ਬੱਸ ਮੁਲਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਦਾ ਪਹਿਲਾ ਦਿਨ, ਸਰਕਾਰ ਦੇ ਨਾਲ-ਨਾਲ ਸਵਾਰੀਆਂ ਵੀ ਪ੍ਰੇਸ਼ਾਨ

03

July

2019

ਚੰਡੀਗੜ੍ਹ, - ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੱਕ ਹੜਤਾਲ ਸਵੇਰ ਤੋਂ ਸ਼ੁਰੂ ਕੀਤੀ ਸੀ। ਜਿਸ ਕਾਰਨ ਜਿੱਥੇ ਸਰਕਾਰ ਨੂੰ ਨੁਕਸਾਨ ਝੱਲਣਾ ਪਿਆ ਉੱਥੇ ਹੀ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਪਹਿਲਾ ਦਿਨ ਸੀ ਅਤੇ ਅਗਲੇ ਆਉਣ ਵਾਲੇ ਦੋ ਦਿਨ ਹੋਰ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਭਾਵ ਦੋ ਤੋਂ ਚਾਰ ਜੁਲਾਈ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਜਿੱਥੇ ਸਰਕਾਰ ਨੂੰ ਭਾਰੀ ਨੁਕਸਾਨ ਨੁਕਸਾਨ ਝੱਲਣਾ ਪਿਆ ਉੱਥੇ ਹੀ ਪੂਰੇ ਪੰਜਾਬ 'ਚ ਸਵਾਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪਰ ਇਸਦੇ ਉਲਟ ਮੁਲਾਜ਼ਮਾਂ ਦੀ ਹੜਤਾਲ ਦਾ ਸਿੱਧਾ ਫਾਇਦਾ ਪ੍ਰਾਈਵੇਟ ਕੰਪਨੀਆ ਦੀਆਂ ਬੱਸਾਂ ਨੂੰ ਹੋਇਆ।