ਯੂਥ ਕਾਂਗਰਸ ਵੱਲੋਂ ਮਿਨੀ ਸਕੱਤਰੇਤ ਸਾਹਮਣੇ ਪ੍ਰਦਰਸ਼ਨ
Saturday, November 10 2018 06:37 AM

ਫਰੀਦਾਬਾਦ, ਇੰਡੀਅਨ ਯੂਥ ਕਾਂਗਰਸ ਵੱਲੋਂ ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਦੋਸ਼ ਲਾਇਆ ਗਿਆ ਕਿ ਨੋਟਬੰਦੀ ਨਾਲ ਸਿਰਫ਼ ਭਾਜਪਾ ਨੂੰ ਹੀ ਲਾਭ ਹੋਇਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨਾਕਾਮ ਯੋਜਨਾ ਲਈ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ। ਸੈਕਟਰ-12 ਸਥਿਤ ਮਿੰਨੀ ਸਕੱਤਰੇਤ ਦੇ ਬਾਹਰ ਯੂਥ ਵਿੰਗ ਦੇ ਕਾਂਗਰਸੀ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਰਕੁਨਾਂ ਤੇ ਆਗੂਆਂ ਨੇ ਦੋਸ਼ ਲਾਇਆ ਕਿ ਨੋਟਬੰਦੀ ਦੇ ਤੁਗ਼ਲਕੀ ਫ਼ੁਰਮਾਨ ਨਾਲ ਦੇਸ਼ ਦੀ ਅਰਥ ਵਿਵਸਥਾ ਚਰਮਰਾ ਗਈ ਤੇ ਇਸ ਯੋਜ...

Read More

ਗੰਨੇ ਦਾ ਭਾਅ ਤੇ ਪਿੜਾਈ ਦਾ ਸਮਾਂ ਨਾ ਐਲਾਨਣ ਤੋਂ ਕਿਸਾਨ ਔਖੇ
Saturday, November 10 2018 06:36 AM

ਜਲੰਧਰ, ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦਾ ਸਮਾਂ ਨਾ ਐਲਾਨਣ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਦੋਆਬਾ 17 ਨਵੰਬਰ ਨੂੰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਤੇ ਦਸੂਹਾ ਵਿਚ ਜਾਮ ਲਾਵੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੁਲਾਰੇ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਅਜੇ ਵੀ 450 ਕਰੋੜ ਰੁਪਏ ਬਕਾਇਆ ਖੜ੍ਹਾ ਹੈ, ਜਿਸ ਕਾਰਨ ਕਿਸਾਨ ਆਰਥਿਕ ਤੰਗੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ 1 ਨਵੰਬਰ ਤੋਂ ਗੰਨੇ ਦ...

Read More

ਵਾਹਨਾਂ ਦੀ ਜਾਅਲੀ ਐੱਨਓਸੀ ਤਿਆਰ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ
Saturday, November 10 2018 06:36 AM

ਪਟਿਆਲਾ, ਦੂਜੇ ਰਾਜਾਂ ਤੋਂ ਗੱਡੀਆਂ ਲਿਆ ਕੇ ਉਨ੍ਹਾਂ ਦੀਆਂ ਜਾਅਲੀ ਐੱਨਓਸੀਜ਼ ਤਿਆਰ ਕਰਨ ਉਪਰੰਤ ਪੰਜਾਬ ਵਿੱਚ ਜਾਅਲੀ ਐਡਰੈੱਸ ਪਰੂਫ਼ ਲਾ ਕੇ ਆਰਸੀ ਬਣਾ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਰਗੜਾ ਲਾਉਣ ਵਾਲ਼ੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਪਟਿਆਲਾ ਪੁਲੀਸ ਨੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 80 ਆਰ.ਸੀਜ਼ (11 ਹਰਿਆਣਾ ਅਤੇ 69 ਪਟਿਆਲਾ ਦੀਆਂ), 132 ਪਰਮਿਟ (ਆਰਟੀਏ ਪਟਿਆਲਾ ਵੱਲੋਂ ਜਾਰੀ) ਅਤੇ 7 ਜਾਅਲੀ ਮੋਹਰਾਂ (5 ਆਰਟੀਏ ਪਟਿਆਲਾ) ਸਮੇਤ ਚਾਰ ਟਿੱਪਰ, ਦੋ ਮਹਿੰਦਰਾ ਪਿੱਕਅਪ ਜੀਪਾਂ, ਇਕ ਘੋੜਾ ਟਰਾਲਾ ਅਤੇ ਪੰਜ ਟਰੱਕ ਬਰਾਮਦ...

Read More

ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ: ਭਗਵੰਤ ਮਾਨ
Saturday, November 10 2018 06:35 AM

ਅੰਮ੍ਰਿਤਸਰ, ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਇਥੇ ਆਖਿਆ ਕਿ ਕੋਈ ਵੀ ਵਿਅਕਤੀ ਵਿਸ਼ੇਸ਼ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਅਹਿਮ ਹੈ। ਵਿਚਾਰਾਂ ਦੇ ਵਖਰੇਵੇਂ ਹੋਣਾ ਚੰਗੀ ਗੱਲ ਹੈ ਪਰ ਇਹ ਵਖਰੇਵੇਂ ਪਾਰਟੀ ਦੇ ਅੰਦਰ ਬੈਠ ਕੇ ਹੀ ਹੱਲ ਕੀਤੇ ਜਾਣੇ ਚਾਹੀਦੇ ਹਨ। ਉਹ ਅੱਜ ਇਥੇ ਪਾਰਟੀ ਦਫ਼ਤਰ ਦੇ ਉਦਘਾਟਨ ਲਈ ਆਏ ਸਨ। ਪਾਰਟੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸਿੰਘ ਸੰਧੂ ਖਿਲਾਫ਼ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਇਸ ਕਾਰਵਾਈ ਨੂੰ ਦਰੁਸਤ ਦੱਸਦਿਆਂ ਆਖਿਆ ਕਿ ਪਾਰਟੀ ਜਾਂ ਪਰਿਵਾਰ ਨੂੰ ਕਾਇਮ ਰੱਖਣ ਲਈ ਉਸ ਵਿਚ ਅ...

Read More

ਧਾਗਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
Saturday, November 10 2018 06:34 AM

ਲਾਲੜੂ, ਲਾਲੜੂ-ਹੰਡੇਸਰਾ ਸੜਕ ’ਤੇ ਸਥਿਤ ਸਿਆਮ ਇੰਡੋਸਪਿਨ ਧਾਗਾ ਫੈਕਟਰੀ ਵਿਚ ਅੱਜ ਸਵੇਰੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਘਟਨਾ ਕਾਰਨ ਫੈਕਟਰੀ ਦੀਆਂ ਮਸ਼ੀਨਾਂ ਸਮੇਤ ਲੱਖਾਂ ਰੁਪਏ ਦਾ ਕੀਮਤੀ ਧਾਗਾ ਅਤੇ ਹੋਰ ਸਾਮਾਨ ਸੜ ਗਿਆ। ਇਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਅੱਗ ਅੱਜ ਸਵੇਰੇ 4.30 ਵਜੇ ਦੇ ਕਰੀਬ ਲੱਗੀ ਅਤੇ ਲਾਲੜੂ ਪੁਲੀਸ ਮੌਕੇ ’ਤੇ ਪੁੱਜੀ। ਇਸ ਮੌਕੇ ਫਾਇਰ ਬ੍ਰਿਗੇਡ ਡੇਰਾਬਸੀ ਦੀਆਂ ਦੋ ਗੱਡੀਆਂ, ਸਟੀਲ ਸਟਰਿਪਸ ਕੰਪਨੀ ਦੀ ਇਕ ਗੱਡੀ ਅਤੇ ਨਾਹਰ ਕੰਪਨੀ ਦੀ ਇਕ ਗੱਡੀ ਅੱਗ ਬਝਾਉਣ ਲਈ ਮੌਕੇ ’ਤੇ ਪਹ...

Read More

ਡੇਰਾਬੱਸੀ ਦੀ ਕੈਮੀਕਲ ਫੈਕਟਰੀ ਵਿੱਚ ਅੱਗ ਲੱਗੀ
Saturday, November 10 2018 06:34 AM

ਡੇਰਾਬੱਸੀ, ਇਥੋਂ ਦੀ ਮੁਬਾਰਿਕੁਪਰ ਰੋਡ ਦੇ ਰਿਹਾਇਸ਼ੀ ਖੇਤਰ ਵਿੱਚ ਸਥਿਤ ਪੰਜਾਬ ਕੈਮੀਕਲਜ਼ ਐਂਡ ਕਰੋਪ ਪ੍ਰੋਟੈਕਸ਼ਨ ਲਿਮਟਿਡ (ਪੀਸੀਸੀਪੀਐਲ) ਦੀ ਫੈਕਟਰੀ ਵਿੱਚ ਅੱਜ ਦੇਰ ਸ਼ਾਮ ਅੱਗ ਲੱਗ ਗਈ। ਇਹ ਅੱਗ ਕੰਪਨੀ ਦੇ ਇਕ ਪਲਾਂਟ ਨੂੰ ਲੱਗੀ ਜਿਸ ਕਾਰਨ ਮੁਲਾਜ਼ਮਾਂ ਵਿੱਚ ਬੇਚੈਨੀ ਫੈਲ ਗਈ। ਪ੍ਰਬੰਧਕਾਂ ਵੱਲੋਂ ਪੱਤਰਕਾਰਾਂ ਨੂੰ ਅੱਗ ਬੁਝਣ ਤੱਕ ਫੈਕਟਰੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਕੰਪਨੀ ਦੇ ਆਪਣੇ ਫਾਇਰ ਟੈਂਡਰ ਵੱਲੋਂ ਹੀ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਅੱਗ ’ਤੇ ਕਾਬੂ ਪਾ ਲਿਆ ਗਿਆ ਜਿਸ ਮਗਰੋਂ ਪੱਤਰਕਾਰਾਂ ਨੂੰ ਅੰਦਰ ਜਾਣ ਦੀ ਇਜ਼ਾਜਤ ਦਿੱਤੀ ਗਈ। ਕੰ...

Read More

ਪੁੱਡਾ ਦੇ ਮੁਲਾਜ਼ਮ ’ਤੇ ਸਰੀਰਕ ਸ਼ੋਸ਼ਣ ਦਾ ਦੋਸ਼
Saturday, November 10 2018 06:33 AM

ਐਸਏਐਸ ਨਗਰ (ਮੁਹਾਲੀ), ਪਿੰਡ ਕੁੰਭੜਾ ਦੀ ਇਕ ਔਰਤ ਨੇ ਪੁੱਡਾ ਦੇ ਮੁਲਾਜ਼ਮ ’ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਇਨਸਾਫ਼ ਲਈ ਠੋਕਰਾਂ ਖਾ ਚੁੱਕੀ ਪੀੜਤ ਔਰਤ ਨੇ ਅੱਜ ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨਾਲ ਤਾਲਮੇਲ ਕਰਕੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਇਸ ਮਗਰੋਂ ਪੀੜਤ ਨੇ ਸ਼ਿਕਾਇਤ ਦੀ ਇੱਕ ਕਾਪੀ ਸੈਂਟਰਲ ਥਾਣਾ ਫੇਜ਼-8 ਵਿੱਚ ਵੀ ਦਿੱਤੀ। ਉਧਰ, ਐਸਐਸਪੀ ਨੇ ਐਸਪੀ (ਸਿਟੀ) ਨੂੰ ਮਾਮਲੇ ਦੀ ਜਾਂਚ ਸੌਂਪੀ ਹੈ ਅਤੇ ਇਸ ਸਬੰਧੀ ਮਕਾਨ...

Read More

ਪਿੰਡਾਂ ਨੂੰ ਨਿਗਮ ਅਧੀਨ ਕਰਨ ਦੀ ਕਾਰਵਾਈ ਸ਼ੁਰੂ
Saturday, November 10 2018 06:33 AM

ਚੰਡੀਗੜ੍ਹ, ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ 13 ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰ ਕੇ ਇਨ੍ਹਾਂ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਸਰਪੰਚ ਐਸੋਸੀਏਸ਼ਨ ਨੇ 13 ਪਿੰਡਾਂ ਦੀਆਂ 12 ਪੰਚਾਇਤਾਂ ਦਾ ਭੋਗ ਪਾ ਕੇ ਇਨ੍ਹਾਂ ਪਿੰਡਾਂ ਨੂੰ ਨਿਗਮ ਵਿਚ ਸ਼ਾਮਲ ਕਰਨ ਦੀ ਸਹਿਮਤੀ ਦੇ ਦਿੱਤੀ ਸੀ ਪਰ...

Read More

ਬੀਐੱਸਐੱਫ ਤੇ ਪਾਕਿਸਤਾਨੀ ਰੇਂਜਰਾਂ ਨੇ ਵੰਡੀਆਂ ਮਠਿਆਈਆਂ
Friday, November 9 2018 06:29 AM

ਅਟਾਰੀ, ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਸੁਦੀਪ ਕੁਮਾਰ ਨੇ ਪਾਕਿਸਤਾਨ ਰੇਂਜਰਜ਼ ਦੇ ਅਧਿਕਾਰੀ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਦੀਵਾਲੀ ਦਿਹਾੜੇ ’ਤੇ ਸ਼ੁਭ ਇੱਛਾਵਾਂ ਭੇਟ ਕੀਤੀਆਂ। ਇੱਥੇ ਗੌਰਤਲਬ ਹੈ ਕਿ ਆਪਸੀ ਸਦਭਾਵਨਾ ਪੈਦਾ ਕਰਨ ਦੇ ਸੰਕੇਤ ਵਜੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕ...

Read More

ਬੰਦੀ ਛੋੜ ਦਿਵਸ: ਤਿੰਨ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ
Friday, November 9 2018 06:28 AM

ਅੰਮ੍ਰਿਤਸਰ, ਅਕਾਲ ਤਖ਼ਤ ਦੇ ਨਵੇਂ ਥਾਪੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਦੇਸ਼ ਦੀਆਂ ਸਰਕਾਰਾਂ, ਕਾਨੂੰਨ ਤੇ ਅਦਾਲਤਾਂ ਨੂੰ ਲੋਕ ਕਟਹਿਰੇ ਵਿਚ ਖੜ੍ਹੇ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਦਰਦ ਦਿੱਤਾ ਹੈ, ਜਿਸ ਨਾਲ ਸਿੱਖਾਂ ਨੂੰ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਾਇਆ ਗਿਆ। ਪਹਿਲੀ ਵਾਰ ਹੀ ਸੰਦੇਸ਼ ਜਾਰੀ ਕਰਨ ਸਮੇਂ ਗਰਮਖਿਆਲੀ ਧਿਰਾਂ ਨਾਲ ਸਬੰਧਤ ਕਾਰਕੁਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਦਿਖਾਈਆਂ। ਇਸ ਤੋਂ ਇਲਾਵਾ ਸਰਬੱਤ ਖ਼ਾ...

Read More

ਮਿਲਾਵਟ ਤੋਂ ਸੁਚੇਤ ਰਹਿਣ ਤੇ ਸਾਮਾਨ ਖਰੀਦਣ ਵੇਲੇ ਬਿੱਲ ਲੈਣ ਦੀ ਅਪੀਲ
Friday, November 9 2018 06:27 AM

ਐਸ.ਏ.ਐਸ. ਨਗਰ (ਮੁਹਾਲੀ), ਕੰਜ਼ਿਊਮਰ ਪ੍ਰੋਟੈਕਸ਼ਨ ਐਂਡ ਅਵੇਅਰਨੈਸ ਕੌਂਸਲ ਮੁਹਾਲੀ ਵੱਲੋਂ ਇੱਥੋਂ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-8 ਵਿੱਚ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬ੍ਰਿਗੇਡੀਅਰ (ਸੇਵਾਮੁਕਤ) ਅਵਤਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਖਪਤਕਾਰ ਐਕਟ ਵਿਦੇਸ਼ੀ ਮੁਲਕਾਂ ਵਿੱਚ ਬਹੁਤ ਸਮਾਂ ਪਹਿਲਾਂ ਹੀ ਲਾਗੂ ਕਰ ਦਿੱਤਾ ਗਿਆ ਸੀ ਪ੍ਰੰਤੂ ਭਾਰਤ ਵਿੱਚ ਇਹ ਐਕਟ 1986 ਵਿੱਚ ਲਾਗੂ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਇਸ ਐਕਟ ਬਾਰੇ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਆਪਣੇ ਹੱਕਾਂ ਅਤੇ ਅਧਿਕਾ...

Read More

ਚੰਡੀਗੜ੍ਹ ਵਿੱਚ ਐੱਸਐੱਸਪੀ ਨੇ ਖੁ਼ਦ ਕੀਤੀ ਗਸ਼ਤ
Friday, November 9 2018 06:27 AM

ਚੰਡੀਗੜ੍ਹ, ਚੰਡੀਗੜ੍ਹ ਪੁਲੀਸ ਨੇ ਸੁਪਰੀਮ ਕੋਰਟ ਦੇ ਹੁਕਮ ਦੀ ਉਲੰਘਣਾ ਕਰਕੇ ਪਟਾਕੇ ਚਲਾਉਣ ਅਤੇ ਵੇਚਣ ਵਾਲੇ ਕੁੱਲ 39 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਹਨ। ਮੁਲਜ਼ਮਾਂ ਨੇ ਆਪਣੀਆਂ ਜ਼ਮਾਨਤਾਂ ਤਾਂ ਕਰਵਾ ਲਈਆਂ ਹਨ ਪਰ ਅਦਾਲਤੀ ਪੇਸ਼ੀਆਂ ਭੁਗਤਣੀਆਂ ਹੀ ਪੈਣਗੀਆਂ। ਇਸੇ ਦੌਰਾਨ ਐਸਐਸਪੀ ਨੀਲਾਂਬਰੀ ਵਿਜੈ ਜਗਦਲੇ ਨੇ ਖ਼ੁਦ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਦੀਵਾਲੀ ਦੌਰਾਨ ਧਾਰਾ 188 ਤਹਿਤ 33 ਕੇਸ ਦਰਜ ਕਰਕੇ 34 ਵਿਅਕਤੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ...

Read More

ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
Friday, November 9 2018 06:26 AM

ਚੰਡੀਗੜ੍ਹ, ਹੱਲੋਮਾਜਰਾ ਵਿੱਚ ਦੀਵਾਲੀ ਵਾਲੇ ਦਿਨ ਪੁਲੀਸ ਵੱਲੋਂ ਮਾਰੇ ਛਾਪੇ ਦੌਰਾਨ 24 ਸਾਲਾਂ ਦਾ ਨੌਜਵਾਨ ਘਰ ਦੀ ਛੱਤ ਤੋਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਯੂਟੀ ਪੁਲੀਸ ਦੇ ਦੋ ਕਰਮਚਾਰੀਆਂ ਮਨਜੀਤ ਅਤੇ ਅਜੇ ’ਤੇ ਨੌਜਵਾਨ ਨੂੰ ਛੱਤ ਤੋਂ ਧੱਕੇ ਦੇਣ ਦੇ ਦੋਸ਼ ਲਗਾਏ ਹਨ। ਇਸੇ ਦੌਰਾਨ ਸਥਾਨਕ ਲੋਕਾਂ ਨੇ ਸੈਕਟਰ-31 ਦੇ ਥਾਣੇ ਦਾ ਘਿਰਾਓ ਕੀਤਾ ਅਤੇ ਪੁਲੀਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਨੌਜਵਾਨ ਦੀ ਮੌਤ ਮਗਰੋਂ ਦੋਵੇਂ ਪੁਲੀਸ ਕਰਮਚਾਰੀ ਮੌਕੇ ’ਤੋਂ ਫਰਾਰ ਹੋ ਗਏ। ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ...

Read More

ਸ਼੍ਰੋਮਣੀ ਅਕਾਲੀ ਦਲ ਤੇ ਬਾਗ਼ੀਆਂ ਵਿਚਾਲੇ ਦੂਸ਼ਣਬਾਜ਼ੀ
Tuesday, November 6 2018 06:11 AM

ਅੰਮ੍ਰਿਤਸਰ, ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤਬਦੀਲੀ ਲਈ ਬਜਾਏ ਬਿਗਲ ਤੋਂ ਬਾਅਦ ਪਾਰਟੀ ਆਗੂਆਂ ਨੇ ਬਾਗੀਆਂ ਖ਼ਿਲਾਫ਼ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਵੱਲੋਂ ਦਿੱਤੇ ਅਸਤੀਫੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੇਖਵਾਂ ਨੂੰ ਪਾਰਟੀ ਵਿਚੋਂ ਕੱਢਣ ਦੇ ਕੀਤੇ ਫੈਸਲੇ ਮਗਰੋਂ ਅੱਜ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਹਲਾ ਸਾਹਿਬ ਹਲਕੇ ਵਿਚ ਵਰਕਰ ਮੀਟਿੰਗ ਕੀਤੀ, ਜੋ ਇਕ ਵੱਡੀ ਰੈਲੀ ਦਾ ਰੂਪ ਧਾਰ ਗਈ। ਇਸ ਰੈਲੀ ’ਚ ਪਾਰਟੀ ਨੂੰ ਨੁਕਸਾਨ ਲਈ ਸੁਖਬੀਰ ਸਿੰਘ ਬਾਦ...

Read More

ਮੁੱਖ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਅਧਿਆਪਕ ਮੋਰਚਾ ਨਿਰਾਸ਼
Tuesday, November 6 2018 06:11 AM

ਪਟਿਆਲਾ, ਸਾਂਝੇ ਅਧਿਆਪਕ ਮੋਰਚੇ ਦੀ ਭਲਕੇ 5 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤੈਅ ਹੋਈ ਬੈਠਕ ਮੁਲਤਵੀ ਹੋ ਗਈ ਹੈ। ਅਜਿਹੇ ਵਿੱਚ ਅਧਿਆਪਕਾਂ ’ਚ ਕੈਪਟਨ ਸਰਕਾਰ ਖ਼ਿਲਾਫ਼ ਨਾਰਾਜ਼ਗੀ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਹੋ ਗਿਆ ਹੈ। ਮੋਰਚੇ ਨੇ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਘੜਨ ਲਈ ਭਲਕੇ 5 ਨਵੰਬਰ ਨੂੰ ਪਟਿਆਲਾ ਵਿੱਚ ਸੂਬਾ ਕਮੇਟੀ ਦੀ ਬੈਠਕ ਸੱਦ ਲਈ ਹੈ। ਸਮਝਿਆ ਜਾਂਦਾ ਹੈ ਕਿ ਹੁਣ ਸੰਘਰਸ਼ੀ ਅਧਿਆਪਕਾਂ ਤੇ ਸਿੱਖਿਆ ਵਿਭਾਗ ਦਰਮਿਆਨ ਸਿੰਗ ਹੋਰ ਫਸਣਗੇ। ਯਾਦ ਰਹੇ ਕਿ ਸਾਂਝੇ ਅਧਿਆਪਕ ਮੋਰਚੇ ਤੇ ਸਿੱਖਿਆ ਵਿਭਾਗ ਦਰਮਿਆਨ ਪਹਿਲਾਂ ਹੀ ਮਾਹੌਲ ਕਥਿਤ ਤ...

Read More

ਕੈਪਟਨ ਸਰਕਾਰ ਵਿਰੁੱਧ ਰੋਸ ਦੇ ਦੀਵੇ ਬਾਲਣਗੇ ਮੁਲਾਜ਼ਮ
Tuesday, November 6 2018 06:10 AM

ਚੰਡੀਗੜ੍ਹ, ਪੰਜਾਬ ਸਰਕਾਰ ਦੇ ਮੁਲਾਜ਼ਮ ਕੈਪਟਨ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਦੀਵਾਲੀ ਮੌਕੇ ਘਿਓ ਦੀ ਥਾਂ ਰੋਸ ਦੇ ਦੀਵੇ ਬਾਲਣਗੇ। ਇਸ ਦੌਰਾਨ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਤੋਂ ਲੈ ਕੇ ਚੰਡੀਗੜ੍ਹ ਤੇ ਮੁਹਾਲੀ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਵਿੱਚ ਤਾਇਨਾਤ ਮੁਲਾਜ਼ਮ ਕਾਲੇ ਪਹਿਰਾਵੇ ਪਹਿਨ ਕੇ 6 ਨਵੰਬਰ ਨੂੰ ਸੈਕਟਰ-17 ਵਿੱਚ ਇਕੱਠੇ ਹੋਣਗੇ ਅਤੇ ਪ੍ਰਦਰਸ਼ਨ ਕਰਨਗੇ। ਦੱਸਣਯੋਗ ਹੈ ਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਪੈਟਰਨ ’ਤੇ ਮਿਲਦੀਆਂ ਆ ਰਹੀਆਂ ਡੀਏ ਦੀਆਂ ਕਿਸ਼ਤਾਂ ਰੋਕ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਵ...

Read More

ਜ਼ੀਰਕਪੁਰ ਵਿੱਚ ਡਿਸਕੋ ਵਾਲਿਆਂ ਦੇ ਹੌਸਲੇ ਮੁੜ ਬੁਲੰਦ
Tuesday, November 6 2018 06:09 AM

ਜ਼ੀਰਕਪੁਰ, ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਸਥਾਨਕ ਡਿਸਕੋਜ਼ ਨੂੰ ਰਾਤ 12 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਨੂੰ ਲਾਗੂ ਕਰਨ ਵਿੱਚ ਹੁਣ ਮੁੜ ਤੋਂ ਜ਼ੀਰਕਪੁਰ ਪੁਲੀਸ ਨੇ ਕਥਿਤ ਤੌਰ ’ਤੇ ਢਿੱਲ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਿੱਚ ਕੁੱਲ ਛੇ ਡਿਸਕੋਜ਼ ਵਿਚੋਂ ਲੰਘੀ ਰਾਤ ਦੋ ਡਿਸਕੋਜ਼ ਵੱਲੋਂ ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਤੜਕੇ ਚਾਰ ਵਜੇ ਤੱਕ ਪਾਰਟੀ ਕੀਤੀ ਗਈ। ਇਥੇ ਹੀ ਬੱਸ ਨਹੀਂ ਡਿਸਕੋਜ਼ ਦੇ ਪ੍ਰਬੰਧਕਾਂ ਨੇ ਤੜਕੇ ਤੱਕ ਪਾਰਟੀਆਂ ਦੀ ਲਾਈਵ ਵੀਡੀਓ ਫੇਸਬੁੱਕ ’ਤੇ ਚਲਾ ਕੇ ਪੁਲੀਸ ਤੇ ਪ...

Read More

ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Tuesday, November 6 2018 06:09 AM

ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਤਿੰਨ ਵਿਅਕਤੀਆਂ ਨੂੰ 200 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਅਵਤਾਰ ਸਿੰਘ ਉਰਫ਼ ਜਗਤਾਰ ਸਿੰਘ ਉਰਫ਼ ਜੱਗਾ ਵਾਸੀ ਪਿੰਡ ਮਾਣਕਪੁਰ ਸ਼ਰੀਫ਼ (ਕੁਰਾਲੀ), ਮੇਜਰ ਸਿੰਘ ਵਾਸੀ ਰਾਣੀ ਮਾਜਰਾ (ਮੁੱਲਾਂਪੁਰ ਗਰੀਬਦਾਸ) ਅਤੇ ਅੰਕੁਸ਼ ਗਾਭਾ ਵਾਸੀ ਸੈਕਟਰ-10, ਪੰਚਕੂਲਾ ਸ਼ਾਮਲ ਹਨ। ਇਨ੍ਹਾਂ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋ...

Read More

17 ਸਾਲ ਤੋਂ ਲਟਕਦੇ ਸਿਗਨੇਚਰ ਪੁਲ ਦਾ ਕੰਮ ਆਖ਼ਰ ਹੋਇਆ ਪੂਰਾ
Saturday, November 3 2018 06:35 AM

ਨਵੀਂ ਦਿੱਲੀ, ਯਮੁਨਾ ਨਦੀ ਉਪਰ ਵਜ਼ੀਰਾਬਾਦ ਵਿਖੇ ਨਵੇਂ ਬਣੇ ਸਿਗਨੇਚਰ ਬ੍ਰਿਜ’ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 4 ਨਵੰਬਰ ਨੂੰ ਕੀਤਾ ਜਾਵੇਗਾ। ਅੱਜ ਆਖ਼ਰੀ ਜਾਂਚ ਦਾ ਕੰਮ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ। ਸ੍ਰੀ ਸਿਸੋਦੀਆ ਨੇ ਕਿਹਾ ਕਿ ਹੁਣ ਇਕ ਨਵਾਂ ਪੁਲ ਦਿੱਲੀ ਦਾ ‘ਪਛਾਣ ਚਿੰਨ੍ਹ’ ਬਣੇਗਾ। ਉਨ੍ਹਾਂ ਨਾਲ ਦਿੱਲੀ ਦੇ ਵੈਲਫੇਅਰ ਮੰਤਰੀ ਰਾਜਿੰਦਰਪਾਲ ਗੌਤਮ, ਸੀਨੀਅਰ ‘ਆਪ’ ਆਗੂ ਦਲੀਪ ਪਾਂਡੇ, ਵਿਧਾਇਕਾਂ ਚੌਧਰੀ ਫ਼ਤਹਿ ਸਿੰਘ, ਸੰਜੀਵ ਝਾਅ, ਸ੍ਰੀਦੱਤ ਸ਼ਰਮਾ, ਹਾਜੀ ਮੁਹੰਮਦ, ਇਸ਼ਰਾਕ ਖ਼ਾਂ ਪੰਕਜ ਪ੍...

Read More

ਰਾਫ਼ਾਲ ਮਾਮਲਾ: ਯੂਥ ਕਾਂਗਰਸ ਵੱਲੋਂ ਮੋਦੀ ਦੀ ਨਿਵਾਸ ਵੱਲ ਮਾਰਚ
Saturday, November 3 2018 06:35 AM

ਨਵੀਂ ਦਿੱਲੀ, ਇੰਡੀਅਨ ਯੂਥ ਕਾਂਗਰਸ ਵੱਲੋਂ ਰਾਫ਼ਾਲ ਸਮਝੌਤੇ ਬਾਰੇ ਆਏ ਨਵੇਂ ਖੁਲਾਸਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਤੇ ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲੀਸ ਨੇ ਤੁਗ਼ਲਕ ਰੋਡ ਨੇੜੇ ਰੋਕ ਲਿਆ। ਯੂਥ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਵੱਲੋਂ ਰਾਫ਼ਾਲ ਸੌਦੇ ਬਾਰੇ ਸੀਲ ਬੰਦ ਲਿਫਾਫ਼ੇ ਵਿੱਚ ਵੇਰਵੇ ਪਾਏ ਗਏ ਪਰ ਜਨਤਕ ਨਹੀਂ ਕੀਤੇ ਜਾ ਰਹੇ। ਆਗੂਆਂ ਮੁਤਾਬਕ ਦੂਜਾ ਖੁਲਾਸਾ ਇਹ ਹੋਇਆ ਕਿ ਫਰਾਂਸ ਦੀ ਕੰਪਨੀ ਵੱਲੋਂ 284 ਕਰੋੜ ਇੱਕ ਘਾਟੇ ਵਿੱਚ ਚੱਲ ਰਹੀ...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago