Wednesday, November 24 2021 06:09 AM
ਸੂਰੀ (ਪੱਛਮੀ ਬੰਗਾਲ), 24 ਨਵੰਬਰ - ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਟੀ.ਐਮ.ਸੀ. ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਵਿਚ ਛੇ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਦੁਬਰਾਜਪੁਰ ਥਾਣਾ ਖੇਤਰ ਦੇ ਗਾਰਾ-ਪਦੁਮਾ ਪਿੰਡ 'ਚ ਉਸ ਸਮੇਂ ਵਾਪਰੀ ਜਦੋਂ ਬਲਾਕ ਵਿਕਾਸ ਅਧਿਕਾਰੀ ਦੇ ਦਫ਼ਤਰ ਦੀ ਟੀਮ ਇਕ ਸਰਕਾਰੀ ਆਵਾਸ ਯੋਜਨਾ ਦੇ ਸਰਵੇਖਣ ਲਈ ਇਲਾਕੇ ਦਾ ਦੌਰਾ ਕਰ ਰਹੀ ਸੀ।...
Wednesday, November 24 2021 06:08 AM
ਨਵੀਂ ਦਿੱਲੀ, 24 ਨਵੰਬਰ - ਹਾਲ ਹੀ ਵਿਚ ਦਿ ਲੈਂਸੇਟ ਵਿਚ ਪ੍ਰਕਾਸ਼ਿਤ ਅਧਿਐਨ ਨੇ ਦਿਖਾਇਆ ਹੈ ਕਿ ਕੋਵੈਕਸੀਨ ਦੀਆਂ ਦੋ ਖੁਰਾਕਾਂ ਲੱਛਣਾਂ ਵਾਲੇ ਕੋਵਿਡ-19 ਦੇ ਵਿਰੁਧ 50 ਫੀਸਦੀ ਪ੍ਰਭਾਵੀ ਹਨ ਅਤੇ ਸੁਰੱਖਿਆ ਸੰਬੰਧੀ ਕੋਈ ਗੰਭੀਰ ਚਿੰਤਾਵਾਂ ਵੀ ਨਹੀਂ ਹਨ। ਜ਼ਿਕਰਯੋਗ ਹੀ ਕਿ ਕੋਵੈਕਸੀਨ ਦੀਆਂ ਦੋ ਖੁਰਾਕਾਂ ਦਿ ਲੈਂਸੇਟ ਇਨਫੈਕਟੀਅਸ ਡਿਜ਼ੀਜ਼ ਜਰਨਲ ਵਿਚ ਪ੍ਰਕਾਸ਼ਿਤ ਭਾਰਤ ਦੇ ਸਵਦੇਸ਼ੀ ਕੋਵਿਡ-19 ਵੈਕਸੀਨ ਦੇ ਪਹਿਲੇ ਅਸਲ-ਵਿਸ਼ਵ ਮੁਲਾਂਕਣ ਦੇ ਅਨੁਸਾਰ, ਲੱਛਣਾਂ ਵਾਲੀ ਬਿਮਾਰੀ ਦੇ ਵਿਰੁੱਧ 50 ਪ੍ਰਤੀਸ਼ਤ ਪ੍ਰਭਾਵਸ਼ਾਲੀ ਹਨ।...
Wednesday, November 24 2021 06:08 AM
ਨਵੀਂ ਦਿੱਲੀ, 24 ਨਵੰਬਰ - ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 9,283 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 10,949 ਰਿਕਵਰੀ ਅਤੇ 437 ਮੌਤਾਂ ਦੀ ਰਿਪੋਰਟ ਦਰਜ ਕੀਤੀ ਗਈ ਹੈ |
Wednesday, November 24 2021 06:07 AM
ਨਵੀਂ ਦਿੱਲੀ, 24 ਨਵੰਬਰ - ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ ਨੂੰ 'ਆਈ.ਐਸ.ਆਈ.ਐਸ. ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਡੀ.ਸੀ.ਪੀ. ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ |...
Tuesday, November 16 2021 06:24 AM
ਮੁੰਬਈ, 16 ਨਵੰਬਰ - ਮਹਾਰਾਸ਼ਟਰ ਦੇ ਠਾਣੇ ਦੇ ਰਾਮਨਗਰ ਇਲਾਕੇ 'ਚ 14 ਨਵੰਬਰ ਨੂੰ 5 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ 20 ਸਾਲਾ ਨੌਜਵਾਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ।
Tuesday, November 16 2021 06:24 AM
ਬੀਜਿੰਗ, 16 ਨਵੰਬਰ - ਯੂ.ਐਸ. ਦੇ ਰਾਸ਼ਟਰਪਤੀ ਜੋ ਬਾਈਡਨ ਨੇ ਵ੍ਹਾਈਟ ਹਾਊਸ ਤੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਰਚੁਅਲ ਸੰਮੇਲਨ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਸੰਯੁਕਤ ਰਾਜ ਨੂੰ ਇਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਸਹਿਯੋਗ ਕਰਨਾ ਚਾਹੀਦਾ ਹੈ, ਨਾ ਸਿਰਫ ਆਪਣੇ ਅੰਦਰੂਨੀ ਮਾਮਲਿਆਂ ਨੂੰ ਸੁਲਝਾਉਣਾ ਚਾਹੀਦਾ ਹੈ, ਬਲਕਿ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ।...
Friday, November 12 2021 09:20 AM
ਨਵੀਂ ਦਿੱਲੀ, 12 ਨਵੰਬਰ-
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ਦੀ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ਤੱਕ ਟਾਲ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ’ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਯੂਪੀ ਵੱਲੋਂ ਪੇਸ਼ ਹੋਏ ਵਕੀਲ ਨੇ ਸੋਮਵਾਰ ਤੱਕ ਦਾ ਸਮਾਂ ਮੰਗਿਆ ਸੀ। ਪਿਛਲੀ ਸੁਣਵਾਈ 'ਚ ਸਿਟ ਦੀ ਜਾਂਚ ’ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਸਿਖਰਲੀ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਸੀ ਕਿ ਕਿਉਂ ਨਾ ਇਸ ਦੀ ਜਾਂਚ ਰਾਜ ਤੋਂ ਬਾਹਰੋਂ ਹਾਈ ਕੋਰਟ ਦੇ ਸੇਵਾਮੁਕਤ...
Tuesday, November 9 2021 06:08 AM
ਮੁੰਬਈ, 9 ਨਵੰਬਰ - ਪੁਲਿਸ ਨੇ ਮੁੰਬਈ ਦੇ ਸਿਓਨ ਹਸਪਤਾਲ ਵਿਚ ਇਕ 8 ਸਾਲ ਦੀ ਬੱਚੀ ਨੂੰ ਕਥਿਤ ਤੌਰ 'ਤੇ ਤੰਗ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ 7 ਨਵੰਬਰ ਦੀ ਹੈ। ਮੁਲਜ਼ਮ ਫਿਲਹਾਲ ਪੁਲਿਸ ਹਿਰਾਸਤ ਵਿਚ ਹੈ |
Tuesday, November 9 2021 06:07 AM
ਨਵੀਂ ਦਿੱਲੀ, 9 ਨਵੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ 10,126 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 266 ਦਿਨਾਂ ਵਿਚ ਸਭ ਤੋਂ ਘੱਟ ਹਨ | ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 1,40,638 ਹੋ ਗਈ ਹੈ, ਜੋ ਕਿ 263 ਦਿਨਾਂ ਵਿਚ ਸਭ ਤੋਂ ਘੱਟ ਹੈ। 332 ਮੌਤਾਂ ਦਰਜ ਕੀਤੀਆਂ ਗਈਆਂ ਹਨ |...
Tuesday, November 9 2021 06:06 AM
ਨਵੀਂ ਦਿੱਲੀ, 9 ਨਵੰਬਰ - ਭਾਜਪਾ ਵਰਕਰ ਅਜੈ ਸ਼ਰਮਾ ਢਿੱਡ ਅਤੇ ਮੋਢਿਆਂ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ। ਹਮਲਾਵਰਾਂ ਨੇ ਉਸ ਦੇ ਘਰ ਵਿਚ ਘੁਸਪੈਠ ਕਰਕੇ ਉਸ ਨੂੰ ਗੋਲੀ ਮਾਰੀ।
Wednesday, November 3 2021 06:28 AM
ਦੇਹਰਾਦੂਨ, 3 ਨਵੰਬਰ - ਦੀਵਾਲੀ ਦੇ ਮੌਕੇ 'ਤੇ ਬਦਰੀਨਾਥ ਮੰਦਰ ਨੂੰ 10 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ | ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ |
Wednesday, November 3 2021 06:27 AM
ਨਵੀਂ ਦਿੱਲੀ, 3 ਨਵੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 11,903 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | 14,159 ਰਿਕਵਰੀ ਦੀ ਰਿਪੋਰਟ ਕੀਤੀ ਗਈ ਹੈ | 252 ਦਿਨਾਂ ਵਿਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ |
Wednesday, November 3 2021 06:27 AM
ਵਾਸ਼ਿੰਗਟਨ, 3 ਨਵੰਬਰ - ਅਮਰੀਕੀ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਫਾਈਜ਼ਰ ਦੇ ਕਿਡ-ਸਾਈਜ਼ ਕੋਵਿਡ-19 ਸ਼ਾਟ ਨੂੰ ਅੰਤਿਮ ਮਨਜ਼ੂਰੀ ਦਿੱਤੀ ਹੈ | 5 ਤੋਂ 11 ਸਾਲ ਦੇ ਬੱਚਿਆਂ ਲਈ ਕੋਵਿਡ-19 ਸ਼ਾਟ ਨੂੰ ਅਮਰੀਕੀ ਸਿਹਤ ਅਧਿਕਾਰੀਆਂ ਨੇ ਮਨਜ਼ੂਰੀ ਦਿੱਤੀ ਹੈ |
Monday, November 1 2021 07:08 AM
ਨਵੀਂ ਦਿੱਲੀ, 1 ਨਵੰਬਰ-
ਭਾਰਤ ਵਿਚ ਇਕ ਦਿਨ ’ਚ 12,514 ਵਿਅਕਤੀ ਕਰੋਨਾਵਾਇਰਸ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਮਹਾਮਾਰੀ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 3,42,85,814 ਹੋ ਗਈ ਹੈ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,58,817 ਰਹਿ ਗਈ ਹੈ ਜੋ ਕਿ 248 ਦਿਨਾਂ ਵਿਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਵਿਚ 251 ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋਈ, ਜਿਸ ਨਾਲ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,58,437 ਹੋ ਗਈ ਹੈ। ਲਾਗ ਦੇ ਰੋਜ਼ ਆਉਣ ਵ...
Monday, November 1 2021 07:07 AM
ਬੇਲਗ੍ਰੇਡ (ਸਰਬੀਆ) 1 ਨਵੰਬਰ - ਭਾਰਤੀ ਮੁੱਕੇਬਾਜ਼ ਨਿਸ਼ਾਂਤ ਦੇਵ (71 ਕਿਲੋਗ੍ਰਾਮ) ਅਤੇ ਸੰਜੀਤ (92 ਕਿਲੋ) ਨੇ ਇੱਥੇ ਆਖ਼ਰੀ-16 ਪੜਾਅ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤਾਂ ਦਰਜ ਕਰਦੇ ਹੋਏ ਏ.ਆਈ.ਬੀ.ਏ. ਪੁਰਸ਼ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿਚ ਥਾਂ ਬਣਾਈ ਹੈ।