ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਤੁਹਾਡੇ 52 ਟਿਕਾਣੇ ਨਿਸ਼ਾਨੇ ‘ਤੇ’

05

January

2020

ਵਾਸ਼ਿੰਗਟਨ: ਅਮਰੀਕਾ ਅਤੇ ਈਰਾਨ ਵਿਚਾਲੇ ਲਗਤਾਰ ਸਥਿਤੀ ਤਣਾਅਪੂਰਨ ਹੁੰਦੀ ਜਾ ਰਹੀ ਹੈ। ਦੋਹਾਂ ਦੇਸ਼ਾਂ ਵੱਲੋਂ ਇੱਕ ਦੂਸਰੇ ਨੂੰ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਸੁਲੇਮਾਨੀ ‘ਤੇ ਹਮਲੇ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਈਰਾਨ ਨੇ ਕਿਸੇ ਵੀ ਅਮਰੀਕੀ ਨਾਗਰਿਕ ਅਤੇ ਜਾਇਦਾਦ ‘ਤੇ ਹਮਲਾ ਕੀਤਾ ਤਾਂ ਉਨ੍ਹਾਂ ਵੱਲੋਂ ਵੀ ਈਰਾਨ ਦੇ 52 ਵਿਸ਼ੇਸ਼ ਸਥਾਨਾਂ ‘ਤੇ ਹਮਲਾ ਕੀਤਾ ਜਾਵੇਗਾ। ਟਰੰਪ ਨੇ ਆਪਣੇ ਟਵਿਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਟਰੰਪ ਨੇ ਸਖਤ ਸ਼ਬਦਾਂ ‘ਚ ਕਿਹਾ ਕਿ ਇਨ੍ਹਾਂ 52 ਟਿਕਾਣਿਆਂ ‘ਚੋਂ ਕਈ ਬੇਹੱਦ ਅਹਿਮ ਹਨ ਤੇ ਈਰਾਨ ਦੇ ਸੱਭਿਆਚਾਰ ਲਈ ਮਹੱਤਵਪੂਰਣ ਹਨ।