News: ਦੇਸ਼

ਪਿੰਡਾਂ ਨੂੰ ਨਿਗਮ ਅਧੀਨ ਕਰਨ ਦੀ ਕਾਰਵਾਈ ਸ਼ੁਰੂ

Saturday, November 10 2018 06:33 AM
ਚੰਡੀਗੜ੍ਹ, ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ 13 ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰ ਕੇ ਇਨ੍ਹਾਂ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਸਰਪੰਚ ਐਸੋਸੀਏਸ਼ਨ ਨੇ 13 ਪਿੰਡਾਂ ਦੀਆਂ 12 ਪੰਚਾਇਤਾਂ ਦਾ ਭੋਗ ਪਾ ਕੇ ਇਨ੍ਹਾਂ ਪਿੰਡਾਂ ਨੂੰ ਨਿਗਮ ਵਿਚ ਸ਼ਾਮਲ ਕਰਨ ਦੀ ਸਹਿਮਤੀ ਦੇ ਦਿੱਤੀ ਸੀ ਪਰ...

ਮਿਲਾਵਟ ਤੋਂ ਸੁਚੇਤ ਰਹਿਣ ਤੇ ਸਾਮਾਨ ਖਰੀਦਣ ਵੇਲੇ ਬਿੱਲ ਲੈਣ ਦੀ ਅਪੀਲ

Friday, November 9 2018 06:27 AM
ਐਸ.ਏ.ਐਸ. ਨਗਰ (ਮੁਹਾਲੀ), ਕੰਜ਼ਿਊਮਰ ਪ੍ਰੋਟੈਕਸ਼ਨ ਐਂਡ ਅਵੇਅਰਨੈਸ ਕੌਂਸਲ ਮੁਹਾਲੀ ਵੱਲੋਂ ਇੱਥੋਂ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-8 ਵਿੱਚ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬ੍ਰਿਗੇਡੀਅਰ (ਸੇਵਾਮੁਕਤ) ਅਵਤਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਖਪਤਕਾਰ ਐਕਟ ਵਿਦੇਸ਼ੀ ਮੁਲਕਾਂ ਵਿੱਚ ਬਹੁਤ ਸਮਾਂ ਪਹਿਲਾਂ ਹੀ ਲਾਗੂ ਕਰ ਦਿੱਤਾ ਗਿਆ ਸੀ ਪ੍ਰੰਤੂ ਭਾਰਤ ਵਿੱਚ ਇਹ ਐਕਟ 1986 ਵਿੱਚ ਲਾਗੂ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਇਸ ਐਕਟ ਬਾਰੇ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਆਪਣੇ ਹੱਕਾਂ ਅਤੇ ਅਧਿਕਾ...

ਚੰਡੀਗੜ੍ਹ ਵਿੱਚ ਐੱਸਐੱਸਪੀ ਨੇ ਖੁ਼ਦ ਕੀਤੀ ਗਸ਼ਤ

Friday, November 9 2018 06:27 AM
ਚੰਡੀਗੜ੍ਹ, ਚੰਡੀਗੜ੍ਹ ਪੁਲੀਸ ਨੇ ਸੁਪਰੀਮ ਕੋਰਟ ਦੇ ਹੁਕਮ ਦੀ ਉਲੰਘਣਾ ਕਰਕੇ ਪਟਾਕੇ ਚਲਾਉਣ ਅਤੇ ਵੇਚਣ ਵਾਲੇ ਕੁੱਲ 39 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਹਨ। ਮੁਲਜ਼ਮਾਂ ਨੇ ਆਪਣੀਆਂ ਜ਼ਮਾਨਤਾਂ ਤਾਂ ਕਰਵਾ ਲਈਆਂ ਹਨ ਪਰ ਅਦਾਲਤੀ ਪੇਸ਼ੀਆਂ ਭੁਗਤਣੀਆਂ ਹੀ ਪੈਣਗੀਆਂ। ਇਸੇ ਦੌਰਾਨ ਐਸਐਸਪੀ ਨੀਲਾਂਬਰੀ ਵਿਜੈ ਜਗਦਲੇ ਨੇ ਖ਼ੁਦ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਦੀਵਾਲੀ ਦੌਰਾਨ ਧਾਰਾ 188 ਤਹਿਤ 33 ਕੇਸ ਦਰਜ ਕਰਕੇ 34 ਵਿਅਕਤੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ...

ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

Friday, November 9 2018 06:26 AM
ਚੰਡੀਗੜ੍ਹ, ਹੱਲੋਮਾਜਰਾ ਵਿੱਚ ਦੀਵਾਲੀ ਵਾਲੇ ਦਿਨ ਪੁਲੀਸ ਵੱਲੋਂ ਮਾਰੇ ਛਾਪੇ ਦੌਰਾਨ 24 ਸਾਲਾਂ ਦਾ ਨੌਜਵਾਨ ਘਰ ਦੀ ਛੱਤ ਤੋਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਯੂਟੀ ਪੁਲੀਸ ਦੇ ਦੋ ਕਰਮਚਾਰੀਆਂ ਮਨਜੀਤ ਅਤੇ ਅਜੇ ’ਤੇ ਨੌਜਵਾਨ ਨੂੰ ਛੱਤ ਤੋਂ ਧੱਕੇ ਦੇਣ ਦੇ ਦੋਸ਼ ਲਗਾਏ ਹਨ। ਇਸੇ ਦੌਰਾਨ ਸਥਾਨਕ ਲੋਕਾਂ ਨੇ ਸੈਕਟਰ-31 ਦੇ ਥਾਣੇ ਦਾ ਘਿਰਾਓ ਕੀਤਾ ਅਤੇ ਪੁਲੀਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਨੌਜਵਾਨ ਦੀ ਮੌਤ ਮਗਰੋਂ ਦੋਵੇਂ ਪੁਲੀਸ ਕਰਮਚਾਰੀ ਮੌਕੇ ’ਤੋਂ ਫਰਾਰ ਹੋ ਗਏ। ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ...

ਕੈਪਟਨ ਸਰਕਾਰ ਵਿਰੁੱਧ ਰੋਸ ਦੇ ਦੀਵੇ ਬਾਲਣਗੇ ਮੁਲਾਜ਼ਮ

Tuesday, November 6 2018 06:10 AM
ਚੰਡੀਗੜ੍ਹ, ਪੰਜਾਬ ਸਰਕਾਰ ਦੇ ਮੁਲਾਜ਼ਮ ਕੈਪਟਨ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਦੀਵਾਲੀ ਮੌਕੇ ਘਿਓ ਦੀ ਥਾਂ ਰੋਸ ਦੇ ਦੀਵੇ ਬਾਲਣਗੇ। ਇਸ ਦੌਰਾਨ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਤੋਂ ਲੈ ਕੇ ਚੰਡੀਗੜ੍ਹ ਤੇ ਮੁਹਾਲੀ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਵਿੱਚ ਤਾਇਨਾਤ ਮੁਲਾਜ਼ਮ ਕਾਲੇ ਪਹਿਰਾਵੇ ਪਹਿਨ ਕੇ 6 ਨਵੰਬਰ ਨੂੰ ਸੈਕਟਰ-17 ਵਿੱਚ ਇਕੱਠੇ ਹੋਣਗੇ ਅਤੇ ਪ੍ਰਦਰਸ਼ਨ ਕਰਨਗੇ। ਦੱਸਣਯੋਗ ਹੈ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਪੈਟਰਨ ’ਤੇ ਮਿਲਦੀਆਂ ਆ ਰਹੀਆਂ ਡੀਏ ਦੀਆਂ ਕਿਸ਼ਤਾਂ ਰੋਕ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਵ...

ਜ਼ੀਰਕਪੁਰ ਵਿੱਚ ਡਿਸਕੋ ਵਾਲਿਆਂ ਦੇ ਹੌਸਲੇ ਮੁੜ ਬੁਲੰਦ

Tuesday, November 6 2018 06:09 AM
ਜ਼ੀਰਕਪੁਰ, ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਸਥਾਨਕ ਡਿਸਕੋਜ਼ ਨੂੰ ਰਾਤ 12 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਨੂੰ ਲਾਗੂ ਕਰਨ ਵਿੱਚ ਹੁਣ ਮੁੜ ਤੋਂ ਜ਼ੀਰਕਪੁਰ ਪੁਲੀਸ ਨੇ ਕਥਿਤ ਤੌਰ ’ਤੇ ਢਿੱਲ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਿੱਚ ਕੁੱਲ ਛੇ ਡਿਸਕੋਜ਼ ਵਿਚੋਂ ਲੰਘੀ ਰਾਤ ਦੋ ਡਿਸਕੋਜ਼ ਵੱਲੋਂ ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਤੜਕੇ ਚਾਰ ਵਜੇ ਤੱਕ ਪਾਰਟੀ ਕੀਤੀ ਗਈ। ਇਥੇ ਹੀ ਬੱਸ ਨਹੀਂ ਡਿਸਕੋਜ਼ ਦੇ ਪ੍ਰਬੰਧਕਾਂ ਨੇ ਤੜਕੇ ਤੱਕ ਪਾਰਟੀਆਂ ਦੀ ਲਾਈਵ ਵੀਡੀਓ ਫੇਸਬੁੱਕ ’ਤੇ ਚਲਾ ਕੇ ਪੁਲੀਸ ਤੇ ਪ...

ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

Tuesday, November 6 2018 06:09 AM
ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਤਿੰਨ ਵਿਅਕਤੀਆਂ ਨੂੰ 200 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਅਵਤਾਰ ਸਿੰਘ ਉਰਫ਼ ਜਗਤਾਰ ਸਿੰਘ ਉਰਫ਼ ਜੱਗਾ ਵਾਸੀ ਪਿੰਡ ਮਾਣਕਪੁਰ ਸ਼ਰੀਫ਼ (ਕੁਰਾਲੀ), ਮੇਜਰ ਸਿੰਘ ਵਾਸੀ ਰਾਣੀ ਮਾਜਰਾ (ਮੁੱਲਾਂਪੁਰ ਗਰੀਬਦਾਸ) ਅਤੇ ਅੰਕੁਸ਼ ਗਾਭਾ ਵਾਸੀ ਸੈਕਟਰ-10, ਪੰਚਕੂਲਾ ਸ਼ਾਮਲ ਹਨ। ਇਨ੍ਹਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋ...

ਹਿੰਦੁਸਤਾਨ ਇਲੈਕਟਰੌਡ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ

Saturday, November 3 2018 06:31 AM
ਡੇਰਾਬਸੀ, ਜਨੇਤਪੁਰ ਸਥਿਤ ਹਿੰਦੁਸਤਾਨ ਇਲੈਕਟਰੌਡ ਕੰਪਨੀ ਵਿੱਚ ਜ਼ਹਿਰੀਲੀ ਗੈਸ ਚੜ੍ਹਨ ਨਾਲ ਦੋ ਮੁਲਾਜ਼ਮਾਂ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਹ ਕਾਰਵਾਈ ਮ੍ਰਿਤਕ ਮੁਲਾਜ਼ਮ ਗੁਰਦਿਆਲ ਸਿੰਘ ਦੇ ਲੜਕੇ ਦੀ ਸ਼ਿਕਾਇਤ ’ਤੇ ਕੀਤੀ ਹੈ। ਦੋਵੇਂ ਮੁਲਾਜ਼ਮਾਂ ਦੀ ਮੌਤ ਕੰਪਨੀ ਵਿੱਚ ਕੈਮੀਕਲ ਵੇਸਟ ਗਟਰ ਦੀ ਸਫਾਈ ਲਈ ਢੱਕਣ ਖੋਲ੍ਹਣ ਨਾਲ ਗੈਸ ਚੜ੍ਹਨ ਕਾਰਨ ਬੀਤੇ ਦਿਨ ਹੋਈ ਸੀ। ਫੈਕਟਰੀ ਵਿਚ ਵੈਲਡਿੰਗ ਦੀ ਰਾਡਾਂ ਤਿਆਰ ਕੀਤੀ ਜਾਂਦੀਆਂ ਹਨ। ਹਾਦਸੇ ਦੀ ਖ਼ਬਰ ਮਿਲਣ ਮਗਰੋਂ ਮ...

ਹਰਿਆਣਾ ਰੋਡਵੇਜ਼ ਦੀ ਬੱਸ ਸਰਵਿਸ ਬਹਾਲ

Saturday, November 3 2018 06:31 AM
ਪੰਚਕੂਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਹਰਿਆਣਾ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈਣ ’ਤੇ ਸਹਿਮਤੀ ਜਤਾਈ ਹੈ ਅਤੇ ਅਦਾਲਤ ਨੂੰ ਭਰੋਸਾ ਦਿੱਤਾ ਹੈ ਕਿ 3 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਸਾਂ ਚਲਣੀਆਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰੀ ਨਾਰਾਇਣ ਸ਼ਰਮਾ, ਮਹਾਂ ਸਕੱਤਰ ਬਲਵਾਨ ਸਿੰਘ ਦੋਦਵਾ, ਹਰਿਆਣਾ ਟਰਾਂਸਪੋਰਟ ਕਰਮਚਾਰੀ ਯੂਨੀਅਨ ਦੇ ਡਿਪਟੀ ਪ੍ਰਧਾਨ ਸੁਲਤਾਨ ਸਿੰਘ ਅਤੇ ਹਰਿਆਣਾ ਇੰਟਕ ਦੇ ਬੁਲਾਰੇ ਨਸੀਬ ਜਾਖੜ ਵੱਲੋਂ ਹਾਈ ਕੋਰਟ ਨੂੰ ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਖਤਮ ਕਰ...

ਲੁਟੇਰਿਆਂ ਨੇ ਪਰਵਾਸੀ ਮਜ਼ਦੂਰਾਂ ਤੋਂ ਨਗਦੀ ਤੇ ਮੋਬਾਈਲ ਫੋਨ ਲੁੱਟੇ

Saturday, November 3 2018 06:30 AM
ਐਸਏਐਸ ਨਗਰ (ਮੁਹਾਲੀ), ਇੱਥੋਂ ਦੇ ਸੈਕਟਰ-94 ਵਿੱਚ ਵੀਰਵਾਰ ਦੇਰ ਰਾਤ ਲੁਟੇਰਿਆਂ ਨੇ ਇੱਕ ਟਰੱਕ ਚਾਲਕ ਅਤੇ ਮਜ਼ਦੂਰਾਂ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਕਈ ਮੋਬਾਈਲ ਫੋਨ ਖੋਹ ਲਏ। ਸੂਚਨਾ ਮਿਲਦੇ ਹੀ ਸੋਹਾਣਾ ਥਾਣੇ ਦੇ ਐਸਐਚਓ ਤਰਲੋਚਨ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਲੁਟੇਰਿਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਅੱਧੀ ਰਾਤ ਸੈਕਟਰ-94 ਵਿੱਚ ਕੁੱਝ ਲੁਟੇਰੇ ਕਲੋਨੀ ਵਿੱਚ ਪਹੁੰਚ ਗਏ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਕਲੋਨੀ ਦੇ ਸੁਰੱਖਿਆ ...

ਐੱਸਯੂਵੀ ਵੱਲੋਂ ਮਾਰੀ ਫੇਟ ਕਾਰਨ ਪੰਜ ਬੱਚੇ ਜ਼ਖ਼ਮੀ

Saturday, November 3 2018 06:29 AM
ਚੰਡੀਗੜ੍ਹ, ਇਥੋਂ ਦੇ ਸੈਕਟਰ-25 ਵਿੱਚ ਸ਼ਮਸ਼ਾਨਘਾਟ ਨੇੜੇ ਅੱਜ ਦੁਪਹਿਰ ਸੜਕ ਨੇੜੇ ਖੇਡ ਰਹੇ ਪੰਜ ਬੱਚਿਆਂ ਨੂੰ ਤੇਜ਼ ਰਫ਼ਤਾਰ ਐੱਸਯੂਵੀ ਨੇ ਫੇਟ ਮਾਰ ਦਿੱਤੀ। ਹਾਦਸੇ ਮਗਰੋਂ ਬੇਕਾਬੂ ਹੋਇਆ ਵਾਹਨ ਇੱਕ ਝੁੱਗੀ ਵਿੱਚ ਜਾ ਵੱਜਿਆ। ਇਸ ਹਾਦਸੇ ਕਾਰਨ ਡੀਬੀਸੀ ਕਲੋਨੀ ਦੇ ਪੰਜ ਬੱਚੇ ਜ਼ਖ਼ਮੀ ਹੋ ਗਏ ਤੇ ਲੋਕਾਂ ਵਿੱਚ ਹਾਹਾਕਾਰ ਮੱਚ ਗਈ। ਇਸੇ ਦੌਰਾਨ ਲੋਕਾਂ ਨੇ ਵਾਹਨ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਤੇ ਜ਼ਖ਼ਮੀ ਬੱਚਿਆਂ ਬਾਰੇ ਪੁਲੀਸ ਨੂੰ ਇਤਲਾਹ ਦਿੱਤੀ। ਪੁਲੀਸ ਨੇ ਬੱਚਿਆਂ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਤੇ ਇੱਕ ਬੱਚੇ ਦੀ ਹਾਲਤ ਗੰਭੀਰ ਹੋਣ...

ਪੀਯੂ ਦੇ ਵਿਦਿਆਰਥੀਆਂ ਵੱਲੋਂ ਗੇਟ ਤੋੜੋ ਮੁਹਿੰਮ

Wednesday, October 31 2018 06:19 AM
ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਦੇ ਲੜਕੀਆਂ ਦੇ ਹੋਸਟਲਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਮੰਗ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਅਗਵਾਈ ਵਿੱਚ ਅੱਜ ਗੇਟ ਤੋੜੋ ਮੁਹਿੰਮ ਸ਼ੁਰੂ ਕੀਤੀ ਗਈ। ਸਟੂਡੈਂਟ ਕੌਂਸਲ ਦੀ ਪ੍ਰਧਾਨ ਕਨੂਪ੍ਰਿਆ ਨੇ ਅੱਜ ਵਿਦਿਆਰਥੀਆਂ ਨਾਲ ਮਿਲ ਕੇ ਲੜਕੀਆਂ ਦੇ ਹੋਸਟਲ 3 ਅਤੇ 4 ਦੇ ਮੇਨ ਗੇਟ ਨੂੰ ਰਾਤ 9 ਵਜੇ ਤੋਂ ਬਾਅਦ ਵੀ ਖੁੱਲ੍ਹਾ ਦੀ ਮੰਗ ਕੀਤੀ ਅਤੇ ਵਿਦਿਆਰਥੀਆਂ ਨਾਲ ਜ਼ਬਰਦਸਤੀ ਗੇਟ ਵਿੱਚ ਦਾਖ਼ਲ ਹੋਈ ਤੇ ਗੇਟ ਤੋੜੋ ਮੁਹਿੰਮ ਤਹਿਤ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿੱਚ ਇਨਸੋ ਦੇ ਸਕੱਤਰ ਅਮਰਿ...

ਚੰਡੀਗੜ੍ਹ ਨਿਗਮ ਦੀ ਮੀਟਿੰਗ ’ਚ ਭਾਜਪਾ ਦੀ ਗੁੱਟਬਾਜ਼ੀ ਰਹੀ ਭਾਰੂ

Wednesday, October 31 2018 06:18 AM
ਚੰਡੀਗੜ੍ਹ, ਚੰਡੀਗੜ੍ਹ ਨਗਰ ਨਿਗਮ ਸਦਨ ਦੀ ਅੱਜ ਹੋਈ ਮੀਟਿੰਗ ਦੌਰਾਨ ਚੰਡੀਗੜ੍ਹ ਭਾਜਪਾ ਦੀ ਗੁਟਬਾਜ਼ੀ ਖੁੱਲ੍ਹ ਕੇ ਸਾਹਮਣੇ ਆਈ। ਇਸ ਕਾਰਨ ਚੰਡੀਗੜ੍ਹ ਦੇ ਮੇਅਰ ਦੇਵੇਸ਼ ਮੋਦਗਿਲ ਨੂੰ ਆਪਣੀ ਹੀ ਪਾਰਟੀ ਦੇ ਇੱਕ ਗੁੱਟ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮੀਟਿੰਗ ਸ਼ੁਰੂ ਹੁੰਦਿਆਂ ਹੀ ਭਾਜਪਾ ਕੌਂਸਲਰ ਰਾਜੇਸ਼ ਕਾਲੀਆ ਨੇ ਡੋਰ-ਟੂ-ਡੋਰ ਗਾਰਬੇਜ ਕੁਲੈਕਸ਼ਨ ਲਈ ਖਰੀਦੇ ਜਾਣ ਵਾਲੇ ਵਾਹਨਾਂ ਬਾਰੇ ਜਾਣਕਾਰੀ ਮੰਗ ਲਈ ਅਤੇ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਭਾਜਪਾ ਦੇ ਹੀ ਕੌਂਸਲਰ ਅਰੁਣ ਸੂਦ ਨੇ ਵੀ ਇਸ ਮਾਮਲੇ ’ਤੇ ਜਵਾਬ ਮੰਗਿਆ। ਉਨ੍ਹਾਂ ਨੇ ਮੇਅਰ ਅਤੇ ਨਿਗਮ ਕਮਿਸ਼ਨਰ ’ਤੇ...

ਯੂਟੀ ਦੇ ਸਥਾਪਨਾ ਦਿਵਸ ਮੌਕੇ ਪੰਜਾਬੀ ਹਿਤੈਸ਼ੀ ਉਜਾੜੇ ਦਾ ਦਰਦ ਫਰੋਲਣਗੇ

Tuesday, October 30 2018 06:24 AM
ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਲਈ ਉਸਾਰੇ ਖੂਬਰਸੂਰਤ ਸ਼ਹਿਰ ਚੰਡੀਗੜ੍ਹ ਨੂੰ ਪੰਜਾਬ ਕੋਲੋਂ ਖੋਹ ਕੇ ਇਥੋਂ ਦੇ ਅਸਲ ਬਸ਼ਿੰਦਿਆਂ ਨੂੰ ਉਜਾੜਿਆਂ ਦੇ ਰਾਹ ਪਾ ਕੇ ਮਾਂ ਬੋਲੀ ਪੱਖੋਂ ਵੀ ਕਖੋਂ ਹੌਲੇ ਕਰਨ ਦੀ ਸ਼ਾਜ਼ਿਸ਼ ਨੂੰ ਬੇਨਕਾਬ ਕਰਨ ਲਈ ਪੰਜਾਬੀ ਹਿਤੈਸ਼ੀ ਯੂਟੀ ਦੇ 52ਵੇਂ ਸਥਾਪਨਾ ਦਿਵਸ ਮੌਕੇ ਸੜਕਾਂ ਤੇ ਬਜ਼ਾਰਾਂ ਵਿਚ ਨਿਕਲ ਦੇ ਪੰਜਾਬੀਅਤ ਅਤੇ ਮਾਂ ਬੋਲੀ ਦੇ ਉਜਾੜਿਆਂ ਦੀ ਗਾਥਾ ਸੁਣਾਉਣਗੇ। ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਕੀਤੇ ਐਲਾਨ ਅਨੁਸਾਰ ਜਿਥੇ ਚੰਡੀਗੜ੍ਹ ਪ੍ਰਸ਼ਾਸਨ ਇਕ ਨਵੰਬਰ ਨੂੰ ਯੂਟੀ ਦਾ 52ਵਾਂ ਸਥਾਪਨਾ ਦਿਨ ਮਨਾਵੇਗਾ, ਉਥੇ ਪੰਜਾਬੀ ਹਿਤੈਸ਼ੀ ਇਸ ਦਿਨ ...

ਸੈਕਟਰ-28 ਦੇ ਸਰਕਾਰੀ ਸਕੂਲ ਦੇ 68 ਬੱਚੇ ਗਣਿਤ ’ਚੋਂ ਫੇਲ੍ਹ

Tuesday, October 30 2018 06:24 AM
ਚੰਡੀਗੜ੍ਹ, ਯੂਟੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-28 ਦਾ ਗਣਿਤ ਦਾ ਨਤੀਜਾ ਬਹੁਤ ਖਰਾਬ ਰਿਹਾ ਹੈ। ਇਸ ਦੇ 102 ਵਿਦਿਆਰਥੀਆਂ ਵਿੱਚੋਂ ਸਿਰਫ 34 ਵਿਦਿਆਰਥੀ ਹੀ ਪਾਸ ਹੋਏ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਜਮਾਤ ਦੇ ਫੇਲ੍ਹ ਹੋਏ ਕਈ ਵਿਦਿਆਰਥੀਆਂ ਦੇ ਬਾਕੀ ਵਿਸ਼ਿਆਂ ਵਿੱਚ 70 ਤੋਂ 80 ਫੀਸਦੀ ਅੰਕ ਹਨ। ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਕੂਲ ਦੇ ਗਣਿਤ ਅਧਿਆਪਕਾਂ ਨੂੰ ਵਧੀਆ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਨੇ ਸਕੂਲ ਦੇ ਖਰਾਬ ਨਤੀਜੇ ਦੀ ਰਿਪੋਰਟ ਮੰਗੀ ਹੈ। ਇਸ ਸਕੂਲ ਦੇ ਇਸ ਜਮਾਤ ਦੇ ਇੰਨੇ ਵਿਦਿਆਰਥੀਆਂ ਦੇ ਫੇਲ੍ਹ ਹੋਣ ...

E-Paper

Calendar

Videos