ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਸੰਗਰੂਰ, 17 ਦਸੰਬਰ ਪੰਜਾਬ 'ਚ ਅੱਜ ਹਰ ਸ਼ਹਿਰ ਅਤੇ ਕਸਬੇ 'ਚ ਪੈਨਸ਼ਨਰਾਂ ਵਲੋਂ 'ਪੈਨਸ਼ਨਰਜ਼ ਦਿਵਸ' ਮਨਾਇਆ ਜਾ ਰਿਹਾ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਅੱਜ ਥਾਂ-ਥਾਂ ਹੋ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਮੰਗ ਕੀਤੀ ਜਾਵੇਗੀ ਕਿ 2004 ਤੋਂ ਬਾਅਦ ਭਰਤੀ ਕੀਤੇ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪਿਛਲੇ 22 ਮਹੀਨਿਆਂ ਦੇ ਡੀ. ਏ. ਦੀ ਕਿਸ਼ਤ ਦਾ ਬਕਾਇਆ ਜਾਰੀ ਕੀਤਾ ਜਾਵੇ।...
Read Moreਨਵੀਂ ਦਿੱਲੀ, 17 ਦਸੰਬਰ- ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਕਾਂਗਰਸ ਦੇ ਮੁੱਖ ਮੰਤਰੀ ਸਹੁੰ ਚੁੱਕਣਗੇ। ਤਿੰਨ ਸੂਬਿਆਂ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮਾਂ 'ਚ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸ਼ਾਮਲ ਨਹੀਂ ਹੋਣਗੇ।
Read Moreਨਵੀਂ ਦਿੱਲੀ, 17 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰਾਫੇਲ ਦੇ ਮੁੱਦੇ 'ਤੇ ਅੱਜ ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ ਪੇਸ਼ ਕੀਤਾ ਹੈ।
Read Moreਤਰਨਤਾਰਨ, 17 ਦਸੰਬਰ ਤਰਨਤਾਰਨ ਸੀ. ਆਈ. ਏ. ਪੁਲਿਸ ਨੇ ਨਾਕਾਬੰਦੀ ਦੌਰਾਨ ਕਕਾ ਕਡਿਆਲਾ ਕੋਲ ਇੱਕ ਵਿਅਕਤੀ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਕਕਾ ਕਡਿਆਲਾ ਦੇ ਰੂਪ 'ਚ ਹੋਈ ਹੈ।
Read Moreਨਵੀਂ ਦਿੱਲੀ, 17 ਦਸੰਬਰ 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਇਸ ਫ਼ੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਈਕੋਰਟ ਨੇ 27 ਅਕਤੂਬਰ, 2018 ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦੇ ਹੋਏ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ...
Read Moreਜੈਪੁਰ, 17 ਦਸੰਬਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਧਾਨੀ ਜੈਪੁਰ 'ਚ ਹੋ ਰਹੇ ਇਸ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸੀ ਨੇਤਾਵਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਕਈ ਆਗੂ ਪਹੁੰਚੇ ਹਨ।...
Read Moreਸੰਗਰੂਰ, 12 ਦਸੰਬਰ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਮਹਿਲਾ ਬੁਲਾਰੇ ਨਰਿੰਦਰ ਕੌਰ ਭਰਾਜ ਅਤੇ ਲੀਗਲ ਸੈੱਲ ਦੇ ਆਗੂ ਤਪਿੰਦਰ ਸੋਹੀ ਨੇ ਦੱਸਿਆ ਕਿ ਅੱਜ ਵਰਕਰਾਂ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇ। ਇਸ ਦੌਰਾਨ ਇਹ ਮੰਗ ਕੀਤੀ ਜਾਵੇਗੀ ਕਿ ਕੈਪਟਨ ਵਿਧਾਨ ਸਭਾ ਚੋਣਾਂ ਸਮੇਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਸਮੇਤ ਸਾਰੇ ਪੂਰੇ ਕਰਨ।...
Read Moreਨਵੀਂ ਦਿੱਲੀ, 12 ਦਸੰਬਰ- ਬੀਤੇ ਦਿਨ ਉਰਜਿਤ ਪਟੇਲ ਵਲੋਂ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਸਰਕਾਰ ਨੇ ਸਾਬਕਾ ਅਧਿਕਾਰੀ ਸ਼ਕਤੀਕਾਂਤਾ ਦਾਸ ਨੂੰ 3 ਸਾਲ ਦੀ ਮਿਆਦ ਲਈ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਸੀ। ਸ਼ਕਤੀਕਾਂਤਾ ਅੱਜ ਸਵੇਰੇ 10 ਵਜੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਇਸ ਤੋਂ ਪਹਿਲਾਂ ਆਰਥਿਕ ਮਾਮਲਿਆਂ ਦੇ ਸਕੱਤਰ ਦੇ ਅਹੁਦੇ ਤੋਂ ਪਿਛਲੇ ਸਾਲ ਮਈ ਮਹੀਨੇ 'ਚ ਸੇਵਾ ਮੁਕਤ ਹੋਏ ਸਨ। ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ 'ਚ ਵੀ ਇਨ੍ਹਾਂ ਦੀ ਪ੍ਰਮੁੱਖ ਭੂਮਿਕਾ ਰਹੀ ਸੀ।...
Read Moreਸੰਗਰੂਰ, 12 ਦਸੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਨਿਆਂ ਅਤੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਸ਼ੁਰੂ ਹੋਇਆ ਇਨਸਾਫ਼ ਮਾਰਚ ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ। ਇਹ ਮਾਰਚ ਵਿਧਾਇਕਾਂ ਸੁਖਪਾਲ ਖਹਿਰਾ, ਸਿਮਰਜੀਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਵਲੋਂ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਗਿਆ ਸੀ।...
Read Moreਨਵੀਂ ਦਿੱਲੀ, 12 ਦਸੰਬਰ- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਵਲੋਂ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸੱਤਾ 'ਚ ਆਉਣ ਲਈ ਜੋੜ-ਤੋੜ 'ਚ ਲੱਗੀ ਹੋਈ ਹੈ ਪਰ ਉਹ ਉਨ੍ਹਾਂ ਦਾ ਇਹ ਮਕਸਦ ਪੂਰਾ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਮਾਇਆਵਤੀ ਨੇ ਇਹ ਵੀ ਕਿਹਾ ਕਿ ਜੇਕਰ ਰਾਜਸਥਾਨ 'ਚ ਵੀ ਕਾਂਗਰਸ ਨੂੰ ਲੋੜ ਪਈ ਤਾਂ ਉੱਥੇ ਵੀ ਬਸਪਾ, ਪਾਰਟੀ ਨੂੰ ਸਮਰਥਨ ਕਰੇਗੀ। ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ 'ਚ ਬਸਪਾ ਨੂੰ 2 ਸੀਟਾਂ ਅਤੇ ਰਾਜਸਥਾਨ 'ਚ 6 ਸੀਟਾਂ ਹਾਸਲ ਹੋਈਆਂ ਹਨ...
Read Moreਨਵੀਂ ਦਿੱਲੀ, 12 ਦਸੰਬਰ- ਕਾਂਗਰਸ ਨੇਤਾ ਅਤੇ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀ ਗਈ ਛਾਪੇਮਾਰੀ ਨੂੰ ਗ਼ਲਤ ਠਹਿਰਾਉਂਦਿਆਂ ਕਿਹਾ, ''ਮੇਰੇ ਵਿਰੁੱਧ ਲੱਗੇ ਸਾਰੇ ਦੋਸ਼ ਪੂਰੀ ਤਰ੍ਹਾਂ ਗਲਤ ਅਤੇ ਸਿਆਸੀ ਰੂਪ ਨਾਲ ਪ੍ਰਭਾਵਿਤ ਹਨ। ਅਸੀਂ ਸਾਰੇ ਨੋਟਿਸਾਂ ਦਾ ਜਵਾਬ ਦੇਵਾਂਗੇ ਪਰ ਮੇਰਾ ਪਰਿਵਾਰ ਚਿੰਤਾ 'ਚ ਹੈ, ਮਾਂ ਦੀ ਸਿਹਤ ਠੀਕ ਨਹੀਂ ਹੈ, ਹਰ ਚੀਜ਼ ਕਾਨੂੰਨ ਮੁਤਾਬਕ ਹੋਣੀ ਚਾਹੀਦੀ ਹੈ।'' ਵਾਡਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਾਂਚ ਸਹਿਯੋਗ ਕੀਤਾ ਹੈ ਪਰ ਛਾਪੇਮਾਰੀ ਦੌਰਾਨ ਉਨ੍ਹਾਂ ਦਾ ਦਫ਼ਤਰ ਭੰਨ ਦਿੱਤਾ ਗਿਆ। ਉਨ...
Read Moreਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਦਾ ਦਾਅਵਾ ਪੇਸ਼ ਕਰਨ ਲਈ ਕਾਂਗਰਸ ਦਾ ਵਫ਼ਦ ਅੱਜ ਦੁਪਹਿਰ 12 ਵਜੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਦੱਸ ਦਈਏ ਕਿ ਸੂਬੇ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ 114 ਸੀਟਾਂ ਹਾਸਲ ਹੋਈਆਂ ਹਨ ਅਤੇ ਇੱਥੇ ਬਹੁਮਤ ਲਈ 116 ਸੀਟਾਂ ਦੀ ਲੋੜ ਹੈ।
Read Moreਨਵੀਂ ਦਿੱਲੀ, 11 ਦਸੰਬਰ- ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ ਰੁਪਏ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ। ਰੁਪਿਆ, ਡਾਲਰ ਦੇ ਮੁਕਾਬਲੇ 110 ਪੈਸੇ ਦੀ ਗਿਰਾਵਟ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਲੰਘੇ ਦਿਨ ਰੁਪਿਆ 50 ਪੈਸੇ ਦੀ ਗਿਰਾਵਟ ਨਾਲ 72.32 ਰੁਪਏ ਪ੍ਰਤੀ ਡਾਲਰ 'ਤੇ ਰਿਹਾ ਸੀ। ਫਿਲਹਾਲ ਰੁਪਿਆ 72.22 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਏ ਉਛਾਲ ਦਾ ਵੀ ਰੁਪਏ 'ਤੇ ਦਬਾਅ ਹੈ।...
Read Moreਸੰਗਰੂਰ, ਸੰਗਰੂਰ ਪੁਲੀਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਇੱਕ ਲੱਖ ਨਸ਼ੀਲੀਆਂ ਗੋਲੀਆਂ ਅਤੇ 20 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ੀਲੀਆਂ ਗੋਲੀਆਂ ਦੀ ਕੀਮਤ ਕਰੀਬ ਸਾਢੇ ਤਿੰਨ ਲੱਖ ਰੁਪਏ ਬਣਦੀ ਹੈ। ਇਹ ਮੈਡੀਕਲ ਨਸ਼ਾ ਹਰਿਆਣਾ ਤੋਂ ਲਿਆ ਕੇ ਸੁਨਾਮ, ਦਿੜ੍ਹਬਾ, ਮੂਨਕ ਅਤੇ ਲਹਿਰਾਗਾਗਾ ਇਲਾਕੇ ’ਚ ਮਹਿੰਗੇ ਭਾਅ ਵੇਚਿਆ ਜਾਣਾ ਸੀ। ਇਸ ਮਾਮਲੇ ਵਿਚ ਹਰਿਆਣਾ ਦਾ ਇੱਕ ਦਵਾਈ ਵਿਕਰੇਤਾ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਮਗਰੋਂ ਫ਼ਰਾਰ ਹੋ ਗਿਆ ਹੈ। ਇੱਥੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕ...
Read Moreਨਵੀਂ ਦਿੱਲੀ, 11 ਦਸੰਬਰ - 1984 ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਸਿੰਘ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ 1984 ਸਿੱਖ ਕਤਲੇਆਮ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਹੈ। 19 ਦਸੰਬਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ।
Read Moreਐਸਏਐਸ ਨਗਰ (ਮੁਹਾਲੀ), ਪਿੰਡ ਭਾਗੋਮਾਜਰਾ ਨੇੜੇ ਵਾਪਰੇ ਸੜਕ ਹਾਦਸੇ ’ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦੋਂਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਫਰਿਆਜ (37) ਤੇ ਲਾਇਕ ਮੁਹੰਮਦ (25) ਵਾਸੀ ਯੂਪੀ ਵਜੋਂ ਹੋਈ ਹੈ। ਜੋ ਇਸ ਸਮੇਂ ਪਿੰਡ ਭਾਗੋਮਾਜਰਾ ਸਥਿਤ ਟਾਈਲਾਂ ਬਣਾਉਣ ਵਾਲੀ ਫੈਕਟਰੀ ’ਚ ਰਹਿੰਦੇ ਸੀ। ਜਦੋਂਕਿ ਗੰਭੀਰ ਜ਼ਖ਼ਮੀ ਹੋਏ ਦੋ ਮਜ਼ਦੂਰਾਂ ਨੂੰ ਸਰਕਾਰੀ ਹਸਪਤਾਲ ਫੇਜ਼-6 ’ਚ ਦਾਖ਼ਲ ਕਰਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਹਾਣਾ ਥਾਣੇ ’ਚੋਂ ਏਐਸਆਈ ਨਾਇਬ ਸਿੰਘ ਅਤੇ ਹੋਰ ਪੁਲੀਸ ਤੁਰੰਤ ਮੌਕੇ ’ਤੇ ਪਹੁੰਚ ਗਏ ਤੇ ਘਟਨਾ ਦਾ ਜਾ...
Read Moreਚੰਡੀਗੜ੍ਹ, ਚੰਡੀਗੜ੍ਹ ਨਗਰ ਨਿਗਮ ਵੱਲੋਂ ਛੇਤੀ ਹੀ ਦੋ ਪੈਟਰੋਲ ਪੰਪ ਲਾ ਕੇ ਪੈਟਰੋਲ, ਡੀਜ਼ਲ ਤੇ ਸੀਐਨਜੀ ਗੈਸ ਵੇਚਣ ਦਾ ਕੰਮ ਸ਼ੁਰੂ ਕਰਨ ਦੀ ਤਿਆਰੀ ਹੈ। ਚੰਡੀਗੜ੍ਹ ਨਗਰ ਨਿਗਮ ਨੂੰ ਪ੍ਰਸ਼ਾਸਨ ਨੇ ਆਪਣੇ ਪੈਟਰੋਲ ਪੰਪ ਲਾਉਣ ਲਈ ਦੋ ਥਾਵਾਂ ਦੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸ਼ਾਸਨ ਦੀ ਇਸ ਮੰਜੂਰੀ ਬਾਰੇ ਚੰਡੀਗੜ੍ਹ ਦੇ ਮੇਅਰ ਦੇਵੇਸ਼ ਮੋਗਦਿਲ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਨੂੰ ਪੈਟਰੋਲ ਪੰਪ ਲਾਉਣ ਲਈ ਪ੍ਰਸ਼ਾਸਨ ਵੱਲੋਂ ਅਲਾਟ ਕੀਤੀਆਂ ਜਾਣ ਵਾਲੀਆਂ ਦੋ ਸਾਈਟਾਂ ਬਾਰੇ ਵਿੱਤ ਵਿਭਾਗ ਤੋਂ ਮਨਜ਼ੂਰੀ ਸਬੰਧੀ ਚਿੱਠੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ...
Read Moreਡੇਰਾਬੱਸੀ, ਇਥੋਂ ਦੀ ਬਰਵਾਲਾ ਰੋਡ ’ਤੇ ਪੈਂਦੇ ਪਿੰਡ ਕੁੜਾਂਵਾਲਾ ਵਿੱਚ ਲੰਘੀ ਦੇਰ ਰਾਤ ਇਕ ਸ਼ਰਾਬ ਦੇ ਠੇਕੇ ਨੂੰ ਅੱਗ ਲੱਗਣ ਕਾਰਨ ਅੰਦਰ ਸੌਂ ਰਿਹਾ ਕਾਰਿੰਦਾ ਜ਼ਿੰਦਾ ਸੜ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਦੋ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ। ਅੱਗ ਦੇ ਕਾਰਨ ਹਾਲੇ ਤੱਕ ਸਪਸ਼ਟ ਨਹੀਂ ਹੋਏ ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 40 ਸਾਲਾ ਸੁਗਰੀਵ ਵਾਸੀ ਮੂਲਰੂਪ ਜ਼ਿਲ੍ਹਾ ਊਨਾ, ਹਿਮਾਚਲ ਦੇ ਰੂਪ ਵਿੱਚ ਹੋਈ ਹੈ। ਇਕੱਤਰ ਕੀਤੀ ਜਾ...
Read Moreਤਪਾ ਮੰਡੀ, 4 ਦਸੰਬਰ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਪਾ ਦੀ ਅਗਰਵਾਲ ਧਰਮਸ਼ਾਲਾ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਨੂੰ ਤੀਸਰੇ ਬਦਲ ਦੀ ਅੰਤਿਮ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 8 ਦਸੰਬਰ ਨੂੰ ਵਿਸ਼ਾਲ ਇਨਸਾਫ਼ ਮਾਰਚ ਕੱਢਿਆ ਜਾ ਰਿਹਾ ਹੈ ਜੋ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਪਟਿਆਲਾ ਵਿਖੇ ਖ਼ਤਮ ਹੋਵੇਗਾ।...
Read Moreਬਰਨਾਲਾ, 4 ਦਸੰਬਰ- ਜ਼ਿਲ੍ਹਾ ਬਰਨਾਲਾ ਦੇ ਪਿੰਡ ਉਗੋਕੇ ਵਿਖੇ ਅੱਜ ਸਵੇਰੇ ਇੱਕ ਗੱਦਾ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ 8-9 ਗੱਡੀਆਂ ਮੌਕੇ ਤੇ ਪਹੁੰਚ ਚੁੱਕੀਆਂ ਹਨ । ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਦਾ ਸੰਭਾਵਨਾ ਹੈ ਹਾਲਾਂਕਿ ਜਾਨੀ ਨੁਕਸਾਨ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ।...
Read More