News: ਦੇਸ਼

ਅਵਨੀਤ ਨੇ ਜਿੱਤਿਆ ‘ਮਿਸਟਰ ਪੰਜਾਬ’ ਦਾ ਖਿਤਾਬ

Monday, November 19 2018 04:56 AM
ਮੁਹਾਲੀ, ਇਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਦੇ ਲਾਗੇ ਫੁੱਟਬਾਲ ਮੈਦਾਨ ਵਿਚ ਬੀਤੇ ਦਿਨ ਪੰਜਾਬੀ ਰਿਐਲਿਟੀ ਸ਼ੋਅ ‘ਮਿਸਟਰ ਪੰਜਾਬ’ ਦਾ ਫਾਈਨਲ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੇ ਅਵਨੀਤ ਸਿੰਘ ਨੇ ‘ਮਿਸਟਰ ਪੰਜਾਬ’ ਦਾ ਖਿਤਾਬ ਜਿੱਤਿਆ। ਉਸ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਗਈ। ਇਸ ਮੁਕਾਬਲੇ ਦਾ ਫਸਟ ਰਨਰ-ਅੱਪ ਅੰਮ੍ਰਿਤਸਰ ਦਾ ਬਬਲਬੀਰ ਸਿੰਘ ਰਿਹਾ, ਜਿਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ। ਮੁਕਾਬਲੇ ਦਾ ਸੈਕਿੰਡ ਰਨਰ-ਅੱਪ ਮਾਛੀਪੁਰ ਪਿੰਡ ਦਾ ਖੁਸ਼ਪ੍ਰੀਤ ਸਿੰਘ ਰਿਹਾ, ਜਿਸ ਨੂੰ 35 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿ...

ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਨੇ ਨਿਗਮ ਖ਼ਿਲਾਫ਼ ਖੋਲ੍ਹਿਆ ਮੋਰਚਾ

Monday, November 19 2018 04:55 AM
ਚੰਡੀਗੜ੍ਹ, ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ (ਫਾਸਵੇਕ) ਦੀ ਕਾਰਜਕਾਰਣੀ ਕਮੇਟੀ ਦੀ ਮੀਟਿੰਗ ਅੱਜ ਇਥੇ ਸੈਕਟਰ-40 ਦੇ ਕਮਿਊਨਿਟੀ ਸੈਂਟਰ ਵਿੱਚ ਹੋਈ। ਫਾਸਵੇਕ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਚੰਡੀਗੜ੍ਹ ਨਗਰ ਨਿਗਮ ਦੀ ਮਾੜੀ ਕਾਰਜਪ੍ਰਣਾਲੀ ਦੀ ਅਲੋਚਨਾ ਕੀਤੀ ਗਈ। ਸ੍ਰੀ ਬਿੱਟੂ ਨੇ ਕਿਹਾ ਕਿ ਜਿਥੇ ਨਗਰ ਨਿਗਮ ਸ਼ਹਿਰ ਵਿੱਚ ਕੂੜੇ ਦੇ ਪ੍ਰਬੰਧਾਂ ਨੂੰ ਲੈਕੇ ਸਿਆਸਤ ਵਿੱਚ ਫਸਿਆ ਹੋਇਆ ਹੈ, ਉਥੇ ਸ਼ਹਿਰ ਵਿੱਚ ਵੈਂਡਰ ਐਕਟ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨ...

ਸ਼ਰਾਬ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ’ਤੇ ਡਿਸਕੋ ਦਾ ਚਲਾਨ

Monday, November 19 2018 04:54 AM
ਜ਼ੀਰਕਪੁਰ, ਇਥੇ ਡਿਸਕੋਜ਼ ਦੇ ਪ੍ਰਬੰਧਕ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਕਥਿਤ ਤੌਰ ’ਤੇ ਪ੍ਰਵਾਹ ਨਹੀਂ ਕਰ ਰਹੇ। ਡੀਸੀ ਦੇ ਹੁਕਮਾਂ ਮੁਤਾਬਕ ਡਿਸਕੋਜ਼ ਨੂੰ ਰਾਤ ਦੇ 12 ਵਜੇ ਤੱਕ ਹੀ ਖੋਲ੍ਹਿਆ ਜਾ ਸਕਦਾ ਹੈ ਪਰ ਡਿਸਕੋਘਰਾਂ ਦੇ ਪ੍ਰਬੰਧਕ ਤੜਕੇ ਚਾਰ ਵਜੇ ਤੱਕ ਪਾਰਟੀਆਂ ਦਾ ਦੌਰ ਚਲਾ ਰਹੇ ਹਨ। ਇਸ ਤੋਂ ਇਲਾਵਾ ਪੰਚਕੂਲਾ ਸੜਕ ’ਤੇ ਸਥਿਤ ਇਕ ਡਿਸਕੋ ਵਿਚ ਕਥਿਤ ਤੌਰ ’ਤੇ ਹੁੱਕਾ ਪਿਲਾਇਆ ਜਾ ਰਿਹਾ ਹੈ ਜਦਕਿ ਸਿਹਤ ਵਿਭਾਗ ਵੱਲੋਂ ਹੁਕਾ ਪਿਲਾਉਣ ’ਤੇ ਪਾਬੰਦੀ ਲਾਈ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਇਸ ਡਿਸਕੋਘਰ ਵਿਚ ਲੰਘੀ ਰਾਤ 12 ਵਜੇ ਤੋਂ ਬਾਅਦ ਆਬਕਾਰੀ ਵਿਭਾਗ ਵ...

ਹਰਮੋਹਨ ਧਵਨ ‘ਆਪ’ ਵਿੱਚ ਹੋਏ ਸ਼ਾਮਲ

Monday, November 19 2018 04:53 AM
ਚੰਡੀਗੜ੍ਹ, ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਅੱਜ ਭਾਜਪਾ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਸ੍ਰੀ ਧਵਨ ਵੱਲੋਂ ਅੱਜ ਆਪਣੀ ਸੈਕਟਰ-9 ਸਥਿਤ ਕੋਠੀ ਵਿਚ ਆਪਣੇ ਸਮਰਥਕਾਂ ਦੇ ਕਰਵਾਏ ਇਕੱਠ ਦੌਰਾਨ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪੁੱਜੇ ‘ਆਪ’ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਇੰਚਾਰਜ ਦੁਰਗੇਸ਼ ਪਾਠਕ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋਫੈਸਰ ਸਾਧੂ ਸਿੰਘ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਉਪ ਨੇਤਾ ਸਰਵਜੀਤ ਕੌਰ ਮਾਣੂਕੇ, ਕੋਰ ਕਮੇਟੀ ਪੰਜਾਬ ਦੇ ਚੇ...

ਪੇਸ਼ੀ ਭੁਗਤਣ ਆਏ ਹਵਾਲਾਤੀ ਵੱਲੋਂ ਫ਼ਰਾਰ ਹੋਣ ਦੀ ਕੋਸ਼ਿਸ਼

Saturday, November 17 2018 06:36 AM
ਖਰੜ, ਅੱਜ ਖਰੜ ਦੀ ਅਦਾਲਤ ਵਿੱਚ ਪਟਿਆਲਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਏ ਮੁਲਜ਼ਮ ਵੱਲੋਂ ਪੁਲੀਸ ਨੂੰ ਚਕਮਾ ਦੇ ਕੇ ਭੱਜਣ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਫੁਰਤੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ। ਪਟਿਆਲਾ ਜੇਲ੍ਹ ਤੋਂ ਆਏ ਏਐਸਆਈ ਰੇਸ਼ਮ ਸਿੰਘ ਨੇ ਖਰੜ ਪੁਲੀਸ ਨੂੰ ਦੱਸਿਆ ਕਿ ਉਹ ਪੇਸ਼ੀ ਭੁਗਤਣ ਵਾਲੇ ਮੁਲਜ਼ਮਾਂ ਨੂੰ ਸਰਕਾਰੀ ਗੱਡੀ, ਜੋ ਅਦਾਲਤ ਕੰਪਲੈਕਸ ਵਿੱਚ ਭੀੜ ਹੋਣ ਕਾਰਨ ਸੜਕ ’ਤੇ ਖੜ੍ਹੀ ਕੀਤੀ ਹੋਈ ਸੀ, ਵਿੱਚ ਮੁਲਜ਼ਮਾਂ ਨੂੰ ਲਿਜਾ ਰਹੇ ਸਨ। ਦੁਪਹਿਰ ਇਕ ਵਜੇ ਦੇ ਕਰੀਬ ਮੁਲਜ਼ਮ ਅਨੁਜ ਉਰਫ਼ ਖਾਨ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਸਰਕਾਰੀ ਗੱ...

ਸਿੱਧੂ ਨੇ ਲਖਨੌਰ-ਲਾਂਡਰਾਂ ਸੜਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ

Saturday, November 17 2018 06:35 AM
ਐਸਏਐਸ ਨਗਰ (ਮੁਹਾਲੀ), ਮੁਹਾਲੀ ਤੋਂ ਲਖਨੌਰ-ਲਾਂਡਰਾਂ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਛੁਟਕਾਰਾ ਮਿਲ ਜਾਏਗਾ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ ਜੰਕਸ਼ਨ ਅਤੇ ਇਸ ਸੜਕ ਦੀ ਜੂਨ ਸੁਧਾਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਕ ਕਰੋੜ ਦੀ ਲਾਗਤ ਨਾਲ 30 ਨਵੰਬਰ ਤੱਕ ਲਖਨੌਰ ਤੋਂ ਲਾਂਡਰਾਂ ਚੌਕ ਤੱਕ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੈਂਡਰ ਵੀ ਲੱਗ ਚੁੱਕੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਲਾਂਡਰਾਂ ਟੀ-ਪੁਆਇੰਟ (ਲਾਂਡਰਾਂ ਜੰਕਸ਼...

ਹਾਊਸਿੰਗ ਬੋਰਡ ਦੇ ਫੈਸਲੇ ਖ਼ਿਲਾਫ਼ ਨਿੱਤਰੇ ਚੰਡੀਗੜ੍ਹ ਵਾਸੀ

Saturday, November 17 2018 06:35 AM
ਚੰਡੀਗੜ੍ਹ, ਚੰਡੀਗੜ੍ਹ ਹਾਊਸਿੰਗ ਬੋਰਡ (ਸੀਐਚਬੀ) ਵੱਲੋਂ ਜਨਰਲ ਪਾਵਰ ਆਫ ਅਟਾਰਨੀ (ਜੀਪੀਏ) ਅਤੇ ਸਪੈਸ਼ਲ ਪਾਵਰ ਆਫ ਅਟਾਰਨੀ (ਐਸਪੀਏ) ਦੇ ਆਧਾਰ ’ਤੇ ਹਾਊਸਿੰਗ ਬੋਰਡ ਦੇ ਫਲੈਟਾਂ ਅਤੇ ਹੋਰ ਸੰਪਤੀਆਂ ਨੂੰ ਟਰਾਂਸਫਰ ਨਾ ਕਰਨ ਦੇ ਫੈਸਲੇ ਵਿਰੁੱਧ ਹਾਊਸਿੰਗ ਬੋਰਡ ਦੇ ਮਕਾਨਾਂ ਵਿੱਚ ਰਹਿ ਰਹੇ ਲੋਕ ਅਦਾਲਤ ਜਾਣ ਦੀ ਤਿਆਰੀ ਵਿੱਚ ਹਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਹਾਊਸਿੰਗ ਬੋਰਡ ਦਾ ਇਹ ਫਰਮਾਨ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਹੈ। ਦੱਸਣਯੋਗ ਹੈ ਕਿ ਸੀਐਚਬੀ ਨੇ ਫ਼ੈਸਲਾ ਲਿਆ ਹੈ ਕਿ ਜੀਪੀਏ ਅਤੇ ਐਸਪੀਏ ’ਤੇ ਮਕਾਨਾਂ ਨੂੰ ਟਰਾਂਸਫਰ ਨਹੀਂ ਕੀਤਾ ਜਾਵੇਗਾ ...

ਬੁੜੈਲ ਵਿੱਚ ਸੁਨਿਆਰੇ ਦੀ ਦੁਕਾਨ ’ਚੋਂ ਗਹਿਣੇ ਲੁੱਟੇ

Saturday, November 17 2018 06:34 AM
ਚੰਡੀਗੜ੍ਹ, ਅੱਜ ਇਥੇ ਸੈਕਟਰ-45 ਵਿੱਚ ਪੈਂਦੇ ਪਿੰਡ ਬੁੜੈਲ ਵਿੱਚ ਪਿਸਤੌਲ ਦੇ ਜ਼ੋਰ ’ਤੇ ਦੋ ਲੁਟੇਰੇ ਇੱਕ ਸੁਨਿਆਰੇ ਦੀ ਦੁਕਾਨ ਵਿੱਚੋਂ ਹੀਰਿਆਂ ਦੇ ਗਹਿਣੇ ਲੁੱਟ ਕੇ ਲੈ ਗਏ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਰਹੇ ਲੁਟੇਰਿਆਂ ਨੂੰ ਆਸਪਾਸ ਦੇ ਦੁਕਾਨਦਾਰਾਂ ਅਤੇ ਸਥਾਨਕ ਵਾਸੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ ਪਰ ਲੁੱਟਿਆ ਹੋਇਆ ਮਾਲ ਬਰਾਮਦ ਨਹੀਂ ਹੋ ਸਕਿਆ। ਪਿੰਡ ਬੁੜੈਲ ਦੇ ਕੇਸ਼ੋ ਰਾਮ ਕੰਪਲੈਕਸ ਵਿੱਚ ਡੀਸੀ ਜਿਊਲਰਜ਼ ਨਾਂ ਦੀ ਦੁਕਾਨ ਚਲਾ ਰਹੇ ਚੇਤਨ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ’ਤੇ ਸ਼ਾਮ 8 ਵਜੇ ਦੇ ਕਰੀਬ ਇੱਕ ਵਿਅਕਤੀ ਆਇਆ। ਉਸ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਜਾਰੀ, ਜਾਣੋ ਕਿੰਨੀ ਮਿਲੀ ਰਾਹਤ

Friday, November 16 2018 06:50 AM
ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 18 ਪੈਸੇ ਪ੍ਰਤੀ ਲੀਟਰ ਘੱਟ ਹੋ ਕੇ 77.10 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ ਅਤੇ ਡੀਜ਼ਲ 18 ਪੈਸੇ ਪ੍ਰਤੀ ਲੀਟਰ ਘਟ ਕੇ 71.93 ਰੁਪਏ ਪ੍ਰਤੀ ਲੀਟਰ ਹੋ ਗਿਆ। ਉੱਧਰ ਮੁੰਬਈ 'ਚ ਪੈਟਰੋਲ ਦੀਆਂ ਕੀਮਤਾਂ 'ਚ ਕਮੀ ਦਰਜ ਕੀਤੀ ਗਈ, ਜਿਸ ਦੇ ਬਾਅਦ ਇਥੇ ਪੈਟਰੋਲ ਦੀ ਕੀਮਤ 82.62 ਰੁਪਏ, ਉੱਧਰ ਡੀਜ਼ਲ ਦੀ ਕੀਮਤ 75.36 ਰੁਪਏ ਪ੍ਰਤੀ ਹੋ ਗਈ। ਹੁਣ ਤੱਕ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 5.73 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 3.76 ਰੁਪਏ ਪ੍ਰਤੀ ਲੀਟਰ...

ਗਰੀਨ ਟ੍ਰਿਬਿਊਨਲ ਵੱਲੋਂ ਚੰਡੀਗੜ੍ਹ ’ਚ ਕੂੜਾ ਪ੍ਰਬੰਧਾਂ ਦਾ ਜਾਇਜ਼ਾ

Friday, November 16 2018 06:42 AM
ਚੰਡੀਗੜ੍ਹ, ਚੇਅਰਪਰਸਨ ਰਾਜਵੰਤ ਸੰਧੂ ਨੂੰ ਖਾਦ ਬਣਾਉਣ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ। ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਦੀ ਉੱਤਰੀ ਜ਼ੋਨ ਦੀ ਚੇਅਰਪਰਸਨ ਰਾਜਵੰਤ ਸੰਧੂ ਨੇ ਅੱਜ ਚੰਡੀਗੜ੍ਹ ਵਿੱਚ ਠੋਸ ਕੂੜੇ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਘਰੇਲੂ ਪੱਧਰ ’ਤੇ ਰਹਿੰਦ-ਖੂੰਹਦ ਨੂੰ ਵੱਖ ਵੱਖ ਕਰਨ ਦੇ ਪ੍ਰਬੰਧ ਲਾਜ਼ਮੀ ਕਰਨ ਅਤੇ ਇਨ੍ਹਾਂ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਦਾਰਿਆਂ ਨੂੰ ਜੁਰਮਾਨੇ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਚੰਡੀਗੜ੍ਹ ਨਗਰ ਨਿਗਮ ਵਲੋਂ ਕੂੜੇ ਦੇ ਨ...

ਅਧਿਆਪਕ ਯੂਨੀਅਨ ਦੇ ਪ੍ਰਧਾਨ ਸਰਵਣ ਸਿੰਘ ਕੰਬੋਜ ਨੂੰ ਨੋਟਿਸ

Friday, November 16 2018 06:41 AM
ਚੰਡੀਗੜ੍ਹ, ਜੇਬੀਟੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਪੰਜਾਬੀ ’ਚ ਵੀ ਦੇਣਾ ਲਾਜ਼ਮੀ ਕਰਨ ਲਈ ਆਵਾਜ਼ ਬੁਲੰਦ ਕਰਨ ਵਾਲੇ ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ੍ਰੀ ਕੰਬੋਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-20 ਵਿੱਚ ਤਬਲਾ ਅਧਿਆਪਕ ਹਨ ਜਦਕਿ ਉਨ੍ਹਾਂ ਨੂੰ ਸਰਕਾਰੀ ਸਕੂਲ ਸੈਕਟਰ-37 ਦੇ ਅਧਿਆਪਕ ਹੋਣ ਦੇ ਨਾਤੇ ਨੋਟਿਸ ਦਿੱਤਾ ਗਿਆ ਹੈ। ਇਸ ਨੋਟਿਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਵਿਭਾਗ ਨੂੰ ਆਪਣੇ ਹੀ ਅਧਿਆਪਕਾਂ ਦੀ ਕਿਸੇ ਸਕੂਲ ਵਿਚ ਤਾਇਨਾਤੀ ਬ...

ਬੇਕਾਬੂ ਕਾਰ ਖੰਭੇ ਨਾਲ ਟਕਰਾਉਣ ਮਗਰੋਂ ਪਲਟੀ; ਦੋ ਜ਼ਖ਼ਮੀ

Friday, November 16 2018 06:40 AM
ਐਸਏਐਸ ਨਗਰ (ਮੁਹਾਲੀ), ਇੱਥੋਂ ਦੇ ਸੈਕਟਰ-68 ਸਥਿਤ ਨਗਰ ਨਿਗਮ ਦਫ਼ਤਰ ਵੱਲ ਜਾਂਦੀ ਸੜਕ ’ਤੇ ਵਾਪਰੇ ਹਾਦਸੇ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਇੱਕ ਮਹਿਲਾ ਸੈਕਟਰ-67 ਤੋਂ ਸੈਕਟਰ-68 ਵੱਲੋਂ ਆਪਣੀ ਕਾਰ ’ਤੇ ਜਾ ਰਹੀ ਸੀ। ਇਸ ਦੌਰਾਨ ਮਹਿਲਾ ਦੀ ਕਾਰ ਅਤੇ ਸੈਕਟਰ-80 ਤੋਂ ਨਾਈਪਰ ਵੱਲ ਜਾ ਰਹੀ ਦੂਜੀ ਕਾਰ ਚੌਕ ਵਿੱਚ ਇੱਕ ਦੂਜੇ ਨਾਲ ਟਕਰਾਉਣ ਤੋਂ ਬਚਾਉਣ ਦੇ ਯਤਨ ਕਰਦਿਆਂ ਇੱਕ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ ਅਤੇ ਸੜਕ ’ਤੇ ਪਲਟ ਗਈ। ਇਸ ਕਾਰਨ ਕਾਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ...

ਜਗਤਪੁਰਾ ਵਿੱਚ ਦੋ ਨੌਜਵਾਨਾਂ ’ਤੇ ਕਾਤਲਾਨਾ ਹਮਲਾ

Friday, November 16 2018 06:40 AM
ਐਸਏਐਸ ਨਗਰ (ਮੁਹਾਲੀ), ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਹੱਦ ਨਾਲ ਲਗਦੇ ਪਿੰਡ ਜਗਤਪੁਰਾ ਵਿੱਚ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਇੱਕ ਜ਼ਖ਼ਮੀ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਹਾਣਾ ਪੁਲੀਸ ਨੇ ਹਮਲਾਵਰਾਂ ਦਾ ਪਿੱਛਾ ਕਰਕੇ ਚੰਡੀਗੜ੍ਹ ਦੇ ਸੈਕਟਰ-52 ਵਿੱਚੋਂ ਹਮਲਾਵਰਾਂ ਦੀਆਂ ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਇਨ੍ਹਾਂ ਵਾਹਨਾਂ ’ਚੋਂ ਪੁਲੀਸ ਨੂੰ ਤੇਜ਼ਧਾਰ ਹਥਿਆਰ ਮਿਲੇ ਹਨ। ਇਸ ਦੌਰਾਨ ਪੁਲੀਸ ਨੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇੱਕ ਹਮਲਾਵਰ ਦੀ ਪਛਾਣ ਮੁਹੰਮਦ ਸਾਜਿਦ ਵਜੋਂ...

ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ

Thursday, November 15 2018 06:31 AM
ਲਾਲੜੂ, ਆਬਕਾਰੀ ਤੇ ਕਰ ਵਿਭਾਗ ਪੰਜਾਬ ਦੀ ਟੀਮ ਨੇ ਅੱਜ ਇੱਥੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਟੋਲ ਪਲਾਜ਼ਾ ਦੱਪਰ ਨੇੜੇ ਛਾਪਾ ਮਾਰ ਕੇ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਆਬਕਾਰੀ ਤੇ ਕਰ ਵਿਭਾਗ ਦੇ ਡਾਇਰੈਕਟਰ (ਇਨਵੈਸਟੀਗੇਸ਼ਨ) ਨਵਦੀਪ ਕੌਰ ਭਿੰਡਰ ਦੀ ਅਗਵਾਈ ਹੇਠ ਵਿਭਾਗ ਦੀ ਮੋਬਾਈਲ ਵਿੰਗ ਦੀ ਟੀਮ ਪਟਿਆਲਾ, ਚੰਡੀਗੜ੍ਹ ਅਤੇ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਟੀਮ ਵਿੱਚ ਉਪ ਆਬਕਾਰੀ ਤੇ ਕਰ ਕਮਿਸ਼ਨਰ (ਡਿਸਟਿਲਰੀਜ਼) ਨਰੇਸ ਦੂਬੇ, ਉਪ ਆਬਕਾਰੀ ਤੇ ਕਰ ਕਮਿਸ਼ਨਰ ਰੂਪਨਗਰ ਬਲਦੀਪ ਕੌਰ, ਸਹਾਇਕ ਆਬਕਾਰੀ ਤ...

ਆਬਾਦੀ ਦੇਹ ਵਾਲੀਆਂ ਜਾਇਦਾਦਾਂ ਛੁਡਾਉਣ ਲਈ ਕੋਸ਼ਿਸ਼ਾਂ ਤੇਜ਼

Thursday, November 15 2018 06:30 AM
ਬਨੂੜ, ਨਗਰ ਕੌਂਸਲ ਬਨੂੜ ਨੇ ਆਪਣੀ ਮਲਕੀਅਤ ਵਾਲੀ ਆਬਾਦੀ ਦੇਹ ਵਾਲੀਆਂ ਥਾਵਾਂ ਉੱਤੇ ਬੋਰਡ ਲਗਾਉਣ ਮਗਰੋਂ ਹੁਣ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਕੌਂਸਲ ਦੇ ਕਾਰਜਕਾਰੀ ਪ੍ਰਧਾਨ ਭਜਨ ਲਾਲ ਦੀ ਅਗਵਾਈ ਅਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਮੌਜੂਦਗੀ ਵਿੱਚ ਹੋਈ ਕੌਂਸਲ ਦੀ ਮੀਟਿੰਗ ਵਿੱਚ ਅਜਿਹੀਆਂ ਥਾਵਾਂ ਦੀਆਂ ਰਜਿਸਰਟੀਆਂ ਕਰਵਾਉਣ ਉਪਰੰਤ ਕੌਂਸਲ ਵਿੱਚੋਂ ਮਕਾਨਾਂ ਦੀ ਉਸਾਰੀ ਲਈ ਪਾਸ ਕਰਵਾਏ ਗਏ ਨਕਸ਼ਿਆਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਬਨੂੜ ਵਿੱਚ ਆਬਾਦੀ ਦੇਹ ਦੀ ਸੈਂਕੜੇ ਵਿੱਘੇ ਜ਼ਮੀਨ ਹੈ ਜਿਸ ਵਿੱਚੋਂ ਕਈ ਥਾਵਾਂ ਉ...

E-Paper

Calendar

Videos