B'DAY SPL : 'ਮਨੀ ਭਲਵਾਨ' ਦੇ ਨਾਂ ਨਾਲ ਜਾਣੇ ਜਾਂਦੇ ਸਨ ਮਨਕੀਰਤ ਔਲਖ, ਜਾਣੋ ਜ਼ਿੰਦਗੀ ਦੇ ਦਿਲਚਸਪ ਕਿੱਸੇ

02

October

2018

'ਜੱਟ ਦੇ ਬਲੱਡ', 'ਮੁੰਡਾ ਗੱਗੂ ਗਿੱਲ ਵਰਗਾ', 'ਹਾਰਲੇ 7 ਲੱਖ ਦਾ', 'ਚੜ੍ਹਜੇ ਸਿਆਲ', 'ਚੂੜ੍ਹੇ ਵਾਲੀ ਬਾਹ', 'ਕਦਰ', 'ਬਦਨਾਮ' ਆਦਿ ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਆਪਣਾ 27ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 2 ਅਕਤੂਬਰ 1990 ਨੂੰ ਫਤਿਹਬਾਦ, ਹਰਿਆਣਾ 'ਚ ਹੋਇਆ। ਮਨਕੀਰਤ ਔਲਖ ਨੇ ਹੁਣ ਸੰਗੀਤ ਦੇ ਖੇਤਰ 'ਚ ਕਾਫੀ ਪ੍ਰਸਿੱਧੀ ਹਾਸਲ ਕਰ ਚੁੱਕੇ ਹਨ। ਕੁਝ ਲੋਕਾਂ ਨੂੰ ਸ਼ਾਇਦ ਇੰਝ ਲੱਗ ਰਿਹਾ ਹੋਵੇਗਾ ਕਿ ਦੋ-ਤਿੰਨ ਸੁਪਰਹਿੱਟ ਗੀਤ ਦੇ ਕੇ ਮਨਕੀਰਤ ਔਲਖ ਸਟਾਰ ਬਣ ਗਿਆ ਪਰ ਉਨ੍ਹਾਂ ਨੂੰ ਇਹ ਸਫਲਤਾ ਇੰਨੀ ਸੌਖੀ ਨਹੀਂ ਮਿਲੀ। ਮਨਕੀਰਤ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਦੱਸ ਦੇਈਏ ਕਿ ਮਨਕੀਰਤ ਔਲਖ ਇਕ ਕਬੱਡੀ ਦੇ ਖਿਡਾਰੀ ਸਨ। ਆਪਣੇ ਦੋਸਤਾਂ ਤੇ ਨਜ਼ਦੀਕੀਆਂ ਵਿਚਾਲੇ ਉਹ ਅੱਜ ਵੀ 'ਮਨੀ ਭਲਵਾਨ' ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਕਦੇ ਮਨਕੀਰਤ ਔਲਖ ਦਾ ਭਾਰ 102 ਕਿਲੋ ਸੀ। ਮਨਕੀਰਤ ਦਾ ਪਹਿਲਾ ਗੀਤ ਲੋਕਾਂ ਵਲੋਂ ਕੁਝ ਜ਼ਿਆਦਾ ਪਸੰਦ ਨਹੀਂ ਕੀਤਾ ਗਿਆ ਸੀ ਕਿਉਂਕਿ ਉਸ ਦੀ ਪਰਦੇ 'ਤੇ ਦਿਖ ਵਧੀਆ ਨਹੀਂ ਸੀ। ਕਈਆਂ ਨੇ ਉਸ ਨੂੰ ਗਾਇਕੀ ਛੱਡਣ ਲਈ ਵੀ ਕਿਹਾ ਪਰ ਮਨਕੀਰਤ ਔਲਖ ਨੇ ਇਹ ਗੱਲ ਕਦੇ ਨਹੀਂ ਮੰਨੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਚੰਗੀ ਆਵਾਜ਼ ਦੇ ਨਾਲ-ਨਾਲ ਚੰਗੀ ਦਿਖ ਹੋਣੀ ਵੀ ਬਹੁਤ ਜ਼ਰੂਰੀ ਹੈ। ਬਸ ਫਿਰ ਕੀ ਸੀ ਮਨਕੀਰਤ ਨੇ ਰਿਆਜ਼ ਦੇ ਨਾਲ-ਨਾਲ ਦੋ ਸਾਲਾਂ ਤਕ ਰੱਜ ਕੇ ਜਿਮ 'ਚ ਪਸੀਨਾ ਵਹਾਇਆ ਤੇ ਸੁਡੋਲ ਸਰੀਰ ਦੇ ਮਾਲਕ ਬਣ ਗਏ। Image may contain: 2 people, people sitting and outdoor ਹੁਣ ਮਨਕੀਰਤ ਔਲਖ ਜਿਸ ਮੁਕਾਮ 'ਤੇ ਹੈ, ਉਹ ਸਾਰਿਆਂ ਦੇ ਸਾਹਮਣੇ ਹੈ। ਅੱਜ ਮਨਕੀਰਤ ਔਲਖ ਜਿਹੜੇ ਵੀ ਗੀਤ ਗਾਉਂਦਾ ਹੈ, ਲੋਕਾਂ ਵਲੋਂ ਉਨ੍ਹਾਂ ਗੀਤਾਂ ਨੂੰ ਖੂਬ ਪਿਆਰ ਮਿਲਦਾ ਹੈ। ਮਨਕੀਰਤ ਔਲਖ ਦੇ ਜ਼ਿਅਦਾਤਰ ਗੀਤ ਨੌਜਵਾਨ ਪੀੜ੍ਹੀ 'ਤੇ ਢੁੱਕਦੇ ਹਨ।