INX MEDIA CASE: CBI ਕੋਰਟ ’ਚ ਪੀ.ਚਿਦੰਬਰਮ ਦੀ ਪੇਸ਼ੀ ਅੱਜ

03

September

2019

ਨਵੀਂ ਦਿੱਲੀ: ਆਈ.ਐੱਨ.ਐੱਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਅੱਜ ਮੁੜ ਤੋਂ ਸੀਬੀਆਈ ਅਦਾਲਤ ਵਿੱਚ ਪੇਸ਼ੀ ਹੋਵੇਗੀ। ਪੀ.ਚਿਦੰਬਰਮ ਜੇਲ ਜਾਣਗੇ ਜਾਂ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾ ਕਰ ਦਿੱਤਾ ਜਾਵੇਗਾ, ਇਸਦਾ ਫੈਸਲਾ ਅੱਜ ਕੀਤਾ ਜਾਵੇਗਾ।ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਅੱਜ ਉਹਨਾਂ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨਗੇ।ਸੋਮਵਾਰ ਨੂੰ ਅਦਾਲਤ ਨੇ ਉਸਦੀ ਸੀਬੀਆਈ ਹਿਰਾਸਤ ਵਿੱਚ ਮੰਗਲਵਾਰ ਤੱਕ ਵਾਧਾ ਕਰ ਦਿੱਤਾ।ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸੀਬੀਆਈ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਇਸ ਮਾਮਲੇ ਵਿਚ ਚਿਦੰਬਰਮ ਨੂੰ ਕੋਈ ਰਾਹਤ ਦੇਣ ਦਾ ਵਿਰੋਧ ਕੀਤਾ ਸੀ ਅਤੇ ਮੰਗ ਕੀਤੀ ਸੀ ਕਿ ਉਸ ਦੀ ਹਿਰਾਸਤ ਇਕ ਦਿਨ ਲਈ ਵਧਾ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ 21 ਅਗਸਤ ਨੂੰ ਆਈਐਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਜਿਸ ਤੋਂ ਬਾਅਦ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਹ ਉਦੋਂ ਤੋਂ ਸੀਬੀਆਈ ਦੀ ਹਿਰਾਸਤ ਵਿੱਚ ਹੈ।