਹੋਏ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਇ...

ਕੌਮਾਂਤਰੀ ਨਗਰ ਕੀਰਤਨ ਯੂ.ਪੀ ਦੇ ਲਖਨਊ ਵਿਖੇ ਪਹੁੰਚਿਆ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ

Wednesday, August 21 2019 07:44 AM
ਲਖਨਊ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਕੌਮਾਂਤਰੀ ਅਤੇ ਇਤਿਹਾਸਕ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦਾ ਹੋਇਆ ਬੀਤੀ ਰਾਤ ਉੱਤਰ ਪ੍ਰਦੇਸ਼ ਦੇ ਲਖਨਊ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਵਿਖੇ ਪਹੁੰਚਿਆ। ਜਿਥੇ ਸੰਗਤਾਂ ‘ਚ ਭਾਰਤੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਹਨਾਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ।ਇਥੇ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਸਾਹਿਬ ਜੀ ਦਾ ਅਸ਼ੀਰ...

ਉੱਤਰਾਖੰਡ: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਜਹਾਜ਼ ਹੋਇਆ ਹਾਦਸਾਗ੍ਰਸਤ

Wednesday, August 21 2019 07:33 AM
ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਲੋਕਾਂ ਦੀ ਮਦਦ ਲਈ ਮੋਰੀ ਤੋਂ ਮੋਲਦੀ ਜਾ ਰਿਹਾ ਸੀ ਤੇ ਅਚਾਨਕ ਉੱਤਰਕਾਸ਼ੀ ਕੋਲ ਕ੍ਰੈਸ਼ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ‘ਚ 3 ਲੋਕ ਸਵਾਰ ਸਨ। ਜਿਨ੍ਹਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲ ਸਕਿਆ। ਤੁਹਾਨੂੰ ਦੱਸ ਦਈਏ ਕਿ ਦੇਸ਼ ਭਰ ‘ਚ ਪੈ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ, ਜਿਸ ਦਾ ਜ਼ਿਆਦਾ ਅਸਰ ਉਤਰਾਖੰਡ ‘ਚ ਦੇਖ...

E-Paper

Calendar

Videos